ਮਾਝਾ

ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਸੇਖਵਾਂ
ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ - ਸੇਖਵਾਂ ਗੁਰਦਾਸਪੁਰ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰੇ ਦੇ ਬਜਟ ਵਿਚੋਂ 29.14....
ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਮੁਬਾਰਕਬਾਦ ਤਰਨ ਤਾਰਨ, 08 ਜਨਵਰੀ : ਨਵੇਂ ਸਾਲ-2024 ਦੇ ਆਗਮਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਰਨ ਤਾਰਨ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ....
ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ
ਬੇਟੀ ਬਚਾਉ-ਬੇਟੀ ਪੜਾਉ ਮੁਹਿੰਮ ਤਹਿਤ ਮੁਫਤ ਵਿਚ ਦਿੱਤੀ ਜਾਵੇਗੀ ਸਿੱਖਿਆ ਅੰਮ੍ਰਿਤਸਰ, 8 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਸ੍ਰੀ ਥੋਰੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦਾ ਯੁੱਗ ਸਿੱਖਿਆ ਦਾ ਯੁੱਗ ਹੈ, ਚਾਹੇ ਉਹ ਸਿੱਖਿਆ ਵਿਦਿਆ ਦੇ ਖੇਤਰ ਦੀ ਹੋਵੇ, ਗੱਡੀਆਂ ਚਲਾਉਣ ਦੀ....
ਕਿਸੇ ਵੀ ਤਰਾਂ ਦੀ ਨਵੀਂ ਜਮੀਨੀ ਪੱਧਰ ਦੀ ਖੋਜ ਲਈ ਐਵਾਰਡ ਲੈਣ ਵਾਸਤੇ 31 ਜਨਵਰੀ ਤੱਕ ਅਪਲਾਈ ਕੀਤਾ ਜਾ ਸਕਦਾ : ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 8 ਜਨਵਰੀ : ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹੇ ਦੇ ਵੱਡੇ ਵਿਦਿਅਕ ਅਦਾਰਿਆਂ ਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਦੱਸਿਆ ਕਿ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਵਿਭਾਗ ਪੰਜਾਬ ਵੱਲੋਂ ਕਿਸੇ ਵੀ ਤਰਾਂ ਦੀ ਅਜਿਹੀ ਖੋਜ ਜੋ ਕਿ ਸਮਾਜ ਦੇ ਕੰਮ ਆ ਸਕਦੀ ਹੋਵੇ ਜਾਂ ਕਿਸੇ ਵੀ ਕਿੱਤੇ ਵਿਚ ਵਰਤੀ ਜਾ ਸਕਦੀ ਹੋਵੇ ਲਈ ‘ਗਰਾਸ ਰੂਟ ਇਨੋਵੇਸ਼ਨ ਆਫ ਪੰਜਾਬ’ (ਗਰਿੱਪ) ਐਵਾਰਡ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਲਈ 31 ਜਨਵਰੀ ਤੱਕ ਬਿਨੈ ਕੀਤਾ ਜਾ ਸਕਦਾ ਹੈ। ਉਨਾਂ ਕਿਹਾ....
ਅੰਮ੍ਰਿਤਸਰ ਤੋਂ ਚੇਤਨਪੁਰਾ ਸੜਕ ਨਿਕਟ ਭਵਿੱਖ ਵਿਚ ਬਣਾਈ ਜਾਵੇਗੀ : ਧਾਲੀਵਾਲ
ਕੈਬਨਿਟ ਮੰਤਰੀ ਚੇਤਨਪੁਰਾ ਦੇ ਵਿਕਾਸ ਕੰਮਾਂ ਲਈ ਮੌਕਾ ਵੇਖਣ ਪੁੱਜੇ ਅੰਮ੍ਰਿਤਸਰ, 8 ਜਨਵਰੀ : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਪਿੰਡ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਤੇ ਪਿੰਡ ਦੇ ਮੋਹਤਬਰਾਂ ਨਾਲ ਵਿਚਾਰ-ਚਰਚਾ ਕਰਨ ਲਈ ਵਿਸ਼ੇਸ਼ ਤੌਰ ਉਤੇ ਪਿੰਡ ਪੁੱਜੇ। ਇਸ ਮੌਕੇ ਉਨਾਂ ਅੰਮ੍ਰਿਤਸਰ ਤੋਂ ਚੇਤਨਪੁਰਾ ਨੂੰ ਜਾਂਦੀ ਸੜਕ ਬਨਾਉਣ ਨਿਕਟ ਭਵਿੱਖ ਵਿਚ ਹੀ ਬਨਾਉਣ ਦਾ ਐਲਾਨ ਕਰਦੇ ਕਿਹਾ ਕਿ ਖਸਤਾ ਹੋ ਚੁੱਕੀ ਸੜਕ ਦੀ ਪਿਛਲੇ 20 ਸਾਲ ਤੋਂ ਕਿਸੇ ਨੇ....
ਵਿਦਿਆਰਥਣ ਨਾਲ ਅਧਿਆਪਕ ਵੱਲੋਂ ਕੀਤੀ ਅਸ਼ਲੀਲ ਹਰਕਤ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ : ਬਿਕਰਮ ਮਜੀਠੀਆ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਦੱਸੋ ਕੀ ਇਹ ਉਹਨਾਂ ਦਾ ਦਿੱਲੀ ਦਾ ਮਾਡਲ ਹੈ: ਮਜੀਠੀਆ ਅੰਮ੍ਰਿਤਸਰ ਦੇ ਸਰਕਾਰੀ ਸਕੂਲ ਵਿੱਚ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਨਾਲ ਅਧਿਆਪਕ ਦੀ ਸ਼ਮੂਲੀਅਤ ਤੋਂ ਬਾਅਦ ਪਰਿਵਾਰ ਨੂੰ ਮਿਲਣ ਪਹੁੰਚੇ ਬਿਕਰਮ ਮਜੀਠੀਆ ਅੰਮ੍ਰਿਤਸਰ, 7 ਜਨਵਰੀ : ਅੰਮ੍ਰਿਤਸਰ ਦੇ ਪਿੰਡ ਮਜੀਠਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਰੱਖ ਭਗਵਾ ਵਿੱਚ ਇੱਕ ਅਧਿਆਪਕ ਵੱਲੋਂ ਸਕੂਲ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਜਦੋਂ ਵਿਦਿਆਰਥਣਾਂ ਦੇ....
ਠੰਢ ਕਾਰਨ ਅੰਮ੍ਰਿਤਸਰ ‘ਚ ਸਕੂਲੀ ਵਿਦਿਆਰਥੀ ਦੀ ਮੌਤ
ਅੰਮ੍ਰਿਤਸਰ,7 ਜਨਵਰੀ : ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਨਾਲ ਮੌਤ ਹੋ ਗਈ। ਵਿਦਿਆਰਥੀ ਨੂੰ ਠੰਢ ਕਾਰਨ ਬੁਖਾਰ ਸੀ। ਮ੍ਰਿਤਕ ਵਿਦਿਆਰਥੀ ਪ੍ਰਦੀਪ ਸਿੰਘ ਅਜਨਾਲਾ ਦੇ ਪਿੰਡ ਵਰਿਆਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜ੍ਹਦਾ ਸੀ। ਪੰਜਾਬ ਵਿੱਚ ਠੰਢ ਕਾਰਨ ਕਿਸੇ ਬੱਚੇ ਦੀ ਮੌਤ ਹੋਣ ਦਾ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਦੀਆਂ ਕਾਰਨ ਛੁੱਟੀਆਂ ਵਧਾਉਣ ਤੋਂ ਅਸਮਰੱਥਾ ਪ੍ਰਗਟਾਈ ਹੈ।ਪ੍ਰਾਪਤ ਜਾਣਕਾਰੀ....
ਪੱਟੀ ‘ਚ ਇੱਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ
ਪੱਟੀ, 7 ਜਨਵਰੀ : ਪੱਟੀ ਦੇ ਵਾਰਡ ਨੰਬਰ 2 ‘ਚ ਇੱਕ ਔਰਤ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਨਾ ਪਹੁੰਚਣ ਦੇ ਰੋਸ ਵਜੋਂ ਪਰਿਵਾਰਕ ਮੈਬਰਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਡੀਐੱਸਪੀ ਦਫਤਰ ਅੱਗੇ ਰੱਖ ਕੇ ਮੁਲਾਜ਼ਮਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਹਰਜੀਤ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਮੁਲਜਮਾਂ ਨੇ ਗੋਲੀਆਂ ਚਲਾਈਆ। ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ....
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਧਾਲੀਵਾਲ
‘ਅਬਾਦ ਖੇਡ ਟੂਰਨਾਮੈਂਟ’, ਗੁਰਦਾਸਪੁਰ 2023-24 ਦਾ ਸਮਾਪਤੀ ਸਮਾਰੋਹ ਸਫਲਤਾਪੂਰਵਕ ਸੰਪੰਨ ਜ਼ਿਲ੍ਹਾ ਪ੍ਰਸ਼ਾਸਨ ਨੋਜਵਾਨਾਂ ਨੂੰ ਖੇਡਣ ਨਾਲ ਜੋੜਨ ਲਈ ਕਰ ਰਿਹਾ ਹੈ ਸਫਲ ਉਪਰਾਲਾ-ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਹਾਕੀ ਦਾ ਫਾਈਨਲ ਡੇਅ-ਨਾਈਟ ਮੈਚ ਐਸਟਰੋਟਰਫ ਹਾਕੀ ਸਟੇਡੀਅਮ ਪਿੰਡ ਮਰੜ ਵਿਖੇ ਹੋਇਆ ਹਾਕੀ ਦੇ ਦਿਲਚਸਪ ਮੈਚ ਵਿੱਚ ਹਾਕੀ ਸੈਂਟਰ ਘੁੰਮਣ ਕਲਾਂ ਦੀ ਟੀਮ ਜੇਤੂ ਰਹੀ ਕੈਬਨਿਟ ਮੰਤਰੀ ਧਾਲੀਵਾਲ ਵਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ....
ਬਟਾਲਾ ਸ਼ਹਿਰ ਨੂੰ ਸਵੱਛ ਭਾਰਤ ਮਿਸ਼ਨ ਅਧੀਨ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਕੀਤਾ-ਡਾ ਸ਼ਾਇਰੀ ਭੰਡਾਰੀ 
ਸ਼ੈਨੀਟੇਸ਼ਨ, ਸਿਵਲ ਬਰਾਂਚ ਸਮੇਤ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕੀਤੀ ਸਰਾਹਨਾ ਬਟਾਲਾ, 7 ਜਨਵਰੀ : ਡਾ ਸ਼ਾਇਰੀ ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸਡੀਐਮ ਬਟਾਲਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਵਲੋਂ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਵਲੋਂ ਓਡੀਐਫ, ਪਲੱਸ ਕੈਟਾਗਰੀ ਵਿੱਚ ਅਪਲਾਈ ਕੀਤਾ ਗਿਆ ਸੀ ਤੇ ਸਵੱਛ ਭਾਰਤ ਮਿਸ਼ਨ ਵਲੋਂ ਬਟਾਲਾ ਨੂੰ ਓਡੀਐਫ ਪਲੱਸ ਘੋਸ਼ਿਤ ਕੀਤਾ ਗਿਆ ਹੈ।ਉਨ੍ਹਾਂ....
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਹੋਣ ਤੇ ਸ਼ਹਿਰਵਾਸੀਆਂ ਨੂੰ ਦਿੱਤੀ ਮੁਬਾਰਕਬਾਦ
ਕਿਹਾ-ਸਾਰਿਆ਼ਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਦੇ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਬਟਾਲਾ, 7 ਜਨਵਰੀ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਹੋਣ ਤੇ ਸ਼ਹਿਰਵਾਸੀਆਂ ਨੂੰ ਦਿੱਤੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਾਰਿਆ਼ਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਦੇ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ....
ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਹਲਕੇ ਦੇ ਵਸਨੀਕਾਂ ਨੂੰ ਮਿਲੇਗਾ ਇੱਕ ਹੋਰ ਤੋਹਫ਼ਾ
16 ਜਨਵਰੀ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣਗੇ ਹਲਕਾ ਗੁਰਦਾਸਪੁਰ ਦਾ ਸਰਬਪੱਖੀ ਵਿਕਾਸ ਮੇਰਾ ਮੁੱਖ ਏਜੰਡਾ : ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 7 ਜਨਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸੂਬੇ ਦੇ ਬਿਜਲੀ ਮੰਤਰੀ ਸ....
ਬੀਐਸਐਫ ਨੇ ਪਾਕਿਸਤਾਨ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਕੀਤਾ ਨਾਕਾਮ, 3 ਕਿਲੋ 210 ਗ੍ਰਾਮ ਹੈਰੋਇਨ ਕੀਤੀ ਬਰਾਮਦ  
ਅੰਮ੍ਰਿਤਸਰ, 6 ਜਨਵਰੀ : ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ ਦੇ ਚੌਕਸ ਜਵਾਨਾਂ ਨੇ ਪਾਕਿਸਤਾਨ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਬੀਐਸਐਫ ਨੂੰ ਫਿਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਸੁੱਟੀ ਗਈ ਸੀ। ਬੀਐਸਐਫ ਨੇ ਪਿੰਡ ਦਾਉਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ 3 ਕਿਲੋ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਉਸ ਬੈਗ ਵਿੱਚੋਂ ਬਰਾਮਦ ਹੋਈ ਜਿਸ ਵਿੱਚ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਦੀ ਫੋਟੋ ਰੱਖੀ ਹੋਈ ਸੀ।....
ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ
ਅੰਮ੍ਰਿਤਸਰ,6 ਜਨਵਰੀ : ਅੱਜ ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਪੁੱਜੇ ਜਿੱਥੇ ਉਹਨਾਂ ਵੱਲੋ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਅਰਦਾਸ ਕੀਤੀ ਸਤਵੰਤ ਸਿੰਘ ਦੀ ਭਾਈ ਬੇਅੰਤ ਸਿੰਘ ਜੀ ਭਾਈ ਕੇਹਰ ਸਿੰਘ ਜੀ ਜਿਨਾਂ ਨੇ ਬਹੁਤ ਵੱਡਾ ਇੱਕ ਧੱਬਾ ਸਿੱਖ ਕੌਮ ਤੇ ਲੱਗਿਆ ਹੋਈਆ ਸੀ ਉਹ ਖਤਮ ਕਰ ਦਿੱਤਾ ਇਸੇ ਤਰਹਾਂ 1762 ਦੇ ਵਿੱਚ ਜਦੋਂ ਅਹਿਮਦ ਸ਼ਾਹ ਅਬਦਾਲੀ ਉਹਨੂੰ ਵੀ ਕੈਂਸਰ ਹੋ ਗਿਆ ਸੀ ਉਸ ਨੇ ਦਰਬਾਰ ਸਾਹਿਬ ਦੇ ਉੱਤੇ ਹਮਲੇ....
ਫੌਜ, ਪੰਜਾਬ ਪੁਲਿਸ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ ਦੀ ਭਰਤੀ ਲਈ ਟ੍ਰੇਨਿੰਗ ਕੈਂਪ 08 ਜਨਵਰੀ ਤੋਂ ਸ਼ੁਰੂ
ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99159-41948 'ਤੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 6 ਜਨਵਰੀ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ ਟ੍ਰੇਨਿੰਗ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ....