ਮਾਝਾ

ਬਟਾਲਾ ਸ਼ਹਿਰ ਨੂੰ ਸਵੱਛ ਭਾਰਤ ਮਿਸ਼ਨ ਅਧੀਨ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਕੀਤਾ-ਡਾ ਸ਼ਾਇਰੀ ਭੰਡਾਰੀ 
ਸ਼ੈਨੀਟੇਸ਼ਨ, ਸਿਵਲ ਬਰਾਂਚ ਸਮੇਤ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕੀਤੀ ਸਰਾਹਨਾ ਬਟਾਲਾ, 7 ਜਨਵਰੀ : ਡਾ ਸ਼ਾਇਰੀ ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸਡੀਐਮ ਬਟਾਲਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਵਲੋਂ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਵਲੋਂ ਓਡੀਐਫ, ਪਲੱਸ ਕੈਟਾਗਰੀ ਵਿੱਚ ਅਪਲਾਈ ਕੀਤਾ ਗਿਆ ਸੀ ਤੇ ਸਵੱਛ ਭਾਰਤ ਮਿਸ਼ਨ ਵਲੋਂ ਬਟਾਲਾ ਨੂੰ ਓਡੀਐਫ ਪਲੱਸ ਘੋਸ਼ਿਤ ਕੀਤਾ ਗਿਆ ਹੈ।ਉਨ੍ਹਾਂ....
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਹੋਣ ਤੇ ਸ਼ਹਿਰਵਾਸੀਆਂ ਨੂੰ ਦਿੱਤੀ ਮੁਬਾਰਕਬਾਦ
ਕਿਹਾ-ਸਾਰਿਆ਼ਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਦੇ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਬਟਾਲਾ, 7 ਜਨਵਰੀ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਹੋਣ ਤੇ ਸ਼ਹਿਰਵਾਸੀਆਂ ਨੂੰ ਦਿੱਤੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਾਰਿਆ਼ਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਦੇ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ....
ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਹਲਕੇ ਦੇ ਵਸਨੀਕਾਂ ਨੂੰ ਮਿਲੇਗਾ ਇੱਕ ਹੋਰ ਤੋਹਫ਼ਾ
16 ਜਨਵਰੀ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣਗੇ ਹਲਕਾ ਗੁਰਦਾਸਪੁਰ ਦਾ ਸਰਬਪੱਖੀ ਵਿਕਾਸ ਮੇਰਾ ਮੁੱਖ ਏਜੰਡਾ : ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 7 ਜਨਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸੂਬੇ ਦੇ ਬਿਜਲੀ ਮੰਤਰੀ ਸ....
ਬੀਐਸਐਫ ਨੇ ਪਾਕਿਸਤਾਨ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਕੀਤਾ ਨਾਕਾਮ, 3 ਕਿਲੋ 210 ਗ੍ਰਾਮ ਹੈਰੋਇਨ ਕੀਤੀ ਬਰਾਮਦ  
ਅੰਮ੍ਰਿਤਸਰ, 6 ਜਨਵਰੀ : ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ ਦੇ ਚੌਕਸ ਜਵਾਨਾਂ ਨੇ ਪਾਕਿਸਤਾਨ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਬੀਐਸਐਫ ਨੂੰ ਫਿਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਸੁੱਟੀ ਗਈ ਸੀ। ਬੀਐਸਐਫ ਨੇ ਪਿੰਡ ਦਾਉਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ 3 ਕਿਲੋ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਉਸ ਬੈਗ ਵਿੱਚੋਂ ਬਰਾਮਦ ਹੋਈ ਜਿਸ ਵਿੱਚ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਦੀ ਫੋਟੋ ਰੱਖੀ ਹੋਈ ਸੀ।....
ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ
ਅੰਮ੍ਰਿਤਸਰ,6 ਜਨਵਰੀ : ਅੱਜ ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਪੁੱਜੇ ਜਿੱਥੇ ਉਹਨਾਂ ਵੱਲੋ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਅਰਦਾਸ ਕੀਤੀ ਸਤਵੰਤ ਸਿੰਘ ਦੀ ਭਾਈ ਬੇਅੰਤ ਸਿੰਘ ਜੀ ਭਾਈ ਕੇਹਰ ਸਿੰਘ ਜੀ ਜਿਨਾਂ ਨੇ ਬਹੁਤ ਵੱਡਾ ਇੱਕ ਧੱਬਾ ਸਿੱਖ ਕੌਮ ਤੇ ਲੱਗਿਆ ਹੋਈਆ ਸੀ ਉਹ ਖਤਮ ਕਰ ਦਿੱਤਾ ਇਸੇ ਤਰਹਾਂ 1762 ਦੇ ਵਿੱਚ ਜਦੋਂ ਅਹਿਮਦ ਸ਼ਾਹ ਅਬਦਾਲੀ ਉਹਨੂੰ ਵੀ ਕੈਂਸਰ ਹੋ ਗਿਆ ਸੀ ਉਸ ਨੇ ਦਰਬਾਰ ਸਾਹਿਬ ਦੇ ਉੱਤੇ ਹਮਲੇ....
ਫੌਜ, ਪੰਜਾਬ ਪੁਲਿਸ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ ਦੀ ਭਰਤੀ ਲਈ ਟ੍ਰੇਨਿੰਗ ਕੈਂਪ 08 ਜਨਵਰੀ ਤੋਂ ਸ਼ੁਰੂ
ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99159-41948 'ਤੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 6 ਜਨਵਰੀ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ ਟ੍ਰੇਨਿੰਗ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ....
ਅਬਾਦ ਖੇਡ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਅੱਜ ਹੋਵੇਗਾ
ਬੈਡਮਿੰਟਨ ਅਤੇ ਕ੍ਰਿਕਟ ਦੇ ਫਾਈਨਲ ਮੈਚ ਗੁਰਦਾਸਪੁਰ ਵਿਖੇ ਹੋਣਗੇ ਹਾਕੀ ਦਾ ਫਾਈਨਲ ਮੈਚ ਅੱਜ ਸ਼ਾਮ ਪਿੰਡ ਮਰੜ ਦੇ ਐਸਟਰੋਟਰਫ ਸਟੇਡੀਅਮ ਵਿਖੇ ਹੋਵੇਗਾ ਗੁਰਦਾਸਪੁਰ, 6 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ `ਅਬਾਦ ਖੇਡ ਟੂਰਨਾਮੈਂਟ-2023-24....
ਮਾਲ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਯੋਜਿਤ ਸਪੈਸ਼ਲ ਕੈਂਪ ਦੌਰਾਨ 2806 ਇੰਤਕਾਲ ਦਰਜ ਕੀਤੇ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਗੁਰਦਾਸਪੁਰ, 6 ਜਨਵਰੀ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕੋ ਥਾਂ ’ਤੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਕੰਮਾਂ ਦਾ ਨਿਪਟਾਰਾ ਕਰਨ ਲਈ ਯਤਨਸ਼ੀਲ ਹੈ। ਇਸੇ ਮਕਸਦ ਤਹਿਤ ਅੱਜ ਮਾਲ ਵਿਭਾਗ ਵੱਲੋਂ ਸੂਬੇ ਭਰ ਵਿੱਚ ਲੋਕਾਂ ਦੇ ਪੈਂਡਿੰਗ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਤਹਿਸੀਲ ਦਫ਼ਤਰਾਂ ਅਤੇ ਸਬ-ਤਹਿਸੀਲ ਦਫ਼ਤਰਾਂ....
ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜਾਨਾ ਚਲਦੀਆਂ ਹਨ 65 ਕਲਾਸਾਂ : ਡਿਪਟੀ ਕਮਿਸ਼ਨਰ  
ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਅੰਮ੍ਰਿਤਸਰ 6 ਜਨਵਰੀ : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 13 ਯੋਗ ਟ੍ਰੇਨਰ ਨਿਯੁਕਤ ਕੀਤੇ ਗਏ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ....
31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ-  ਧਾਲੀਵਾਲ
ਮਾਲ ਵਿਭਾਗ ਵੱਲੋਂ ਲਗਾਏ ਕੈਂਪ ਦਾ ਕੀਤਾ ਦੌਰਾ ਅਜਨਾਲਾ, 06 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ, ਇਹ ਵਧੀਆ ਕਦਮ ਹੈ। ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਮਾਲ ਵਿਭਾਗ ਵੱਲੋਂ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ....
ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ। 
ਤਰਨ ਤਾਰਨ : 06 ਜਨਵਰੀ : ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਦੇ ਸਹਿਯੋਗ ਨਾਲ ਸਬ ਜੇਲ੍ਹ ਪੱਟੀ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਜਤਿੰਦਰਪਾਲ ਸਿੰਘ, ਸੁਪਰਡੰਟ, ਸਬ ਜੇਲ੍ਹ ਪੱਟੀ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ।....
ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 03 ਤੇ 04 ਫਰਵਰੀ 2024 ਨੂੰ
ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਤਰਨ ਤਾਰਨ, 06 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 03 ਤੇ 04 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ....
ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ:   ਸਿਵਲ ਸਰਜਨ  
ਸਿਹਤ ਵਿਭਾਗ ਵਲੋਂ ਸ਼ੀਤ ਰੁੱਤ ਸੰਬਧੀ ਐਡਵਾਈਜਰੀ ਜਾਰੀ ਤਰਨ ਤਾਰਨ 06 ਜਨਵਰੀ : ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਸਰਦੀ ਦੇ ਮੋਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ ਕਿਉਕਿ ਉਹ ਬਹੁਤ ਜਲਦ ਠੰਡ ਲਗਣ ਕਾਰਣ ਬੀਮਾਰ ਹੋ ਸਕਦੇ ਹਨ। ਅਜਿਹੇ ਮੌਸਮ ਵਿਚ ਸਾਰੇ ਬਜੁਰਗਾਂ ਖਾਸ ਕਰਕੇ ਜਿਨਾਂ ਨੂੰ....
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਲਏ ਗਏ ਕਈ ਅਹਿਮ ਫੈਸਲੇ, ਸਿਰੋਪਾਓ ਦੀ ਵਰਤੋਂ ਨੂੰ ਨਿਯਮਤ ਕਰਨ ਸਬੰਧੀ ਸਿਧਾਂਤਕ ਮਤਾ ਪਾਸ
ਗੁਰੂ ਘਰਾਂ ਅੰਦਰ ਸਿਰੋਪਾਓ ਦੀ ਵਰਤੋਂ ਨੂੰ ਨਿਯਮਤ ਕਰਨ ਸਬੰਧੀ ਸਿਧਾਂਤਕ ਮਤਾ ਪਾਸ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈਨਲ ’ਤੇ ਹੋਵੇਗਾ ਗੁਰਬਾਣੀ ਪ੍ਰਸਾਰਣ- ਐਡਵੋਕੇਟ ਧਾਮੀ ਅੰਮ੍ਰਿਤਸਰ, 5 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੇ ਪ੍ਰਚੱਲਣ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ....
ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ
ਬਟਾਲਾ, 5 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸੰਸਥਾ ਦੇ ਸਮੂਹ ਸਿਖਿਆਰਥੀਆਂ ਅਤੇ ਸਟਾਫ ਨੇ ਹਿੱਸਾ ਲਿਆ । ਇਸ ਸਮੇਂ ਸੰਸਥਾ ਦੇ ਸ਼੍ਰੀਮਤੀ ਸਾਵਰੀ ਸਾਨਨ ਵੱਲੋਂ ਸਿਖਿਆਰਥੀਆਂ ਨੂੰ ਵੋਟ ਬਣਾਉਣ ਅਤੇ ਪਾਉਣ ਲਈ ਜਾਗਰੂਕ ਕੀਤਾ ਗਿਆ ਤੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਵੋਟ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਇਸ ਮੌਕੇ ਸਿਖਿਆਰਥੀਆਂ ਨੂੰ ਵੋਟਰ ਸਹੁੰ....