ਮਾਝਾ

ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਪਿੰਡ ਪੱਧਰ ਤੱਕ ਕੀਤੀ ਜਾ ਰਹੀ ਹੈ ਪਹੁੰਚ : ਚੇਅਰਮੈਨ ਬਲਬੀਰ ਸਿੰਘ ਪਨੂੰ
ਫਤਿਹਗੜ੍ਹ ਚੂੜੀਆਂ, 20 ਫਰਵਰੀ 2025 : ਸ. ਬਲਬੀਰ ਸਿੰਘ ਪੰਨੂ,ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਦੀ ਅਗਵਾਈ ਹੇਠ ਪਿੰਡ ਪੰਨਵਾਂ ਵਿਖੇ 'ਸਰਕਾਰ ਆਪ ਦੇ ਦੁਆਰ " ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਪੰਨਵਾਂ, ਸੇਖੋਵਾਲੀ, ਕੋਟ ਖ਼ਜ਼ਾਨਾ ਅਤੇ ਚੰਦੂ ਸੂਜਾ ਦੇ ਪਿੰਡ ਵਾਸੀਆਂ ਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਮੌਕੇ 'ਤੇ ਹੱਲ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ....
ਸੀਆਈ ਅੰਮ੍ਰਿਤਸਰ ਵੱਲੋ 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਗ੍ਰਿਫ਼ਤਾਰ ਕੀਤਾ ਵਿਅਕਤੀ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ : ਡੀਜੀਪੀ ਅੰਮ੍ਰਿਤਸਰ, 19 ਫਰਵਰੀ 2025 : ਸੀਆਈ ਅੰਮ੍ਰਿਤਸਰ ਵੱਲੋ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ ਪਿੰਡ ਮਹਿਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਡਰੋਨ ਰਾਹੀਂ ਹੈਰੋਇਨ ਅੱਗੇ ਸਪਲਾਈ ਲਈ ਅਟਾਰੀ ਸੈਕਟਰ ਵਿੱਚ ਭੇਜਦਾ ਸੀ। ਐਨ.ਡੀ.ਪੀ.ਐਸ....
ਬੀਐਸਐਫ ਨੂੰ ਮਿਲਿਆ ਟੁੱਟਿਆ ਹੋਇਆ ਡਰੋਨ, 535 ਗ੍ਰਾਮ ਹੈਰੋਇਨ ਹੋਈ ਬਰਾਮਦ
ਕਲਾਨੌਰ, 19 ਫਰਵਰੀ 2025 : ਥਾਣਾ ਕਲਾਨੌਰਅਧੀਨ ਆਉਦੀ ਬੀਉਪੀ ਬੋਹੜ ਵਡਾਲਾ ਵਿਖੇ ਬੀਐਸਐਫ ਨੂੰ ਉਸ ਸਮੇ ਵੱਡੀ ਸਫਲਤਾਂ ਮਿਲੀ, ਜਦੋਂ ਭਾਰਤ ਵਾਲੇ ਪਾਸੇ ਧੁੰਸੀ ਬੰਨ ਦੇ ਕੰਡੇ ਉੱਤੇ ਇੱਕ ਡਰੋਨ ਅਤੇ ਉਸ ਦੇ ਨਾਲ ਬਨ੍ਹਿਆ ਹੋਇਆ ਹੈਰੋਇਨ ਦਾ ਇੱਕ ਪੈਕਟ ਬਰਾਮਦ ਹੋਇਆ। ਦੱਸ ਦਈਏ ਕਿ ਡਰੋਨ ਦਾ ਪੱਖਾ ਟੁੱਟਿਆ ਹੋਇਆ ਸੀ। ਬੀਐਸਐਫ ਅਧਿਕਾਰੀਆਂ ਵੱਲੋਂ ਇਸ ਨੂੰ ਤੁਰੰਤ ਕਬਜ਼ੇ ਵਿੱਚ ਲੈ ਕੇ ਕਲਾਨੌਰ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿੱਥੇ ਐਸਐਚਓ ਮੇਜਰ ਸਿੰਘ ਮੌਕੇ ਉੱਤੇ ਪਹੁੰਚੇ ਅਤੇ ਡਰੋਨ ਅਤੇ....
ਡਿਪਟੀ ਕਮਿਸ਼ਨਰ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ
ਜ਼ਿਲ੍ਹੇ ਦੇ ਅਮੀਰ ਧਾਰਮਿਕ ਤੇ ਇਤਿਹਾਸਕ ਵਿਰਸੇ ਤੇ ਵਿਰਾਸਤ ਨੂੰ ਸੰਭਾਲਣ ਤੇ ਪ੍ਰਚਾਰਨ ਬਾਰੇ ਕੀਤੀਆਂ ਵਿਚਾਰਾਂ ਗੁਰਦਾਸਪੁਰ, 19 ਫਰਵਰੀ 2025 : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁੱਲਰ, ਹਿਸਟੋਰੀਅਨ ਸਿਮਰ ਸਿੰਘ, ਐਡਵੋਕੇਟ ਪ੍ਰਵੇਜ਼ ਇੰਦਰ ਸਿੰਘ, ਗੁਰਮੇਹਰ ਸਾਹਿਬ ਜੀਤ ਸਿੰਘ....
ਚਾਰ ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 24 ਫਰਵਰੀ ਤੋਂ 25 ਮਾਰਚ ਤੱਕ ਕਰਵਾਇਆ ਜਾਵੇਗਾ
ਚਾਹਵਾਨ ਕਿਸਾਨ 20 ਫਰਵਰੀ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ ਕਮਰਾ ਨੰਬਰ 508-ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ ਬਟਾਲਾ, 18 ਫਰਵਰੀ 2025 : ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਾਰ ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 24 ਫਰਵਰੀ ਤੋਂ 25 ਮਾਰਚ 2025 ਤੱਕ....
ਵਿਦਿਆਰਥੀਆਂ ਨੇ ਸਿੱਖੇ “ਅੱਗ ਤੋ ਬਚਾਅ” ਦੇ ਗੁਰ
ਬਟਾਲਾ, 18 ਫਰਵਰੀ 2025 : ਭਾਰਤ ਸਰਕਾਰ, ਗ੍ਰਹਿ ਵਿਭਾਗ ਦੇ ਡਾਇਰੈਕਟਰ ਜਨਰਲ ਫਾਇਰ ਸਰਵਿਸਸ, ਸਿਵਲ ਡਿਫੈਂਸ ਅਤੇ ਹੋਮ ਗਾਰਡਜ਼, ਅਤੇ ਡਾਇਰੈਕਟਰੇਟ, ਸਥਾਨਿਕ ਸਰਕਾਰਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਨੁਸਾਰ , ਮਾਣਯੋਗ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ‘ਚ ਸਥਾਨਿਕ ਫਾਇਰ ਬ੍ਰਿਗੇਡ ਬਟਾਲਾ ਵਲੋਂ ਅੱਗ ਤੋ ਬਚਾਅ ਤੇ ਮੋਕ ਡਰਿਲ ਜਾਗਰੂਕ ਕੈਂਪ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਲਗਾਇਆ ਗਿਆ। ਇਸ ਮੌਕੇ ਫਾਇਰ ਅਫ਼ਸਰ ਨੀਰਜ ਸ਼ਰਮਾਂ ਤੇ ਰਾਕੇਸ਼ ਸ਼ਰਮਾਂ, ਹਰਬਖਸ਼ ਸਿੰਘ....
ਐਡਵੋਕੇਟ ਧਾਮੀ ਦਾ ਅਸਤੀਫਾ ਦੇਣਾ ਦੁੱਖਦਾਈਕ ਹੈ : ਗਿਆਨੀ ਹਰਪ੍ਰੀਤ ਸਿੰਘ 
ਅੰਮ੍ਰਿਤਸਰ, 18 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਸੀ ਦੇਣਾ ਚਾਹੀਦਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੀਫ ਖਾਲਸਾ ਦੀਵਾਨ ਵਿਖੇ ਰੱਖੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦਾ ਅਸਤੀਫਾ ਦੇਣਾ ਦੁੱਖਦਾਈਕ ਹੈ, ਉਨ੍ਹਾਂ ਇਹ ਅਸਤੀਫਾ ਦਬਾਅ ਹੇਠ ਦਿੱਤਾ ਹੈ, ਜੋ ਉਨ੍ਹਾਂ ਦੇ ਚੇਹਰੇ ਤੋਂ....
ਝਬਾਲ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ‘ਚ ਪਤੀ-ਪਤਨੀ ਸਮੇਤ 4 ਦੀ ਮੌਤ
ਤਰਨਤਾਰਨ, 18 ਫਰਵਰੀ 2025 : ਤਰਨਤਾਰਨ ਦੇ ਝਬਾਲ ਵਿੱਚ ਬੀਤੀ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ੇਰਸ਼ਾਹ ਸ਼ੂਰੀ ਸੜਕ ਤੇ ਅੱਪਰਬਾਰੀ ਨਹਿਰ ਦੇ ਕੋਲ ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਪਣੀ ਟੱਕਰ ਹੋ ਗਈ, ਟੱਕਰ ਐਨੀ ਕੁ ਭਿਆਨਕ ਸੀ ਕਿ ਹਾਦਸੇ ‘ਚ ਪਤੀ ਪਤਨੀ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਗੌਰਵ ਸਿੰਘ....
ਐਸਡੀਐਮ ਦੀ ਗੱਡੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ ‘ਚ ਮਾਂ –ਪੁੱਤ ਦੀ ਮੌਤ
ਪੱਟੀ, 18 ਫਰਵਰੀ 2025 : ਜਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪੱਟੀ ਦੇ ਪਿੰਡ ਲੋਹਕਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਐਸਡੀਐਮ ਦੀ ਗੱਡੀ ਨਾਲ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ, ਇਸ ਹਾਦਸੇ ਵਿੱਚ ਜਿੱਥੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ, ੳੇੁੱਥੇ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ ਵੀ ਜਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਸ਼ਿਵ ਅਤੇ ਰਾਜ ਕੌਰ ਵਜੋਂ ਹੋਈ ਹੈ। ਇਸ ਘਟਨਾਂ ਸਬੰਧੀ ਜਾਣਕਾਰੀ....
ਵਿਧਾਇਕ ਸ਼ੈਰੀ ਕਲਸੀ ਵਲੋਂ ਮੈਲਟਨ, ਆਸਟਰੇਲੀਆ ਤੋਂ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ
ਆਸਟੇਰਲੀਆ ਦੀ ਸੰਸਦੀ ਗਵਰਨਸ ਅਤੇ ਪੰਜਾਬ ਦੇ ਮਹਾਨ ਪਿਛੋਕੜ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਕੀਤੀ ਵਿਚਾਰ ਚਰਚਾ ਬਟਾਲਾ, 17 ਫਰਵਰੀ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੋ ਆਸਟਰੇਲੀਆ ਗਏ ਹੋਏ ਹਨ, ਉਨਾਂ ਵਲੋਂ ਮੈਲਟਨ, ਆਸਟਰੇਲੀਆ ਤੋਂ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਵਲੋਂ ਉਨਾਂ ਨੂੰ....
ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਿਤੌੜਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ , 17 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਿਤੌੜਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ....
ਫਿਊਚਰ ਟਾਈਕੂਨ' ਪ੍ਰੋਗਰਾਮ ਦੀ ਰਜਿਸਟਰੇਸ਼ਨ ਹੁਣ 20 ਫ਼ਰਵਰੀ ਤੱਕ
ਅੰਮ੍ਰਿਤਸਰ 17 ਫਰਵਰੀ 2025 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਗਏ ‘ਫਿਊਚਰ ਟਾਈਕੂਨ’ ਪ੍ਰੋਗਰਾਮ ਲਈ ਹੁਣ 20 ਫ਼ਰਵਰੀ ਤੱਕ ਰਜਿਸਟਰ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਹਿਲਾਂ ਆਮ ਲੋਕਾਂ ਵਲੋਂ ਮਿਲ ਰਹੇ ਭਰਪੂਰ ਹੁੰਗਾਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਦਾ ਮਕਸਦ ਹੈ ਕਿ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਤੋਂ ਕੋਈ ਵੀ ਵਾਂਝਾਂ ਨਹੀਂ ਰਹਿਣਾ ਚਾਹੀਦਾ। ਉਹਨਾਂ ਦੱਸਿਆ ਕਿ....
ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਬਣਾਵੇਗਾ ਹਰਿਆਵਲ ਭਰਪੂਰ – ਡਿਪਟੀ ਕਮਿਸ਼ਨਰ 
ਨਗਰ ਨਿਗਮ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ – ਮੇਅਰ ਨਗਰ ਨਿਗਮ ਅੰਮ੍ਰਿਤਸਰ 17 ਫਰਵਰੀ 2025 : ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਗੋਲਡਨ ਗੇਟ ਤੇ ਵੱਡੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ। ਉਨਾਂ ਦੱਸਿਆ ਕਿ ਇਸ ਕੰਮ ਲਈ 10 ਤੋਂ 15 ਫੁੱਟ ਦੇ ਵੱਡੇ ਪੌਦੇ ਮੇਨ....
ਪ੍ਰਧਾਨ ਮੰਤਰੀ ਮੋਦੀ ਡਿਪੋਰਟੀਆਂ ਦੇ ਮੁੱਦੇ ਅਮਰੀਕਾ ਕੋਲ ਉਠਾਉਣ ਦੀ ਹਿੰਮਤ ਨਹੀਂ ਕਰ ਸਕੇ- ਧਾਲੀਵਾਲ
ਅਮਰੀਕਾ ਲਗਾਤਾਰ ਕਰ ਰਿਹਾ ਹੈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅੰਮ੍ਰਿਤਸਰ 17 ਫਰਵਰੀ 2025 : ਪ੍ਰਵਾਸੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਤੋਂ ਡਿਪੋਰਟ ਹੋ ਰਹੇ ਪੰਜਾਬੀਆਂ ਦੇ ਮੁੱਦੇ ਉੱਤੇ ਬੋਲਦੇ ਕਿਹਾ ਕਿ ਅਮਰੀਕਾ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ ਪਰ ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮੁੱਦੇ ਉੱਤੇ ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨਾਲ ਗੱਲ ਕਰਨ ਦੀ ਹਿੰਮਤ ਹੀ ਨਹੀਂ ਕਰ ਸਕੇ। ਬੀਤੇ ਦਿਨ ਡਿਪੋਰਟ ਹੋਏ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ 
ਅੰਮ੍ਰਿਤਸਰ, 17 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ ਸਮਾਪਤੀ ਸਬੰਧੀ ਜਥੇਦਾਰ ਰਘਬੀਰ ਸਿੰਘ ਵੱਲੋਂ 13 ਫਰਵਰੀ ਨੂੰ ਫੇਸਬੁੱਕ ’ਤੇ ਕੀਤੀ ਪੋਸਟ ਦਾ ਹਵਾਲਾ ਦਿੰਦਿਆਂ ਧਾਮੀ ਨੇ ਕਿਹਾ ਕਿ "ਉਨ੍ਹਾਂ ਲਿਖਿਆ....