ਮਾਝਾ

ਸਹਿਕਾਰੀ ਸੁਸਾਇਟੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੈਕਟਰੀਆ਼ ਨਾਲ ਮੀਟਿੰਗ
ਤਰਨਤਾਰਨ, 23 ਅਕਤੂਬਰ : ਜਿਲੇ ਦੀਆਂ ਸਹਿਕਾਰੀ ਸੁਸਾਇਟੀਆਂ ਜੋ ਕਿ ਖੇਤੀਬਾੜੀ ਲਈ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ, ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਸਹਿਕਾਰੀ ਸੁਸਾਇਟੀਆਂ ਦੇ ਇੰਸਪੈਕਟਰਾਂ ਅਤੇ ਸੈਕਟਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੇ ਜਿਲੇ ਦੇ ਲੋਕਾਂ ਦੀਆਂ ਖੇਤੀਬਾੜੀ ਸਬੰਧੀ ਲੋੜਾਂ, ਜਿਸ ਵਿੱਚ ਖੇਤੀਬਾੜੀ ਸੰਦ, ਖਾਦਾਂ ਆਦਿ ਮੁੱਢਲੇ ਤੌਰ ਉਤੇ ਸ਼ਾਮਿਲ ਹਨ, ਨੂੰ....
ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਰਨ ਤਾਰਨ ਤੋਂ ਵਾਇਆ ਬਾਬਾ ਬੁੱਢਾ ਸਾਹਿਬ ਸ੍ਰੀ  ਮੁਕਤਸਰ ਲਈ ਬੱਸ ਸੇਵਾ ਸ਼ੁਰੂ
ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਝੰਡੀ ਵਿਖਾ ਕੇ ਤੋਰਿਆ ਖੇਮਕਰਨ ਤੋਂ ਵਾਇਆ ਭਿੱਖੀਵਿੰਡ,ਮੋਗਾ, ਲੁਧਿਆਣਾ, ਚੰਡੀਗੜ ਲਈ ਬੱਸ ਸ਼ੁਰੂ ਝਬਾਲ 23 ਅਕਤੂਬਰ : ਹਲਕਾ ਤਰਨ ਤਾਰਨ ਦੇ ਵਿਧਾਇਕ ਸ੍ਰ ਕਸ਼ਮੀਰ ਸਿੰਘ ਸੋਹਲ ਦੇ ਯਤਨਾਂ ਅਤੇ ਇਲਾਕਾ ਨਿਵਾਸੀਆਂ ਦੀ ਭਾਰੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਚਾਰ ਗੁਰੂ ਘਰਾਂ ਨੂੰ ਜੋੜਦੀ ਬੱਸ ਸੇਵਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ । ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਘਰ....
ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਚੀਫ ਜਸਟਿਸ ਨੂੰ ਕਰਾਂਗਾ ਬੇਨਤੀ : ਧਾਲੀਵਾਲ
ਅਜਨਾਲਾ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਦਿੱਤਾ ਚੈਕ ਅੰਮ੍ਰਿਤਸਰ, 23 ਅਕਤੂਬਰ : ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੀ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਸਮੇਂ ਕਿਹਾ ਕਿ ਉਹ ਜਲਦ ਹੀ ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਮਿਲਣਗੇ ਅਤੇ ਬੇਨਤੀ ਕਰਨਗੇ ਕਿ ਵੱਖ ਵੱਖ ਕੋਰਟਾਂ ਵਿੱਚ ਪ੍ਰਵਾਸੀ ਭਾਰਤੀਆਂ ਦੇ ਚਲਦੇ ਕੇਸਾਂ ਨੂੰ ਜਲਦ ਨਿਪਟਾਇਆ ਜਾਵੇ ਤਾਂ....
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ : ਈ ਟੀ ਓ
ਟੋਕੇ ’ਚ ਹੱਥ ਦੀਆਂ ਉਂਗਲਾਂ ਕੱਟੇ ਜਾਣ ਵਾਲੇ ਕਿਸਾਨ ਨੂੰ 40 ਹਜ਼ਾਰ ਰੁਪਏ ਦਾ ਦਿੱਤਾ ਚੈਕ ਅੰਮ੍ਰਿਤਸਰ, 23 ਅਕਤੂਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਪਿੰਡ ਮੱਲੀਆਂ ਜੰਡਿਆਲਾ ਗੁਰੂ ਦੇ ਸ੍ਰ....
ਖੇਮਕਰਨ ਇਲਾਕੇ ‘ਚ ਬੀਐਸਐਫ ਨੇ ਹੈਰੋਇਨ ਦੇ ਤਿੰਨ ਪੈਕੇਟ ਕੀਤੇ ਬਰਾਮਦ
ਖੇਮਕਰਨ, 22 ਅਕਤੂਬਰ : ਪੰਜਾਬ ਸਰਹੱਦ ‘ਤੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਹੈਰੋਇਨ ਭੇਜੇ ਜਾ ਰਹੇ ਹਨ। ਸੀਮਾ ਸੁਰੱਖਿਆ ਬਲ ਦੇ ਜਵਾਨ ਨਸ਼ਾ ਤਸਕਰਾਂ ਦੇ ਇਸ ਨਾਪਾਕ ਹਰਕਤਾਂ ਨੂੰ ਨਾਕਾਮ ਕਰਨ ‘ਚ ਜੁਟੀ ਹੋਈ ਹੈ। ਭਾਰਤ-ਪਾਕਿਸਤਨ ਸਰਹੱਦ ਸੈਕਟਰ ਖੇਮਕਰਨ ਦੇ ਪਿੰਡ ਮਸਤਗੜ੍ਹ ਦੇ ਬਾਹਰਵਾਰ ਖੇਤਾਂ ‘ਚੋਂ ਬੀਐਸਐਫ ਨੇ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ। ਥਾਣਾ ਖੇਮਕਰਨ ਦੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਸਰਹੱਦ ‘ਤੇ ਬੀਐਸਐਫ ਨੇ ਪਾਕਿਸਤਾਨੀ ਡਰੋਨ....
ਜੰਡਿਆਲਾ ਗੁਰੂ ‘ਚ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ, 2 ਨੌਜਾਵਨਾਂ ਦੀ ਮੌਤ
ਜੰਡਿਆਲਾ ਗੁਰੂ, 22 ਅਕਤੂਬਰ : ਨੇੜਲੇ ਪਿੰਡ ਧਾਰੜ ਨਜਦੀਕ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਹਿਚਾਣ ਸਮਾਇਲ ਸਿੰਘ (14) ਵਾਸੀ ਨੌਰੰਗਾਬਾਦ ਅਤੇ ਅਕਾਸ਼ਦੀਪ ਸਿੰਘ (18) ਵਾਸੀ ਪਿੰਡ ਧਾਰੜ ਵਜੋਂ ਹੋਈ ਹੈ। ਪ੍ਰਤੱਖ ਦਰਸੀਆਂ ਅਨੁਸਾਰ ਟੱਕਰ ਐਨੀ ਭਿਆਨਕ ਸੀ ਕਿ ਦੋਵੇਂ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ। ਸਿਟੀ ਜੰਡਿਆਲਾ ਗੁਰੂ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ‘ਚ ਲੈ ਲਿਆ ਹੈ ਅਤੇ ਅਗਲੇਰੀ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ
15 ਨਵੰਬਰ 2023 ਤੱਕ ਯੋਗ ਵਿਅਕਤੀ ਆਪਣੀ ਵੋਟ ਬਣਵਾਉਣ ਲਈ ਕਰ ਸਕਦੇ ਹਨ ਰਜਿਸ਼ਟ੍ਰੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕਿਆਂ ਲਈ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਗੁਰਦਾਸਪੁਰ, 22 ਅਕਤੂਬਰ : ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਵੋਟਰਾਂ ਦੀ ਰਜਿਸ਼ਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ  ਪਿਛਲੇ ਸਾਲ ਨਾਲੋਂ ਹੋਈਆਂ ਘੱਟ : ਡਿਪਟੀ ਕਮਿਸ਼ਨਰ
ਆਉਣ ਵਾਲੇ ਦਿਨਾਂ ਵਿੱਚ ਕਲੱਸਟਰ ਅਤੇ ਨੋਡਲ ਅਫਸਰ ਆਪਣੇ ਨਿਰਧਾਰਤ ਪਿੰਡਾਂ ਵਿੱਚ ਪੁਲਿਸ ਕਰਮੀਆਂ ਸਮੇਤ ਮੌਜੂਦ ਰਹਿਣਗੇ ਤਰਨ ਤਾਰਨ, 22 ਅਕਤੂਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼ੀ੍ ਸੰਦੀਪ ਕੁਮਾਰ ਆਈ. ਏ. ਐੱਸ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਬਹੁਤ ਹੀ ਸੁਚੱਜੇ ਢੰਗ ਨਾਲ ਕੰਟਰੋਲ ਕੀਤਾ ਜਾ ਰਿਹਾ ਹੈ ਅਤੇ ਸਥਿਤੀ ਬਿਲਕੁਲ ਸਥਿਰ ਹੈ । ਉਹਨਾਂ ਦੱਸਿਆ ਕਿ ਸਮੂਹ ਜਿਲਾ ਪ੍ਰਸ਼ਾਸਨ, ਖੇਤੀਬਾੜੀ ਵਿਭਾਗ , ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਬਹੁਤ ਤਨਦੇਹੀ....
24 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 09 ਤੋਂ 02 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ 
ਤਰਨ ਤਾਰਨ, 22 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 09 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 02 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ। ਉਨ੍ਹਾਂ ਦੱਸਿਆ ਕਿ 24 ਅਕਤੂਬਰ ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 09 ਤੋਂ....
ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜਿਲ੍ਹਾ ਤਰਨ ਤਾਰਨ ਵਿੱਚ  ਛੇਂਵੇ ਦਿਨ ਬੜੀ ਸ਼ਾਨੋਸ਼ੋਕਤ ਨਾਲ ਸਮਾਪਤ ਹੋਇਆ
ਤਰਨ ਤਾਰਨ, 22 ਅਕਤੂਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜਿਲ੍ਹਾ ਤਰਨ ਤਾਰਨ ਵਿੱਚ ਛੇਂਵੇ ਦਿਨ ਬੜੀ ਸ਼ਾਨੋਸ਼ੋਕਤ ਨਾਲ ਸਮਾਪਤ ਹੋਇਆ ਅਤੇ ਇਸ ਮੋਕੇ ਸਵ. ਸ. ਮਨੋਹਰ ਸਿੰਘ ਗਿੱਲ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ, ਇਸ ਸਮੇਂ ਉਹਨਾ ਦੇ ਪਰਿਵਾਰਿਕ ਮੈਂਬਰ ਸ. ਤਰਸੇਮ ਸਿੰਘ (ਭਤੀਜਾ ਸਵ. ਸ. ਮਨੋਹਰ ਸਿੰਘ ਗਿੱਲ) , ਚੇਅਰਮੇਨ ਸ਼ਬੇਗ ਸਿੰਘ ਧੁੰਨ, ਹਰਪ੍ਰੀਤ ਸਿੰਘ ਅਤੇ ਦਲਜੀਤ ਸਿੰਘ (ਪੀ. ਐਸ. ਓ. ਸਵ. ਸ. ਮਨੋਹਰ....
ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਮੈਡਮ ਅਸ਼ਵਨੀ ਗੋਟਿਆਲ
ਸ਼ਹੀਦ ਹੋਏ ਪਰਿਵਾਰਾਂ ਦੀਆਂ ਦੁੱਖ-ਤਕਲੀਫਾਂ ਦਾ ਹੱਲ ਕਰਨਾ ਅਤੇ ਆਪਣੀ ਡਿਊਟੀ ਨੇਕ ਨੀਅਤੀ ਤੇ ਮਿਹਨਤ ਨਾਲ ਨਿਭਾਉਣੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ-ਐਸ.ਐਸ.ਪੀ ਬਟਾਲਾ ਜ਼ਿਲ੍ਹਾ ਪੱਧਰੀ ‘ ਪੁਲਿਸ ਸ਼ਹੀਦੀ ਦਿਵਸ’ ਸਬੰਧੀ ਪੁਲਿਸ ਲਾਈਨ ਬਟਾਲਾ ਵਿਖੇ ਸਮਾਗਮ ਬਟਾਲਾ, 21 ਅਕਤੂਬਰ : ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਮੈਡਮ ਅਸ਼ਵਨੀ ਗੋਟਿਆਲ....
ਜੁਵੇਨਾਇਲ ਜਸਟਿਸ ਐਕਟ 2015, ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ, 2012 ਸਮੇਤ ਬਾਲ ਅਧਿਕਾਰਾਂ ਪ੍ਰਤੀ ਜਾਗਰੂਕਤਾ ਸੈਮੀਨਾਰ
ਸਿੱਖਿਆ ਵਿਭਾਗ ਦੇ ਅਧਿਆਪਕਾਂ/ਕਾਊਸਲਰਾਂ, ਸਿਹਤ ਵਿਭਾਗ ਅਤੇ ਸਪੈਸ਼ਲ ਜੁਵੇਨਾਇਲ ਪੁਲਿਸ ਯੂਨਿਟ ਦੇ ਬਾਲ ਭਲਾਈ ਪੁਲਿਸ ਅਫਸਰਾਂ ਨੇ ਕੀਤੀ ਸ਼ਮੂਲੀਅਤ ਬਟਾਲਾ, 21 ਅਕਤੂਬਰ : ਜੁਵੇਨਾਇਲ ਜਸਟਿਸ ਐਕਟ 2015, ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ, 2012 ਸਮੇਤ ਬਾਲ ਅਧਿਕਾਰਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਸਥਾਨਕ ਆਰ.ਡੀ.ਖੋਸਲਾ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਲਗਾਇਆ ਗਿਆ। ਜਿਸ ਵਿੱਚ ਮੈਡਮ ਸੁਮਨਦੀਪ ਕੋਰ ਜ਼ਿਲਾ ਪ੍ਰੋਗਰਾਮ ਅਫਸਰ, ਐਡਵੋਕੈਟ ਸਿਮਰਨਜੀਤ ਕੋਰ ਗਿੱਲ....
ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ
ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ : ਐੱਸ.ਐੱਸ.ਪੀ. ਗੁਰਦਾਸਪੁਰ ਸ਼ਹੀਦਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਹਰ ਬਸ਼ਿੰਦਾ ਦੇਸ ਤੇ ਸਮਾਜ ਪ੍ਰਤੀ ਆਪਣੇ ਫਰਜਾਂ ਨੂੰ ਨਿਭਾਵੇ ਗੁਰਦਾਸਪੁਰ, 21 ਅਕਤੂਬਰ : ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਪੰਜਾਬ ਪੁਲਿਸ ਨੂੰ ਆਪਣੇ ਉਨਾਂ ਮਹਾਨ ਸ਼ਹੀਦਾਂ ਉੱਪਰ ਹਮੇਸ਼ਾਂ ਫ਼ਖਰ ਰਹੇਗਾ....
ਸ਼ੂਗਰ ਦੀ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਹੰਸ ਫਾਊਂਡੇਸ਼ਨ ਨੇ ਅਬੁਲਖੈਰ ਕਲੋਨੀ ਵਿੱਚ ਕੈਂਪ ਲਗਾਇਆ
ਗੁਰਦਾਸਪੁਰ, 21 ਅਕਤੂਬਰ : ਹੰਸ ਫਾਊਂਡੇਸ਼ਨ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਅਬੁਲਖੈਰ ਕਲੋਨੀ ਵਿੱਚ ਟਾਈਪ-2 ਸ਼ੂਗਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਗਗਨਦੀਪ ਸਿੰਘ ਗਿੱਲ ਵੱਲੋਂ ਡਾਇਬਟੀਜ਼ ਟਾਈਪ-2 ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ। ਡਾ. ਗਿੱਲ ਨੇ ਦੱਸਿਆ ਕਿ ਸ਼ੂਗਰ ਦੇ ਵੱਧਣ ਦੇ ਕਿਹੜੇ ਕਾਰਨ ਹਨ ਅਤੇ ਸ਼ੂਗਰ ਨੂੰ ਕੰਟਰੋਲ ਕਰਨ ਲਈ ਅਸੀਂ ਆਪਣੀ ਖੁਰਾਕ `ਚ ਕੀ-ਕੀ ਸ਼ਾਮਲ ਕਰ ਸਕਦੇ ਹਾਂ ਅਤੇ ਕੀ ਨਹੀਂ ਕਰਨਾ....
ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
ਜੇਲ੍ਹ ਵਿੱਚ ਵੋਕੇਸ਼ਨਲ ਲਿਟਰੇਸੀ ਟਰੇਨਿੰਗ ਅਤੇ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜਾ ਲਿਆ ਗੁਰਦਾਸਪੁਰ, 21 ਅਕਤੂਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਅਤੇ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ....