ਮਾਝਾ

ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਤੇ ਹਲਕੇ ਦਾ ਸਰਬਪੱਖੀ ਵਿਕਾਸ ਮੇਰੀ ਪਹਿਲੀ ਤਰਜੀਹ -ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਬਟਾਲਾ, 10 ਅਕਤੂਬਰ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਤੇ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਮੇਰੀ ਪਹਿਲੀ ਤਰਜੀਹ ਹੈ ਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਉਨਾਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ....
ਪਿੰਡ ਘੁਮਾਣ ਦੇ ਅਗਾਂਹਵਧੂ ਕਿਸਾਨ ਮਲਕੀਤ ਸਿੰਘ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਪ੍ਰਬੰਧਨ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ
ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਦੀ ਤੂੜੀ ਬਣਾ ਕੇ ਪਰਾਲੀ ਦਾ ਕੀਤਾ ਪ੍ਰਬੰਧਨ ਬਟਾਲਾ, 10 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਖੇਤੀਬਾੜੀ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜ਼ਿਲੇ ਪੱਧਰ ਤੇ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮੁਹਿੰਮ ਨੂੰ ਕਿਸਾਨਾਂ ਵਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਪ੍ਰਬੰਧਨ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ, ਪਿੰਡ ਘੁਮਾਣ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ  ਬਟਾਲਾ ਵਿਖੇ ਸਮਾਗਮ
ਬਟਾਲਾ 10 ਅਕਤੂਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜੁਡੀਸ਼ੀਅਲ ਮੈਜਿਸਟਰੇਟ ਸ. ਹਰਜਿੰਦਰ ਸਿੰਘ (ਮਾਣਯੋਗ ਜੇਐਮਆਈਸੀ) ਨੇ ਸ਼ਮਾ ਰੋਸ਼ਨ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਵੱਡੀ ਗਿਣਤੀ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਨਾਲ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ....
ਜਿਲਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਬਟਾਲਾ ਵਿੱਚ ਅਹਿਮ ਵਰਕਸ਼ਾਪ
ਹਾਟਸਪੋਟ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਸਮੇਤ ਅੱਗ ਰੋਕਣ ਲਈ ਨਿਯੁਕਤ ਕੀਤੇ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ ਬਟਾਲਾ, 10 ਅਕਤੂਬਰ: ਜਿਲਾ ਗੁਰਦਾਸਪੁਰ ਅੰਦਰ ਸਟੱਬਲ ਬਰਨਿੰਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਦੇ ਚਲਦਿਆਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਇਕ ਜਿਲਾ ਪੱਧਰੀ ਵਰਕਸ਼ਾਪ ਲਗਾਈ ਗਈ....
11 ਅਕਤੂਬਰ ਨੂੰ ਪਿੰਡ ਸੈਦੋਵਾਲ ਖੁਰਦ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ
ਪਿੰਡ ਸੈਦੋਵਾਲ ਖੁਰਦ, ਗੁਨੋਪੁਰ, ਦਾਰਾਪੁਰ, ਭੈਣੀ ਕਾਨੇ, ਭੈਣੀ ਪਸਵਾਲ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ ਗੁਰਦਾਸਪੁਰ, 10 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਕਤੂਬਰ ਨੂੰ ਬਲਾਕ ਕਾਹਨੂੰਵਾਨ ਦੇ ਪਿੰਡ ਸੈਦੋਵਾਲ ਖੁਰਦ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ....
ਤਿੱਬੜੀ ਛਾਊਣੀ ਵਿਖੇ ਸੈਨਾ ਭਰਤੀ ਰੈਲੀ 31 ਅਕਤੂਬਰ ਤੋਂ 10 ਨਵੰਬਰ ਤੱਕ
ਸੈਨਾ ਭਰਤੀ ਦਫ਼ਤਰ ਨੇ ਉਮੀਦਵਾਰਾਂ ਲਈ ਭਰਤੀ ਰੈਲੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗੁਰਦਾਸਪੁਰ, 10 ਅਕਤੂਬਰ : ਤਿੱਬੜੀ ਮਿਲਟਰੀ ਸਟੇਸ਼ਨ (ਗੁਰਦਾਸਪੁਰ) ਵਿਖੇ 31 ਅਕਤੂਬਰ ਤੋਂ 10 ਨਵੰਬਰ 2023 ਤੱਕ ਵੱਖ-ਵੱਖ ਸ਼੍ਰੇਣੀਆਂ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਦੀ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟ੍ਰੇਡਸਮੈਨ ਦੀ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਨਾ ਭਰਤੀ ਦਫ਼ਤਰ....
ਕਿਸਾਨ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ - ਡਿਪਟੀ ਕਮਿਸ਼ਨਰ 
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਗਨ ਜਾਰੀ, ਬੀਤੀ ਸ਼ਾਮ ਤੱਕ ਖਰੀਦ ਏਜੰਸੀਆਂ ਨੇ 76349 ਮੀਟ੍ਰਿਕ ਟਨ ਝੋਨਾ ਖਰੀਦਿਆ ਗੁਰਦਾਸਪੁਰ, 10 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਟਵਾਉਣ ਅਤੇ ਸੁੱਕਾ ਹੋਇਆ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਕਿਸਾਨ ਵੱਧ ਨਮੀਂ ਵਾਲਾ ਝੋਨਾ ਮੰਡੀ ਵਿੱਚ ਲੈ ਆਉਂਦੇ ਹਨ ਜੋ ਕਿ....
ਨਾਨੋਵਾਲ ਕਲਾਂ ਦੇ ਗੁਰਪ੍ਰੀਤ ਸਿੰਘ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ
ਫ਼ਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਹੇ ਹਨ ਖੇਤੀ ਜ਼ਿਲ੍ਹਾ ਪ੍ਰਸ਼ਾਸਨ ਨੇ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਆ ਗੁਰਦਾਸਪੁਰ, 10 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਖੇਤਰ ਦੇ ਪਿੰਡ ਨਾਨੋਵਾਲ ਕਲਾਂ ਦਾ ਨੌਜਵਾਨ ਗੁਰਪ੍ਰੀਤ ਸਿੰਘ ਆਪਣੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੈ। ਗੁਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਫਸਲਾਂ ਦੀ ਕਾਸ਼ਤ ਕਰ ਰਹੇ ਹਨ, ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਨੂੰ ‘ਵਾਤਾਵਰਨ ਦੇ....
ਸਿਹਤ ਵਿਭਾਗ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗੁਰਦਾਸਪੁਰ, 10 ਅਕਤੂਬਰ : ਸਿਹਤ ਵਿਭਾਗ ਵੱਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਜਿੰਦਰ ਕੌਰ, ਡੀ.ਅੱਚ.ਓ. ਡਾ. ਸਵਿਤਾ, ਡੀ.ਡੀ....
ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ `ਤੇ ਕੀਤਾ ਜਾ ਰਿਹਾ ਹੈ “ਸੀ. ਐਮ. ਦੀ ਯੋਗਸ਼ਾਲਾ” ਦਾ ਆਯੋਜਨ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਵਾਸੀਆਂ ਨੂੰ ਸੀ. ਐੱਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 10 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ “ਸੀ. ਐੱਮ. ਦੀ ਯੋਗਸ਼ਾਲਾ” ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਤੀਜੇ ਪੜਾਅ ਅਧੀਨ ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ `ਤੇ “ਸੀ. ਐਮ. ਦੀ ਯੋਗਸ਼ਾਲਾ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ....
ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲੱਗਾ ਵਿਸ਼ੇਸ਼ ਕੈਂਪ
ਬਟਾਲਾ, 9 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਬਟਾਲਾ ਸ਼ਹਿਰ ਅੰਦਰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਤਹਿਸੀਲਦਾਰ ਬਟਾਲਾ ਅਭਿਸ਼ੇਕ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ....
ਕੈਬਿਨਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ
15 ਸਾਲਾਂ ਬਾਅਦ ਅਜਨਾਲਾ ਸ਼ਹਿਰ ਦੀ ਸੜਕ ਦਾ ਕੰਮ ਹੋਇਆ ਸ਼ੁਰੂ 11 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ ਅੰਮ੍ਰਿਤਸਰ 9 ਅਕਤੂਬਰ : ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਪਹਿਲ ਦਾ ਕੰਮ ਹੈ ਤੇ ਅਜਨਾਲਾ ਹਲਕੇ ਨੂੰ ਵਿਕਾਸ ਪੱਖੋ ਇਕ ਨੰਬਰ ਦਾ ਬਣਾਇਆ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ 15 ਸਾਲਾਂ ਤੋ ਕਿਸੇ ਵੀ ਸਰਕਾਰ ਨੇ ਅਜਨਾਲਾ ਸ਼ਹਿਰ ਦੀ ਸੜਕ....
ਐਸ.ਡੀ.ਐਮ.ਮਜੀਠਾ ਨੇ  ਸੋਹੀਆਂ ਕਲਾਂ ਅਤੇ ਵਡਾਲਾ ਵੀਰਮ ਦੇ ਆਮ ਆਦਮੀ ਕਲੀਨਿਕਾਂ  ਦੀ ਕੀਤੀ ਗਈ ਚੈਕਿੰਗ
ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਬਣ ਰਹੇ ਨੇ ਵਰਦਾਨ ਅੰਮ੍ਰਿਤਸਰ 9 ਅਕਤੂਬਰ : ਪੰਜਾਬ ਸਰਕਾਰ ਵਲੋ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਆਮ ਲੋਕਾਂ ਨਹੀ ਵਰਦਾਨ ਸਾਬਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਇੰਨ੍ਹਾਂ ਕਲੀਨਿਕਾਂ ਦਾ ਫਾਇਦਾ ਲੈ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ ਮਜੀਠਾ ਸ਼੍ਰੀਮਤੀ ਹਰਨੂਰ ਕੋਰ ਢਿਲੋ ਨੇ ਸੋਹੀਆਂ ਕਲਾਂ ਅਤੇ ਵਡਾਲਾ ਵੀਰਮ ਵਿਖ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਦੌਰਾਨ ਕੀਤਾ। ਸ਼੍ਰੀਮਤੀ ਢਿਲੋ ਨੇ ਚੈਕਿੰਗ ਦੋਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ....
9 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਵੂਮੈਨ ਮੋਟਰਸਾਈਕਲ ਰੈਲੀ - ਡਿਪਟੀ ਕਮਿਸ਼ਨਰ 
ਅੰਮ੍ਰਿਤਸਰ 5 ਅਕਤੂਬਰ : ਸੀ.ਆਰ.ਪੀ.ਐਫ. ਵਲੋਂ ਮਹਿਲਾ ਸ਼ਕਤੀਕਰਨ ਦੇ ਉਦੇਸ਼ ਲਈ ਇਕ ਵੂਮੈਨ ਮੋਟਰਸਾਈਕਲ ਰੈਲੀ ਸ੍ਰੀਨਗਰ ਤੋਂ ਅੰਮ੍ਰਿਤਸਰ ਤੱਕ ਕੱਢੀ ਜਾ ਰਹੀ ਹੈ। ਇਸ ਮੋਟਰਸਾਈਕਲ ਰੈਲੀ ਵਿੱਚ 25 ਮੋਟਰਸਾਈਕਲਾਂ ਤੇ 50 ਸਵਾਰ ਹਨ। ਇਹ ਰੈਲੀ 9 ਅਕੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਅਤੇ ਉਸੇ ਹੀ ਦਿਨ ਸ਼ਾਮ 4 ਵਜੇ ਵਾਹਗਾ ਬਾਰਡਰ ਅਟਾਰੀ ਵਿਖੇ ਆਪਣਾ ਬੈਂਡ ਡਿਸਪਲੇ ਕਰੇਗੀ। ਇਸ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੀਤੀ ਗਈ....
ਖੇਤੀਬਾੜੀ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਟਿੰਗ ਮੁਕਾਬਲੇ ਕਰਵਾਏ ਗਏ।
ਅੰਮ੍ਰਿਤਸਰ 5 ਅਕਤੂਬਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾ ਅਧੀਨ ਖੇਤੀਬਾੜੀ ਵਿਭਾਗ ਵੱਲੋਂ ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਜੋਤ ਸਿੰਘ ਗਿੱਲ ਦੀ ਅਧਿਕਾਰਤ ਟੀਮ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ- ਖੁਹੰਦ ਨੂੰ ਨਾ ਸਾੜਨ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਸਾਂਭਣ ਆਦਿ ਦਾ ਕਿਸਾਨਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ....