ਮੱਛਰ ਅਤੇ ਉਸ ਦਾ ਲਾਰਵਾ ਖ਼ਤਮ ਕਰਨ ਵਿੱਚ ਸਿਹਤ ਵਿਭਾਗ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਰਮਨ ਬਹਿਲ ਗੁਰਦਾਸਪੁਰ, 1 ਜੁਲਾਈ 2024 : ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਅੱਜ ਤੋਂ ਪੂਰੇ ਜ਼ਿਲ੍ਹੇ ਵਿੱਚ ਬਰੀਡਿੰਗ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਗੱਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਜੀ ਨੇ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ 71 ਬਰੀਡਿੰਗ ਚੈੱਕਰ ਦੀ....
ਮਾਝਾ

ਲੰਬਿਤ ਪਈਆ ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 01 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ....

ਮਾਨਸੂਨ ਸ਼ੀਜਨ ਦੌਰਾਨ ਜ਼ਿਲ੍ਹਾ ਤਰਨਤਾਰਨ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਏ ਜਾਣਗੇ 8 ਲੱਖ ਤੋਂ ਵੱਧ ਬੂਟੇ ਤਰਨ ਤਾਰਨ, 01 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਅੱਜ ਤਰਨ ਤਾਰਨ-ਹਰੀਕੇ ਰੋਡ ‘ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਕੀਤੀ ਗਈ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਸ੍ਰੀ ਅਮਨੀਤ ਸਿੰਘ ਡੀ. ਐੱਫ਼. ਓ., ਵਣ ਅਫ਼ਸਰ ਸ੍ਰੀ ਮਨਜਿੰਦਰ ਸਿੰਘ, ਦਵਿੰਦਰ ਸਿੰਘ, ਵਣ ਗਾਰਡ ਸ੍ਰੀ ਹਰਚੰਦ ਸਿੰਘ....

1076 ਨੰਬਰ ’ਤੇ ਕਾਲ ਕਰਕੇ 43 ਸਰਕਾਰੀ ਸੇਵਾਵਾਂ ਦਾ ਮਿਲੇਗਾ ਲਾਭ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ਤੇ ਕਾਇਮ ਅੰਮ੍ਰਿਤਸਰ, 1 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਜੋ ਸ਼ੁਰੂਆਤ ਕੀਤੀ ਗਈ ਸੀ, ਉਸ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ 4362 ਲੋਕਾਂ ਨੇ 5423 ਸੇਵਾਵਾਂ ਦਾ....

ਅੰਮ੍ਰਿਤਸਰ 1 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਨਿਗਮ ਅਧਿਕਾਰੀਆਂ ਸਮੇਤ ਵਾਰਡ ਨੰਬਰ 49 ਦੇ ਕਟੜਾ ਪਰਜਾ, ਟੈਲੀਫੋਨ ਐਕਸਚੇਂਜ, ਸ਼ਾਸਤਰੀ ਮਾਰਕੀਟ ਇਲਾਕੇ ਦਾ ਸਫ਼ਾਈ ਅਤੇ ਸੀਵਰੇਜ ਸਿਸਟਮ ਸਬੰਧੀ ਦੌਰਾ ਕੀਤਾ। ਮੌਕੇ ’ਤੇ ਵਿਧਾਇਕ ਡਾ: ਗੁਪਤਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕਾਂ ਨੇ ਮੌਕੇ 'ਤੇ ਡਾ: ਗੁਪਤਾ ਨੂੰ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦੀ ਸਫ਼ਾਈ ਅਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ। ਕਈ ਥਾਵਾਂ ’ਤੇ ਕੂੜਾ ਨਾ ਚੁੱਕਣ ਕਾਰਨ ਕੂੜੇ....

ਅੰਮਿ੍ਤਸਰ : 01 ਜੁਲਾਈ 2024 : ਕਾਰਗਿਲ ਵਿਜੈ ਦਿਵਸ" ਦੀ "ਰਜਤ ਜਯੰਤੀ" ਮਨਾਉਣ ਅਤੇ ਸਰਬਉੱਚ ਬਲੀਦਾਨ ਦੇਣ ਵਾਲੇ ਅਪਰੇਸ਼ਨ ਵਿਜੈ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ, ਭਾਰਤੀ ਸੈਨਾ ਨੇ ਨਵੀਂ ਦਿੱਲੀ ਤੋਂ ਕਾਰਗਿਲ ਦੀਆਂ ਬਰਫ਼ਾਨੀ ਪਹਾਡ਼ੀਆਂ ਤੱਕ ਇੱਕ ਸਰਬ ਭਾਰਤੀ ਮੋਟਰ ਸਾਈਕਲ ਮੁਹਿੰਮ ਸ਼ੁਰੂ ਕੀਤੀ। 20 ਮੈਂਬਰੀ ਮੁਹਿੰਮ ਟੀਮ, ਜੋ 27 ਜੂਨ 2024 ਨੂੰ ਨਵੀਂ ਦਿੱਲੀ ਤੋਂ ਰਵਾਨਾ ਹੋਈ ਸੀ, 30 ਜੂਨ 2024 ਨੂੰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ ਅਤੇ ਮੇਜਰ ਜਨਰਲ ਮੁਕੇਸ਼ ਸ਼ਰਮਾ, ਜਨਰਲ ਅਫਸਰ....

ਅੰਮ੍ਰਿਤਸਰ 1 ਜੁਲਾਈ 2024 : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ਮੌਕੇ ਇਕ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਹੀ ਹੇਠਾਂ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀ, ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ ਇੰਪਲਾਈਜ ਵੈਲਫੇਅਰ ਦੇ ਚੇਅਰਮੈਨ ਸ੍ਰੀ ਰਾਕੇਸ਼ ਸ਼ਰਮਾ ਅਤੇ ਪੂਰੀ ਟੀਮ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ....

ਅੰਮ੍ਰਿਤਸਰ, 01 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ। ਇਸ ਮੌਕੇ ਉੱਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਪੰਥਕ ਆਗੂ ਪਹੁੰਚੇ ਹਨ। ਭਾਵੇਂ ਇਨ੍ਹਾਂ ਅਕਾਲੀ ਆਗੂਆਂ ਦੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਬਗਾਵਤ ਸ਼ਰੇਆਮ ਉਜਾਗਰ ਹੋ ਰਹੀ ਹੈ ਪਰ ਬੀਬੀ....

ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼, ਰਾਜਸਥਾਨ ਗੁਰਮਤਿ ਅੰਦਰ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ ਜਿਨ੍ਹਾ ਦੇ ਸੰਪੂਰਨਤਾ ਸਮਾਗਮ ਗੁਰੂਦੁਆਰਾ ਗੂਰੁ ਕਾ ਤਾਲ ਤੇ ਗੁਰੂਦੁਆਰਾ....

ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ ਤੇ ਅਨਿਆਂਪੂਰਨ : ਐਡਵੋਕੇਟ ਧਾਮੀ ਅੰਮ੍ਰਿਤਸਰ, 30 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਅਤੇ ਅਨਿਆਂਪੂਰਨ....

ਅੰਮ੍ਰਿਤਸਰ, 29 ਜੂਨ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2024 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2024 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ....

ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ : ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ. ਗੁਰਪ੍ਰੀਤ ਸਿੰਘ ਝੱਬਰ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ ਮਾਨਸਾ/ਅੰਮ੍ਰਿਤਸਰ, 29 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਵਿਖੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿਚ....

ਬਟਾਲਾ, 29 ਜੂਨ : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ (ਥਾਣਾ ਕਿਲਾ ਲਾਲ ਸਿੰਘ) ਵੱਲੋਂ ਨੌਜਵਾਨਾਂ ਨੂੰ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਪਿੰਡ ਭਾਗੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ, ਸਾਈਬਰ ਕਰਾਈਮ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ....

ਪਠਾਨਕੋਟ, 28 ਜੂਨ 2024 : ਪਠਾਨਕੋਟ ਦੇ ਪਿੰਡ ਕੋਟ ਪੱਟੀਆਂ ਵਿਖੇ ਦੇਖੇ ਗਏ ਦੋ ਸ਼ੱਕੀ ਲੋਕ ਜਿਸਦੇ ਚਲਦੇ ਬੀਤੇ 3 ਦਿਨਾਂ ਤੋਂ ਲਗਾਤਾਰ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਏ ਜਾ ਰਹੇ ਨੇ ਅਤੇ ਪੰਜਾਬ ਪੁਲਿਸ ਦੇ ਨਾਲ ਨਾਲ ਹੋਰ ਸੁਰੱਖਿਆ ਏਜੰਸੀਆਂ ਇਸ ਓਪਰੇਸ਼ਨ ਨੂੰ ਸਿਰੇ ਚੜਾਉਣ ਦੇ ਵਿੱਚ ਪੰਜਾਬ ਪੁਲਿਸ ਦੀ ਮਦਦ ਕਰ ਰਹੀਆਂ ਹਨ। ਬੀਤੀ ਰਾਤ ਵੀ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਬਾਰਡਰ ਤੇ ਜੰਮੂ ਕਸ਼ਮੀਰ ਵਾਲੇ ਪਾਸੇ ਕੁਝ ਸ਼ੱਕੀ ਲੋਕ ਵੇਖੇ ਗਏ ਸੀ ਜਿਸ ਦੇ ਚਲਦੇ ਪੰਜਾਬ ਪੁਲਿਸ ਇੱਕ ਵਾਰ ਮੁੜ ਪੱਬਾ ਭਾਰ ਦਿਸ....

ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਸ਼ਾਦ ਵੀ ਛਕਿਆ ਅੰਮ੍ਰਿਤਸਰ, 28 ਜੂਨ 2024 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਪੰਗਤ ਬੈਠ ਕੇ ਲੰਗਰ ਛਕਿਆ। ਲੰਗਰ ਦੀ ਸੇਵਾ ਕਰਨ ਉਪਰੰਤ ਕਰੀਬ 15 ਮਿੰਟ ਬਰਤਨਾਂ ਦੀ ਸੇਵਾ ਵੀ ਕੀਤੀ। ਉਨ੍ਹਾਂ ਦੇ ਨਾਲ ਟਰਾਂਸਪੋਰਟ ਰਾਜ ਮੰਤਰੀ ਅਸੀਮ ਗੋਇਲ ਵੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਮੁੱਖ ਮੰਤਰੀ....