ਮਾਝਾ

ਜਿਨ੍ਹਾਂ ਕਿਸਾਨਾਂ ਨੇ ਪਰਾਲੀ ਦੇ ਮੁੱਢ ਖੇਤਾਂ ਵਿੱਚ ਕਟਰ ਫੇਰ ਕੇ ਕਟਵਾ ਲਈ ਅਤੇ ਬੇਲਿੰਗ ਨਹੀਂ ਹੋਈ, ਉਹ ਮਲਚਿੰਗ  ਤਕਨੀਕ ਨਾਲ ਕਣਕ ਦੀ ਬਿਜਾਈ ਕਰ ਸਕਦੇ ਹਨ 
ਬਟਾਲਾ, 26 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਿਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਬਲਾਕ ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਦਿਲਬਾਗ ਸਿੰਘ ਦੇ ਖੇਤਾਂ ਵਿੱਚ ਮਲੱਚਰ ਨਾਲ ਸਰਫ਼ੇਸ ਸੀਡਿੰਗ ਕਰਵਾਈ ਗਈ l ਉਨ੍ਹਾਂ ਅੱਗੇ....
ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ ਬਟਾਲਾ, 26 ਅਕਤੂਬਰ : ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ, ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਉਨਾਂ ਸਬੰਧਤ ਵਿਭਾਗਾਂ ਦੇ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਕੇਸਧਾਰੀ ਸਿੱਖ ਵੋਟ ਬਣਵਾਉਣ ਲਈ ਸਬੰਧਤ ਐਸ.ਡੀ.ਐਮ. ਦਫ਼ਤਰ ਜਾਂ ਸਬੰਧਤ ਪਟਵਾਰੀ ਨੂੰ ਦੇ ਸਕਦੇ ਹਨ ਫਾਰਮ ਗੁਰਦਾਸਪੁਰ, 26 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ ਨੰਬਰ-1....
‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦੀਆਂ ਤਿਆਰੀਆਂ ਮੁਕੰਮਲ
27 ਅਕਤੂਬਰ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕਰਨਗੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦਾ ਉਦਘਾਟਨ ਜੋਸ਼ ਉਤਸਵ ਦੌਰਾਨ ਢਾਡੀ ਵਾਰਾਂ, ਗਤਕਾ, ਨਾਟਕ ਤੇ ਹੋਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ ਪਹਿਲੇ ਦਿਨ ਪ੍ਰਸਿੱਧ ਪੰਜਾਬੀ ਲੋਕ ਗਾਇਕ ਨਛੱਤਰ ਗਿੱਲ ਤੇ ਰਾਜਵੀਰ ਜਵੰਦਾ ਜੋਸ਼ ਉਤਸਵ ਦੌਰਾਨ ਬੰਨਣਗੇ ਰੰਗ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜੋਸ਼ ਉਤਸਵ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਗੁਰਦਾਸਪੁਰ, 26 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੂੰ....
‘ਸਾਡੇ ਬਜ਼ੁਰਗ - ਸਾਡਾ ਮਾਣ’ ਸਮਾਗਮ 6 ਨਵੰਬਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਚ ਹੋਵੇਗਾ : ਡਿਪਟੀ ਕਮਿਸ਼ਨਰ
ਸੀਨੀਅਰ ਸਿਟੀਜ਼ਨ ਕਾਰਡ, ਐਨਕਾਂ ਤੇ ਕਈ ਬਿਮਾਰੀਆਂ ਦੀ ਜਾਂਚ ਹੋਵੇਗੀ ਮੌਕੇ ਉਤੇ ਤਰਨਤਾਰਨ, 26 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ‘ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਨੂੰ ਜਿਲ੍ਹੇ ਵਿਚ ਸਰਗਰਮ ਕਰਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ 6 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕੈਂਪ ਸਬੰਧੀ ਵਿਸਥਾਰ ਦੱਸਦੇ ਜ਼ਿਲ੍ਹੇ ਦੇ ਸਮੁੱਚੇ....
ਰਾਜ ਪੱਧਰੀ ਖੇਡਾਂ ਵਿਚ ਖਿਡਾਰੀਆਂ ਲਈ ਕੀਤੇ ਬਾਕਮਾਲ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਖੇਡ ਅਫਸਰ ਦੀ ਕੀਤੀ ਸਰਾਹਨਾ
17 ਤੋਂ 22 ਅਕਤੂਬਰ ਤੱਕ ਤਰਨਤਾਰਨ ਵਿਚ ਕਰਵਾਏ ਗਏ ਸਨ ਰਾਜ ਪੱਧਰੀ ਰੈਸਲਿੰਗ ਮੁਕਾਬਲੇ ਤਰਨਤਾਰਨ, 26 ਅਕਤੂਬਰ : ਹਾਲ ਹੀ ਵਿਚ ਤਰਨਤਾਰਨ ਵਿਖੇ ਕਰਵਾਏ ਗਏ ਰਾਜ ਪੱਧਰੀ ਰੈਸਲਿੰਗ ਮੁਕਾਬਲੇ ਜਿਨਾ ਵਿਚ ਕਰੀਬ 2500 ਦੇ ਕਰੀਬ ਖਿਡਾਰੀਆਂ ਤੇ ਪ੍ਰਬੰਧਕਾਂ ਨੇ ਭਾਗ ਲਿਆ ਸੀ, ਦੇ ਆਉਣ-ਜਾਣ, ਠਹਿਰਣ ਤੇ ਖਾਣੇ ਦੇ ਕੀਤੇ ਗਏ ਸੁਚਾਰੂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਜਿਲ੍ਹਾ ਖੇਡ ਅਧਿਕਾਰੀ ਸ੍ਰੀਮਤੀ ਸਤਵੰਤ ਕੌਰ ਦੀ ਹੌਸਲਾ ਅਫਜ਼ਾਈ ਕਰਦੇ ਸਾਬਾਸ਼ ਦਿੱਤੀ। ਅੱਜ ਉਲੰਪਿਕ ਐਸੋਸੀਏਸ਼ਨ ਦੀ....
28 ਅਕਤੂਬਰ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪੰਜਾਬ ਪੁਲਿਸ ਕਰਵਾਏਗੀ ਮੈਰਾਥਨ ਦੌੜ : ਜ਼ਿਲ੍ਹਾ ਪੁਲਿਸ ਮੁਖੀ
500 ਤੋਂ ਦੌੜਾਕ ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚ ਦੌੜ ਕੇ ਕਰਨਗੇ ਲੋਕਾਂ ਨੂੰ ਜਾਗਰੂਕ : ਐਸ ਪੀ ਤਰਨਤਾਰਨ, 26 ਅਕਤੂਬਰ : ਇਲਾਕੇ ਵਿਚੋਂ ਨਸ਼ੇ ਦੀ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਦਾ ਸਾਥ ਲੈਣ ਵਾਸਤੇ ਪੰਜਾਬ ਪੁਲਿਸ 28 ਅਕਤੂਬਰ ਨੂੰ ਤਰਨਤਾਰਨ ਸ਼ਹਿਰ ਵਿਚ ਮੈਰਾਥਨ ਦੌੜ ਕਰਵਾਏਗੀ, ਜਿਸ ਵਿਚ 500 ਤੋਂ ਵੱਧ ਦੌੜਾਕ ਜਿਸ ਵਿਚ ਹਰ ਉਮਰ ਵਰਗ ਦੇ ਲੜਕੇ ਤੇ ਲੜਕੀਆਂ ਸ਼ਾਮਿਲ ਹੋਣਗੇ, ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚੋਂ ਗੁਜ਼ਰਦੇ ਹੋਏ ਲੋਕਾਂ ਨੂੰ ਨਸ਼ੇ ਵਿਰੁੱਧ ਲਾਮਬੰਦੀ ਲਈ ਜਾਗਰੂਕ ਕਰਨਗੇ। ਜ਼ਿਲ੍ਹਾ ਪੁਲਿਸ....
ਮਗਨਰੇਗਾ ਵਿਚ ਰੋਜਗਾਰ ਪੈਦਾ ਕਰਨ ਵਾਲਾ ਰਾਜ ਦਾ ਮੋਹਰੀ ਜਿਲਾ ਬਣ ਰਿਹਾ 
ਰੋਜਾਨਾ 17250 ਬੇਰੋਜ਼ਗਾਰਾਂ ਨੂੰ ਰੋਜਗਾਰ ਦੇਣ ਦਾ ਟੀਚਾ ਤਰਨਤਾਰਨ, 26 ਅਕਤੂਬਰ : ਤਰਨਤਾਰਨ ਜਿਲ੍ਹਾ ਜੋ ਕਿ ਮਗਨਰੇਗਾ ਸਕੀਮ ਵਿੱਚ ਰੋਜਗਾਰ ਪੈਦਾ ਕਰਨ ਦੇ ਮਸਲੇ ਵਿੱਚ ਕਿਸੇ ਵੇਲੇ 23ਵੇਂ ਨੰਬਰ ਉਤੇ ਸੀ, ਹੁਣ ਮੋਹਰੀ ਜਿਲਾ ਬਣਨ ਵੱਲ ਵਧ ਰਿਹਾ ਹੈ। ਕਿਸੇ ਵੇਲੇ ਤਰਨਤਾਰਨ ਜਿਲ੍ਹਾ ਮਗਨਰੇਗਾ ਤਹਿਤ ਪਿੰਡਾਂ ਵਿਚ ਕੇਵਲ 4 ਤੋਂ 5 ਹਜ਼ਾਰ ਦਿਹਾੜੀਆਂ ਹੀ ਕਾਰਡ ਹੋਲਡਰਾਂ ਨੂੰ ਦੇ ਰਿਹਾ ਸੀ ਵਿਚ ਹੁਣ ਰੋਜਾਨਾ 13736 ਦਿਹਾੜੀਆਂ ਪੈਦਾ ਹੋ ਰਹੀਆਂ ਹਨ, ਜਦਕਿ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ....
ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਗੁਰਪੁਰਬ 'ਤੇ ਸਵੇਰੇ 4 ਤੋਂ 5 ਵਜੇ ਤੇ ਰਾਤ ਨੂੰ 9 ਤੋਂ 10 ਵਜੇ ਦਰਮਿਆਨ ਚਲਾਉਣ ਦੀ ਆਗਿਆ ਕ੍ਰਿਸਮਿਸ ਤੇ ਨਵੇਂ ਸਾਲ ਦੀ ਪੂਰਵ ਸੰਧਿਆ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਦਰਮਿਆਨ ਹੀ ਚਲਾਏ ਜਾ ਸਕਣਗੇ ਪਟਾਕੇ ਨਿਰਧਾਰਤ ਸਮੇਂ ਦੇ ਅੰਦਰ ਹੀ ਚਲਾਏ ਜਾਣ ਪਟਾਕੇ, ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਕੇਵਲ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਣਗੇ ਅੰਮਿ੍ਤਸਰ, 26 ਅਕਤੂਬਰ : ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ....
27 ਤੇ 28 ਅਕਤੂਬਰ 2023 ਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਤੇ ਸਮੂਹ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਅੰਮ੍ਰਿਤਸਰ 26 ਅਕਤੂਬਰ : ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ, ਘਨਸ਼ਾਮ ਥੋਰੀ, ਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ(ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਾਲੇ ਦਿਨ 27 ਅਕਤੂਬਰ 2023 ਅਤੇ 28 ਅਕਤੂਬਰ 2023 ਨੂੰ ਸਮੂਹ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਬੰਦ ਕਰਨ ਦੇ....
ਖੇਤੀਬਾੜੀ ਅਧਿਕਾਰੀਆਂ ਵਲੋਂ ਵਰਤੀ ਚੌਕਸੀ ਅਤੇ ਸਮੇੰ ਸਿਰ ਬੁਝਾਈ ਅੱਗ ਕਾਰਨ 57 ਏਕੜ ਬਾਸਮਤੀ ਸੜਨੋ ਬਚੀ : ਡਾ. ਅਮਰੀਕ ਸਿੰਘ 
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਬਟਾਲਾ, 25 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਟੀਚੇ ਅਨੁਸਾਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ....
‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ 27 ਤੋਂ 29 ਅਕਤੂਬਰ ਤੱਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਹੋਵੇਗਾ : ਡਿਪਟੀ ਕਮਿਸ਼ਨਰ
27 ਅਕਤੂਬਰ ਨੂੰ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਕਰਨਗੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਦਾ ਉਦਘਾਟਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜੋਸ਼ ਉਤਸ਼ਵ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ- ‘ਜੋਸ਼ ਉਤਸ਼ਵ’ ਲਈ ਐਂਟਰੀ ਬਿਲਕੁਲ ਮੁਫ਼ਤ ਹੈ ਬਟਾਲਾ, 25 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 27 ਤੋਂ 29 ਅਕਤੂਬਰ ਤੱਕ ਗੁਰਦਾਸਪੁਰ ਵਿਖੇ ਮਹਾਨ ਜਰਨੈਲ ‘ਸਰਦਾਰ ਹਰੀ ਸਿੰਘ ਨਲਵਾ’ ਨੂੰ ਸਮਰਪਿਤ ਰਾਜ ਪੱਧਰੀ ‘ਜੋਸ਼ ਉਤਸ਼ਵ....
ਪਿੰਡ ਮਸਾਣੀਆਂ ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲੱਗਾ ਵਿਸ਼ੇਸ਼ ਕੈਂਪ
ਬਟਾਲਾ, 25 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਬਲਾਕ ਬਟਾਲਾ ਦੇ ਪਿੰਡ ਮਸਾਣੀਆਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਪਿੰਡ ਮਸਾਣੀਆਂ, ਪਿੰਡ ਪੁਰਾਣਾ, ਦਵਾਨੀਕਲਾਂ, ਦਵਾਨੀ ਖੁਰਦ, ਪੱਤੀਲਖੋਰਾ, ਪਿੰਡਾਂ ਦੇ ਲੋਕਾਂ ਨੇ ਆਪਣੀ ਮੁਸ਼ਕਲਾਂ....
01 ਨਵੰਬਰ ਨੂੰ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ - ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਗੁਰਦਾਸਪੁਰ, 25 ਅਕਤੂਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸੀਟੀਜ਼ਨ ਦੀ ਭਲਾਈ ਸਬੰਧੀ ਇੱਕ ਵਿਸ਼ੇਸ਼ ਕੈਂਪ 1 ਨਵੰਬਰ 2023 ਨੂੰ ਸਵੇਰੇ 10:00 ਵਜੇ ਸਿਵਲ ਹਸਪਤਾਲ ਬੱਬਰੀ ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ, ਅੱਖਾਂ ਦਾ ਚੈਕਅੱਪ, ਨੱਕ ਦਾ ਚੈਕਅੱਪ, ਕੰਨ ਦਾ ਚੈਕਅੱਪ....
27 ਤੋਂ 29 ਅਕਤੂਬਰ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦੀਆਂ ਤਿਆਰੀਆਂ ਜ਼ੋਰਾਂ ’ਤੇ
ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਕਰਨਗੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦਾ ਉਦਘਾਟਨ ਜੋਸ਼ ਉਤਸਵ ਦੌਰਾਨ ਢਾਡੀ ਵਾਰਾਂ, ਗਤਕਾ, ਨਾਟਕ ਤੇ ਹੋਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ ਪ੍ਰਸਿੱਧ ਪੰਜਾਬੀ ਲੋਕ ਗਾਇਕ ਨਛੱਤਰ ਗਿੱਲ, ਰਾਜਵੀਰ ਜਵੰਦਾ, ਗੁਰਵਿੰਦਰ ਬਰਾੜ ਤੇ ਹਰਭਜਨ ਸ਼ੇਰਾ ਤਿੰਨੇ ਦਿਨ ਜੋਸ਼ ਉਤਸਵ ਦੌਰਾਨ ਬੰਨਣਗੇ ਰੰਗ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜੋਸ਼ ਉਤਸਵ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਗੁਰਦਾਸਪੁਰ, 25 ਅਕਤੂਬਰ : ਪੰਜਾਬ ਸਰਕਾਰ ਵੱਲੋਂ 27 ਤੋਂ 29 ਅਕਤੂਬਰ ਤੱਕ....