ਮਾਝਾ

ਪੰਜਾਬ ਸਰਕਾਰ ਵੱਲੋਂ ਸਮਾਜ ਸੇਵਾ ਸਬੰਧੀ ਗਤੀਵਿਧੀਆਂ ਕਰਨ ਵਾਲੇ ਮਾਨਤਾ ਪ੍ਰਾਪਤ ਯੂਥ ਕਲੱਬਾਂ ਨੂੰ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਸਹਾਇਤ ਰਾਸ਼ੀ ਲੈਣ ਦੇ ਚਾਹਵਾਨ ਕਲੱਬ 20 ਫਰਵਰੀ 2025 ਤੱਕ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਵਿਖੇ ਆਪਣੀਆਂ ਫਾਈਲਾਂ ਜਮ੍ਹਾਂ ਕਰਵਾਉ ਜ਼ਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੇ ਕੰਮ ਦਾ ਕਰੇਗੀ ਮੁਲਾਂਕਣ ਅੰਮ੍ਰਿਤਸਰ, 10 ਫਰਵਰੀ 2025 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵਿਭਾਗ ਨਾਲ ਐਫਲੀਏਟਡ ਸਰਗਰਮ....
‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਪਹੁੰਚਿਆ ਆਈ.ਆਈ.ਐਮ.
ਅੰਮ੍ਰਿਤਸਰ 10 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਵਲੋਂ ਆਮ ਲੋਕਾਂ ਦੀ ਵਪਾਰਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਹੈਲਪ ਡੈਸਕ ਸਥਾਪਿਤ ਕਰਕੇ ਮੌਕੇ ਤੇ ਹੀ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਜਿਕਰਯੋਗ ਹੈ ਕਿ....
ਸ: ਸ਼ਾਮ ਸਿੰਘ ਅਟਾਰੀ ਦੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ -ਵਿਧਾਇਕ ਰਮਦਾਸ
179ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ ਮੇਅਰ ਨਗਰ ਨਿਗਮ ਨੇ ਝੰਡੀ ਦੇ ਕੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ ਅੰਮ੍ਰਿਤਸਰ/ ਅਟਾਰੀ, 10 ਫਰਵਰੀ 2025 : ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 179ਵਾਂ ਸ਼ਹੀਦੀ ਦਿਹਾੜਾ ਅੱਜ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਇਸ ਮੌਕੇ ਅਟਾਰੀ ਵਿਖੇ ਮੇਅਰ ਨਗਰ ਨਿਗਮ ਸ੍ਰ: ਜਤਿੰਦਰ ਸਿੰਘ ਮੋਤੀ....
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ....
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 90560-09884 ਲਾਂਚ-ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਬਟਾਲਾ, 10 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਪੰਡੋਰੀ ਅਤੇ ਸੰਧਵਾਂ ਦੇ ਡੇਰਿਆਂ ਦੇ ਪੱਕੇ ਕੀਤੇ ਰਸਤਿਆਂ ਦਾ ਕੀਤਾ ਉਦਘਾਟਨ
ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ, 10 ਫਰਵਰੀ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਪਿੰਡ ਪੰਡੋਰੀ ਅਤੇ ਸੰਧਵਾਂ ਦੇ ਪੱਕੇ ਕੀਤੇ ਡੇਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਸਤੇ ਪੱਕੇ ਹੋਣ ਨਾਲ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੀ ਹੈ। ਇਸ ਮੌਕੇ ਗੱਲ....
ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਆਵਾਜਾਈ ਦੇ ਨਿਯਮਾਂ, ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ 
ਫਤਿਹਗੜ੍ਹ ਚੂੜੀਆਂ, 10 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ, ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ.ਪੀ (ਐੱਚ) ਬਟਾਲਾ ਸ੍ਰੀਮਤੀ ਜਸਵੰਤ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,665 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ 26 ਕਰੋੜ 79 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਤਰਨ ਤਾਰਨ, 10 ਫਰਵਰੀ 2025 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜਨਵਰੀ, 2025 ਦੌਰਾਨ ਜ਼ਿਲਾ ਤਰਨਤਾਰਨ ਦੇ 1,78,665 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 79 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ....
ਵਿਸ਼ਵ ਦਾਲ ਦਿਵਸ ਮਨਾਇਆ, ਦਾਲਾਂ ਪ੍ਰੋਟੀਨ ਦਾ ਵਧੀਆ ਸਰੋਤ ਹਨ : ਡਾ ਭੁਪਿੰਦਰ ਸਿੰਘ ਏਓ
ਤਰਨ ਤਾਰਨ, 10 ਫਰਵਰੀ 2025 : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਨੇ ਡਾ ਭੁਪਿੰਦਰ ਸਿੰਘ ਏਓ ਦੀ ਅਗਵਾਈ ਵਿੱਚ ਗੁਰਬਰਿੰਦਰ ਸਿੰਘ ਏਡੀਓ, ਰਜਿੰਦਰ ਕੁਮਾਰ ਏਈਓ , ਮਨਮੋਹਨ ਸਿੰਘ ਏਈਓ, ਗੁਰਪ੍ਰੀਤ ਸਿੰਘ ਬੀਟੀਐਮ ,ਅਮਨਦੀਪ ਸਿੰਘ ਏਈਓ ਅਤੇ ਦਇਆਪ੍ਰੀਤ ਸਿੰਘ ਏਈਓ ਅਧਾਰਿਤ ਟੀਮ ਨੇ ਪੱਟੀ ਵਿਖੇ ਵਿਸ਼ਵ ਦਾਲ ਦਿਵਸ ਮਨਾਇਆ। ਇਸ ਮੌਕੇ ਮਾਹਿਰਾਂ ਨੇ ਹਾਜਰੀਨ ਨੂੰ ਦਾਲਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ....
ਨੌਜਵਾਨ ਗੈਰ ਕਾਨੂੰਨੀ ਤਰੀਕੇ ਨਾਲ ਕਿਸੇ ਵੀ ਦੇਸ਼ ਵਿੱਚ ਨਾ ਜਾਣ : ਕੈਬਨਿਟ ਮੰਤਰੀ ਧਾਲੀਵਾਲ 
ਅਜਨਾਲਾ, 09 ਫਰਵਰੀ 2025 : ਵਿਧਾਨ ਸਭਾ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਰਾਮਦਾਸ ਦੇ ਨੌਜਵਾਨ ਦੀ ਅਮਰੀਕਾ ਜਾਂਦਿਆਂ ਰਸਤੇ ਵਿੱਚ ਮੌਤ ਹੋ ਗਈ, ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮ੍ਰਿਤਕ ਨੌਜਵਾਨ ਦੇ ਘਰ ਪੁੱਜੇ ਅਤੇ ਪਰਿਵਾਰਿਕ ਮੈੰਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਉਪਰੰਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਗੈਰ ਕਾਨੂੰਨੀ ਤਰੀਕੇ ਨਾਲ ਕਿਸੇ ਵੀ ਦੇਸ਼ ਵਿੱਚ ਨਾ ਜਾਣ। ਗੈਰਕਾਨੂੰਨੀ ਤਰੀਕੇ ਨਾਲ ਨੌਜਵਾਨ ਜਾਂਦੇ ਹਨ....
ਅਮਰੀਕਾ ਜਾ ਰਹੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ 
ਅੰਮ੍ਰਿਤਸਰ, 9 ਫਰਵਰੀ 2025 : ਅਮਰੀਕਾ ਜਾ ਰਹੇ ਕਸਬਾ ਰਮਦਾਸ ਦੇ ਨੌਜਵਾਨ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਲਈ ਦੱਸ ਦਈਏ ਕਿ ਗੁਰਪ੍ਰੀਤ ਸਿੰਘ 6 ਭੈਣਾਂ ਦਾ ਇਕਲੌਤਾ ਭਰਾ ਸੀ। ਉਹ 6 ਸਾਲ ਪਹਿਲਾਂ ਵਰਕਰ ਪਰਮਟ ਤੇ ਇੰਗਲੈਂਡ ਗਿਆ ਸੀ ਜਿਥੋਂ ਉਹ ਵਾਪਸ ਆ ਗਿਆ ਸੀ। ਘਰ ਤੋਂ ਕਰੀਬ 3 ਮਹੀਨੇ ਪਹਿਲਾਂ ਹੀ ਉਹ ਘਰੋਂ ਅਮਰੀਕਾ ਲਈ ਇਕ ਏਜੰਟ ਦੇ ਜਰੀਏ ਅਮਰੀਕਾ ਜਾ ਰਿਹਾ ਸੀ, ਪਰ ਗੁਆਟੇਮਾਲਾ ਨੇੜੇ ਉਸ ਨੂੰ ਹਾਰਟ....
ਸਭਰਾ ਵਿਖੇ ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 2 ਦੀ ਮੌਤ, ਕਈ ਜ਼ਖ਼ਮੀ
ਹਰੀਕੇ ਪੱਤਣ, 9 ਫਰਵਰੀ 2025 : ਤਰਨਤਾਰਨ ਦੇ ਪਿੰਡ ਸਭਰਾ ਵਿੱਚ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਘਰ ਵਿੱਚ ਕਰਵਾਏ ਗਏ ਸਹਿਜ ਪਾਠ ਦੌਰਾਨ ਇੱਕ ਘਰ ਦੀ ਛੱਤ ਡਿੱਗ ਗਈ, ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ 20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ ਅਤੇ ਇਕ ਔਰਤ ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਭਜਨ ਸਿੰਘ ਉਰਫ਼ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਪਾਠ ਦਾ ਭੋਗ ਪੈ ਰਿਹਾ ਸੀ ਅਤੇ ਕਈ ਲੋਕ ਉਸ ਦੇ ਘਰ ਆਏ ਹੋਏ ਸਨ। ਦੱਸਿਆ ਜਾ ਰਿਹਾ....
ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ 'ਚ ਨਾਸਿਕ ਛਾਉਣੀ 'ਚ ਤਾਇਨਾਤ ਫ਼ੌਜੀ ਗ੍ਰਿਫ਼ਤਾਰ
ਅੰਮ੍ਰਿਤਸਰ, 08 ਫਰਵਰੀ 2025 : ਮਹਾਰਾਸ਼ਟਰ 'ਚ ਨਾਸਿਕ ਆਰਮੀ ਛਾਉਣੀ 'ਚ ਤਾਇਨਾਤ ਨਾਇਕ ਸੰਦੀਪ ਸਿੰਘ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਬਰਾਮਦ ਹੋਏ ਹਨ ਜਿਸ ਰਾਹੀਂ ਉਸ ਨੇ ਫ਼ੌਜ ਦੀ ਖੁਫੀਆ ਜਾਣਕਾਰੀ ਅਤੇ ਰਾਜ਼ ਆਈ.ਐੱਸ.ਆਈ. ਨੂੰ ਮੁਹੱਈਆ ਕਰਵਾਏ ਹਨ। ਉਕਤ ਕੰਮ ਲਈ ਮੁਲਜ਼ਮਾਂ ਨੇ ਵੱਖ-ਵੱਖ ਥਾਵਾਂ ਤੋਂ ਕੁੱਲ 15 ਲੱਖ ਰੁਪਏ ਇਕੱਠੇ ਕੀਤੇ ਹੋਣ ਦਾ ਖੁਲਾਸਾ ਹੋਇਆ ਹੈ। ਐਸਐਸਪੀ (ਦਿਹਾਤੀ) ਚਰਨਜੀਤ....
ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ
ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਹੋਣਗੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜਾ ਅੰਮ੍ਰਿਤਸਰ, 8 ਫਰਵਰੀ 2025 : ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 179ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਬੀਤੀ ਸ਼ਾਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ....
ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਕੀਤਾ ਗਿਆ ਜਾਰੀ
ਅੰਮ੍ਰਿਤਸਰ, 08 ਫਰਵਰੀ 2025 : ਮਾਨਯੋਗ ਰਾਜ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਅਨੁਸਾਰ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ 10 ਫਰਵਰੀ 2025 ਨੂੰ ਦਾਅਵੇ/ਇਤਰਾਜ ਦਰਜ਼ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ ਤੱਕ, ਪ੍ਰਾਪਤ ਦਾਅਵੇ/ਇਤਰਾਜ ਮਿਤੀ....