ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ਼ ਕੈਂਪ ਦੀ ਕਰਨਗੇ ਪ੍ਰਧਾਨਗੀ ਬਟਾਲਾ, 23 ਫਰਵਰੀ : ਡਾ. ਸੁਰਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲੀ ਵਿਭਿੰਨਤਾ ਪਰੋਗਰਾਮ ਤਹਿਤ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 28 ਫਰਵਰੀ 2024 ਨੂੰ ਸ਼ਗੁਨ ਰਿਜੋਰਟ, ਨੌਸ਼ਹਿਰਾ ਮੱਝਾ ਸਿੰਘ, ਬਲਾਕ ਧਾਰੀਵਾਲ....
ਮਾਝਾ
ਤਰਨ ਤਾਰਨ: 23 ਫਰਵਰੀ : ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਅਤੇ ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਦੇ ਸਹਿਯੋਗ ਨਾਲ ਸਬ ਜੇਲ੍ਹ ਪੱਟੀ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਜਤਿੰਦਰਪਾਲ ਸਿੰਘ, ਸੁਪਰਡੰਟ, ਸਬ ਜੇਲ੍ਹ ਪੱਟੀ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ।....
ਸਮੱਸਿਆਵਾਂ ਨੂੰ ਸਮਝਾਉਣ ਦਾ ਦਿੱਤਾ ਭਰੋਸਾ ਤਰਨ ਤਾਰਨ, 23 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੇ ਡਾਇਰੈਕਟਰ ਐਡਮਿਨ ਜਸਵੀਰ ਸਿੰਘ ਸੁਰ ਸਿੰਘ ਵੱਲੋਂ ਇੱਟ ਭੱਠਾ ਮਾਲਕਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਜਾਣੀਆਂ ਗਈਆਂ। ਇਸ ਮੌਕੇ ਇੱਟ ਭੱਠਾ ਐਸੋਸੀਏਸ਼ਨ....
ਕਿਤਾਬਾਂ ਤੇ ਕੱਪੜੇ ਦਾਨ ਕਰਨ ਦੀ ਪਿਰਤ ਪਾਉਣ ਦੀ ਕੀਤੀ ਜਾਵੇਗੀ ਕੋਸ਼ਿਸ਼ ਅੰਮਿ੍ਰਤਸਰ, 23 ਫਰਵਰੀ : ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ....
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਨੂੰ ਦੋ ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ 23 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ ਦੇਸ਼ ਦੀ ਵਾਗ ਡੋਰ ਸੰਭਾਲ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ....
ਅੰਮ੍ਰਿਤਸਰ, 22 ਫਰਵਰੀ : ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਸ ਦੇ ਮਾਤਾ-ਪਿਤਾ ਅਤੇ ਸਿੱਖ ਕੈਦੀਆਂ ਦਾ ਇੱਕ ਸਮੂਹ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਇਆ ਸੀ। ਜਿੱਥੇ ਅੰਮ੍ਰਿਤਪਾਲ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ। ਅੰਮ੍ਰਿਤਪਾਲ ਦੀ ਮਾਤਾ ਨੂੰ ਮਿਲਣ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ ਹਨ। ਉਹ ਡੀਸੀ....
ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ ਗੁਰਦਾਸਪੁਰ, 22 ਫਰਵਰੀ : ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਪਣੇ ਕੇਸਾਂ ਨੂੰ ਲਗਾ ਕੇ ਸਸਤਾ ਤੇ ਛੇਤੀ ਨਿਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ....
'ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ - ਸਿਵਲ ਸਰਜਨ ਗੁਰਦਾਸਪੁਰ, 22 ਫਰਵਰੀ : 'ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਜਿੱਥੋਂ ਮੁਫ਼ਤ ਇਲਾਜ ਦੀ....
ਪੰਜਾਬ ਸਰਕਾਰ ਵੱਲੋਂ 16.75 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਸ਼ੁਰੂ ਚੇਅਰਮੈਨ ਰਮਨ ਬਹਿਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਗੁਰਦਾਸਪੁਰ, 22 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਯਤਨ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ....
ਜ਼ਿਲ੍ਹਾ ਵਾਸੀਆਂ ਨੂੰ ਫੌਸਟਰ ਫੈਮਲੀ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਗੁਰਦਾਸਪੁਰ, 22 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਬੀਤੀ ਸ਼ਾਮ ਚਿਲਡਰਨ ਹੋਮ (ਲੜਕੇ), ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਚਿਲਡਰਨ ਹੋਮ ਦੇ ਸਟਾਫ਼ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਚਿਲਡਰਨ ਹੋਮ ਦੇ ਇੱਕ 11 ਸਾਲ ਦੇ ਬੱਚੇ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਪਰਿਵਾਰ....
ਮਾਨ ਸਰਕਾਰ ਨੇ ਸਿਹਤ ਸਹੂਲਤਾਂ ਵਿਚ ਇਨਕਲਾਬੀ ਸੁਧਾਰ ਲਿਆਂਦਾ : ਰਮਨ ਬਹਿਲ ਗੁਰਦਾਸਪੁਰ, 22 ਫਰਵਰੀ : ਜ਼ਿਲ੍ਹੇ ਵਿਚ ਖੁੱਲ ਰਹੇ ਨਵੇਂ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼ ਨੂੰ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ, ਡੀਐਮਸੀ ਡਾ. ਰੋਮੀ ਰਾਜਾ, ਏ.ਸੀ.ਐੱਸ. ਡਾ. ਭਾਰਤ ਭੂਸ਼ਨ, ਡੀ.ਐੱਚ.ਓ ਡਾ. ਸਵਿਤਾ, ਡੀ.ਐਫ.ਡਬਲਿਊ.ਓ. ਡਾ. ਤੇਜਿੰਦਰ ਕੌਰ, ਡੀ....
ਗੁਰਦਾਸਪੁਰ, 22 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਪ੍ਰਧਾਨ ਆਰੀਆ ਨਗਰ ਗੁਰੂ ਰਵਿਦਾਸ ਸਭਾ, ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦੇ ਕੇ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਸਤਵ ਸਬੰਧ ਵਿੱਚ 23 ਫਰਵਰੀ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਕੱਢੇੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਡਿਪਟੀ ਕਮਿਸ਼ਨਰ ਡਾ....
ਭਗਵੰਤ ਮਾਨ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ - ਜਗਰੂਪ ਸਿੰਘ ਸੇਖਵਾਂ ਧਾਰੀਵਾਲ, 22 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਫ਼ਤਹਿ ਨੰਗਲ ਰਣੀਆ ਅਤੇ ਧਾਰੀਵਾਲ ਵਿਖੇ ਲਗਾਏ ਗਏ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ....
ਅੰਮ੍ਰਿਤਸਰ, 21 ਫ਼ਰਵਰੀ : ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੌਰਾਨ ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਉਪਰੰਤ ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ....
ਬਟਾਲਾ, 21 ਫਰਵਰੀ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ ਵਿਖੇ ਪ੍ਰਿੰਸੀਪਲ ਰਕੇਸ਼ ਸ਼ਰਮਾਂ ਦੀ ਦਿਸ਼ਾ ਨਿਰਦੇਸ਼ ਵਿਚ ਵੋਕੇਸ਼ਨਲ ਟਰੇਨਰ ਤਲਵਿੰਦਰ ਸਿੰਘ ਵੱਲੋ ਨਾਗਰਿਕ ਸੁਰੱਖਿਆ ਕੈਂਪ ਲਗਾਇਆ ਗਿਆ ਜਿਸ ਵਿਚ ਆਫਤ ਪ੍ਰਬੰਧਕ ਮਾਹਰ ਹਰਬਖਸ਼ ਸਿੰਘ ਸ਼ਾਮਲ ਹੋਏ। ਇਸ ਮੌਕੇ ਰਾਸ਼ਟਰੀ ਹੁਨਰ ਯੋਗਤਾ ਢਾਂਚੇ ਦੇ ਵਿਦਿਆਰਥੀਆਂ ਨੂੰ ਹਰਬਖਸ਼ ਸਿੰਘ ਵੱਲੋ ਦਸਿਆ ਕਿ ਸਭ ਤੋਂ ਵੱਧ ਵਿਨਾਸ਼ਕਾਰੀ ਕੁਦਰਤੀ ਆਫਤਾਂ ਵਿੱਚੋਂ ਭੁਚਾਲ ਇਕ ਹੈ । ਭੁਚਾਲ ਕਿਸੇ ਵੀ ਸਮੇਂ, ਦਿਨ ਜਾਂ ਰਾਤ ਨੂੰ ਚਾਣਚੱਕ ਬਿਨਾਂ ਪੂਰਵ ਸੂਚਨਾ ਅਤੇ....