ਅੰਮ੍ਰਿਤਸਰ, 6 ਜੂਨ : ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ‘ਚ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੇ ਲਈ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦੀ ਵੱਡੀ ਭੀੜ ਇਕੱਠੀ ਹੋਈ ਹੈ। ਇਸ ਦੌਰਾਨ ਲੋਕਾਂ ਨੇ ਹੱਥਾਂ ਵਿੱਚ ਤਲਵਾਰਾਂ ਫੜ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇੱਥੇ ਪੁੱਜੀ ਭੀੜ ਨੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਫੜੇ ਹੋਏ ਹਨਨ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ।....
ਮਾਝਾ

ਮਲੇਰਕੋਟਲਾ, 5 ਜੂਨ : ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ ਸੱਤ ਪੁਲਿਸ ਅਧਿਕਾਰੀਆਂ ਨੂੰ ਮਿਸ਼ਾਲੀ ਪੁਲਿਸ ਸੇਵਾਵਾਂ ਬਦਲੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵਲੋਂ ਡੀ.ਜੀ.ਪੀ ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਮਾਣਮੱਤਾ ਸਨਮਾਨ ਦਿੱਤਾ ਗਿਆ ਹੈ ਉਨ੍ਹਾਂ ਵਿਚ ਐਸ.ਐਸ.ਪੀ. ਮਲੇਰਕੋਟਲਾ ਡਾ. ਸਿਮਰਤ ਕੌਰ ਤੋਂ ਇਲਾਵਾ ਸੀ.ਆਈ.ਏ. ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਸਬ ਇੰਸਪੈਕਟਰ ਰਾਜਵੰਤ ਕੁਮਾਰ, ਹੌਲਦਾਰ ਪ੍ਰਭਜੋਤ ਸਿੰਘ, ਸੀਨੀ....

ਗੁਰਦਾਸਪੁਰ 6 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ....

ਅੰਮ੍ਰਿਤਸਰ, 6 ਜੂਨ : ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ....

ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 6 ਜੂਨ : ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ....

ਸ਼ਤਾਬਦੀ ਕਮੇਟੀ ਦੀ ਇਕੱਤਰਤਾ ਦੌਰਾਨ ਸਮਾਗਮਾਂ ਦੀ ਰੂਪ-ਰੇਖਾ ਕੀਤੀ ਤਿਆਰ ਅੰਮ੍ਰਿਤਸਰ, 5 ਜੂਨ : ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਹਾੜੇ ਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਗਠਤ ਕੀਤੀ....

ਡੇਰਾ ਬਾਬਾ ਨਾਨਕ/ਗੁਰਦਾਸਪੁਰ, 5 ਜੂਨ : ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਆਰਮੀ ਵਿੱਚ ਅਗਨੀਵੀਰ ਦੀ ਭਰਤੀ ਲਈ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 2024-2025 ਲਈ ਆਰਮੀ ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਹੋ ਚੁੱਕੀ ਹੈ, ਜਿਸ ਦਾ ਰਿਜ਼ਲਟ ਆਰਮੀ ਵੱਲੋਂ ਐਲਾਨਿਆ ਜਾ ਚੁੱਕਾ ਹੈ। ਜੋ....

ਅੰਮ੍ਰਿਤਸਰ 5 ਜੂਨ : ਪ੍ਰਿੰਸੀਪਲ ਕੈਪਟਨ ਸੰਜੀਵ ਸ਼ਰਮਾ ਦੀ ਯੋਗ ਅਗਵਾਈ ਹੇਠ ਅਤੇ ਟ੍ਰੇਨਿੰਗ ਅਫਸਰ ਸ੍ਰ ਬਰਿੰਦਰਜੀਤ ਸਿੰਘ ਦੇ ਉੱਦਮ ਅਤੇ ਸਮੂੰਹ ਸਟਾਫ ਦੇ ਸਹਿਯੋਗ ਨਾਲ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਦੌਰਨ ਸੰਸਥਾ ਵਿੱਚ ਐਨਐਸਐਸ ਯੁਨਿਟ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਵੱਖ-ਵੱਖ ਕਿਸਮ ਦੇ ਬੂਟੇ ਲਗਵਾਏ ਗਏ।ਵਾਤਾਵਰਨ ਦਿਵਸ 2024 ਦੇ theme land restoration, stopping desertification and building drought resilience (ਜ਼ਮੀਨ ਦੀ....

ਅੰਮ੍ਰਿਤਸਰ, 5 ਜੂਨ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ।....

ਅੰਮ੍ਰਿਤਸਰ, 5 ਜੂਨ : ਸਾਕਾ ਨੀਲਾ ਤਾਰਾ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀਆਂ ਵੱਲੋਂ ਅੱਜ ਬੁੱਧਵਾਰ ਸ਼ਾਮ ਨੂੰ ਖਾਲਸਾ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ ਦੇ ਮੋਢਿਆਂ 'ਤੇ ਹੈ। ਪੁਲਿਸ ਨੇ ਇੱਕ ਵਾਰ ਫਿਰ ਗੁਰੂਨਗਰੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ....

ਅੰਮ੍ਰਿਤਸਰ ਸਾਹਿਬ, 05 ਜੂਨ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੀਐਸਐਫ ਨਾਲ ਕੀਤੇ ਗਏ ਇੱਕ ਸਾਂਝੇ ਆਪਰੇਸ਼ਨ ‘ਚ ਵੱਡੇ ਨਸ਼ਾ ਤਸਕਰਾਂ ਨੂੰ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿੰਦਰ ਸਿੰਘ (ਆਈਪੀਐਸ) ਸੀਨੀਅਰ ਕਪਤਾਨ ਪੁਲਿਸ (ਅੰਮ੍ਰਿਤਸਰ ਦਿਹਾਤੀ) ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾਂ ਮਿਲੀ ਸੀ ਕਿ ਬਲਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਆਨ ਪਿੰਡ ਕੱਕੜ ਥਾਣਾ ਲੋਪੋਕੇ ਜੋ ਕਿ ਪਾਕਿਸਤਾਨੀ ਨਸ਼ਾ ਤਸਰਕਾਂ ਦੇ....

ਅੰਮ੍ਰਿਤਸਰ, 4 ਜੂਨ : ਜੂਨ 1984 ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ। ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਪੰਜ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀਆਂ ਦਸਤਾਰਾਂ ਪਹਿਨਣ ਅਤੇ ਸਿੱਖ ਬੀਬੀਆਂ ਕਾਲੇ ਦੁਪੱਟੇ ਪਾ ਕੇ ਸਾਕਾ ਨੀਲਾ ਤਾਰਾ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 6 ਜੂਨ ਨੂੰ ਸਾਕਾ ਨੀਲਾ....

ਖਡੂਰ ਸਾਹਿਬ, 4 ਜੂਨ : ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕਰ ਲਈ ਹੈ। ਇਹ ਸੀਟ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਂਅ ਕਰ ਲਈ ਹੈ। ਉਹ ਰੁਝਾਨਾਂ ਵਿੱਚ ਸ਼ੁਰੂ ਤੋਂ ਹੀ ਅੱਗੇ ਚੱਲ ਰਹੇ ਸਨ। ਖੰਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਦੀ 79704 ਦੀ ਲੀਡ ਨਾਲ ਜਿੱਤ ਨੂੰ ਲੈ ਕੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਮਹਿਲਾ ਸਾਰ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ਵਿੱਚ ਕੇਸਰੀ ਨਿਸ਼ਾਨ ਹੱਥਾਂ ਵਿੱਚ ਲੈ ਕੇ....

ਤਰਨਤਾਰਨ, 3 ਮਈ : ਸਥਾਨਕ ਸ਼ਹਿਰ ਦੇ ਕਸਬਾ ਸਰਹਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਦੋਵੇਂ ਮੋਟਰਸਾਈਕਲਾਂ ਦਾ ਚਾਲਕਾਂ ਦੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ ਚਾਲਕ ਪਿੰਡ ਖਾਰਾ ਦੇ ਵਸਨੀਕ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਖਾਰਾ ਨੇ ਦੱਸਿਆ ਕਿ ਉਸਦਾ ਪਤੀ ਇੰਦਰਪਾਲ ਸਿੰਘ, ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਘਰੇਲੂ ਸਮਾਨ ਖ੍ਰੀਦਣ ਕੇ ਪਿੰਡ ਨੂੰ ਵਾਪਸ ਆ ਰਿਹਾ....

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਬੈਠਕ ਅੰਮ੍ਰਿਤਸਰ, 3 ਜੂਨ : ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ਵਿੱਚ ਭਲਕੇ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ....