ਮਾਝਾ

ਸਿਹਤ ਵਿਭਾਗ ਤਰਨਤਾਰਨ ਵਲੋਂ ਜਿਲਾ੍ਹ ਪੱਧਰ ਤੇ ਐਡਵੋਕੇਸੀ ਉਮੰਗ ਕਲੀਨਿਕ ਵਰਕਸ਼ਾਪ  ਦਾ ਅਯੋਜਨ  
ਤਰਨ ਤਾਰਨ 18 ਜਨਵਰੀ : ਸਿਹਤ ਵਿਭਾਗ ਤਰਨਤਾਰਨ ਵਲੋਂ ਜਿਲਾ੍ਹ ਪੱਧਰ ਤੇ ਐਡਵੋਕੇਸੀ ਉਮੰਗ ਕਲੀਨਿਕ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ। ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਜੀ ਦੀ ਪ੍ਰਧਾਨਗੀ ਹੇਠ ਜਿਲਾ੍ਹ ਪੱਧਰੀ ਚਾਇਲਡ ਹੈਲਥ ਅਤੇ ਕਿਸ਼ੋਰ ਅਵਸਥਾ ਸਬੰਧੀ ਐਡਵੋਕੇਸੀ ਉਮੰਗ ਕਲੀਨਿਕ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਤੇ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ., ਐਲ.ਐਚ.ਵੀ. ਅਤੇ ਏ.ਐਨ.ਐਮ. ਨੇ ਸ਼ਿਰਕਤ ਕੀਤੀ। ਇਸ ਮੋਕੇ ਤੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਕਮਲਪਾਲ ਨੇ ਦੱਸਿਆ ਕਿ ਜਿਲਾ੍ਹ ਤਰਨਤਾਰਨ ਵਿਖੇ ਤਿੰਨ....
ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ - ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ
ਪਹਿਲ ਦੇ ਆਧਾਰ ਤੇ ਕਰਾਗੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ- ਮੈਂਬਰ ਸ਼ੀਤਲ ਜੁਨੇਜਾ ਅੰਮ੍ਰਿਤਸਰ 18 ਜਨਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ ਬਣਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਇੱਕ ਵੱਡਾ ਹੁੰਗਾਰਾ ਮਿਲੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਮੀਟਿੰਗ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ : ਡਿਪਟੀ ਕਮਿਸ਼ਨਰ
ਰਿਟਰਨਿੰਗ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 18 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ ਘਰ ਜਾ ਕੇ ਸਪੈਸ਼ਲ ਕੰਪੇਅਨ ਕੀਤੀ ਜਾ ਰਹੀ ਹੈ। ਜਿਸ ਤਹਿਤ ਸਮੂਹ ਬੂਥ ਲੈਵਲ ਅਫ਼ਸਰ 21 ਅਕਤੂਬਰ 2023 ਤੱਕ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰਾਂ ਦੇ ਵੋਟ ਬਣਾਉਣਗੇ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ....
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜਾ
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੀਤੀ ਹਦਾਇਤ ਸਹਾਇਕ ਕਮਿਸ਼ਨਰ 24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 18 ਜਵਨਰੀ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।....
ਕਿਸਾਨਾਂ ਨੂੰ ਦੁੱਧ ਉਤਪਾਦਨ ਵਧਾਉਣ ਅਤੇ ਵਿਭਾਗੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ 18 ਜਨਵਰੀ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 250 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸੈਮੀਨਾਰ ਮੋਕੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ , ਵਿਭਾਗੀ ਸਕੀਮਾਂ ਜਿਵੇ ਡੀ.ਡੀ. 8, ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋ ਵੱਧ ਲਾਭ ਲੈਣ....
ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ - ਮੋਦੀ
ਅੰਮ੍ਰਿਤਸਰ 18 ਜਨਵਰੀ : ਸ੍ਰੀ ਵਿਵੇਕ ਕੁਮਾਰ ਮੋਦੀ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਜ਼ਿਲਾ ਅੰਮ੍ਰਿਤਸਰ ਵਿੱਚ ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ ਤਹਿਤ ਮੀਟਿੰਗ ਕੀਤੀ ਗਈ ਜਿਸ ਵਿੱਚ ਪੁਲਿਸ ਵਿਭਾਗ ਹੈਲਥ ਵਿਭਾਗ ਮਿਊਂਸਿਪਲ ਕਾਰਪੋਰੇਸ਼ਨ ਸਿੱਖਿਆ ਵਿਭਾਗ ਜ਼ਿਲਾ ਬਾਲ ਸੁਰੱਖਿਆ ਅਫਸਰ ਸ਼ਾਮਿਲ ਸਨ। ਇਸ ਸਕੀਮ ਨੂੰ ਚਲਾਉਣ ਲਈ ਜਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਭਾਰਤ ਸਰਕਾਰ ਦਾ ਸਮਾਜਿਕ ਨਿਆ ਅਤੇ ਸਸ਼ਕਤੀਕਰਨ ਮੰਤਰਾਲੇ ਤੋਂ ਗਰਾਂਟ ਪ੍ਰਾਪਤ ਹੋਈ ਹੈ। ਉਹਨਾਂ ਨੇ ਦੱਸਿਆ ਹੈ ਕਿ ਭਿਖਾਰੀਆਂ ਦੇ ਮੁੜ....
ਸਿੱਖਾਂ ਦੇ ਸਿਧਾਂਤਕ ਅਤੇ ਇਤਿਹਾਸਿਕ ਪਿਛੋਕੜ ਨੂੰ ਨਜ਼ਰਅੰਦਾਜ਼ ਕਰਕੇ ਸਿੱਖ ਦੀ ਪਛਾਣ ਨਿਰਧਾਰਤ ਕਰਨ ਦਾ ਕਿਸੇ ਵੀ ਦੁਨਿਆਵੀ ਅਦਾਲਤ ਨੂੰ ਕੋਈ ਅਧਿਕਾਰ ਨਹੀਂ ਹੈ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 
ਦਸ ਗੁਰੂ ਸਾਹਿਬਾਨ ਸੰਸਾਰੀ ਜਾਮੇ ਵਿਚ ਵਿਚਰਦਿਆਂ ਸਿੱਖਾਂ ਨੂੰ ਇਕ ਅੱਡ ਧਰਮ, ਨਿਰਾਲਾ ਪੰਥ ਅਤੇ ਵੱਖਰੀ ਕੌਮ ਵਜੋਂ ਮੁਕੰਮਲ ਪਛਾਣ ਦੇ ਕੇ ਗਏ ਹਨ : ਸਿੰਘ ਸਾਹਿਬ ਅੰਮ੍ਰਿਤਸਰ, 17 ਜਨਵਰੀ : ਜੰਮੂ ਕਸ਼ਮੀਰ ਹਾਈਕੋਰਟ ਵੱਲੋਂ ਇੱਕ ਸਿੱਖ ਵਜੋਂ ਪਛਾਣ ਲਈ ਨਾਮ ਪਿੱਛੇ ਸਿੰਘ ਜਾਂ ਕੌਰ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਤੇ ਆਪਣਾ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਦੇ ਸਿਧਾਂਤਕ ਅਤੇ ਇਤਿਹਾਸਿਕ ਪਿਛੋਕੜ ਨੂੰ ਨਜ਼ਰਅੰਦਾਜ਼ ਕਰਕੇ ਕਿਸੇ....
ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਕੀਤਾ ਇਤਰਾਜ਼, ਕਿਹਾ : ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ  
ਅੰਮ੍ਰਿਤਸਰ, 17 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ ਬਖਸ਼ੀ ਰਹਿਣੀ ’ਤੇ ਅਧਾਰਿਤ ਹੈ। ਇਸ ਪਿੱਛੇ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ, ਸਿਧਾਂਤ ਅਤੇ ਪਰੰਪਰਾਵਾਂ ਹਨ।....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਅੰਮ੍ਰਿਤਸਰ, 17 ਜਨਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ....
ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੱਲ 18 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ
ਬਟਾਲਾ, 17 ਜਨਵਰੀ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਰਿਹਰਸਲਾਂ ਕੱਲ ਤੋਂ ਸ਼ੁਰੂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਐਸ ਡੀ ਐਮ, ਡਾ ਸ਼ਾਇਰੀ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ, ਮਾਰਚ ਪਾਸਟ (ਬੈਂਡ) ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੀ ਰਿਹਰਸਲ 18 ਅਤੇ 22 ਜਨਵਰੀ ਨੂੰ ਪੁਲਿਸ ਲਾਈਨ....
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਕੌਮ ਨੂੰ ਵਧਾਈ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 16 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸਿੱਖ ਕੌਮ ਨੂੰ ਵਧਾਈਆਂ ਦਿੰਦਿਆਂ ਦਸਮ ਪਾਤਸ਼ਾਹ ਦੀਆਂ ਸਿੱਖਿਆਵਾਂ ਦੇ ਧਾਰਨੀ ਹੋ ਕੇ ਸਾਰੀ ਕੌਮ ਨੂੰ ਖ਼ਾਲਸਈ ਰਹਿਤ ਦੇ ਧਾਰਨੀ ਬਣਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਦੁਨੀਆ ਵਿਚ ਕ੍ਰਾਂਤੀਕਾਰੀ, ਵਿਦਵਾਨ, ਧਾਰਮਿਕ ਤੇ....
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
ਬਟਾਲਾ, 16 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ, ਉਹ ਵਚਨਬੱਧ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ....
ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪੁਰਾਣਾ ਬਲੜਵਾਲ ਵਿਖੇ ਕਰਵਾਏ ਛਿੰਝ ਮੇਲੇ ਵਿੱਚ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਸ੍ਰੀ ਹਰਗੋਬਿੰਦਪੁਰ ਸਾਹਿਬ, 16 ਜਨਵਰੀ : ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਪੁਰਾਣਾ ਬਲੜਵਾਲ ਵਿਖੇ ਕਰਵਾਏ ਗਏ ਛਿੰਝ ਮੇਲੇ ਵਿੱਚ ਹਾਜ਼ਰੀ ਲਵਾਈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਨਸ਼ੇ ਤੋਂ ਬਚਣ ਲਈ ਜਾਗਰੂਕ ਕੀਤਾ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ....
ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੱਲੋਪੁਰ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ
ਅਬਾਦ ਕੈਂਪ ਦੌਰਾਨ 158 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਸੱਲੋਪੁਰ ਵਿਖੇ ਸਟੇਡੀਅਮ ਬਣਾਉਣ ਦਾ ਦਿੱਤਾ ਭਰੋਸਾ ਸੱਲੋਪੁਰ, 16 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ ਸੱਲੋਪੁਰ ਵਿਖੇ ਮਿਸ਼ਨ ’ਅਬਾਦ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ....
300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ ਹੁਣ 90 ਫੀਸਦੀ ਤੋਂ ਵੱਧ ਖ਼ਪਤਕਾਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ : ਈ.ਟੀ.ਓ. 
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਮਾਨ ਸਰਕਾਰ ਦੇ ਯਤਨਾਂ ਸਦਕਾ ਪਾਵਰਕਾਮ ਮੁੜ ਪੈਰਾਂ ਸਿਰ ਹੋਇਆ ਗੋਇੰਦਵਾਲ ਥਰਮਲ ਪਲਾਂਟ ਖਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਨੀਂਹ ਪੱਥਰ ਸਮਾਗਮ ਮੌਕੇ ਹਜ਼ਾਰਾਂ ਲੋਕਾਂ ਦਾ ਇਕੱਠ ਹੋਇਆ ਗੁਰਦਾਸਪੁਰ, 16 ਜਨਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ....