ਮਾਝਾ

ਅਮਰੀਕਾ ਤੋਂ ਡਿਪੋਰਟ ਹੋਏ ਆਏ ਲੋਕਾਂ ਲਈ ਹਰਿਆਣਾ ਸਰਕਾਰ ਵੱਲੋਂ ਕੈਦੀਆਂ ਵੱਲੀਆਂ ਗੱਡੀਆਂ ਭੇਜਣਾ ਸ਼ਰਮਨਾਕ : ਕੈਬਨਿਟ ਮੰਤਰੀ ਧਾਲੀਵਾਲ
ਅੰਮ੍ਰਿਤਸਰ, 16 ਫਰਵਰੀ 2025 : ਬੀਤੀ ਦੇਰ ਰਾਤ ਅਮਰੀਕਾ ਵੱਲੋਂ ਡਿਪੋਰਟ ਕੀਤੇ ਵਿਅਕਤੀ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਲ ਏਅਰ ਪੋਰਟ ਤੇ ਅਮਰੀਕੀ ਜਹਾਜ਼ ਪੁੱਜਿਆ, ਇਸ ਮੌਕੇ ਉਨ੍ਹਾਂ ਨੂੰ ਮਿਲਣ ਲਈ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੋਸ਼ਲ ਮੀਡੀਆ ਤੇ ਇੱਕ ਵੀਡੀਓ ਸ਼ੇਅਰ ਕਰਕੇ ਹਰਿਆਣਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਵੀਡੀਓ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਹੜੇ ਲੋਕ ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਹਨ, ਉਨ੍ਹਾਂ ਨੂੰ ਕਿਸ....
116 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਉਤਰਿਆ ਅਮਰੀਕੀ ਜਹਾਜ਼, ਇਸ ਵਾਰ ਵੀ ਲਗਾਈਆਂ ਗਈਆਂ ਹੱਥਕੜੀਆਂ
ਅੰਮ੍ਰਿਤਸਰ, 16 ਫਰਵਰੀ 2025 : 116 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜ ਦਾ ਜਹਾਜ਼ ਸ਼ਨੀਵਾਰ ਰਾਤ 11:38 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 67 ਲੋਕ ਪੰਜਾਬ ਦੇ ਹਨ, ਜਦੋਂ ਕਿ 33 ਲੋਕ ਹਰਿਆਣਾ ਦੇ ਹਨ। ਇਨ੍ਹਾਂ ਤੋਂ ਇਲਾਵਾ ਅੱਠ ਗੁਜਰਾਤ, ਤਿੰਨ ਉੱਤਰ ਪ੍ਰਦੇਸ਼, ਗੋਆ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ 2-2 ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਇਕ-ਇਕ ਵਿਅਕਤੀ ਹੈ। ਅਮਰੀਕੀ ਜਹਾਜ਼ 'ਚ ਭਾਰਤੀਆਂ ਦੇ ਨਾਲ....
ਪੰਜਾਬ ਅਤੇ ਹਰਿਆਣਾ ਦੇ ਵਸਨੀਕਾਂ ਨੂੰ ਬਾਹਰ ਲਿਆਂਦਾ ਜਾਵੇਗਾ ਅਤੇ ਦੂਜੇ ਸੂਬਿਆਂ ਦੇ ਵਿਅਕਤੀਆਂ ਨੂੰ ਏਅਰਪੋਰਟ ਅੰਦਰ ਹੀ ਰੁਕਣ ਦਾ ਕੀਤਾ ਜਾਵੇਗਾ ਇੰਤਜ਼ਾਮ : ਮਾਨ 
ਭਾਰਤੀਆਂ ਦੇ ਹੱਥਾਂ ਵਿੱਚ ਹੱਥਕੜੀਆਂ ਲੱਗੀਆਂ ਹਨ ਜਾਂ ਨਹੀਂ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ : ਭਗਵੰਤ ਮਾਨ ਇਸ ਵਾਰ ਆ ਰਹੇ ਭਾਰਤੀਆਂ ਦੇ ਹੱਥਾਂ ਵਿੱਚ ਹੱਥਕੜੀਆਂ ਲੱਗੀਆਂ ਹਨ ਜਾਂ ਨਹੀਂ ਇਸ ਬਾਰੇ ਹਜੇ ਨਹੀਂ ਮਿਲੀ ਕੋਈ ਜਾਣਕਾਰੀ : ਭਗਵੰਤ ਸਿੰਘ ਮਾਨ ਅੰਮ੍ਰਿਤਸਰ, 15 ਫਰਵਰੀ 2025 : ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ 119 ਪ੍ਰਵਾਸੀ ਭਾਰਤੀਆਂ ਨੇ ਅੱਜ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਤੇ ਰਾਤ 10 ਵਜੇ ਦੇ ਕਰੀਬ ਪਹੁੰਚਣਾ ਹੈ। ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਚੰਗੀ ਸਿਹਤ ਲਈ ਮੂਲ ਅਨਾਜ ਨੂੰ ਰੋਜ਼ਾਨਾ ਦੇ ਖਾਣੇ ਵਿੱਚ ਸ਼ਾਮਿਲ ਕਰਨ ਦੀ ਲੋੜ : ਕੈਬਨਿਟ ਮੰਤਰੀ ਧਾਲੀਵਾਲ
ਤੰਦਰੁਸਤ ਸਰੀਰ ਲਈ ਮੋਟੇ ਅਨਾਜ ਦੀ ਵਰਤੋਂ ਬਹੁਤ ਜ਼ਰੂਰੀ-ਮੇਅਰ ਵਿਧਾਇਕ ਸੰਧੂ ਨੇ ਸ਼ਮਾ ਰੌਸ਼ਨ ਕਰਕੇ ਕੀਤਾ ਈਟ ਰਾਈਟ ਮੇਲੇ ਦਾ ਉਦਘਾਟਨ ਅੰਮ੍ਰਿਤਸਰ, 15 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੇ ਲਏ ਸੁਪਨੇ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਪੰਜਾਬੀਆਂ ਦੀ ਚੰਗੀ ਸਿਹਤ ਲਈ ਜਾਗਰੂਕਤਾ ਫੈਲਾਉਣ ਦੇ ਯਤਨ ਨਾਲ ਅੰਮ੍ਰਿਤਸਰ ਵਿੱਚ ਈਟ ਰਾਈਟ ਮੇਲਾ ਕਰਵਾਇਆ ਗਿਆ। ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ.) ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ....
ਤਰਨ ਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਇੱਕ ਬਦਮਾਸ਼ ਦੀ ਲੱਤ ’ਚ ਲੱਗੀ ਗੋਲੀ
ਤਰਨ ਤਾਰਨ, 15 ਫਰਵਰੀ 2025 : ਤਰਨ ਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਬੀਤੀ ਦੇਰ ਰਾਤ ਮੁਕਾਬਲਾ ਹੋਇਆ, ਇਸ ਦੌਰਾਨ ਇੱਕ ਬਦਮਾਸ਼ ਪੁਲਿਸ ਦੀ ਗੋਲੀ ਨਾਲ ਜ਼ਖਮੀ ਵੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਦੋ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੁਚਨਾ ਮਿਲੀ ਸੀ ਕਿ ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਆਗੂ ਸਤਨਾਮ ਸਿੰਘ ਹਰੀਕੇ 'ਤੇ ਹੋਏ ਹਮਲੇ ਦੇ ਮੁਲਜ਼ਮ....
ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ
ਬਟਾਲਾ,15 ਫਰਵਰੀ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਲੋਕ ਸਰਕਾਰ ਦੀਆਂ ਸੁੱਖ ਸਹੂਲਤਾਂ ਦਾ ਲਾਭ ਹਾਸਿਲ ਕਰ ਸਕਣ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)....
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਦੀ ਸੁੰਦਰਤਾ ਤੇ ਨਵੀਨੀਕਰਨ ਲਈ ਯਤਨ ਜਾਰੀ
ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਬਟਾਲਾ, 15 ਫਰਵਰੀ, 2025 : ਬਟਾਲਾ ਦੇ ਨੋਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਨੂੰ ਬਰਕਰਾਰ ਰੱਖਣ, ਸਾਂਭ ਸੰਭਾਲ ਕਰਨ ਅਤੇ ਸੁੰਦਰੀਕਰਨ ਲਈ ਨਿਰੰਤਰ ਯਤਨ ਜਾਰੀ ਹਨ। ਉਨਾਂ ਵਲੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਨਵੀਨੀਕਰਨ ਤੇ ਸੁੰਦਰੀਕਰਨ ਕਰਨ ਲਈ ਕੀਤੇ ਯਤਨਾਂ ਤਹਿ ਜਲ ਮਹਿਲ ਵਿਖੇ ਵਿਕਾਸ ਕੰਮ ਤੇਜ਼ੀ ਨਾਲ ਚੱਲ....
ਮਨਦੀਪ ਸਿੰਘ ਚੌਹਾਨ ਨੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਸੰਭਾਲਿਆ ਅਹੁਦਾ
ਲੋਕ ਅਰਪਿਤ ਹੋ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦੀ ਵਚਨਬੱਧਤਾ ਦੁਹਰਾਈ ਤਰਨਤਾਰਨ 15 ਫਰਵਰੀ 2025 : ਪੰਜਾਬ ਸਰਕਾਰ ਖਜਾਨਾ ਵਿਭਾਗ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਰਹੇ ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਖਜਾਨਚੀ ਨੂੰ ਬਤੌਰ ਖਜਾਨਾ ਅਫਸਰ ਤਰੱਕੀ ਦੇਣ ਉਪਰੰਤ ਬਤੌਰ ਜਿਲਾ ਖਜ਼ਾਨਾ ਅਫਸਰ ਤਰਨ ਤਾਰਨ ਤਾਇਨਾਤ ਕੀਤਾ ਹੈ। ਨਵਨਿਯੁਕਤ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਵੱਲੋਂ ਜਿੱਥੇ ਵਿਭਾਗ ਮੁੱਖ ਦਫਤਰ ਪੰਜਾਬ ਸਰਕਾਰ ਵਿੱਤ ਵਿਭਾਗ ਪੰਜਾਬ ਚੰਡੀਗੜ੍ਹ ਦੇ....
ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ
ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼ ਅੰਮ੍ਰਿਤਸਰ, 15 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ....
119 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਏਅਰਕ੍ਰਾਫਟ ਪਹੁੰਚੇਗਾ, 67 ਪੰਜਾਬੀ ਨੌਜਵਾਨ ਸ਼ਾਮਲ 
ਅੰਮ੍ਰਿਤਸਰ, 14 ਫਰਵਰੀ 2025 : ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡਿਪੋਰਟੇਸ਼ਨ ਦੀ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਭਲਕੇ ਸ਼ਨੀਵਾਰ ਨੂੰ ਦੂਜਾ ਏਅਰਕ੍ਰਾਫਟ ਕਰੀਬ 119 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇਗਾ। ਇਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਨੌਜਵਾਨ ਹਨ। ਇਸ ਗਰੁੱਪ ਵਿੱਚ ਕੁੱਲ 67 ਪੰਜਾਬੀ ਨੌਜਵਾਨ ਸ਼ਾਮਲ ਹਨ। ਅੰਦਾਜ਼ਾ ਹੈ ਕਿ ਉਕਤ ਜਹਾਜ਼ ਕੱਲ੍ਹ ਯਾਨੀ ਸ਼ਨੀਵਾਰ ਸਵੇਰੇ 10 ਤੋਂ 11 ਵਜੇ ਦੇ ਕਰੀਬ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ....
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋ ਸੇਵਾਮੁਕਤ ਕਰਨਾ ਮੰਦਭਾਗਾ ਹੈ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 14 ਫਰਵਰੀ 2025 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਹਨਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ....
‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਸਰੂਪ ਰਾਣੀ ਸਰਕਾਰੀ ਕਾਲਜ਼ (ਇਸਤਰੀਆਂ) ਵਿਖੇ ਕਰਵਾਇਆ ਗਿਆ ਇੱਕ ਜਾਗਰੂਕਤਾ ਸੈਮੀਨਾਰ 
ਅੰਮ੍ਰਿਤਸਰ 14 ਫਰਵਰੀ 2025 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ਼ (ਇਸਤਰੀਆਂ) ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਡਿਪਟੀ ਸੀ.ਈ.ਓ. ਜ਼ਿਲ੍ਹਾ ਰੁਜ਼ਗਾਰ ਦਫ਼ਤਰ ਸ.ਤੀਰਥਪਾਲ ਸਿੰਘ ਨੇ ਕਿਹਾ ਕਿ ‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਦਾ ਮੁੱਖ ਟੀਚਾ ਆਮ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀ ਵਪਾਰਕ ਪ੍ਰਤਿਭਾ ਨੂੰ ਇੱਕ ਲੋੜੀਂਦਾ....
ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਤ  ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ 14 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ, ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਚਾਟੀਵਿੰਡ ਦੇ ਪੁਲਿਸ ਅਧਿਕਾਰੀਆਂ ਦੀ....
ਜਿਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰਾਂ  ਦੇ ਆਲੇ ਦੁਆਲੇ ਧਾਰਾ 163 ਲਾਗੂ - ਵਧੀਕ ਜ਼ਿਲ੍ਹਾ ਮੈਜਿਸਟਰੇਟ
ਅੰਮ੍ਰਿਤਸਰ, 14 ਫਰਵਰੀ 2025 : ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੀਆਂ ਮਿਤੀ 19 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 11:00 ਤੋਂ ਦੁਪਹਿਰ 02:15 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਲਈ ਜਿਲ੍ਹੇ ਵਿੱਚ ਬਣਾਏ ਗਏ 455 ਸੈਂਟਰਾਂ ਦੇ ਆਲ੍ਹੇ ਦੁਆਲੇ ਧਾਰਾ 144 ਦੇ ਨਾਲ-ਨਾਲ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਨੂੰ ਮੱਦੇ ਨਜ਼ਰ....
ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੀ ਚੋਣ ਦੇ ਮੱਦੇਨਜਰ ਜਿਲ੍ਹਾ ਮੈਜਿਸਟਰੇਟ ਵੱਲੋਂ 16 ਫਰਵਰੀ ਤੋਂ 17 ਫਰਵਰੀ ਸਵੇਰੇ 10.00 ਵਜੇ ਤੱਕ ਡਰਾਈ ਡੇ ਘੋਸ਼ਿਤ
ਤਰਨ ਤਾਰਨ, 14 ਫਰਵਰੀ 2025 : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੂਸਾ ਕਲ਼ਾਂ ਤਹਿ ਅਤੇ ਜਿਲ੍ਹਾ ਤਰਨ ਤਾਰਨ ਦੀ ਗ੍ਰਾਮ ਪੰਚਾਇਤ ਦੀ ਚੋਣ ਮਿਤੀ 16 ਫਰਵਰੀ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 16 ਫਰਵਰੀ, 2025 ਤੋਂ ਲੈ ਕੇ ਮਿਤੀ 17 ਫਰਵਰੀ, 2025 ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਜਾਣਾ ਹੈ। ਇਸ ਲਈ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ਼੍ਰੀ....