ਮਾਝਾ

ਐੱਸਐੱਸਪੀ ਸ੍ਰੀ ਅਸ਼ਵਨੀ ਕਪੂਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਾਨਦਾਰ ਪਾਰਚ ਪਾਸਟ ਤਰਨ ਤਾਰਨ, 24 ਜਨਵਰੀ : ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ, ਜਿਸ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਨਿਰੀਖਣ....
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ ਅੰਮ੍ਰਿਤਸਰ, 24 ਜਨਵਰੀ : 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ....
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ 
ਅੰਮ੍ਰਿਤਸਰ 24 ਜਨਵਰੀ : ਸਾਉਣੀ ਸੀਜਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀ ਆਇਆ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਪਿੰਡਾ ਦੇ 50 ਕਿਸਾਨ ਜਿੰਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਸੀ ਨੂੰ ਪ੍ਰਸ਼ੰਸ਼ਾ ਪੱਤਰ....
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ - ਚੇਅਰਮੈਨ ਡਾ. ਚਰਨਜੀਤ ਸਿੰਘ
ਵਿਧਾਨ ਸਭਾ ਕਮੇਟੀ ਨੇ ਪੰਚਾਇਤੀ ਰਾਜ ਦੇ ਚਲ ਰਹੇ ਕੰਮਾਂ ਦਾ ਕੀਤਾ ਰੀਵਿਊ ਅੰਮ੍ਰਿਤਸਰ 24 ਜਨਵਰੀ : ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸਦਾ ਮੁੱਖ ਕਾਰਜ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜਾਂ ਦਾ ਨਿਰੀਖਣ ਕਰਨਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਕਮੇਟੀ ਜਿਸਦੇ ਚੇਅਰਮੈਨ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ....
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ 3 ਕਿਲੋ ਅਫੀਮ, ਰਿਵਾਲਵਰ, ਰਾਈਫਲਾਂ, ਡਰੱਗ ਮਨੀ ਤੇ ਫਾਰਚੂਨਰ ਗੱਡੀ ਸਮੇਤ 2 ਕਾਬੂ
ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਏ ਜਾਣਗੇ: ਸੀਪੀ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 23 ਜਨਵਰੀ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 02 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਹਨਾਂ ਦੇ ਕਬਜ਼ੇ 'ਚੋਂ 03 ਕਿਲੋ ਅਫੀਮ, 01 ਰਿਵਾਲਵਰ (.32 ਬੋਰ), 01 ਰਾਈਫਲ (.12 ਬੋਰ), 01 ਰਾਈਫਲ....
27 ਅਤੇ 28 ਜਨਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਸਪੈਸ਼ਲ ਕੈਂਪ ਲੱਗਣਗੇ
ਬਟਾਲਾ, 23 ਜਨਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ। ਪਿਛਲੀਆਂ ਐਸ.ਜੀ.ਪੀ.ਸੀ. ਚੋਣਾਂ-2011 ਵਿਚ ਬਣੀਆਂ 397926 ਦੇ ਮੁਕਾਬਲੇ ਹਾਲੇ ਤੱਕ ਜ਼ਿਲ੍ਹੇ ਵਿਚ 137745 ਵੋਟਾਂ ਬਣੀਆਂ ਹਨ। ਜਾਰੀ ਹੁਕਮ ਵਿੱਚ ਅੱਗੇ ਕਿਹਾ ਗਿਆ....
ਕੱਲ੍ਹ 24 ਜਨਵਰੀ ਨੂੰ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਜਾਵੇਗਾ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਾਰਕ ਸਮਾਗਮ ਬਟਾਲਾ, 23 ਜਨਵਰੀ : ਕੱਲ੍ਹ 24 ਜਨਵਰੀ ਨੂੰ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਸਵੇਰੇ 10 ਵਜੇ ਫੁੱਲ ਡਰੈੱਸ ਰਿਹਰਸਲ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਵੱਖ-ਵੱਖ ਵਿਭਾਗਾਂ ਵਲੋਂ ਪੂਰੇ ਉਤਸ਼ਾਹ ਨਾਲ ਕੀਤੀਆਂ ਗਈਆਂ ਹਨ ਤੇ ਕੱਲ੍ਹ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਉਨਾਂ....
ਵਿਧਾਇਕ ਸ਼ੈਰੀ ਕਲਸੀ ਨੇ ਉਮਰਪੁਰਾ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਮੁਸ਼ਕਿਲਾਂ ਸੁਣੀਆਂ
ਕਿਹਾ-ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਬਟਾਲਾ, 23 ਜਨਵਰੀ : ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਨਾਂ ਵਲੋਂ ਉਮਰਪੁਰਾ ਵਿਖੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਵਿਧਾਇਕ ਸ਼ੈਰੀ ਕਲਸੀ ਨੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਖੁਦ ਉਨਾਂ ਤੱਕ ਪਹੁੰਚ ਕਰ ਰਹੇ ਹਨ। ਲੋਕਾਂ....
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਚੱਕ ਸ਼ਰੀਫ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਨੂੰ ਰਵਾਨਾ ਕੀਤਾ
ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 23 ਜਨਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਚੱਕ ਸ਼ਰੀਫ਼ ਦੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਾਉਣ ਲਈ ਵਿਸ਼ੇਸ਼ ਬੱਸ ਰਵਾਨਾ ਹੋਈ। ਇਸ ਵਿਸ਼ੇਸ਼ ਬੱਸ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ....
ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
ਏ.ਡੀ.ਸੀ. ਸੁਭਾਸ਼ ਚੰਦਰ ਨੇ ਕੌਮੀ ਝੰਡਾ ਲਹਿਰਾਇਆ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 23 ਜਨਵਰੀ : ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ....
ਡਿਪਟੀ ਕਮਿਸ਼ਨਰ ਨੇ ਭਲਾਈ ਯੋਜਨਾਵਾਂ ਦਾ ਲਾਭ ਲੜਕੀਆਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਦਿੱਤੀਆਂ
ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨਾਰੀ ਸ਼ਕਤੀਕਰਨ ਲਈ ਵਚਨਬੱਧ - ਡਿਪਟੀ ਕਮਿਸ਼ਨਰ ਸੁਕੰਨਿਆ ਯੋਜਨਾ ਦੇ ਖਾਤੇ ਖੋਲ੍ਹਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਗੁਰਦਾਸਪੁਰ, 23 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਲੜਕੀਆਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੜਕੀਆਂ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਬੀਤੀ....
25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਹੋਵੇਗਾ
ਹਰ ਬੂਥ ਪੱਧਰ 'ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 23 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੰਡਿਤ ਮੋਹਨ ਲਾਲ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 25 ਜਨਵਰੀ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ-ਡਿਪਟੀ ਕਮਿਸ਼ਨਰ
ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਤਰਨ ਤਾਰਨ, 23 ਜਨਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 25 ਜਨਵਰੀ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼....
ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਪ੍ਰਾਪਤ ਹੋਏ ਪ੍ਰੋਜੈਕਟਾਂ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ
ਤਰਨ ਤਾਰਨ, 23 ਜਨਵਰੀ : ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ, ਤਰਨਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਵੱਲੋਂ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਹੁਣ ਤੱਕ ਪ੍ਰਾਪਤ ਹੋਏ ਪ੍ਰੋਜੈਕਟਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ....
ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਿਸ਼ਨ ਰੋਡ ਪਠਾਨਕੋਟ ਵਿੱਚ ਮਿਤੀ 25 ਜਨਵਰੀ 2024 (ਦਿਨ ਵੀਰਵਾਰ) ਨੂੰ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ 14ਵਾਂ ਰਾਸ਼ਟਰੀ ਵੋਟਰ ਦਿਵਸ
ਡਿਪਟੀ ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫ਼ਸਰ, ਪਠਾਨਕੋਟ ਜੀ ਹੋਣਗੇ ਮੁੱਖ ਮਹਿਮਾਨ ਪਠਾਨਕੋਟ, 23 ਜਨਵਰੀ : ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ ,ਚੰਡੀਗੜ੍ਹ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮਿਤੀ 25 ਜਨਵਰੀ, 2024 (ਦਿਨ ਵੀਰਵਾਰ) ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਰਾਜ, ਜ਼ਿਲ੍ਹਾ ਲੈਵਲ ਉੱਪਰ ਅਤੇ ਜਿਲ੍ਹੇ ਵਿਚਲੇ ਸਮੂਹ 3 ਵਿਧਾਨ ਸਭਾ ਚੋਣ ਹਲਕਿਆਂ (001—ਸੁਜਾਨਪੁਰ,002—ਭੋਆ(ਅ.ਜ),003—ਪਠਾਨਕੋਟ ) ਦੇ 568 ਪੋਲਿੰਗ ਬੂਥਾਂ ਉੱਪਰ ਮਨਾਇਆ ਜਾਣਾ ਹੈ । ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਜਿਲ੍ਹਾ ਨੋਡਲ....