ਅੰਮ੍ਰਿਤਸਰ, 21 ਨਵੰਬਰ, 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਿੰਨ ਅਪਰੇਸ਼ਨਾਂ ਰਾਹੀਂ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕੀਤਾ ਗਿਆ ਅਤੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 6.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਇਸ ਦੇ ਨਾਲ ਹੀ ਇੱਕ ਮਾਮਲੇ ’ਚ 32 ਬੋਰ ਪਿਸਤੋਲ ਵੀ ਪੁਲਿਸ ਨੇ ਬਰਾਮਦ ਕੀਤੀ ਹੈ ਤੇ ਇਹਨਾਂ ਸਾਰੇ ਮਾਮਲਿਆਂ ’ਚ ਪੁਲਿਸ ਨੇ 5 ਆਰੋਪੀਆਂ ਨੂੰ ਵੀ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ।ਇਹ ਤਸਕਰੀ ਦਾ ਨੈੱਟਵਰਕ ਪਾਕਿਸਤਾਨ ਤੋਂ....
ਮਾਝਾ
ਅੰਮ੍ਰਿਤਸਰ, 20 ਨਵੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬਾਨ ਨਾਲ ਸ਼ਿਸ਼ਟਾਚਾਰਕ ਮੀਟਿੰਗ ਸੀ ਅਤੇ ਸੁਖਬੀਰ ਸਿੰਘ ਬਾਦਲ ਬਾਰੇ ਕੋਈ ਗੱਲ ਨਹੀਂ ਹੋਈ। ਮੀਟਿੰਗ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ....
ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਅੰਮ੍ਰਿਤਸਰ, 20 ਨਵੰਬਰ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ....
ਤਰਨ ਤਾਰਨ 20 ਨਵੰਬਰ 2024 : ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ ਤਹਿਤ ਜਿਲ੍ਹਾ ਤਰਨ ਤਾਰਨ ਵਿੱਚ 5000 ਹਜ਼ਾਰ ਤੋਂ ਵੱਧ ਆਬਾਦੀ ਵਾਲੇ ਪਿੰਡ ਨੂੰ ਮਾਡਲ ਸੋਲਰ ਵਿਲੇਜ਼ ਦੇ ਤੌਰ ਤੇ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸੋਲਰ ਊਰਜਾ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ....
ਸਕੂਲਾਂ ਵਿੱਚ ਚਾਈਨਾ ਡੋਰ ਦੇ ਮਾਰੂ ਪ੍ਰਭਾਵਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕੀਤੀ ਹਦਾਇਤ ਅੰਮ੍ਰਿਤਸਰ 20 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚੋਂ ਚਾਈਨਾ ਡੋਰ ਦੀ ਵਿਕਰੀ ਬੰਦ ਕਰਨ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਪੁਲਿਸ ਨਾਲ ਮਿਲ ਕੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਲੇ ਦੇ ਸਮੂਹ ਉਪ ਮੰਡਲ ਮਜਿਸਟਰੇਟ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਅੰਮ੍ਰਿਤਸਰ ਜਿਲ੍ਹੇ....
5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜ ਹਾਫ ਮੈਰਾਥਨ ਵਿੱਚ ਸਪੈਸ਼ਲ ਬੱਚੇ ਵੀ ਲੈਣਗੇ ਭਾਗ ਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ ਅੰਮ੍ਰਿਤਸਰ 20 ਨਵੰਬਰ 2024 : ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਹਾਫ ਮੈਰਾਥਨ ਦੌੜ ਕਾਰਨ ਅਟਾਰੀ ਤੋਂ ਅੰਮ੍ਰਿਤਸਰ ਆਉਣ....
ਰੈਡ ਕਰੋਸ ਵੱਲੋਂ ਲੋੜਵੰਦ ਔਰਤ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਅੰਮ੍ਰਿਤਸਰ 20 ਨਵੰਬਰ 2024 : ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ ਇੱਕ ਲੋੜਵੰਦ ਔਰਤ ਨੂੰ ਘਰ ਬਣਾਉਣ ਲਈ 25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਰੈਡ ਕ੍ਰਾਸ ਅੰਮ੍ਰਿਤਸਰ ਨੇ ਹਰ ਲੋੜ ਵੇਲੇ ਅੱਗੇ ਹੋ ਕੇ ਲੋੜਵੰਦਾਂ ਦੀ ਮਦਦ ਕੀਤੀ ਹੈ । ਉਹਨਾਂ ਕਿਹਾ ਕਿ ਕਰੋਨਾ ਕਾਲ ਵੇਲੇ ਵੀ ਰੈਡ ਕ੍ਰਾਸ ਵੱਲੋਂ ਸਿਹਤ ਵਿਭਾਗ ਦੇ ਨਾਲ ਮਿਲ ਕੇ ਜਿੱਥੇ ਦਵਾਈਆਂ ਦੀ ਵੰਡ....
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਅੰਮ੍ਰਿਤਸਰ 20 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਅਚਨਚੇਤ ਆਮ ਆਦਮੀ ਕਲੀਨਿਕਾਂ ਦੀ ਜਾਂਚ ਕਰਦੇ ਹੋਏ ਗੋਪਾਲ ਨਗਰ ਟੈਂਕੀ ਵਾਲੇ ਪਾਰਕ ਵਿੱਚ ਬਣੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਉਨਾਂ ਇਸ ਮੌਕੇ ਕਲੀਨਿਕ ਵਿੱਚ ਮੌਜੂਦ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਵਿਚਾਰ ਲਏ ਅਤੇ ਸਟਾਫ ਬਾਰੇ ਫੀਡ ਬੈਕ ਲਈ। ਇਸ ਮੌਕੇ ਉਹਨਾਂ ਕਲੀਨਿਕ ਦੇ ਸਟਾਫ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਇਹ ਕਲੀਨਿਕ....
ਐਨ.ਸੀ.ਸੀ. ਗਰੁੱਪ ਕਮਾਂਡਰ ਵੱਲੋਂ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨਾਲ ਮੀਟਿੰਗ ਅੰਮ੍ਰਿਤਸਰ 20 ਨਵੰਬਰ 2024 : ਬ੍ਰਿਗੇਡੀਅਰ ਕੇ ਐਸ ਬਾਵਾ, ਗਰੁੱਪ ਕਮਾਂਡਰ, ਅੰਮ੍ਰਿਤਸਰ ਅਤੇ ਕਰਨਲ ਪਵਨਦੀਪ ਸਿੰਘ ਬੱਲ, ਐਸ ਐਮ, ਕਮਾਂਡਿੰਗ ਅਫਸਰ, 1 ਪੰਜਾਬ ਬਟਾਲੀਅਨ ਐਨ.ਸੀ.ਸੀ. ਨੇ ਐਨਸੀਸੀ ਦੀਆਂ ਜਰੂਰੀ ਲੋੜਾਂ ਨੂੰ ਲੈ ਕੇ ਸ਼੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇੱਕ ਘੰਟੇ ਦੀ ਮੀਟਿੰਗ ਦੌਰਾਨ ਐਨ.ਸੀ.ਸੀ. ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ....
ਹਰੇਕ ਵਾਰਡ ਵਿੱਚ ਪਹੁੰਚ ਕੇ ਧਾਲੀਵਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 20 ਨਵੰਬਰ 2024 : ਸਰਹੱਦੀ ਕਸਬੇ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਿਤ ਸ਼ਹਿਰਾਂ ਵਾਂਗ ਹਰ ਸਹੂਲਤ ਨਾਲ ਲੈਸ ਹੋਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੇ ਘਰ-ਘਰ ਦਿੱਤੀ ਦਸਤਕ ਦੌਰਾਨ ਸ਼ਹਿਰ ਵਾਸੀਆਂ ਨਾਲ ਕਰਦੇ ਹੋਏ ਕਿਹਾ ਕਿ ਹੁਣ ਤੱਕ ਉਹ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ....
ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਲਿਆ ਜਾਇਜ਼ਾ 1 ਲੱਖ 93 ਹਜ਼ਾਰ 376 ਵੋਟਰ ਕਰਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਗੁਰਦਾਸਪੁਰ, 19 ਨਵੰਬਰ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10 ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਜੋ 20....
ਗੁਰਦਾਸਪੁਰ, 19 ਨਵੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸਕੱਤਰ ਸ਼੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਕਿਡਜ ਇੰਟਰਨੈਸ਼ਨਲ ਸਕੂਲ ਪਿੰਡ ਧਾਰੋ ਚੱਕ ਵਿੱਚ ਸਕੂਲ ਦੇ ਚੇਅਰਮੈਨ ਸ਼੍ਰੀ ਮਾਨਵ ਮਹਾਜਨ ਅਤੇ ਪ੍ਰਿੰਸੀਪਲ ਸ੍ਰੀਮਤੀ ਤਜਿੰਦਰ ਕੌਰ ਦੇ ਸਹਿਯੋਗ ਅਤੇ ਕਿਡਜ ਇੰਟਰਨੈਸ਼ਨਲ ਸਕੂਲ ਅਵਾਂਖਾ ਦੀਨਾਨਗਰ ਦੇ ਪ੍ਰੈਜੀਡੈਂਟ ਸ੍ਰੀ ਅਰਵਿੰਦ ਮਹਿਤਾ ਅਤੇ ਪ੍ਰਿੰਸੀਪਲ ਸ੍ਰੀਮਤੀ ਪਰੋਮੀਲਾ ਮਨਹਾਸ ਦੇ ਸਹਿਯੋਗ ਨਾਲ ਸੈਮੀਨਾਰ....
ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ ਗੁਰਦਾਸੁਪਰ, 19 ਨਵੰਬਰ 2024 : ਕੱਲ੍ਹ 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅੱਜ ਸਥਾਨਕ....
ਕੱਲ 20 ਨਵੰਬਰ ਨੂੰ ਜ਼ਿਲ੍ਹੇ ਗੁਰਦਾਸਪੁਰ ਵਿੱਚ ਛੁੱਟੀ ਰਹੇਗੀ ਅਤੇ ਸੇਵਾ ਕੇਂਦਰ ਵੀ ਬੰਦ ਰਹਿਣਗੇ ਗੁਰਦਾਸਪੁਰ, 19 ਨਵੰਬਰ 2024 : ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿਹਾ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ ਹਲਕਾ ਡੇਰਾ ਬਾਬਾ ਨਾਨਕ ਅਤੇ ਹਲਕੇ ਦੇ ਆਸ....
ਡਿਪਟੀ ਕਮਿਸ਼ਨਰ ਨੇ ਕੰਪਨੀ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ 19 ਨਵੰਬਰ 2024 : ਸ਼ਹਿਰ ਵਿਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਕਾਇਤਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸਨਰ ਮੈਡਮ ਸ਼ਾਕਸੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਗੁਲਪ੍ਰੀਤ ਸਿੰਘ ਨੇ ਹੋਰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ। ਉਨਾਂ ਕੰਪਨੀ ਵਲੋ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਤੇ ਢਿੱਲੇ ਕੰਮ ਉੱਤੇ ਨਾਖੁਸ਼ੀ ਪ੍ਰਗਟ ਕਰਦਿਆਂ ਕੰਪਨੀ ਅਧਿਕਾਰੀਆਂ ਨੂੰ ਉਕਤ ਲਾਪਰਵਾਈ ਦਾ ਇਕ ਦਿਨ....