- ਲੋਕਤੰਤਰ ਦੀ ਮਜਬੂਤੀ ਲਈ ਵੋਟ ਬਣਾਉਣੀ ਤੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਜਰੂਰੀ
ਬਟਾਲਾ, 30 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਅੰਦਰ ਨਵੀਆਂ ਵੋਟਾਂ ਬਣਾਉਣ ਅਤੇ ਖਾਸਕਰਕੇ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿੱਚ ਸਨਰਾਈਜ ਸੀਨੀਅਰ ਸੈਕੰਡਰੀ ਸਕੂਲ ਭਾਮੜੀ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਗੱਲ ਕਰਦਿਆਂ ਸਹਾਇਕ ਸਵੀਪ ਨੋਡਲ ਅਫਸਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਸੰਸਥਾਵਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਸਬੰਧੀ ਜਿਲੇ ਦੇ ਸਰਕਾਰੀ/ਏਡਿਡ/ਪ੍ਰਾਈਵੇਟ ਸੀਨੀਅਰ ਸੈਕੰਡਰੀ ਸਕੂਲ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਉਨਾਂ ਨੂੰ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਲਈ ਕਿਹਾ ਗਿਆ ਸੀ। ਉਨਾਂ ਅੱਗੇ ਦੱਸਿਆ ਕਿ ਸਵੀਪ ਟੀਮ ਵਲੋਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਲੋਕਤੰਤਰ ਦੀ ਮਜਬੂਤੀ ਲਈ ਬਹੁਤ ਜਰੂਰੀ ਹੈ ਕਿ ਵੋਟ ਬਣਾਈ ਵੀ ਜਾਵੇ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਅੰਦਰ 18-19 ਸਾਲਾਂ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ।