ਮਾਝਾ

ਲੰਬਿਤ ਪਏ ਇੰਤਕਾਲ ਦਰਜ ਕਰਨ ਲਈ 15 ਜਨਵਰੀ ਨੂੰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਤਰਨ ਤਾਰਨ, 14 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਪਿਛਲੇ ਹਫ਼ਤੇ ਚਲਾਈ ਮੁਹਿੰਮ ਨੂੰ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਮਾਲ....
ਅੰਮ੍ਰਿਤਸਰ ਵਿੱਚ ਪੁਲਿਸ ਅਤੇ ਕਤਲ ਕੇਸ ਦੇ ਆਰੋਪੀਆਂ ਵਿਚਾਲੇ ਹੋਇਆ ਮੁਕਾਬਲਾ, ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਕਤਲ ਕੇਸ 'ਚ ਲੋੜੀਂਦੇ ਮੁਲਜ਼ਮਾਂ ਨੂੰ ਫੜਨ ਅੰਮ੍ਰਿਤਸਰ ਆਈ ਜੰਮੂ-ਕਸ਼ਮੀਰ ਪੁਲਿਸ 'ਤੇ ਫਾਇਰਿੰਗ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਅੰਮ੍ਰਿਤਸਰ ਸਿਵਲ ਲਾਈਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਇਸ ਮਾਮਲੇ ਚ ਕਾਬੂ ਅੰਮ੍ਰਿਤਸਰ, 13 ਜਨਵਰੀ : ਜੰਮੂ ਕਸ਼ਮੀਰ ਦੇ ਸਾਂਬਾ ਵਿੱਚ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਪੁੱਜੀ ਜੰਮੂ-ਕਸ਼ਮੀਰ ਪੁਲੀਸ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਵਾਈ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਪੁਲੀਸ ਨੂੰ....
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ  ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਪ੍ਰੋਗਰਾਮ ਦਾ ਆਯੋਜਨ
ਜ਼ਿਲ੍ਹਾ ਯੂਥ ਅਫ਼ਸਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪ੍ਰਧਾਨ ਮੰਤਰੀ ਦੇ 2047 ਤੱਕ ਵਿਕਸਤ ਭਾਰਤ ਦੇ ਸੁਪਨੇ ਦੀ ਪ੍ਰਾਪਤੀ ਲਈ ਅੱਗੇ ਆਉਣ ਦੀ ਕੀਤੀ ਅਪੀਲ ਤਰਨ ਤਾਰਨ, 13 ਜਨਵਰੀ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਪ੍ਰੋਗਰਾਮ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ।....
ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਮੌਤ
ਤਰਨਤਾਰਨ , 12 ਜਨਵਰੀ : ਤਰਨਤਾਰਨ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ । ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਚਾਰ ਨੌਜਵਾਨ ਕਾਰ ‘ ਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਆ ਰਹੇ ਸਨ , ਜਦੋਂ ਉਹ ਹਰੀਕੇ ਵਿਖੇ ਪੁਲ ਤੇ ਪੁੱਜੇ ਤਾਂ ਪੁਲ ਖਰਾਬ ਇੱਕ ਕੰਟੇਨਰ ਦੇ ਪਿੱਛੇ ਟਰਾਲਾ ਖੜ੍ਹਾ ਸੀ , ਜਿਆਦਾ ਧੁੰਦ ਹੋਣ ਕਾਰਨ ਉਨ੍ਹਾਂ ਦੀ ਕਾਰ ਦੀ ਟੱਕਰ ਟਰਾਲੇ....
ਮਾਨਵਤਾ ਦੀ ਭਲਾਈ ਲਈ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ-ਐਸ.ਡੀ.ਐਮ ਬਟਾਲਾ
ਲੋਕਾਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਕੀਤੀ ਅਪੀਲ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਹੈਲਪ ਲਾਈਨ ਨੰਬਰ 1800-180-1852 ਤੇ ਦਿੱਤੀ ਜਾ ਸਕਦੀ ਹੈ ਬਟਾਲਾ, 11 ਜਨਵਰੀ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਨਵਤਾ ਦੀ ਭਲਾਈ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਪਤੰਗਬਾਜ਼ੀ ਲਈ ਸੂਤੀ ਧਾਗੇ ਵਾਲੀ ਡੋਰ ਹੀ ਵਰਤੀ ਜਾਵੇ। ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ, ਡਾ....
ਵਿਧਾਇਕ ਕਲਸੀ ਵਲੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮਾਂ ਦਾ ਲਿਆ ਗਿਆ ਜਾਇਜ਼ਾ
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਪੈ ਰਿਹਾ ਹੈ ਬੂਰ ਬਟਾਲਾ, 11 ਜਨਵਰੀ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਨੂੰ ਬਰਕਰਾਰ ਰੱਖਣ, ਸਾਂਭ ਸੰਭਾਲ ਕਰਨ ਅਤੇ ਸੁੰਦਰੀਕਰਨ ਲਈ ਨਿਰੰਤਰ ਯਤਨ ਜਾਰੀ ਹਨ ਅਤੇ ਯਤਨਾਂ ਨੂੰ ਬੂਰ ਵੀ ਪੈ ਰਿਹਾ ਹੈ। ਉਨਾਂ ਵਲੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਨਵੀਨੀਕਰਨ ਤੇ ਸੁੰਦਰੀਕਰਨ ਕਰਨ ਲਈ ਕੀਤੇ....
ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਹੜੀ ਮੌਕੇ ਨਾਰੀ ਸ਼ਕਤੀਕਰਨ ਕੇਂਦਰ ਦਾ ਉਦਘਾਟਨ ਨਾਰੀ ਸ਼ਕਤੀਕਰਨ ਕੇਂਦਰ ਵਿਖੇ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਗਈ ਧੀਆਂ ਨੇ ਆਪਣੀ ਕਾਬਲੀਅਤ ਨਾਲ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ - ਡਿਪਟੀ ਕਮਿਸ਼ਨਰ ਗੁਰਦਾਸਪੁਰ, 11 ਜਨਵਰੀ : ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਰੋਹ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ....
15 ਜਨਵਰੀ ਨੂੰ ਪਿੰਡ ਤੁਗਲਵਾਲ ਵਿਖੇ ਲੱਗੇਗਾ ਡੇਅਰੀ ਵਿਭਾਗ ਦਾ ਬਲਾਕ ਪੱਧਰੀ ਸੈਮੀਨਾਰ
ਗੁਰਦਾਸਪੁਰ, 11 ਜਨਵਰੀ : ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਤੁਗਲਵਾਲ ਵਿਖੇ ਮਿਤੀ 15 ਜਨਵਰੀ 2024 ਨੂੰ ਸਵੇਰੇ 10:30 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ। ਉਨਾਂ ਕਿਹਾ ਕਿ ਸੈਮੀਨਾਰ ਵਿਚ ਪਸ਼ੂ....
ਗੁਰਦਾਸਪੁਰ ਦੀ ਅਧਿਆਪਕ ਜੋੜੀ ਨੇ ਆਪਣੀ ਧੀ ਦੇ ਨਾਮ ’ਤੇ ਆਪਣੇ ਨਿਵਾਸ ਦਾ ਨਾਮ ‘ਸੁਰਭੀ ਨਿਵਾਸ’ ਰੱਖਿਆ
ਮਾਪਿਆਂ ਵੱਲੋਂ ਧੀ ਨੂੰ ਮਾਣ ਦੇਣ ਦੀ ਇਸ ਪਹਿਕਦਮੀ ਦੀ ਭਰਪੂਰ ਸ਼ਲਾਘਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪੱਧਰੀ ਲੋਹੜੀ ਸਮਾਗਮ ਦੌਰਾਨ ‘ਸੁਰਭੀ ਨਿਵਾਸ’ ਦੇ ਨਿਵਾਸੀਆਂ ਦਾ ਸਨਮਾਨ ਕੀਤਾ ਗੁਰਦਾਸਪੁਰ, 11 ਜਨਵਰੀ : ਗੁਰਦਾਸਪੁਰ ਸ਼ਹਿਰ ਦੀ ਰਾਮ ਸ਼ਰਨ ਕਲੋਨੀ ਵਿੱਚ ਸਥਿਤ ‘ਸੁਰਭੀ ਨਿਵਾਸ’ ਉਹ ਨਿਵਾਸ ਹੈ ਜਿਸ ਘਰ ਵਿੱਚ ਧੀ ਅਤੇ ਪੁੱਤਰ ਵਿੱਚ ਕੋਈ ਫ਼ਰਕ ਨਹੀਂ ਸਮਝਿਆ ਜਾਂਦਾ। ਸੁਰਭੀ ਨਿਵਾਸ ਦੇ ਨਿਵਾਸੀ ਸ੍ਰੀ ਸੰਜੀਵ ਕੁਮਾਰ ਅਤੇ ਸ੍ਰੀਮਤੀ ਸਵਿਤਾ ਰਾਣੀ ਪੇਸ਼ੇ ਵਜੋਂ ਸਰਕਾਰੀ ਅਧਿਆਪਕ ਹਨ....
ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ
ਦੀਨਾਨਗਰ, 11 ਜਨਵਰੀ : ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿਖੇ ਕਰਵਾਏ ਗਏ। ਇਸ ਮੁਕਾਬਲੇ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਅਤੇ ਵਿਕਸਤ ਭਾਰਤ-2047 ਦੇ ਵਿਜ਼ਨ ਨੂੰ ਸਾਕਾਰ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਮੁਕਾਬਲੇ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ - ਵੱਖ ਸਕੂਲਾਂ, ਕਾਲਜਾਂ ਦੇ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 13 ਅਤੇ 14 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਪੋਲਿੰਗ ਬੂਥਾਂ ਦਾ ਕੀਤਾ ਨਿੱਰੀਖਣ ਅੰਮ੍ਰਿਤਸਰ 11 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਬਣਾਏ ਗਏ ਪੋÇਲੰਗ ਬੂਥ ਸਰਕਾਰੀ ਸੀਨੀਅੀ ਸੈਕੰਡਰੀ ਸਕੂਲ, ਮਾਹਲ ਅਤੇ ਸਕੂਲ ਆਫ਼ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਅਤੇ ਉਥੇ ਬੈਠੇ ਹੋਏ ਬੀ.ਐਲ.ਓਜ਼ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ....
ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 11 ਜਨਵਰੀ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ 375 ਅਰਜੀਆਂ ਨੂੰ ਪ੍ਰਵਾਨਗੀ ਦਿੰਦੇ ਇੰਨਾ ਦੇ ਲਾਭਪਾਤਰੀਆਂ ਨੂੰ 57 ਲੱਖ 37 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਬ ਡਵੀਜਨ ਅੰਮ੍ਰਿਤਸਰ 1 ਅਤੇ 2 ਨਾਲ ਸਬੰਧਤ ਆਨਲਾਈਨ ਪ੍ਰਾਪਤ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਿਵੇਂ ਕਿ....
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕੀਤਾ
ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ 11 ਜਨਵਰੀ : ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਬਲਾਕ ਅਟਾਰੀ ਦੇ ਪਿੰਡਾਂ ਰਾਮਪੁਰਾ, ਢੋਡੀਵਿੰਢ ਦਾ ਦੌਰਾ ਕਰਦਿਆਂ ਦੱਸਿਆ ਕਿ ਸਾਉਣੀ ਸੀਜਨ 2023 ਦੌਰਾਨ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀ ਹੋਈ ਅਤੇ ਇਹਨਾਂ ਪਿੰਡਾਂ ਦੇ ਕਿਸਾਨਾਂ ਨੇ ਜੀਰੋ ਬਰਨਿੰਗ ਦਾ ਟੀਚਾ ਸਫਲਤਾਪੂਰਵਕ ਹਾਸਲ ਕੀਤਾ। ਉਹਨਾਂ....
9 ਮਾਰਚ ਨੂੰ ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ
ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ - ਜ਼ਿਲਾ ਤੇ ਸ਼ੈਸਨ ਜੱਜ ਗੁਰਦਾਸਪੁਰ, 10 ਜਨਵਾਰੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਮਾਰਚ 2024 ਨੂੰ ਲਗਾਈ ਜਾ ਰਹੀ ਹੈ। ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ....
ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ
ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਚਾਈਨਾ ਡੋਰ ਦੀ ਵਰਤੋਂ ਦਾ ਪਤਾ ਲਗਾਉਣ ਲਈ ਡਰੋਨ ਉਡਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 `ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 10 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ....