ਮਾਝਾ

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼ 
ਵਿਧਾਇਕ ਸੰਧੂ ਤੇ ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ ਸਰਕਾਰੀ ਸਕੂਲਾਂ ਅੰਦਰ ਪੜ੍ਹਨਾ ਹੁਣ ਮਾਣ ਵਾਲੀ ਗੱਲ : ਵਿਧਾਇਕ ਸੰਧੂ ਅੰਮ੍ਰਿਤਸਰ,12 ਫ਼ਰਵਰੀ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ ’ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਵੱਲੋਂ ਗਵਾਲ ਮੰਡੀ....
ਟਰੈਫਿਕ ਐਜੂਕੇਸ਼ਨ ਸੈੱਲ ਨੇ ਸਕੂਲੀ ਵੈਨ ਦੇ ਡਰਾਈਵਰਾ ਨੂੰ ਟਰੈਫਿਕ ਨਿਯਮਾਂ ਪ੍ਰਤੀ ਦਿੱਤੀ ਜਾਣਕਾਰੀ 
ਅੰਮ੍ਰਿਤਸਰ 12 ਫਰਵਰੀ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਸਪਰਿੰਗ ਡੇਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਡਰਾਈਵਰਾ ਨਾਲ ਟਰੈਫਿਕ ਸੈਮੀਨਾਰ ਕੀਤਾ ਅਤੇ ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਣੂ ਕਰਵਾਇਆ ਗਿਆ। ਉਹਨਾਂ ਨੂੰ....
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ :  ਕੇਜਰੀਵਾਲ/ਮਾਨ
ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ....
ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ਵਿੱਚ ਆਸ ਦੀ ਕਿਰਨ ਜਗਾਈ
ਹਲਕੇ ਦੇ ਵਿਕਾਸ ਵਿੱਚ ਤੇਜ਼ੀ ਆਉਣ ਤੇ ਰੋਜ਼ਗਾਰ ਦੇ ਮੌਕੇ ਵਧਣ ਦੀ ਸੰਭਾਵਨਾ ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ : ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ। ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ....
ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦੇ ਰੂਬਰੂ ਹੋਣਗੇ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ
12 ਫਰਵਰੀ ਨੂੰ ਦੀਨਾਨਗਰ, ਗੁਰਦਾਸਪੁਰ ਅਤੇ 13 ਫਰਵਰੀ ਨੂੰ ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ ਅਤੇ ਬਟਾਲਾ ਵਿਖੇ ਪਹੁੰਚਣਗੀਆਂ ਝਾਕੀਆਂ ਗੁਰਦਾਸਪੁਰ, 11 ਫਰਵਰੀ : ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜਲਦ ਕਰਨਗੇ। ਮਿਤੀ 12 ਤੇ 13 ਫਰਵਰੀ ਨੂੰ ਦੋ ਦਿਨ ਇਹ ਝਾਕੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ....
ਇੰਡੀਅਨ ਡੈਂਟਲ ਐਸੋਸੀਏਸ਼ਨ ਨੇ ਗੁਰਦਾਸਪੁਰ ਵਿਖੇ ਲਗਾਇਆ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ
ਚੇਅਰਮੈਨ ਰਮਨ ਬਹਿਲ ਦੇ ਡੈਂਟਲ ਚੈੱਕਅਪ ਕੈਂਪ ਦਾ ਉਦਘਾਟਨ ਕੀਤਾ ਚੇਅਰਮੈਨ ਰਮਨ ਬਹਿਲ ਨੇ ਇੰਡੀਅਨ ਡੈਂਟਲ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗੁਰਦਾਸਪੁਰ, 11 ਫਰਵਰੀ : ਇੰਡੀਅਨ ਡੈਂਟਲ ਐਸੋਸੀਏਸ਼ਨ, ਗੁਰਦਾਸਪੁਰ ਵੱਲੋਂ ਪ੍ਰਧਾਨ ਡਾ: ਅਕਸ਼ਤ ਮਹਾਜਨ ਦੀ ਅਗਵਾਈ ਹੇਠ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਂ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮੁਫ਼ਤ ਦੰਦਾਂ ਦੇ ਚੈਕਅੱਪ ਕੈਂਪ....
12 ਫਰਵਰੀ ਨੂੰ ਕਾਹਨੂੰਵਾਨ ਤੋਂ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ - ਚੇਅਰਮੈਨ ਜਗਰੂਪ ਸਿੰਘ ਸੇਖਵਾਂ 
ਗੁਰਦਾਸਪੁਰ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ 12 ਫਰਵਰੀ ਤੋਂ ਕਾਹਨੂੰਵਾਨ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਨਗਰ ਕਾਹਨੂੰਵਾਨ ਤੋਂ ਇਹ ਯਾਤਰੂ ਬੱਸ ਸਵੇਰੇ 9:00 ਵਜੇ ਰਵਾਨਾ....
ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ ਸਾਬਕਾ ਸੈਨਿਕਾਂ ਅਤੇ ਉਨਾਂ ਦੇ ਆਸ਼ਰਿਤਾਂ ਲਈ ਰੈਲੀ 
ਅੰਮ੍ਰਿਤਸਰ 11 ਫਰਵਰੀ : ਭਾਰਤੀ ਫੌਜ਼ ਹਮੇਸ਼ਾਂ ਆਪਣੇ ਸੈਨਿਕਾਂ ਲਈ ਖੜੀ ਹੁੰਦੀ ਹੈ ਭਾਵੇਂ ਉਹ ਸੇਵਾ ਵਿੱਚ ਹੋਣ ਜਾਂ ਸੇਵਾਮੁਕਤੀ ਤੋਂ ਬਾਅਦ । ਸਟੇਸ਼ਨ ਹੇਡਕੁਆਰਟਰ, ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਲਈ ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ 10 ਫਰਵਰੀ ਨੂੰ ਰੈਲੀ ਕੀਤੀ ਗਈ। ਰੈਲੀ ਦਾ ਉਦੇਸ਼ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਦੇਣਾ....
ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ : ਐਡਵੋਕੇਟ ਧਾਮੀ
ਕਿਹਾ; ਮਹਾਰਾਸ਼ਟਰ ਸਰਕਾਰ ਸਿੱਖ ਜਗਤ ’ਤੇ ਆਪਹੁਦਰਾ ਫੈਸਲਾ ਠੋਸਣ ਤੋਂ ਗੁਰੇਜ਼ ਕਰੇ ਅੰਮ੍ਰਿਤਸਰ, 10 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ ਸਿੱਖ ਮੈਂਬਰ ਹੀ ਲਏ....
ਵਿਧਾਇਕ ਕਲਸੀ ਵੱਲੋਂ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ  ਭਿੱਟੇਵਿੰਡ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਦੌਰਾ
ਬਟਾਲਾ, 10 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਭਿੱਟੇਵਿੰਡ ਵਿਖੇ ਲੋਕ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਭਿੱਟੇਵਿੰਡ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਦਿਸ਼ਾ-ਨਿਰਦੇਸ਼ ਦਿੱਤੇ।....
ਕਸਬਾ ਘੁਮਾਣ ਵਿਖੇ ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਚ ਲੋਕ ਸਹੂਲਤਾਂ ਪ੍ਰਤੀ ਕੈਂਪ ਲੱਗਾ
200 ਤੋਂ ਵੱਧ ਲੋਕਾਂ ਨੇ ਆਪਣੇ ਸਰਕਾਰੀ ਕੰਮ ਕਰਵਾਏ। ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) 10 ਫਰਵਰੀ : ਭਗਵੰਤ ਮਾਨ ਸਰਕਾਰ ਲੋਕਾਂ ਦੇ ਦੁਆਰ ਸ਼ੁਰੂ ਹੋਈ ਸਕੀਮ ਦੇ ਤਹਿਤ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਕਸਬਾ ਘੁਮਾਣ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਹਰਗੋਬਿੰਦਪੁਰ ਸਾਹਿਬ ਦੇ ਹਰਜੀਤ ਸਿੰਘ ਰੀਡਰ, ਗਰਦੌਰ ਜਤਿੰਦਰਪਾਲ ਸਿੰਘ, ਪਟਵਾਰੀ ਸਾਹਿਬ ਸਿੰਘ, ਸੈਕਟਰੀ ਹੀਰਾ ਸਿੰਘ....
ਪੁਰਾਣੀ ਸ਼ੂਗਰ  ਮਿੱਲ, ਸੇਰੋਂ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ 
ਤਰਨ ਤਾਰਨ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋ ਟਰੈਫਿਕ ਦੇ ਬਦਲਵੇ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ ਤਰਨ ਤਾਰਨ, 10 ਫਰਵਰੀ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਪੁਰਾਣੀ ਸ਼ੂਗਰ ਮਿੱਲ, ਸੇਰੋਂ (ਤਰਨ ਤਾਰਨ) ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਵਿੱਚ ਸ਼ਿਰਕਤ ਕਰਨ ਦੌਰਾਨ ਤਰਨ ਤਾਰਨ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋ ਟਰੈਫਿਕ ਦੇ ਬਦਲਵੇ....
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅੱਜ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ- ਈ.ਟੀ.ਓ. 
ਤਰਨ ਤਾਰਨ , 10 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਦੌਰਾ ਕਰਦੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅੱਜ 11 ਫਰਵਰੀ ਨੂੰ 540 ਮੈਗਾਵਾਟ ਸਮਰੱਥਾ ਵਾਲੇ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ....
ਹੇਠਲੇ ਪੱਧਰ ਤੱਕ ਲੋਕਾ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ : ਈ.ਟੀ.ਓ.
ਆਪ ਦੀ ਸਰਕਾਰ ਆਪ ਦੇ ਦੁਆਰ ਪਿੰਡ ਬੇਰੀਆਂ ਵਾਲਾ ਵਿਖੇ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ ਅੰਮ੍ਰਿਤਸਰ 10 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ....
ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ
ਅਟਾਰੀ ਪਿੰਡ ਨੂੰ 15 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਹਰ ਸਾਲ ਮਨਾਇਆ ਜਾਵੇਗਾ ਜਰਨੈਲ ਸ਼ਾਮ ਸਿੰਘ ਅਟਾਰੀ ਦਾ ਰਾਜ ਪੱਧਰੀ ਸਮਾਗਮ 178ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ ਅਟਾਰੀ, 10 ਫਰਵਰੀ : ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ....