ਮਾਝਾ

ਤਰਨਤਾਰਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ
ਤਰਨਤਾਰਨ, 29 ਅਕਤੂਬਰ : ਬੀਤੀ ਰਾਤ ਚੋਹਲਾ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਮੋਹਨਪੁਰ ਨੇੜੇ ਸੜਕ 'ਤੇ ਖੜ੍ਹੀ ਇਕ ਟਰੈਕਟਰ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਛੋਟੇ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ....
ਫਤਿਹਗੜ੍ਹ ਚੂੜੀਆਂ 'ਚ ਸਟੰਟ ਵਿਖਾਉਂਦੇ ਹੋਏ ਨੌਜਵਾਨ ਦੀ ਟਰੈਕਟਰ ਥੱਲੇ ਆਉਣ ਨਾਲ ਮੌਤ 
ਫਤਿਹਗੜ੍ਹ ਚੂੜੀਆਂ, 29 ਅਕਤੂਬਰ : ਪੰਜਾਬ ਵਿੱਚ ਟਰੈਕਟਰਾਂ ਉਪਰ ਸਟੰਟ ਵਿਖਾਉਣ ਦਾ ਰੁਝਾਨ ਕਾਫੀ ਵਧ ਗਿਆ ਹੈ। ਖੇਡ ਮੇਲਿਆਂ ਤੇ ਹੋਰ ਸਮਾਰੋਹਾਂ ਦੌਰਾਨ ਖਾਸ ਤੌਰ ਉਤੇ ਪਿੰਡਾਂ ਦੇ ਨੌਜਵਾਨ ਟਰੈਕਟਰਾਂ ਰਾਹੀਂ ਆਪਣੇ ਸਟੰਟ ਦਾ ਮੁਜ਼ਾਹਰਾ ਕਰਦੇ ਹਨ। ਇਸ ਦੌਰਾਨ ਸਟੰਟ ਵਿਖਾਉਂਦੇ ਹੋਏ ਨੌਜਵਾਨ ਸਬੰਧੀ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇਹ ਘਟਨਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਦੀ ਹੈ। ਇੱਥੇ ਬਾਬਾ ਗਨੀ ਜੀ ਦੀ ਯਾਦ ਵਿੱਚ ਛਿੰਝ ਮੇਲਾ ਚੱਲ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਕੋਮਲ ਮਿੱਤਲ ਨੇ ਜੋਸ਼ ਉਤਸਵ ਦੌਰਾਨ ਪੰਜਾਬੀ ਪਕਵਾਨਾਂ ਦਾ ਸਵਾਦ ਚੱਖਿਆ
ਕਰਾਫ਼ਟ ਬਜ਼ਾਰ ਵਿਚੋਂ ਕੀਤੀ ਖ਼ਰੀਦਦਾਰੀ ਗੁਰਦਾਸਪੁਰ, 29 ਅਕਤੂਬਰ : ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਸਰਦਾਰ ਹਰੀ ਸਿੰਘ ਨਲਵਾ ਨੂੰ ਸਮਰਪਿਤ ਕਰਵਾਏ ਜਾ ਰਹੇ ਜੋਸ਼ ਉਤਸਵ ਵਿੱਚ ਜਿਥੇ ਹੋਰ ਰੰਗ ਦੇਖਣ ਨੂੰ ਮਿਲ ਰਹੇ ਹਨ ਓਥੇ ਦਰਸ਼ਕ ਫੂਡ ਕੋਰਟ ਵਿੱਚ ਵੱਖ-ਵੱਖ ਪਕਵਾਨਾਂ ਦਾ ਸਵਾਦ ਵੀ ਚੱਖ ਰਹੇ ਹਨ। ਫੂਡ ਸਟਾਲਾਂ ਅਤੇ ਕਰਾਫ਼ਟ ਬਜ਼ਾਰ ਨੇ ਜੋਸ਼ ਉਤਸਵ ਦੀ ਰੌਣਕਾਂ ਨੂੰ ਹੋਰ ਵਧਾ ਦਿੱਤਾ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕੋਮਲ ਮਿੱਤਲ ਡਿਪਟੀ....
ਸ਼ਹੀਦ ਸੂਬੇਦਾਰ ਨਿਰਮਲ ਸਿੰਘ ਦੀ ਸ਼ਹਾਦਤ ’ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ : ਲਾਲ ਚੰਦ ਕਟਾਰੂਚੱਕ 
ਜੋਸ਼ ਉਤਸਵ ਦੌਰਾਨ ਕਾਰਗਿਲ ਸ਼ਹੀਦ ਸੂਬੇਦਾਰ ਦੀ ਧਰਮ ਪਤਨੀ ਮਨਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗੁਰਦਾਸਪੁਰ, 29 ਅਕਤੂਬਰ : ਸਰਦਾਰ ਹਰੀ ਸਿੰਘ ਨਲੂਆ ਨੂੰ ਸਪਰਪਿਤ ਗੁਰਦਾਸਪੁਰ ਵਿਖੇ ਚੱਲ ਰਹੇ ਜੋਸ਼ ਉਤਸਵ ਦੇ ਦੂਜੇ ਦਿਨ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਸ਼ਹੀਦ ਸੂਬੇਦਾਰ ਨਿਰਮਲ ਸਿੰਘ, ਵੀਰ ਚੱਕਰ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸ਼ਹੀਦ ਪਰਿਵਾਰ ਸੇਵਾ ਸੰਮਤੀ ਦੇ ਪ੍ਰਧਾਨ ਕੁੰਵਰ ਵਿੱਕੀ ਵੱਲੋਂ ਕਾਰਗਿਲ ਸ਼ਹੀਦ ਸੂਬੇਦਾਰ ਨਿਰਮਲ ਸਿੰਘ ਦੇ ਜੀਵਨ ਅਤੇ ਉਸਦੀ ਸ਼ਹਾਦਤ ਬਾਰੇ....
ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 28 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਅਪਣਾਈਏ ਤੇ ਸਮਾਜ ਦੇ ਭਲੇ ਲਈ ਅੱਗ ਆਈਏ। ਵਿਧਾਇਕ ਸ਼ੈਰੀ ਕਲਸੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੋਕੇ ਸਿਟੀ ਵਾਲਮੀਕਿ ਸਭਾ ਵੱਲੋਂ ਕੱਢੀ ਧਾਰਮਿਕ ਯਾਤਰਾ ਵਿੱਚ ਸ਼ਾਮਲ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ....
ਜੋਸ਼ ਉਤਸਵ ਦੌਰਾਨ ਮਾਰਸ਼ਲ ਆਰਟ ਗਤਕੇ ਦੀ ਪੇਸ਼ਕਾਰੀ ਨੇ ਦਰਸ਼ਕਾਂ ਵਿੱਚ ਭਰਿਆ ਜੋਸ਼
ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਨੂੰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਹੈ ਪਸੰਦ ਗੁਰਦਾਸਪੁਰ, 28 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਗੁਰਦਾਸਪੁਰ ਵਿਖੇ ਕਰਾਏ ਜਾ ਰਹੇ ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਬੀਤੀ ਸ਼ਾਮ ਜੋਸ਼ ਉਤਸਵ ਦੇ ਪਹਿਲੇ ਦਿਨ ਗਤਕੇ ਦੀ ਜੋਸ਼ ਭਰਪੂਰ ਪੇਸ਼ਕਾਰੀ ਨੇ ਸਾਰੇ ਦਰਸ਼ਕਾਂ ਦੇ ਲੂੰ-ਕੰਢੇ ਖੜ੍ਹੇ ਕਰ ਦਿੱਤੇ। ਪ੍ਰਦੀਪ ਸਿੰਘ ਦੀ ਅਗਵਾਈ ਹੇਠ ਧਾਰੀਵਾਲ ਦੇ ਗਤਕਾ ਗਰੁੱਪ ਵੱਲੋਂ ਸਿੱਖ....
ਜੋਸ਼ ਉਤਸਵ ਦੌਰਾਨ ਢਾਡੀ ਜਥੇ ਨੇ ਸਰਦਾਰ ਹਰੀ ਸਿੰਘ ਨਲੂਆ ਦੇ ਜੀਵਨ ਬਾਰੇ ਪ੍ਰਸੰਗ ਪੇਸ਼ ਕੀਤੇ
ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੋਸ਼ ਉਤਸਵ ਦੀ ਨੌਜਵਾਨਾਂ ਵੱਲੋਂ ਸ਼ਲਾਘਾ ਗੁਰਦਾਸਪੁਰ, 28 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਜੋਸ਼ ਉਤਸਵ (ਜਸ਼ਨ-ਏ-ਬਹਾਦਰੀ) ਕੱਲ ਦੁਪਹਿਰ ਤੋਂ ਸ਼ੁਰੂ ਹੋ ਗਿਆ ਹੈ। ਤਿੰਨ ਰੋਜ਼ਾ ਇਸ ਜੋਸ਼ ਉਤਸਵ ਦੀ ਪਹਿਲੀ ਸ਼ਾਮ ਹੋਰ ਪੇਸ਼ਕਾਰੀਆਂ ਦੇ ਨਾਲ ਢਾਡੀ ਵਾਰਾਂ ਦਾ ਗਾਇਨ ਵੀ ਕੀਤਾ ਗਿਆ। ਉੱਘੇ ਢਾਡੀ ਭਾਈ ਗੁਰਤੇਜ ਸਿੰਘ ਦੇ ਢਾਡੀ ਜਥੇ ਨੇ ਸਰਦਾਰ ਹਰੀ ਸਿੰਘ ਨਲੂਆ ਦੇ ਜੀਵਨ ਅਤੇ ਉਨ੍ਹਾਂ ਦੇ ਬਹਾਦਰੀ ਭਰੇ....
ਜੋਸ਼ ਉਤਸਵ ਦੌਰਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੇ ਮਾਤਾ-ਪਿਤਾ ਦਾ ਵਿਸ਼ੇਸ਼ ਸਨਮਾਨ ਕੀਤਾ
ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੀ ਸ਼ਹਾਦਤ ’ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ : ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਅਕਤੂਬਰ : ਸਰਦਾਰ ਹਰੀ ਸਿੰਘ ਨਲੂਆ ਨੂੰ ਸਪਰਪਿਤ ਗੁਰਦਾਸਪੁਰ ਵਿਖੇ ਚੱਲ ਰਹੇ ਜੋਸ਼ ਉਤਸਵ ਦੌਰਾਨ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸ਼ਹੀਦ ਲੈਫਟੀਨੈਂਟ ਨਦੀਪ ਸਿੰਘ ਦੇ ਪਿਤਾ ਕੈਪਟਨ ਜੋਗਿੰਦਰ ਸਿੰਘ ਅਤੇ ਮਾਤਾ ਜਗਤਿੰਦਰ ਕੌਰ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ....
ਫੂਡ ਸਟਾਲਾਂ ਅਤੇ ਕਰਾਫਟ ਬਜ਼ਾਰ ਨੇ ਜੋਸ਼ ਉਤਸਵ ਗੁਰਦਾਸਪੁਰ ਦੀਆਂ ਰੌਣਕਾਂ ਨੂੰ ਵਧਾਇਆ 
ਜੋਸ਼ ਉਤਸਵ ਵਿੱਚ ਪਹੁੰਚੇ ਲੋਕਾਂ `ਤੇ ਪੈਰਾ ਗਲਾਈਡਰ ਰਾਹੀਂ ਕੀਤੀ ਜਾ ਰਹੀ ਹੈ ਫੁੱਲਾਂ ਦੀ ਵਰਖਾ ਗੁਰਦਾਸਪੁਰ, 28 ਅਕਤੂਬਰ : ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਦੌਰਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਲੱਗੇ ਫੂਡ ਸਟਾਲ ਅਤੇ ਕਰਾਫਟ ਬਜ਼ਾਰ ਦੇ ਸਟਾਲਾਂ ਨੇ ਜੋਸ਼ ਉਤਸਵ ਨੂੰ ਮੇਲੇ ਦਾ ਰੂਪ ਦੇ ਦਿੱਤਾ ਹੈ। ਸਟੇਡੀਅਮ ਵਿੱਚ ਇੱਕ ਪਾਸੇ ਫੂਡ ਸਟਾਲ ਲਗਾਏ ਗਏ ਹਨ ਜਿਥੇ ਵੱਖ-ਵੱਖ ਪਕਵਾਨਾਂ ਨੂੰ ਪਰੋਸਿਆ ਜਾ ਰਿਹਾ ਹੈ। ਜੋਸ਼ ਉਤਸਵ ਵਿੱਚ ਪਹੁੰਚੇ ਲੋਕ ਫੂਡ ਸਟਾਲਾਂ ਤੋਂ ਵੱਖ-ਵੱਖ ਪਕਵਾਨਾਂ ਦਾ....
ਸਰਦਾਰ ਹਰੀ ਸਿੰਘ ਨਲੂਆ ਦੀ ਬਹਾਦਰੀ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ : ਕੈਬਨਿਟ ਮੰਤਰੀ ਕਟਾਰੂਚੱਕ
‘ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ’ ਦਾ ਦੂਜਾ ਦਿਨ ਜੋਸ਼ ਉਤਸਵ ਸਮਾਗਮ ਵਿੱਚ ਹਰੀ ਸਿੰਘ ਨਲੂਆ ਦੀ ਜੀਵਨੀ ਨਾਲ ਸਬੰਧਤ ਨਾਟਕ, ਗੀਤ ਤੇ ਢਾਡੀ ਵਾਰਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪ੍ਰਸਿੱਧ ਪੰਜਾਬੀ ਲੋਕ ਗਾਇਕ ਗੁਰਵਿੰਦਰ ਬਰਾੜ ਨੇ ਆਪਣੀ ਕਲਾ ਦਾ ਲੋਹਾ ਮਨਵਾਇਆ ਜ਼ਿਲ੍ਹਾ ਵਾਸੀ ਕੱਲ 29 ਅਕਤੂਬਰ ਨੂੰ ਜੋਸ਼ ਉਤਸਵ ਦੇ ਆਖੀਰਲੇ ਦਿਨ ਵਿੱਚ ਹੁੰਮ ਹੁੰਮਾ ਕੇ ਪਹੁੰਚਣ - ਡਾ ਹਿਮਾਂਸੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਅਕਤੂਬਰ : ਗੁਰਦਾਸਪੁਰ ਦੀ ਇਤਿਹਾਸਕ ਤੇ ਧਾਰਮਿਕ ਧਰਤੀ ਤੇ ਪੰਜਾਬ ਸਰਕਾਰ ਵੱਲੋਂ....
ਸਮਾਜ ਨੂੰ  ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ - ਚੀਮਾ
ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ ਆਦਿ ਕਵੀ ਦੀਆਂ ਮਹਾਨ ਸਿੱਖਿਆਵਾਂ ਉਤੇ ਅਮਲ ਕਰਨ ਦਾ ਸੱਦਾ ਰਾਮਤੀਰਥ, 28 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ....
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਹੋਰ ਕਿਸਾਨਾਂ ਤੇ ਕੇਸ ਦਰਜ ਕਰਨ ਲਈ ਕਾਰਵਾਈ ਸ਼ੁਰੂ
ਅੰਮਿ੍ਤਸਰ, 28 ਅਕਤੂਬਰ : ਜਿਲੇ ਵਿੱਚ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਦੀਆਂ ਘਟਨਾਵਾਂ ਤੋਂ ਚਿੰਤਤ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਾਤਾਵਰਣ ਮਾਰੂ ਇਸ ਰੁਝਾਨ ਨੂੰ ਸਖਤੀ ਨਾਲ ਰੋਕਣ ਦੇ ਆਦੇਸ਼ ਸਾਰੇ ਐਸ ਡੀ ਐਮਜ ਅਤੇ ਪੁਲਿਸ ਨੂੰ ਦਿੱਤੇ ਹਨ। ਜਿਸ ਦੇ ਚੱਲਦੇ ਟੀਮਾਂ ਵੱਲੋਂ ਜੁਰਮਾਨੇ ਅਤੇ ਰੈਡ ਐਂਟਰੀ ਦੇ ਨਾਲ ਨਾਲ ਪੁਲਿਸ ਕੇਸ ਦਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਈ ਗਈ ਧਾਰਾ 144 ਦੀ ਉਲੰਘਣਾ ਦੇ....
ਅੰਮ੍ਰਿਤਸਰ ‘ਚ ਭਾਰਤ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਨੂੰ ਦੇਣ ਦੇ ਦੋਸ਼ ‘ਚ ਇੱਕ ਗ੍ਰਿਫਤਾਰ
ਅੰਮ੍ਰਿਤਸਰ, 28 ਅਕਤੂਬਰ : ਮਕਬੂਲਪੁਰਾ ਥਾਣਾ ਪੁਲਿਸ ਨੇ ਭਾਰਤੀ ਖੁਫੀਆ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਦੋਸ਼ ‘ਚ ਦੀਪ ਸਿੰਘ ਵਾਸੀ ਛੇਹਰਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰਾਂ ਅਤੇ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਸੰਪਰਕ ‘ਚ ਹੈ। ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਉਕਤ ਦੋਸ਼ੀ ਇਸ ‘ਚ ਸ਼ਾਮਲ ਪਾਇਆ ਗਿਆ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ....
ਅੱਠ ਕਰੋੜ ਦੀ ਲਾਗਤ ਨਾਲ ਕੀਤੇ ਜਾ ਰਹੇ ਰੋਡ ਦੇ ਨਿਰਮਾਣ ਨਾਲ ਲੋਕਾਂ ਨੂੰ ਮਿਲੇਗੀ ਰਾਹਤ : ਕਟਾਰੂਚੱਕ
ਲਾਲ ਚੰਦ ਕਟਾਰੂਚੱਕ ਨੇ ਸੜਕ ਦੇ ਨਿਰਮਾਣ ਕਾਰਜ ਨੂੰ ਕਰਵਾਇਆ ਸੁਰੂ ਪਠਾਨਕੋਟ, 28 ਅਕਤੂਬਰ : ਅੱਜ ਸਰਨਾ ਵਿਖੇ ਬਣਾਈ ਪਾਰਕ ਤੋਂ ਐਸ.ਕੇ.ਆਰ. ਹਸਪਤਾਲ-ਜਿਲ੍ਹਾ ਪ੍ਰਬੰਧਕੀ ਕੰਪਲੈਕਸ-ਸੁਜਾਨਪੁਰ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਸੁਭਆਰੰਭ ਕਰਵਾਇਆ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਸੜਕ ਦੇ ਨਿਰਮਾਣ ਕਾਰਜ ਦਾ ਸੁਭ-ਆਰੰਭ ਕਰਵਾਇਆ। ਇਸ ਮੋਕੇ ਤੇ....
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ....