ਡੇਰਾ ਬਾਬਾ ਨਾਨਕ, 07 ਮਾਰਚ : ਹਲਕਾ ਡੇਰਾ ਬਾਬਾ ਨਾਨਕ ਵਿਖੇ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਡੇਰਾ ਬਾਬਾ ਨਾਨਕ ਵਿਖੇ ਚੋਹਲਾ ਸਾਹਿਬ ਦੇ ਮੇਲੇ ਦੇ ਦਰਸ਼ਨਾਂ ਲਈ ਆਏ ਰੁਪਿੰਦਰ ਸਿੰਘ (20) ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਹਰੂਵਾਲ ਦੀ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨੇ ਕਤਲ ਕਰ ਦਿੱਤਾ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਅਤੇ ਕੁਝ ਹੋਰ ਨੌਜਵਾਨਾਂ ਨਾਲ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋੜ ਮੇਲਾ ਸ੍ਰੀ ਚੋਹਲਾ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ ਅਤੇ ਜਦੋਂ ਸ਼ਾਮ ਨੂੰ ਉਹ ਵਾਪਸ ਪਿੰਡ ਆ ਰਹੇ ਸਨ ਤਾਂ ਡੇਰਾ ਬਾਬਾ ਨਾਨਕ ਨੇੜੇ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਉਸ ਦੇ ਭਰਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।