ਕਿਹਾ-ਖੇਡ ਸਟੇਡੀਅਮ, ਸਕੂਲਾਂ ਵਿੱਚ ਕਮਰੇ,ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਸੀਵਰੇਜ਼ ਅਤੇ ਪੰਚਾਇਤ ਘਰਾਂ ਦੀ ਉਸਾਰੀ ਕਰਨ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਨਵੇਂ ਸਾਲ 2024 ਵਿੱਚ ਵੀ ਲੋਕਾਂ ਦੇ ਪਿਆਰ ਤੇ ਸਹਿਯੋਗ ਨਾਲ ਹਲਕੇ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ ਬਟਾਲਾ, 31 ਦਸੰਬਰ : ਵਿਧਾਨ ਸਭਾ ਹਲਕਾ ਬਟਾਲਾ ਅੰਦਰ ਸਾਲ 2023 ਵਿੱਚ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਚਹੁਪੱਖੀ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜਾਂ ਦੀ ਲੜੀ ਸਾਲ 2024 ਵਿੱਚ ਵੀ ਜਾਰੀ....
ਮਾਝਾ
ਵਿਧਾਨ ਸਭਾ ਹਲਕਾ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਰਹੇਗੀ ਜਾਰੀ ਬਟਾਲਾ, 31 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਲੋਕਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕਾ....
ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਸ੍ਰੀ ਹਰਗੋਬਿੰਦਪੁਰ ਸਾਹਿਬ, 31 ਦਸੰਬਰ : ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ, ਵਿਕਾਸ ਤੇ ਅਮਨ-ਸ਼ਾਂਤੀ ਦੀ ਅਰਦਾਸ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ ਅਤੇ ਨਵੇਂ ਸਾਲ 2024 ਵਿੱਚ ਵੀ ਵਿਕਾਸ ਕਾਰਜਾਂ ਜਾਰੀ ਨਿਰੰਤਰ ਜਾਰੀ ਰਹਿਣਗੇ।....
ਨਵੇਂ ਸਾਲ ਵਿੱਚ ਵੀ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਲਗਾਤਾਰ ਕਰਵਾਏ ਜਾਣਗੇ ਸਰਬਪੱਖੀ ਵਿਕਾਸ ਕਾਰਜ ਫਤਿਹਗੜ੍ਹ ਚੂੜੀਆਂ, 31 ਦਸੰਬਰ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਇੰਚਾਰਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਨੇ ਨਵੇਂ ਸਾਲ 2024 ਦੀ ਵਧਾਈ ਦਿੰਦਿਆਂ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਾਲ 2024 ਵਿੱਚ ਵੀ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਸਰਬਪੱਖੀ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ। ਚੇਅਰਮੈਨ ਪਨੂੰ ਨੇ ਅੱਗੇ ਕਿਹਾ....
ਅੰਮ੍ਰਿਤਸਰ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਜ਼ੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਨੋਜਵਾਨ ਖੇਡਾਂ ਵਿਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੇਟ ਫਰਾਂਸਿਸ ਸਕੂਲ ਅੰਮ੍ਰਿਤਸਰ ਵਲੋ ਕਰਵਾਏ ਗਏ ਕਿ੍ਰਸਮਿਸ ਯੂਥ ਮੇਲੇ ਵਿਚ ਭਾਗ ਲੈਣ ਉਪਰੰਤ ਕੀਤਾ। ਸ: ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਇਸਾਈ ਭਾਈਚਾਰੇ ਦਾ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ....
ਅਜਨਾਲਾ, 30 ਦਸੰਬਰ : ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਦੋ ਵਿਅਕਤੀਆਂ ਦੀ ਗੈਸ ਨਾਲ ਦਮ ਘੁੱਟਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ। ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਵਿਅਕਤੀ ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਸਨ, ਜਿੱਥੇ ਉਨ੍ਹਾਂ ਨੇ ਬੀਤੀ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਸਨ ਤੇ ਅੰਗੀਠੀ ਦੀ ਗੈਸ ਕਾਰਨ ਦੋਵਾਂ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ, ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਦਰਵਾਜਾ ਖੋਲਿ੍ਹਆ ਤਾਂ ਉਸ ਸਮੇਂ ਪਤਾ ਲੱਗਾ।....
04 ਜਨਵਰੀ ਨੂੰ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ ਬਟਾਲਾ, 30 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕੀਤੇ ਜਾ ਰਹੇ ਨਿਰੰਤਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਵੇਂ ਸਾਲ 2024 ਦੇ ਪਹਿਲੇ ਹਫਤੇ ਲੋਕਾਂ ਨੂੰ ਨਵਾਂ ਤੋਹਫ਼ਾ ਦੇਣ ਜਾ ਰਹੇ ਹਨ। ਜੀ ਹਾਂ, ਵਿਧਾਇਕ ਸ਼ੈਰੀ ਕਲਸੀ 4 ਜਨਵਰੀ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ....
ਅੰਮ੍ਰਿਤਸਰ, 29 ਦਸੰਬਰ : ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਮਾਝੀਮੀਆਂ 'ਚ ਭੈਣ ਅਤੇ ਭਰਾ ਕੋਲੋਂ 20 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਹਾਲਾਂਕਿ ਭੈਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਭਰਾ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਮੁਲਜ਼ਮ ਦੀ ਭਾਲ ਵਿਚ ਲੱਗੀ ਹੋਈ ਹੈ। ਜਾਣਕਾਰੀ ਅਨੁਸਾਰ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਨੇੜੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਪਿੰਡ ਵਲੋਂ ਆ ਰਹੀ ਇਕ ਲੜਕੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ....
ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਸਥਿਤੀ ਸਪੱਸ਼ਟ ਕਰਨ ਸਬੰਧੀ ਲਿਖਿਆ ਪੱਤਰ ਅੰਮ੍ਰਿਤਸਰ, 29 ਦਸੰਬਰ : ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ ਗਿਣਤੀ....
ਅੰਮ੍ਰਿਤਸਰ 29 ਜਨਵਰੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੰਸਦ ਵਿੱਚ ਬਿਆਨ ਦਿੱਤਾ ਗਿਆ ਸੀ ਜੇਕਰ ਕੋਈ ਵੀ ਵਿਅਕਤੀ ਆਪਣੀ ਗਲਤੀ ਨਹੀਂ ਬਣਦਾ ਤਾਂ ਉਸ ਨੂੰ ਮਾਫ ਕਿਵੇਂ ਕੀਤਾ ਜਾ ਸਕਦਾ ਹੈ। ਇਸ ਨੂੰ ਲੈ ਕੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਇੱਕ ਪ੍ਰੈਸ ਵਾਰਤਾ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਭਾਰਤ ਵੱਲੋਂ ਛੁਡਾਏ ਗਏ ਆਪਣੇ ਨੌ ਸੈਨਿਕ ਅਧਿਕਾਰੀਆਂ ਵਾਲੇ ਕਾਰਜ ਦੀ ਸਲਾਘਾ ਕੀਤੀ ਅਤੇ....
ਬਟਾਲਾ, 29 ਦਸੰਬਰ : ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਆਂ ਚਲਾਈਆਂ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦਿਆਂ ਡੀਐਸਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ 28 ਦਸੰਬਰ ਨੂੰ ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲੀਸ ਪਿੰਡ ਭਾਗੋਵਾਲ ਦੇ ਸ਼ਮਸ਼ਾਨਘਾਟ ਕਲਾਨੌਰ ਰੋਡ ਨੇੜੇ ਮੌਜੂਦ ਸੀ, ਜਿੱਥੇ ਪੁਲੀਸ ਨੇ ਇੱਕ ਮੋਟਰਸਾਈਕਲ ਆਉਂਦਾ ਦੇਖਿਆ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਨੂੰ ਰੋਕਣ ਦੀ....
ਪਠਾਨਕੋਟ, 29 ਦਸੰਬਰ : ਪਠਾਨਕੋਟ ਪੁਲਿਸ ਦੇ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਇਹ ਹੈ ਕਿ, ਮਾਈਨਿੰਗ ਵਿਭਾਗ ਦੇ ਅਫ਼ਸਰਾਂ ਨਾਲ ਵਿਵਾਦ ਤੇ ਬਾਅਦ ਭੋਆ ਦੀ ਗ੍ਰਿਫਤਾਰੀ ਹੋਈ ਹੈ। ਸਾਬਕਾ ਵਿਧਾਇਕ ਤੇ ਸਰਕਾਰੀ ਕੰਮ ਵਿਚ ਵਿਗਣ ਪਾਉਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਕਾਇਤ ਦੇ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ, ਭੋਆ ਦੇ ਪਰਿਵਾਰਿਕ ਮੈਂਬਰਾਂ ਦੇ ਨਾਮ ਤੇ ਕਰੈਸ਼ਰ ਰਜਿਸਟਰਡ ਹੈ।....
ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ ਗਠਿਤ ਬਟਾਲਾ, 29 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਵਿਧਾਇਕ....
ਹਾਕੀ ਦਾ ਫਾਈਨਲ ਡੇਅ-ਨਾਈਟ ਮੈਚ ਐਸਟਰੋਟਰਫ ਹਾਕੀ ਸਟੇਡੀਅਮ ਪਿੰਡ ਮਰੜ ਵਿਖੇ ਹੋਵੇਗਾ ਬਟਾਲਾ, 29 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮੰਤਵ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫਸਰ....
ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਹੋਏ ਸ਼ਾਮਲ ਫਤਿਹਗੜ੍ਹ ਚੂੜੀਆਂ, 29 ਦਸੰਬਰ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਘਸੀਟਪੁਰ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਉਨਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ....