ਕਮਿਸ਼ਨ ਅੱਗੇ ਰੱਖੀਆਂ ਮੰਗਾਂ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ ਨੂੰ ਰੋਕਣਾ ਅੰਮ੍ਰਿਤਸਰ, 23 ਜੁਲਾਈ 2024 : ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ....
ਮਾਝਾ

ਇਮਾਰਤ ਦੀ ਉਸਾਰੀ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਬਟਾਲਾ, 23 ਜੁਲਾਈ 2024 : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਇਸ ਭਵਨ ਦੇ ਨਿਰਮਾਣ ਲਈ ਆਪਣੇ ਫੰਡ ਵਿੱਚੋਂ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਪਿੰਡ ਘੁਮਾਣ ਵਿੱਚ ਬਣਨ ਵਾਲੇ ਇਸ ਭਵਨ ਵਿੱਚ ਕੁੱਲ 10....

ਬਟਾਲਾ, 23 ਜੁਲਾਈ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੰਜਾਬੀ ਸਾਹਿਤ ਦੀ ਸ਼ਾਨ ,ਬਿਰਹਾ ਦੇ ਸੁਲਤਾਨ , ਉੱਘੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਦੀ ਸ਼ਿਵ ਬਟਾਲਵੀ ਦੇ ਚਾਹੁਣ ਵਾਲਿਆਂ ਨੂੰ ਮੁਬਾਰਕਬਾਦ ਦਿੱਤੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉੱਘੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਬਣਾਏ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਿਕ ਕੇਂਦਰ ਦੇ ਸੁੰਦਰੀਕਰਨ ਲਈ ਅਹਿਮ ਉਪਰਾਲੇ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਵਿਕਾਸ....

ਗੁਰਦਾਸਪੁਰ, 22 ਜੁਲਾਈ 2024 : ਕੈਨੇਡਾ ਦੇ ਬਰੈਂਪਟਨ ‘ਚ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੜਾ ਦੀ ਲੜਕੀ ਲਖਵਿੰਦਰ ਕੌਰ (21) ਉਰਫ਼ ਕੋਮਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਦੌਰਾਨ ਉਸ ਦੇ ਦੋਸਤ ਵੀ ਉਸ ਦੇ ਨਾਲ ਸਨ। ਕੋਮਲ 10 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ 'ਤੇ ਵਿਦੇਸ਼ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਚਾਚਾ ਨਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ 21 ਸਾਲਾ ਭਤੀਜੀ ਲਖਵਿੰਦਰ ਕੌਰ ਉਰਫ਼ ਕੋਮਲ ਪੁੱਤਰੀ ਬਲਵਿੰਦਰ ਸਿੰਘ 10 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ....

ਪਠਾਨਕੋਟ, 22 ਜੁਲਾਈ 2024 : ਪਠਾਨਕੋਟ ਵਿੱਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਨੌਖੇ ਤੇ ਵੱਡੇ ਖੁਲਾਸੇ ਕੀਤੇ ਹਨ। ਦਰਅਸਲ ਢਾਕੀ ਰੋਡ ‘ਤੇ ਇੱਕ ਇਕ ਖਾਲੀ ਪਲਾਟ ‘ਚ ਖੜ੍ਹੀ ਇਕ ਕਾਰ ਦੇ ਸ਼ੀਸ਼ੇ ਤੋੜਨ ਅਤੇ ਕਾਗਜ਼ ਦੇ ਟੁਕੜਿਆਂ ‘ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਦਫਤਰ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ। ਪੁਲਿਸ ਜਾਂਚ ‘ਚ ਸਾਹਮਣੇ ਆਇਆ ਕਿ ਧਮਕੀ ਦੇਣ ਵਾਲਾ ਕੋਈ ਹੋਰ ਨਹੀਂ ਸਗੋਂ ਸ਼ਿਕਾਇਕਰਤਾ ਹੀ ਹੈ।....

ਪਠਾਨਕੋਟ, 22 ਜੁਲਾਈ 2024 : ਅੱਜ ਸਮਾਜ ਵਿੱਚ ਬਹੁਤ ਸਾਰੇ ਸੰਗਠਨ ਲੋਕ ਭਲਾਈ ਦੇ ਕੰਮ ਕਰ ਰਹੇ ਹਨ ਇਹਨਾਂ ਵਿੱਚ ਪੌਦੇ ਲਗਾਉਣਾ ਵੀ ਸਮਾਜ ਭਲਾਈ ਦਾ ਕੰਮ ਹੈ।ਇਸ ਲਈ ਹਰ ਇੱਕ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਆਉਣ ਵਾਲੀ ਪੀੜ੍ਹੀ ਨੂੰ ਅੱਗ ਉਗ਼ਲਦੀ ਗਰਮੀ ਤੋਂ ਕੁੱਝ ਰਾਹਤ ਦਿਵਾਉਣ ਦੀ ਸੇਵਾ ਕਰਨੀ ਚਾਹੀਦੀ ਹੈ।ਪੌਦੇ ਸਾਡੇ ਹਮਸਫ਼ਰ ਹਨ,ਸਹਿਯੋਗੀ ਹਨ,ਦੋਸਤ ਹਨ, ਜ਼ਰੂਰਤਾਂ ਪੂਰੀਆਂ ਕਰਨ ਵਾਲੇ ਹਨ, ਸਾਡੇ ਜੀਵਨਦਾਤਾ ਹਨ ,ਇਹਨਾਂ ਬਿਨਾਂ ਜੀਵਨ ਕਸ਼ਟਦਾਇਕ ਹੋ ਜਾਵੇਗਾ। ਇਸ....

ਅੰਮ੍ਰਿਤਸਰ, 22 ਜੁਲਾਈ 2024 : 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ 2017 ਵਿਚ ਦਾਖ਼ਲ ਕੀਤੀ ਗਈ ਸੀ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਇਸ ਵਿਚ ਕਾਨੂੰਨੀ ਸਹਿਯੋਗ ਕਰ....

ਬਟਾਲਾ, 22 ਜੁਲਾਈ 2024 : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੇ ਚੱਲ ਰਹੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅਰਬਨ ਅਸਟੇਟ ਗੁਰਦੁਆਰਾ ਸਾਹਿਬ ਤੋਂ ਕਾਹਨੂੰਵਾਨ ਰੋਡ ਤੱਕ ਸੜਕ ਦੇ ਨਵੀਨੀਕਰਨ ਤੇ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ। ਸ਼ਹਿਰ ਦੀਆਂ ਵੱਖ-ਵੱਖ ਸਖ਼ਸੀਅਤਾਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪੰਰੰਤ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜ ਤੇਜ਼ਗਤੀ ਨਾਲ ਜਾਰੀ ਹਨ ਅਤੇ....

ਫਤਿਹਗੜ੍ਹ ਚੂੜੀਆਂ (ਬਟਾਲਾ), 22 ਜੁਲਾਈ 2024 : ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਅਦੰਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨਾਂ ਵਲੋਂ ਪਿੰਡ ਮਮਰਾਏ ਵਿੱਚ ਮੇਨ ਰੋਡ ਤੋਂ ਪਿੰਡ ਵੱਲ ਜਾਂਦੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਸੜਕ ਤੋਂ ਚਾਰ ਪਿੰਡ ਹਰਸੀਆਂ, ਸਤਕੋਹਾ, ਦਿਆਲਗੜ੍ਹ ਅਤੇ ਪਿੰਡ ਸ਼ੇਰਪੁਰਾਂ ਨੂੰ ਰਸਤਾ ਨਿਕਲਦਾ ਹੈ। ਇਹ ਸੜਕ 8 ਲੱਖ ਦੀ ਲਾਗਤ ਨਾਲ ਤਿਆਰ ਹੋਈ ਹੈ। ਇਸ ਮੌੇਕੇ....

ਚੇਅਰਮੈਨ ਰਮਨ ਬਹਿਲ ਨੇ ਪੀੜਤ ਦੁਕਾਨਦਾਰਾਂ ਦੀ ਮਾਲੀ ਇਮਦਾਦ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗੁਰਦਾਸਪੁਰ, 22 ਜੁਲਾਈ 2024 : ਪਿਛਲੇ ਮਹੀਨੇ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਅੱਗ ਲੱਗਣ ਨਾਲ ਸੜ ਗਈਆਂ ਸਨ, ਉਨ੍ਹਾਂ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਮਾਲੀ ਸਹਾਇਤਾ ਦੇ ਇਹ ਚੈੱਕ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ....

ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ - ਐੱਸ.ਐੱਸ.ਪੀ. ਗੁਰਦਾਸਪੁਰ ਗੁਰਦਾਸਪੁਰ, 22 ਜੁਲਾਈ 2024 : ਮਾਨਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਆਮ ਜਨਤਾ ਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ 'ਮਿਸ਼ਨ....

ਹਲਕਾ ਵਿਧਾਇਕ ਸ੍ਰੀ ਸਰਵਨ ਸਿੰਘ ਧੁੰਨ ਨੇ ਕੀਤਾ ਉਦਘਾਟਨ ਸੂਬੇ ਦੇ ਲੋਕਾਂ ਦੀ ਚੰਗੀ ਸਿਹਤ ਪ੍ਰਤੀ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਧੁੰਨ ਤਰਨ ਤਾਰਨ, 22 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਚੰਗੀ ਸਿਹਤ ਪ੍ਰਤੀ ਵਚਨ ਬਧਤਾ ਨੂੰ ਕਾਇਮ ਰੱਖਦਿਆਂ ਜਿਲਾ ਤਰਨ ਤਾਰਨ ਦੇ ਇਤਿਹਾਸਿਕ ਪਿੰਡ ਪਹੂਵਿੰਡ ਸਾਹਿਬ ਵਿਖੇ ਸੋਮਵਾਰ ਨੂੰ ਆਮ ਆਦਮੀ ਕਲੀਨਿਕ ਨੂੰ ਲੋਕ ਸਮਰਪਿਤ ਕੀਤਾ ਗਿਆ। ਇਸ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਖੇਮਕਰਨ ਦੇ ਵਿਧਾਇਕ ਸ੍ਰੀ ਸਰਵਨ ਸਿੰਘ ਧੁੰਨ ਵੱਲੋਂ ਕੀਤਾ....

ਬਟਾਲਾ, 21 ਜੁਲਾਈ 2024 : ਬਟਾਲਾ ਦੇ ਬੱਸ ਸਟੈਂਡ ਨੇੜੇ ਇਮੀਗ੍ਰੇਸ਼ਨ ਦਫ਼ਤਰ ਅਤੇ ਆਈਲੈਟਸ ਸੈਂਟਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਗੱਡੀਆਂ ਬਰਾਮਦ ਹੋਈਆਂ ਹਨ। ਇਸ ਸੰਬੰਧੀ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 18 ਜੁਲਾਈ ਨੂੰ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ। ਹਾਲਾਂਕਿ ਇਸ ਹਮਲੇ ਦੌਰਾਨ ਕੋਈ ਜਾਨੀ....

ਬਟਾਲਾ, 20 ਜੁਲਾਈ 2024 : ਬਟਾਲਾ ਦੇ ਪਿੰਡ ਅਲੀਵਾਲ ਵਿਖੇ ਦੇਰ ਸ਼ਾਮ ਅਪਰਬਾਰੀ ਦੁਆਬ ਨਹਿਰ 'ਚ ਨਹਾ ਰਹੇ ਤਿੰਨ ਲੋਕਾ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸਰਪੰਚ ਨਹਿਰ ‘ਚ ਨਹਾਉਣ ਦੌਰਾਨ ਡੁੱਬਣ ਲੱਗਾ ਸੀ, ਡੁੱਬ ਰਹੇ ਸਾਥੀ ਨੂੰ ਬਚਾਉਂਦੇ ਸਮੇਂ 2 ਹੋਰ ਲੋਕ ਪਾਣੀ ਵਿੱਚ ਰੁੜ੍ਹ ਗਏ। ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਦਕਿ ਤੀਸਰੇ ਦੀ ਭਾਲ ਜਾਰੀ ਹੈ। ਜਾਣਕਾਰੀ ਅਨੁਸਾਰ ਪਿੰਡ ਭਰਥਵਾਲ ਦਾ ਮੌਜੂਦਾ ਸਰਪੰਚ ਰਣਬੀਰ ਸਿੰਘ ਤੇਜ਼ ਪਾਣੀ ਦੇ ਵਹਾਅ ਵਿੱਚ ਰੁੜ੍ਹ ਗਿਆ ਸੀ।....

ਅੰਮ੍ਰਿਤਸਰ, 20 ਜੁਲਾਈ 2024 : ਇਟਲੀ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਬਜ਼ੁਰਗ ਕੋਲੋਂ 50 ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਬਜ਼ੁਰਗ ਮਹਿਲਾ ਯਾਤਰੀ ਦੀ ਸ਼ੱਕ ਪੈਣ ’ਤੇ ਜਾਂਚ ਕੀਤੀ ਗਈ। ਇਸ ਦੌਰਾਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸਾਢੇ ਛੇ ਸੌ ਗਰਾਮ ਤੋਂ ਵੱਧ ਸੋਨਾ ਬਰਾਮਦ ਕੀਤਾ ਜਿਸ ਦੀ ਕੀਮਤ 50 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਵਲੋਂ ਸੋਨੇ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਯਾਤਰੀ ’ਤੇ ਨਿਯਮਾਂ....