ਹਲਕੇ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ- ਵਿਧਾਇਕ ਸ਼ੈਰੀ ਕਲਸੀ ਬਟਾਲਾ, 1 ਜਨਵਰੀ : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਉਨਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਹਿਲਾਂ ਦੀ ਤਰਾਂ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ....
ਮਾਝਾ

ਗੁਰਦਾਸਪੁਰ, 1 ਜਨਵਰੀ : ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜੁਲਾਈ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਉਰਦੂ....

100 ਸੀਟਰ ਇਹ ਕਾਨਫਰੰਸ ਹਾਲ ਆਧੁਨਿਕ ਸਹੂਲਤਾਂ ਨਾਲ ਹੈ ਲੈਸ ਗੁਰਦਾਸਪੁਰ, 1 ਜਨਵਰੀ : ਨਵੇਂ ਸਾਲ ਦੇ ਸ਼ੁਭ ਅਵਸਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਨੂੰ ਇੱਕ ਨਵਾਂ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ 46 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ ਬਲਾਕ ਵਿਖੇ 100 ਸੀਟਰ ਕਾਨਫਰੰਸ ਹਾਲ ਤਿਆਰ ਕੀਤਾ ਗਿਆ ਹੈ, ਜਿਸਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਕਾਨਫਰੰਸ ਹਾਲ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ....

ਭਿੱਖੀਵਿੰਡ, 31 ਦਸੰਬਰ : ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਤਰਨਤਾਰਨ ਦੇ ਭਿੱਖੀਵਿੰਡ ਥਾਣਾ ਖਾਲੜਾ ਅਤੇ ਸੀਮਾ ਸੁਰੱਖਿਆ ਬਲ ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਡ੍ਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਭਿੱਖੀਵਿੰਡ ਦੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸ਼ਾਮ 7.40 ਵਜੇ ਭਾਰਤ-ਪਾਕਿ ਸਰਹੱਦੀ ਚੌਕੀ ਧਰਮਾ ਤੋਂ 3.5....

ਅੰਮ੍ਰਿਤਸਰ, 31 ਦਸੰਬਰ : ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਾਰਜਾਹ ਤੋਂ ਆਏ ਇਕ ਯਾਤਰੀ ਕੋਲੋਂ 33 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਕਸਟਮ ਅਧਿਕਾਰੀਆਂ ਨੂੰ ਇਕ ਯਾਤਰੀ ‘ਤੇ ਸ਼ੱਕ ਹੋਇਆ ਤਾਂ ਉਸ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਯਾਤਰੀ ਕੋਲੋਂ ਓਵਲ ਸ਼ੇਪ ਕੈਪਸੂਲ ਬਰਾਮਦ ਹੋਏ ਜਿਸ ਨੂੰ ਉਸਨੇ ਆਪਣੇ ਗੁਪਤ ਅੰਗਾਂ ‘ਚ ਛੁਪਾ ਲਿਆ ਸੀ। ਬਰਾਮਦ ਕੀਤੇ ਗਏ ਕੈਪਸੂਲ ਦਾ ਭਾਰ 635.9 ਗ੍ਰਾਮ ਦੱਸਿਆ ਜਾ ਰਿਹਾ ਹੈ। ਪਰ ਜਦੋਂ ਉਨ੍ਹਾਂ ਨੂੰ ਖੋਲ੍ਹ ਕੇ ਸੋਨਾ ਕੱਢਿਆ ਗਿਆ ਤਾਂ ਇਸ....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਰੈਕੇਟ ਨੂੰ ਅਮਰੀਕਾ ਅਧਾਰਤ ਮਨਪ੍ਰੀਤ ਉਰਫ ਮੰਨੂ ਮਹਾਵਾ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਨਸ਼ੇ ਅਤੇ ਹਥਿਆਰਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 31 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ....

ਕਿਹਾ-ਖੇਡ ਸਟੇਡੀਅਮ, ਸਕੂਲਾਂ ਵਿੱਚ ਕਮਰੇ,ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਸੀਵਰੇਜ਼ ਅਤੇ ਪੰਚਾਇਤ ਘਰਾਂ ਦੀ ਉਸਾਰੀ ਕਰਨ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਨਵੇਂ ਸਾਲ 2024 ਵਿੱਚ ਵੀ ਲੋਕਾਂ ਦੇ ਪਿਆਰ ਤੇ ਸਹਿਯੋਗ ਨਾਲ ਹਲਕੇ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ ਬਟਾਲਾ, 31 ਦਸੰਬਰ : ਵਿਧਾਨ ਸਭਾ ਹਲਕਾ ਬਟਾਲਾ ਅੰਦਰ ਸਾਲ 2023 ਵਿੱਚ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਚਹੁਪੱਖੀ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜਾਂ ਦੀ ਲੜੀ ਸਾਲ 2024 ਵਿੱਚ ਵੀ ਜਾਰੀ....

ਵਿਧਾਨ ਸਭਾ ਹਲਕਾ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਰਹੇਗੀ ਜਾਰੀ ਬਟਾਲਾ, 31 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਲੋਕਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕਾ....

ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਸ੍ਰੀ ਹਰਗੋਬਿੰਦਪੁਰ ਸਾਹਿਬ, 31 ਦਸੰਬਰ : ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ, ਵਿਕਾਸ ਤੇ ਅਮਨ-ਸ਼ਾਂਤੀ ਦੀ ਅਰਦਾਸ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ ਅਤੇ ਨਵੇਂ ਸਾਲ 2024 ਵਿੱਚ ਵੀ ਵਿਕਾਸ ਕਾਰਜਾਂ ਜਾਰੀ ਨਿਰੰਤਰ ਜਾਰੀ ਰਹਿਣਗੇ।....

ਨਵੇਂ ਸਾਲ ਵਿੱਚ ਵੀ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਲਗਾਤਾਰ ਕਰਵਾਏ ਜਾਣਗੇ ਸਰਬਪੱਖੀ ਵਿਕਾਸ ਕਾਰਜ ਫਤਿਹਗੜ੍ਹ ਚੂੜੀਆਂ, 31 ਦਸੰਬਰ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਇੰਚਾਰਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਨੇ ਨਵੇਂ ਸਾਲ 2024 ਦੀ ਵਧਾਈ ਦਿੰਦਿਆਂ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਾਲ 2024 ਵਿੱਚ ਵੀ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਸਰਬਪੱਖੀ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ। ਚੇਅਰਮੈਨ ਪਨੂੰ ਨੇ ਅੱਗੇ ਕਿਹਾ....

ਅੰਮ੍ਰਿਤਸਰ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਜ਼ੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਨੋਜਵਾਨ ਖੇਡਾਂ ਵਿਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੇਟ ਫਰਾਂਸਿਸ ਸਕੂਲ ਅੰਮ੍ਰਿਤਸਰ ਵਲੋ ਕਰਵਾਏ ਗਏ ਕਿ੍ਰਸਮਿਸ ਯੂਥ ਮੇਲੇ ਵਿਚ ਭਾਗ ਲੈਣ ਉਪਰੰਤ ਕੀਤਾ। ਸ: ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਇਸਾਈ ਭਾਈਚਾਰੇ ਦਾ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ....

ਅਜਨਾਲਾ, 30 ਦਸੰਬਰ : ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਦੋ ਵਿਅਕਤੀਆਂ ਦੀ ਗੈਸ ਨਾਲ ਦਮ ਘੁੱਟਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ। ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਵਿਅਕਤੀ ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਸਨ, ਜਿੱਥੇ ਉਨ੍ਹਾਂ ਨੇ ਬੀਤੀ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਸਨ ਤੇ ਅੰਗੀਠੀ ਦੀ ਗੈਸ ਕਾਰਨ ਦੋਵਾਂ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ, ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਦਰਵਾਜਾ ਖੋਲਿ੍ਹਆ ਤਾਂ ਉਸ ਸਮੇਂ ਪਤਾ ਲੱਗਾ।....

04 ਜਨਵਰੀ ਨੂੰ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ ਬਟਾਲਾ, 30 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕੀਤੇ ਜਾ ਰਹੇ ਨਿਰੰਤਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਵੇਂ ਸਾਲ 2024 ਦੇ ਪਹਿਲੇ ਹਫਤੇ ਲੋਕਾਂ ਨੂੰ ਨਵਾਂ ਤੋਹਫ਼ਾ ਦੇਣ ਜਾ ਰਹੇ ਹਨ। ਜੀ ਹਾਂ, ਵਿਧਾਇਕ ਸ਼ੈਰੀ ਕਲਸੀ 4 ਜਨਵਰੀ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ....

ਅੰਮ੍ਰਿਤਸਰ, 29 ਦਸੰਬਰ : ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਮਾਝੀਮੀਆਂ 'ਚ ਭੈਣ ਅਤੇ ਭਰਾ ਕੋਲੋਂ 20 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਹਾਲਾਂਕਿ ਭੈਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਭਰਾ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਮੁਲਜ਼ਮ ਦੀ ਭਾਲ ਵਿਚ ਲੱਗੀ ਹੋਈ ਹੈ। ਜਾਣਕਾਰੀ ਅਨੁਸਾਰ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਨੇੜੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਪਿੰਡ ਵਲੋਂ ਆ ਰਹੀ ਇਕ ਲੜਕੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ....

ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਸਥਿਤੀ ਸਪੱਸ਼ਟ ਕਰਨ ਸਬੰਧੀ ਲਿਖਿਆ ਪੱਤਰ ਅੰਮ੍ਰਿਤਸਰ, 29 ਦਸੰਬਰ : ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ ਗਿਣਤੀ....