- ਨਸ਼ਾ ਰੋਕਣ ਲਈ ਸਮੂਹਿਕ ਯਤਨ ਜ਼ਰੂਰੀ -ਪ੍ਰੀਤ ਕੋਹਲੀ
ਤਰਨਤਾਰਨ, 17 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਤਰਨਤਾਰਨ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਵਲਟੋਹਾ ਵਿੱਚ ਸੈਮੀਨਾਰ ਅਤੇ ਨਾਟਕ ਕਰਵਾਇਆ ਗਿਆ। ਇਸ ਦੌਰਾਨ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ਾ ਕਰਨ ਵਾਲੇ ਆਪਣੇ ਭਵਿੱਖ ਦੇ ਨਾਲ ਨਾਲ ਆਪਣੇ ਪਰਿਵਾਰ ਦੀ ਭਵਿੱਖ ਵੀ ਖਰਾਬ ਕਰਦੇ ਹਨ, ਨਸ਼ੇ ਦੇ ਨਾਲ ਸਮਾਜ ਵਿੱਚ ਹੋਰ ਵੀ ਬਹੁਤ ਸਾਰੇ ਜੁਰਮ ਵਧ ਰਹੇ ਹਨ, ਇਸ ਲਈ ਨਸ਼ੇ ਦੇ ਸੈਲਾਬ ਨੂੰ ਰੋਕਣ ਲਈ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਕਲਾਕਾਰ ਗਰੁੱਪ ਖੇਮਕਰਨ ਦੇ ਕਲਾਕਾਰਾਂ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਦੀ ਅਗਵਾਈ ਨਾਟਕ ਖੇਡਿਆ ਗਿਆ। ਇਸ ਸੈਮੀਨਾਰ ਵਿੱਚ ਬੀ ਡੀ ਪੀ ੳ ਵਲਟੋਹਾ ਬਲਜਿੰਦਰ ਮੁੱਖ ਮਹਿਮਾਨ ਦੇ ਤੋਰ ਤੇ ਸ਼ਿਰਕਤ ਕੀਤੀ ।ਉਹਨਾਂ ਵਿਭਾਗ ਦੇ ਇਸ ਕਦਮ ਦੀ ਤਾਰੀਫ਼ ਕੀਤੀ ਤੇ ਕਿਹਾ ਕਿ ਅਜਿਹੇ ਕਦਮ ਸਮੇਂ ਦੀ ਜ਼ਰੂਰਤ ਬਣ ਚੁੱਕੇ ਹਨ। ਕਲੱਬ ਪ੍ਰਧਾਨ ਪ੍ਰਭਦੀਪ ਦੁਆਰਾ ਸਾਰਿਆਂ ਦਾ ਸਵਾਗਤ ਕੀਤਾ ਗਿਆ, ਡਾ ਤਾਕ ਖ਼ਾਨ ਦੁਆਰਾ ਨਸ਼ੇ ਦੇ ਦੁਸ਼ਪ੍ਰਭਾਵਾ ਬਾਰੇ ਵਿਸ਼ੇਸ਼ ਲੈਕਚਰ ਦਿੱਤਾ ਗਿਆ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਨਸ਼ੇ ਕਰਨ ਵਾਲਿਆਂ ਦੀ ਉਮਰ ਬਹੁਤ ਥੋੜੀ ਹੁੰਦੀ ਹੈ। ਨਸ਼ੇ ਕਰਨ ਵਾਲਾ ਨੌਜਵਾਨ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਦੀ ਜਕੜ ਵਿੱਚ ਆ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ। ਸੈਮੀਨਾਰ ਦੇ ਅੰਤ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਪੂਰਾ ਨਾਟਕ ਵੀ ਖੇਡਿਆ ਗਿਆ।ਅੰਤ ਵਿੱਚ ਪ੍ਰਭਦੀਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਵਲਟੋਹਾ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚਾਂ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਪ੍ਰਧਾਨ ਪ੍ਰਭਦੀਪ ਸਟੇਜ ਸਕੱਤਰ ਦੀ ਭੂਮੀਕਾ ਨਿਭਾਈ ਗਈ । ਪਰਮੀਤ ਸਿੰਘ ਦੁਆਰਾ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ "ਤੇ ਕਲੱਬ ਮੈਂਬਰ ਮਤਾਉਲਾ ਖਾਨ,ਪਰਮੀਤ ਸਿੰਘ , ਅਮਨ ਅਰੋੜਾ ,ਪੰਕਜ ਅਰੋੜਾ ਵੀ ਹਾਜ਼ਰ ਸਨ