ਮਾਝਾ

ਸਰਕਾਰ 3 ਫਰਵਰੀ ਨੂੰ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ : ਧਾਲੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗੁਰਦਾਸਪੁਰ, 30 ਜਨਵਰੀ : ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਵਾਸੀ ਭਾਰਤੀ ਮਿਲਣੀ....
1 ਤੋਂ 3 ਫਰਵਰੀ ਤੱਕ ਕਲਾ ਕੇਂਦਰ ਗੁਰਦਾਸਪੁਰ ਵਿਖੇ ਹੋਣਗੇ ਜ਼ਿਲ੍ਹਾ ਪੱਧਰੀ ਸੰਗੀਤ ਤੇ ਡਾਂਸ ਮੁਕਾਬਲੇ 
ਮੁਕਾਬਲੇ ਵਿੱਚ ਭਾਗ ਲੈਣ ਦੇ ਚਾਹਵਾਨ ਆਪਣੇ ਸਕੂਲਾਂ ਰਾਹੀਂ ਜਾਂ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਆਪਣੀ ਐਂਟਰੀ ਦਰਜ ਕਰਾ ਸਕਦੇ ਹਨ ਗੁਰਦਾਸਪੁਰ, 30 ਜਨਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਪ੍ਰਬੰਧਾਂ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਕਲਾ ਕੇਂਦਰ, ਗੁਰਦਾਸਪੁਰ ਵਿਖੇ ਮਿਤੀ 1 ਤੋਂ 3 ਫਰਵਰੀ ਤੱਕ ਜ਼ਿਲ੍ਹਾ ਪੱਧਰੀ ਸੰਗੀਤ ਤੇ ਡਾਂਸ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ
ਗੁਰਦਾਸਪੁਰ, 30 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਪਹਿਲਵਾਨ ਗੰਢਾ ਸਿੰਘ ਯੂਥ ਕਲੱਬ ਕੋਟ ਟੋਡਰ ਮੱਲ ਵੱਲੋਂ ਚਲਾਏ ਜਾਣ ਵਾਲੇ ਇਸ ਵੋਕੇਸ਼ਨਲ ਸਿਖ਼ਲਾਈ ਸੈਂਟਰ ਵਿੱਚ ਪਿੰਡ ਕੋਟ ਟੋਡਰ ਮੱਲ ਅਤੇ ਇਲਾਕੇ ਦੀਆਂ ਲੜਕੀਆਂ ਨੂੰ ਸਿਲਾਈ-ਕਢਾਈ ਦੀ ਟਰੇਨਿੰਗ ਦਿੱਤੀ ਜਾਵੇਗੀ। ਵੋਕੇਸ਼ਨਲ....
ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 3, 4, 10 ਅਤੇ 11 ਫਰਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ
ਗੁਰਦਾਸਪੁਰ, 30 ਜਨਵਰੀ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਜ਼ਿਲਾ ਗੁਰਦਾਸਪੁਰ ਵਿੱਚ ਮਿਤੀ 3, 4, 10....
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਤਰਨ ਤਾਰਨ, 30 ਜਨਵਰੀ : ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ ਅਪ੍ਰੈਲ, 2024 ਵਿੱਚ ਹੋ ਰਿਹਾ ਹੈ, ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ, 2024 ਵਿੱਚ ਹੋਣਾ ਹੈ, ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ‘ਤੇ ਕਰਵਾਈ ਜਾਵੇਗੀ । ਉਹਨਾਂ ਕਿਹਾ ਕਿ ਲਿਖਤੀ ਪੇਪਰ ਦੀ ਆਨਲਾਈਨ ਰਜਿਟਰੇਸ਼ਨ....
ਬਾਗ਼ਬਾਨੀ ਵਿਭਾਗ ਤਰਨ ਤਾਰਨ ਵੱਲੋਂ ਹਰ ਸਾਲ ਤਕਰੀਬਨ 100 ਹੈਕਟੇਅਰ ਨਾਖਾਂ ਦਾ ਬਾਗ ਲਗਵਾ ਕੇ ਫਸਲੀ ਵਿਭਿੰਨਤਾ ਵਿੱਚ ਪਾਇਆ ਜਾ ਰਿਹਾ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ
ਸਵੈ-ਰੁਜਗਾਰ ਮੁਹੱਈਆ ਕਰਵਾਉਣ ਹਿਤ ਨੌਜਵਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਪੀ. ਏ. ਯੂ. ਵਿਖੇ ਸਿਖਲਾਈ ਦੁਆ ਕੇ ਬਾਗਬਾਨੀ ਦੇ ਸਹਾਇਕ ਧੰਦਿਆ ਲਈ ਕੀਤਾ ਜਾ ਰਿਹਾ ਪ੍ਰੇਰਿਤ ਤਰਨ ਤਾਰਨ, 30 ਜਨਵਰੀ : ਬਾਗ਼ਬਾਨੀ ਵਿਭਾਗ ਜ਼ਿਲ੍ਹਾ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਫਲ਼, ਸਬਜੀਆਂ, ਫੁੱਲ, ਸ਼ਹਿਦ ਦੀਆਂ ਮੱਖੀਆਂ ਅਤੇ ਖੁੰਬਾਂ ਆਦਿ ਬਾਰੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾ ਕੇ ਬਾਗ਼ਬਾਨੀ ਅਤੇ ਸਹਾਇਕ ਧੰਦਿਆਂ ਨਾਲ ਜੋੜ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ....
ਸਿਵਲ ਸਰਜਨ ਤਰਨ ਤਾਰਨ ਡਾ ਕਮਲਪਾਲ  ਦੀ ਪ੍ਰਧਾਨਗੀ ਹੇਠ (ਨੈਸ਼ਨਲ ਐਂਟੀ ਲੈਪਰੋਸੀ ਡੇ) ਦੇ ਸਬੰਧ ਵਿੱਚ ਰੈਲੀ ਦਾ ਕੀਤਾ ਗਿਆ ਆਯੋਜਨ
ਤਰਨ ਤਾਰਨ 30 ਜਨਵਰੀ : ਕੁਸ਼ਟ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ ਹੋ ਜਾਵੇ ਤਾਂ ਮਰੀਜ ਸਾਰੀ ਉਮਰ ਦੀ ਅਪੰਗਤਾ ਤੋ ਬਚ ਸਕਦਾ ਹੈ। ਇਸ ਆਸ਼ੇ ਨੂੰ ਪੂਰਾ ਕਰਨ ਹਿਤ ਸਿਵਲ ਸਰਜਨ ਤਰਨ ਤਾਰਨ ਡਾ ਕਮਲਪਾਲ ਦੀ ਪ੍ਰਧਾਨਗੀ ਹੇਠ (ਨੈਸ਼ਨਲ ਐਂਟੀ ਲੈਪਰੋਸੀ ਡੇ) ਦੇ ਸਬੰਧ ਵਿੱਚ ਰੈਲੀ ਦਾ ਆਯੋਜਨ ਕੀਤਾ ਗਿਆ । ਇਸ ਅਵਸਰ ਤੇ ਸੰਬੋਧਨ ਕਰਦਿਆ ਸਿਵਲ ਸਰਜਨ ਨੇ ਕਿਹਾ ਕਿ ਕੁਸ਼ਟ ਰੋਗ ਜੋ ਕਿ ਇਲਾਜ ਯੋਗ ਹੈ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਬਿਮਾਰੀ ਦਾ ਜਿੰਨੀ ਜਲਦੀ ਸੰਭਵ ਹੋ ਸਕੇ ਪਤਾ ਲਗ ਜਾਵੇ ਤਾ ਮਰੀਜ ਸਾਰੀ ਉਮਰ....
ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਅਤੇ ਹੋਰ ਫਸਲਾਂ ਅਧੀਨ ਲਿਆਂਦਾ ਗਿਆ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਚ ਪਿਛਲੇ ਸਾਲ ਨਾਲੋਂ 36 ਫੀਸਦੀ ਆਈ ਕਮੀ ਸਾਲ 2023-24 ਦੌਰਾਨ ਕਿਸਾਨਾਂ ਨੂੰ ਖੇਤੀ ਮਸ਼ੀਨਾਂ ‘ਤੇ ਜਾਰੀ ਕੀਤੀ ਗਈ 4 ਕਰੋੜ 05 ਲੱਖ 79 ਹਜ਼ਾਰ 440 ਰੁਪਏ ਦੀ ਸਬਸਿਡੀ ਰਾਸ਼ੀ ਤਰਨ ਤਾਰਨ, 30 ਜਨਵਰੀ : ਸਾਲ 2023-24 ਵਿੱਚ ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਅਤੇ ਹੋਰ ਫਸਲਾਂ ਅਧੀਨ ਲਿਆਂਦਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ....
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ  ਕੈਬਨਿਟ ਮੰਤਰੀ ਹਰਭਜਨ ਸਿੰਘ  ਈ. ਟੀ. ਓ ਰੱਖਣਗੇ 01 ਫਰਵਰੀ ਨੂੰ ਨੀਂਹ ਪੱਥਰ -ਡਾ. ਕਸ਼ਮੀਰ ਸਿੰਘ ਸੋਹਲ
70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ ਤਰਨ ਤਾਰਨ, 30 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 01 ਫਰਵਰੀ ਨੂੰ ਕਰਨਗੇ, ਜਿਸ ਨਾਲ ਇਸ ਸੜਕ ਉਤੇ ਜਾਣ ਵਾਲੇ ਯਾਤਰੀਆਂ ਅਤੇ ਰੋਜਾਨਾ ਸਫਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ....
ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ 
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਰਾਸ਼ਟਰ ਪਿਤਾ ਮਹਤਾਮਾ ਗਾਂਧੀ ਨੂੰ ਸ਼ਰਧਾਂਜਲੀ ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਅੰਮ੍ਰਿਤਸਰ, 30 ਜਨਵਰੀ : ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲਿ੍ਹਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ....
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਰੱਖਣਗੇ 1 ਫਰਵਰੀ ਨੂੰ ਨੀਂਹ ਪੱਥਰ - ਵਿਧਾਇਕ ਰਮਦਾਸ
70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ ਅੰਮ੍ਰਿਤਸਰ 30 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 1 ਫਰਵਰੀ ਨੂੰ ਕਰਨਗੇ, ਜਿਸ ਨਾਲ ਇਸ ਸੜਕ ਉਤੇ ਜਾਣ ਵਾਲੇ ਯਾਤਰੀਆਂ ਅਤੇ ਰੋਜਾਨਾ ਸਫਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਕਤ....
ਟਰੈਫਿਕ ਐਜੂਕੇਸ਼ਨ ਸੈੱਲ ਵਲੋਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੇ ਗੁਰ
ਅੰਮ੍ਰਿਤਸਰ, 30 ਜਨਵਰੀ : ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਸਰਕਾਰੀ ਹਾਈ ਸਕੂਲ ਦਬੁਰਜੀ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ ਗਿਆ ਅਤੇ ਸਰਕਾਰੀ ਹਾਈ ਸਕੂਲ ਦਬੁਰਜੀ....
ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਅੱਠ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ 
415 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮ੍ਰਿਤਸਰ 30 ਜਨਵਰੀ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ....
ਨਵ ਨਿਯੁਕਤ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵੱਲੋ ਸ਼ਹਿਰ ਵਾਸੀਆਂ ਨੂੰ ਹਰ ਮੂਲ-ਭੂਤ ਸੇਵਾ ਮੁਹੱਇਆ ਕਰਵਾਉਣ ਦਾ ਦਿੱਤਾ ਗਿਆ ਭਰੋਸ, ਲੰਬਤ ਪਏ ਸਾਰੇ ਵਿਕਾਸ ਦੇ ਕੰਮ ਜਲਦ ਕੀਤੇ ਜਾਣਗੇ ਮੁਕੱਮਲ 
ਅੰਮ੍ਰਿਤਸਰ 30 ਜਨਵਰੀ : ਅੱਜ ਸ. ਹਰਪ੍ਰੀਤ ਸਿੰਘ ਆਈ.ਏ.ਐੱਸ ਵੱਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁਦਾ ਸੰਭਾਲਿਆਂ ਗਿਆ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵੱਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਨਵੇ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਨਿਗਮ ਦੇ ਸਾਰੇ ਵਿਭਾਗਾਂ ਦੇ ਮੁੱਖੀ/ਉਪਮੁੱਖੀਵੀ ਹਾਜਰ ਸਨ। ਨਵ ਨਿਯੁਕਤ ਕਮਿਸ਼ਨਰ ਨੇ ਪ੍ਰੈਸ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਪੂਰੀ ਮੇਹਨਤ ਨਾਲ ਨਗਰ ਨਿਗਮ ਦੇ ਸਾਰੇ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਡੋਰ ਟੂ ਡੋਰ ਕੀਤੀ ਜਾਵੇ ਪਹੁੰਚ : ਐਸ.ਡੀ.ਐਮ. ਚਾਹਲ 
ਜੰਡਿਆਲਾ ਹਲਕੇ ਦੇ ਬੀ.ਐਲ.ਓਜ਼, ਸੁਪਰਵਾਈਜ਼ਰਾਂ ਅਤੇ ਪਟਵਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 30 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਡੋਰ ਟੂ ਡੋਰ ਪਹੁੰਚ ਕੀਤੀ ਜਾਵੇ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ। ਇਸ ਸਬੰਧੀ ਰਿਟਰਨਿੰਗ ਅਫ਼ਸਰ -ਕਮ-ਐਸ.ਡੀ.ਐਮ. ਅੰਮ੍ਰਿਤਸਰ -2 ਸ: ਮਨਕੰਵਲ ਸਿੰਘ ਚਾਹਲ ਨੇ ਜੰਡਿਆਲਾ ਹਲਕੇ ਦੇ ਬੀ.ਐਲ.ਓਜ਼, ਸੁਪਰਵਾਈਜ਼ਰਾਂ ਅਤੇ ਪਟਵਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ....