ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੀ ਸਥਾਨਕ ਛੁੱਟੀ ਦੀ ਘੋਸ਼ਣਾ ਅੰਮ੍ਰਿਤਸਰ 25 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਮਨਾਉਣ ਦੇ ਅਫਸਰ ਤੇ ਮਿਤੀ 30 ਅਕਤੂਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 30 ਅਕਤੂਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ....
ਮਾਝਾ
ਅੰਮ੍ਰਿਤਸਰ 25 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਲੋਕ ਸਭਾ ਚੋਣਾਂ 2024 ਦੌਰਾਨ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਬੈਲ ਕੰਪਨੀ, ਬੰਗਲੌਰ ਵੱਲੋਂ ਭੇਜੇ ਗਏ 10 ਇੰਜੀਨੀਅਰਾਂ ਵੱਲੋਂ 16 ਅਕਤੂਬਰ 2023 ਤੋਂ ਕੀਤਾ ਜਾ ਰਿਹਾ ਹੈ। ਅੱਜ ਮਿਤੀ 25.ਅਕਤੂਬਰ 2023 ਨੂੰ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦੀ ਸ੍ਰੀ ਘਨਸ਼ਾਮ ਥੋਰੀ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਈ.ਵੀ.ਐਮ. ਵੇਅਰਹਾਊਸ, ਪਿੰਡ ਦਬੂਰਜੀ ਵਿਖੇ....
53 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਨੇ ਵੰਡੇ ਨਿਯੁਕਤੀ ਪੱਤਰ ਅਜਨਾਲਾ, 24 ਅਕਤੂਬਰ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ 36 ਹਜ਼ਾਰ ਬੇਰੁਜਗਾਰ ਨੋਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਹਜ਼ਾਰਾ ਕਰਮਚਾਰੀ ਰੈਗੂਲਰ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹੁਣ ਵਿਦੇਸ਼ਾਂ ਵੱਲ ਜਾਣ ਨੂੰ ਘੱਟ ਤਰਜੀਹ ਦੇ ਰਹੇ ਹਨ। ਅਜਨਾਲਾ....
ਅੰਮ੍ਰਿਤਸਰ, 24 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ ਗੁਰਦੁਆਰਾ ਸਾਰਾਗੜ੍ਹੀ ਨਜ਼ਦੀਕ ਇਕ ਵੱਡ-ਅਕਾਰੀ ਸਕਰੀਨ ਸਥਾਪਤ ਕੀਤੀ ਹੈ, ਜਿਸ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਚਲਾਇਆ ਜਾਵੇਗਾ। ਇਸ ਸਕਰੀਨ ਦੀ ਸੇਵਾ ਦੁਬਈ ਵਾਸੀ ਸ. ਜਸਪ੍ਰੀਤ ਸਿੰਘ ਓਬਰਾਏ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਅੱਜ ਇਸ ਸਕਰੀਨ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ....
ਅੰਮ੍ਰਿਤਸਰ, 24 ਅਕਤੂਬਰ : ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਅੱਜ ਦੁਸ਼ਹਿਰੇ ਮੌਕੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਦਾ ਬਲੱਡ ਗਰੁੱਪ ਪਤਾ ਕਰਨ ਵਾਲਾ ਟੈਸਟ ਬਿਲਕੁਲ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਵੱਖ-ਵੱਖ ਸਕੂਲ ਪ੍ਰਬੰਧਕਾਂ ਤੋਂ ਪਹੁੰਚੇ ਮੰਗ ਪੱਤਰਾਂ ਤੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ....
ਅੰਮ੍ਰਿਤਸਰ, 23 ਅਕਤੂਬਰ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਇੱਕ ਨਸ਼ਾ ਤਸਕਰ ਨੂੰ ਵੱਡੀ ਹੈਰੋਇਨ ਦੀ ਖੇਪ ਨਾਲ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ 12 ਕਿਲੋ ਹੈਰੋਇਨ ਸਣੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ....
ਪ੍ਰਾਰਥੀਆਂ ਨੂੰ ਸਕਿੱਲ ਟਰੇਨਿੰਗ ਮੁਫ਼ਤ ਦਿੱਤੀ ਜਾਵੇਗੀ-ਵਧੇਰੇ ਜਾਣਕਾਰੀ ਲਈ ਕਮਰਾ ਨੰਬਰ 217 ਬੀ-ਬਲਾਕ ਡੀ.ਏ.ਸੀ ਕੰਪਲੈਕਸ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 23 ਅਕਤੂਬਰ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਪ੍ਰਧਾਨ ਮੰਤਰੀ, ਭਾਰਤ ਸਰਕਾਰ ਵੱਲੋਂ 17 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ....
ਵਿਦਿਆਰਥੀਆਂ ਨੂੰ ਆਪਣੇ ਘਰ, ਰਿਸ਼ਤੇਦਾਰਾਂ ਤੇ ਆਲੇ-ਦੁਆਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ ਬਟਾਲਾ, 23 ਅਕਤੂਬਰ : ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ‘ਆਬਾਦ ਸਿੱਖਿਆ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖੂਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ....
ਬਟਾਲਾ, 23 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੱਲ੍ਹ 24 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਪਾਵਨ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ ਸਾਨੂੰ ਬਦੀ ਉੱਪਰ ਨੇਕੀ ਦੀ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ....
ਕਿਹਾ-ਪਰਾਲੀ ਨੂੰ ਅੱਗ ਨਾ ਲਗਾਉਣ ਲਈ ਫੀਲਡ ਵਿੱਚ ਹੋਰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ ਬਟਾਲਾ, 23 ਅਕਤੂਬਰ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਦੀ ਪ੍ਰਧਾਨਗੀ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਮੂਹ ਕਲੱਸਟਰ ਅਤੇ ਬਲਾਕ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਫੀਲਡ ਵਿੱਚ ਹੋਰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ ਅਤੇ ਰੋਜਾਨਾ ਕੀਤੀ ਕਾਰਵਾਈ ਦੀ ਰਿਪੋਰਟ ਭੇਜਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ....
ਗੁਰਦਾਸਪੁਰ, 23 ਅਕਤੂਬਰ : ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ 21 ਅਕਤੂਬਰ, 2023 ਤੋਂ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ....
ਬੀਤੀ ਸ਼ਾਮ ਤੱਕ 296809 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 495.57 ਕਰੋੜ ਰੁਪਏ ਮੰਡੀਆਂ ਵਿੱਚੋਂ 153562 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 23 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ 307237 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 296809 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ....
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਵੱਧਦੀ ਹੈ ਜ਼ਮੀਨ ਦੀ ਉਪਜਾਉ ਸ਼ਕਤੀ ਗੁਰਦਾਸਪੁਰ, 23 ਅਕਤੂਬਰ : ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ ਹੈ। ਅਜਿਹੇ ਕਰਕੇ ਕਿਸਾਨ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦਾ ਖੁਦ ਹੀ ਨੁਕਸਾਨ ਕਰ ਰਹੇ ਹਨ ਜਿਸਦੀ ਭਰਪਾਈ ਨਹੀਂ ਹੋ ਸਕਦੀ। ਇਹ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ....
ਮਹਿਜ਼ 18 ਮਹੀਨਿਆਂ ਦੌਰਾਨ 36521 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ - ਸੇਖਵਾਂ ਗੁਰਦਾਸਪੁਰ, 23 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ। ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਆਮ ਆਦਮੀ ਦਾ ਜੀਵਨ ਸੁਖਾਲਾ ਹੋਇਆ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਇਹ ਪ੍ਰਗਟਾਵਾ....
ਕਿਸਾਨਾਂ ਨੂੰ ਹੁਣ ਤੱਕ 6200 ਕਰੋੜ ਰੁਪਏ ਦੀ ਅਦਾਇਗੀ ਕੀਤੀ ਤਰਨਤਾਰਨ, 23 ਅਕਤੂਬਰ : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਤਰਨਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਦੇ ਦੌਰੇ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਗਏ ਬਾਖੂਬੀ ਪ੍ਰਬੰਧਾਂ ਸਦਕਾ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ। ਸ੍ਰੀ ਕਟਾਰੂਚੱਕ ਤਰਨਤਾਰਨ ਦਾਣਾ ਮੰਡੀ ਵਿੱਚ ਖਰੀਦ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਇਸ ਮੌਕੇ ਕਿਸਾਨਾਂ....