ਪਠਾਨਕੋਟ, 16 ਜਨਵਰੀ : ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਨਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਪਠਾਨਕੋਟ-ਕਮ-ਰਿਵਾਈਜਿੰਗ ਅਥਾਰਟੀ ਐਸ.ਜੀ.ਪੀ.ਸੀ. (ਬੋਰਡ) ਚੋਣ ਹਲਕਾ -110 ਪਠਾਨਕੋਟ ਮੇਜਰ ਡਾ. ਸੁਮਿਤ ਮੁਧ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕੇਸਧਾਰੀ ਸਿੱਖਾਂ ਦੀਆਂ ਵੋਟਾਂ 29 ਫਰਵਰੀ 2024 ਤੱਕ ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੀਆਂ ਚੋਣਾਂ ਵਿਚ ਹਲਕਾ 110 ਪਠਾਨਕੋਟ ਵਿੱਚ ਕੁਲ 32,421....
ਮਾਝਾ

ਪਠਾਨਕੋਟ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਦਿੱਤੇ ਦਿਸਾ ਨਿਰਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿਖੇ ਤਹਿਸੀਲ ਪਠਾਨਕੋਟ ਅਤੇ ਤਹਿਸੀਲ ਧਾਰਕਲ੍ਹਾ ਵਿਖੇ ਪੈਂਡਿੰਗ ਪਏ ਇੰਤਕਾਲ ਦਰਜ ਕਰਨ ਲਈ ਦੂਸਰੀ ਵਾਰ ਵਿਸੇਸ ਕੈਂਪ ਲਗਾਏ ਗਏ । ਜਾਣਕਾਰੀ ਦਿੰਦੇ ਆਂ ਤਹਿਸੀਲਦਾਰ ਪਠਾਨਕੋਟ ਸ. ਲਛਮਣ ਸਿੰਘ ਨੇ ਦੱਸਿਆ ਕਿ ਅੱਜ ਲਗਾਏ ਗਏ ਦੂਸਰੇ ਵਾਰ ਕੈਂਪਾਂ ਦੌਰਾਨ ਜਿਲਾ ਪਠਾਨਕੋਟ ਵਿੱਚ 551 ਇੰਤਕਾਲ ਦਰਜ ਦਰਜ ਕੀਤੇ ਗਏ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ....

ਤਰਨ ਤਾਰਨ, 16 ਜਨਵਰੀ : ਸ੍ਰੀ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਵਿਸ਼ੇਸ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਆਗਿਆ ਅਨੁਸਾਰ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ, ਤਰਨਤਾਰਨ ਵੱਲੋਂ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਹੁਣ ਤੱਕ ਪ੍ਰਾਪਤ ਹੋਏ ਪ੍ਰੋਜੈਕਟਾਂ....

ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਮੂਹ ਅਧਿਕਾਰੀਆ ਨੂੰ ਦਿੱਤੇ ਆਦੇਸ਼ ਤਰਨ ਤਾਰਨ, 16 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਬ-ਤਹਿਸੀਲ ਝਬਾਲ ਅਤੇ ਨੌਸ਼ਹਿਰਾ ਪੰਨੂਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।....

ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੇ ਮਹੱਤਵਪੂਰਨ ਫਲੈਗਸ਼ਿੱਪ ਪ੍ਰੋਗਰਾਮਾਂ ਉਤੇ ਆਧਾਰਿਤ ਝਾਕੀਆਂ ਤਿਆਰ ਕਰਨ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਦੀ ਕੀਤੀ ਹਦਾਇਤ ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਆਦੇਸ਼ ਤਰਨ ਤਾਰਨ, 16 ਜਨਵਰੀ : ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ....

ਅੰਮ੍ਰਿਤਸਰ 16 ਜਨਵਰੀ : ਜਿਲਾ ਅੰਮ੍ਰਿਤਸਰ ਵਿਖੇ ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ ਮਿਤੀ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਡੇਅਰੀ ਫਾਰਮਾਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ ਪਹੁੰਚ ਕੇ....

ਤਰਨ ਤਾਰਨ, 15 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਤਰਨ ਤਾਰਨ ਅਤੇ ਸਬ-ਤਹਿਸੀਲ ਚੋਹਲਾ ਸਾਹਿਬ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ....

ਜ਼ਿਲਾ ਚੋਣ ਅਫ਼ਸਰ ਨੇ ਤਹਿਸੀਲ ਕੰਪਲੈਕਸ, ਨਗਰ ਕੌਸ਼ਲ ਦਫ਼ਤਰ ਅਤੇ ਬਿਰਧ ਘਰ ਵਿਖੇ ਪਹੁੰਚ ਕੇ ਲੋਕਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਪੇ੍ਰਿਤ 29 ਫਰਵਰੀ ਤੱਕ ਕਰਵਾਈ ਜਾ ਸਕਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਰਜਿਸਟਰੇਸ਼ਨ-ਜ਼ਿਲਾ ਚੋਣ ਅਫ਼ਸਰ ਤਰਨ ਤਾਰਨ, 15 ਜਨਵਰੀ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਕਿਰਿਆ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਉਹਨਾਂ ਤਹਿਸੀਲ ਕੰਪਲੈਕਸ....

ਜ਼ਿਲ੍ਹਾ ਤਰਨ ਤਾਰਨ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੰਬਿਤ ਪਏ ਇੰਤਕਾਲਾਂ ਦੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ ਤਰਨ ਤਾਰਨ, 15 ਜਨਵਰੀ : ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਤਰਨ ਤਾਰਨ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਦਾ ਅੱਜ ਦੂਸਰਾ ਵਿਸੇਸ਼ ਕੈਂਪ ਲਗਾ ਕੇ ਨਿਪਟਾਰਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ....

31 ਜਨਵਰੀ ਤੱਕ ਭਾਗ ਲੈ ਸਕਣਗੇ ਹੁਣ ਸੂਬਾ ਵਾਸੀ ਜੇਤੂਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ ਅੰਮ੍ਰਿਤਸਰ 15 ਜਨਵਰੀ : ਕੇਦਰ ਦੇ ਸੈਰ ਸਪਾਟਾ ਵਿਭਾਗ ਵਲੋ ਪੰਜਾਬ ਦੇ ਵਾਸੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਵੇਦਸ਼ ਦਰਸ਼ਨ 2.0 ਤਹਿਤ ਲੋਗੋ ਅਤੇ ਅੰਮ੍ਰਿਤਸਰ ਨੂੰ ਦਰਸਾਉਂਦੇ ਵਿਲੱਖਣ ਟੈਗਲਾਈਨ ਮੁਕਾਬਲੇ ਕਰਵਾਏ ਜਾ ਰਹੇ ਸਨ, ਜਿਨਾਂ ਵਿੱਚ ਭਾਗ ਲੈਣ ਦੀ ਆਖਿਰੀ ਮਿਤੀ 31 ਦਸੰਬਰ 2023 ਨਿਸਚਿਤ ਕੀਤੀ ਗਈ ਸੀ ਪ੍ਰੰਤੂ ਹੁਣ ਇਨਾਂ....

ਅੰਮ੍ਰਿਤਸਰ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਹੋਇਆਂ ਅੱਜ ਜ਼ਿਲ੍ਹੇ ਅਤੇ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 508 ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਨੇ ਇਹਨਾਂ ਕੈਂਪਾਂ ਨੂੰ ਬਹੁਤ ਵਧੀਆ ਹੁੰਗਾਰਾ ਦਿੱਤਾ ਅਤੇ ਲੰਬਿਤ ਪਏ ਇੰਤਕਾਲ ਕਰਵਾਉਣ ਲਈ ਆਪਣੀਆਂ ਤਹਿਸੀਲਾਂ ਵਿੱਚ ਪਹੁੰਚੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ....

ਅੰਮ੍ਰਿਤਸਰ, 15 ਜਨਵਰੀ : ਸਥਾਨਕ ਪੁਲਿਸ ਵੱਲੋਂ 8 ਕਿਲੋ ਹੈਰੋਇਨ ਅਤੇ ਦੋ ਦੋਸ਼ੀਆਂ ਵੱਖ ਵੱਖ ਥਾਵਾਂ ਤੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇੱਕ ਦੋਸ਼ੀ ਕੋਲੋਂ ਤਾਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲਿਸ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 56 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਕਾਬੂ ਕੀਤੇ ਦੋ ਵਿਅਕਤੀਆਂ ਵਿੱਚੋਂ ਇੱਕ ਠੇਕੇ ਦੇ ਜਮੀਨ ਲੈ ਕੇ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਲਿਆਉਂਦਾ ਸੀ, ਜਿੰਨ੍ਹਾਂ ਤੇ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ....

ਅੰਮ੍ਰਿਤਸਰ, 14 ਜਨਵਰੀ : ਅੰਮ੍ਰਿਤਸਰ ਦੇ ਆਕਾਸ਼ ਐਵੀਨਿਊ 'ਚ ਫਰਨੀਚਰ ਕਾਰੋਬਾਰੀ ਦੇ ਘਰ 'ਚ ਦਾਖਲ ਹੋ ਕੇ ਲੁੱਟ-ਖੋਹ ਕਰਨ ਵਾਲੇ ਮਾਸਟਰਮਾਈਂਡ ਸਮੇਤ 4 ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਲੁੱਟੇ ਗਏ ਡੇਢ ਲੱਖ ਰੁਪਏ 'ਚੋਂ 50,000 ਰੁਪਏ, ਵਾਰਦਾਤ 'ਚ ਵਰਤੀ ਗਈ ਪਿਸਤੌਲ, ਪੰਜ ਕਾਰਤੂਸ, ਕਾਰ ਅਤੇ ਸਾਈਕਲ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ਼ ਐਮਪੀ ਵਾਸੀ ਸਿਲਵਰ ਓਕ, ਲੋਹਾਰਕਾ ਰੋਡ, ਸੁਖਨੂਰ ਸਿੰਘ ਉਰਫ਼ ਸੁੱਖ ਵਾਸੀ ਲੁਹਾਰਕਾ ਵਜੋਂ ਹੋਈ। ਮੁਲਜ਼ਮਾਂ ਦੀ ਪਛਾਣ....

ਤਰਨ ਤਾਰਨ, 14 ਜਨਵਰੀ : ਤਰਨ ਤਾਰਨ 'ਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਅੱਡਾ ਝਬਾਲ ਦਾ ਸਰਪੰਚ ਅਵਨ ਕੁਮਾਰ ਉਰਫ਼ ਸੋਨੂੰ ਚੀਮਾ ਆਪਣੇ ਵਾਲ ਕਟਵਾਉਣ ਸੈਲੂਨ ਵਿੱਚ ਆਇਆ ਸੀ। ਉਸੇ ਸਮੇਂ ਬਾਈਕ 'ਤੇ ਆਏ ਬਦਮਾਸ਼ ਨੇ ਉਸ ਦੇ ਪੇਟ 'ਚ ਦੋ ਵਾਰ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ। ਉਥੇ ਹੀ ਉਸਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦੀ ਜਰਮਨੀ 'ਚ ਰਹਿਣ ਵਾਲੇ ਅੰਮ੍ਰਿਤਪਾਲ ਬਾਠ ਨਾਲ ਰੰਜਿਸ਼ ਸੀ। ਕੁਝ ਦਿਨ....

ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਬਟਾਲਾ, 14 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਗਾਂਧੀ ਨਗਰ ਕੈਂਪ ਵਿਖੇ 2 ਨਵੀਆਂ ਬਣ ਰਹੀਆਂ ਪੁਲਿਸ ਚੌਕੀਆਂ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਚੌਁਕੀਆਂ ਉਸਾਰੀਆਂ ਜਾ ਰਹੀਆਂ ਹਨ, ਤਾਂ ਜੋ ਨਸ਼ਾ ਤਸਕਰਾਂ ਨੂੰ ਠੱਲ ਪਾ ਕੇ ਜਨਤਾ ਦੇ ਜਾਨ ਮਾਲ ਦੀ ਰੱਖਿਆ ਕੀਤੀ ਜਾ ਸਕੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ....