ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਭੋਲੇਕੇ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਬਟਾਲਾ, 29 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਪਿੰਡ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਭੋਲੇਕੇ ਵਿਖੇ ਵਿਸ਼ੇਸ ਕੈਂਪ ਲਗਾਇਆ....
ਮਾਝਾ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ ਵਿਖੇ ਉਲੰਪੀਅਨ ਪ੍ਰਭਜੋਤ ਸਿੰਘ ਦੇ ਨਾਮ ਤੇ ਬਣੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ
ਸਾਡਾ ਇਹੋ ਖ਼ੁਆਬ, ਸੂਬੇ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਪੰਜਾਬ ਬਣਾਾਉਣਾ- ਵਿਧਾਇਕ ਸ਼ੈਰੀ ਕਲਸੀ ਬਟਾਲਾ, 29 ਅਗਸਤ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਹਾਕੀ ਉਲੰਪੀਅਨ ਪ੍ਰਭਜੋਤ ਸਿੰਘ ਦੇ ਨਾਮ ਤੇ ਬਣੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ, ਉਲੰਪੀਅਨ ਪ੍ਰਭਜੋਤ ਸਿੰਘ ਦੇ ਪਿਤਾ ਸ ਸੇਵਾ ਸਿੰਘ, ਮਾਤਾ ਮਨਜਿੰਦਰ ਕੋਰ, ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ, ਵਿਪਨ ਕੁਮਾਰ ਬੀਡੀਪੀਓ ਮੋਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ....
ਅੱਚਲ ਸਾਹਿਬ, 29 ਅਗਸਤ : ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰ ਪਾਲ ਸਿੰਘ ਅਤੇ ਉਲੰਪੀਅਨ ਸਿਮਰਨਜੀਤ ਸਿੰਘ ਜੀ ਦੇ ਦਾਦੀ ਗੁਰਮੀਤ ਕੌਰ ਪਤਨੀ ਸਵਰਗਵਾਸੀ ਗੁਰਦੇਵ ਸਿੰਘ ਜਗੀਰਦਾਰ ਵਲੋਂ ਅੱਜ ਉਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਦੀ ਗਰਾਊਂਡ ਵਿਖੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਲੰਪੀਅਨ ਸਿਮਰਨਜੀਤ ਸਿੰਘ ਇਸ ਗਰਾਉਂਡ ਵਿੱਚੋਂ ਹਾਕੀ....
ਸਾਹਿਬ ਸਿੰਘ ਦੀ ਪੜ੍ਹਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ ਗੁਰਦਾਸਪੁਰ, 29 ਅਗਸਤ : ਬੀਤੇ ਦਿਨੀਂ ਪਿੰਡ ਜਗਤਪੁਰ-ਟਾਂਡਾ ਨੇੜੇ ਬਿਆਸ ਦਰਿਆ ਦੀ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਦਿਨ-ਰਾਤ ਮਦਦ ਕਰਨ ਵਾਲੇ ਪਿੰਡ ਮਸਤਕੋਟ ਦੇ ਨੌਜਵਾਨ ਸਾਹਿਬ ਸਿੰਘ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੀ ਸ਼ਾਮ ਆਪਣੇ ਦਫ਼ਤਰ ਬੁਲਾ ਕੇ ਵਿਸ਼ੇਸ਼ ਤੌਰ `ਤੇ ਸਨਮਾਨਤ ਕੀਤਾ ਹੈ। ਕਲਾਨੌਰ ਨੇੜੇ ਪਿੰਡ ਮਸਤਕੋਟ ਦਾ ਵਸਨੀਕ ਸਾਹਿਬ ਸਿੰਘ....
ਫੌਗਿੰਗ ਕਰਵਾਉਣ ਜਾਂ ਕਿਸੇ ਵੀ ਫੀਡਬੈਕ ਲਈ ਸਬੰਧਤ ਨਗਰ ਕੌਂਸਲ, ਨਗਰ ਨਿਗਮ ਦੇ ਦਫ਼ਤਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੋਸ਼ਲ ਮੀਡੀਆ ਹੈਂਡਲਜ਼ ਉੱਪਰ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 29 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੀਆਂ ਟੀਮਾਂ ਵੱਲੋਂ ਫੌਗਿੰਗ ਅਤੇ ਸਪਰੇਅ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਸ਼ਹਿਰੀ ਖੇਤਰਾਂ....
ਤਰਨ ਤਾਰਨ, 29 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ, ਆਈ. ਏ. ਐੱਸ., ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਰਹੱਦੀ ਖੇਤਰ ਦੇ ਮੁੱਦਿਆਂ ਸਬੰਧੀ ਸਿਵਲ, ਪੁਲਿਸ ਅਤੇ ਬੀ. ਐੱਸ. ਐੱਫ ਅਧਿਕਾਰੀਆਂ ਦੀ ਵਿਸ਼ੇਸ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਗੁਰਮੀਤ ਸਿੰਘ, ਐੱਸ. ਪੀ. ਸ੍ਰੀ ਦੇਵ ਸਿੰਘ, ਉੱਪ ਅਰਥ ਤੇ ਅੰਕੜਾ....
ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਆਰਥਿਕ ਪੱਖੋਂ ਕਮਜ਼ੋਰ ਅਤੇ ਘੱਟ ਗਿਣਤੀ ਵਰਗ 1012 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਤਰਨ ਤਾਰਨ, 29 ਅਗਸਤ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 5 ਕਰੋੜ 16 ਲੱਖ 12 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਸੰਦੀਪ....
ਵੱਖ ਵੱਖ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਫਲਤਾਪੁਰਵਕ ਬਲਾਕ ਪੱਧਰੀ ਖੇਡਾਂ ਨੂੰ ਨੇਪਰੇ ਚਾੜਨ ਲਈ ਦਿੱਤੇ ਦਿਸਾ ਨਿਰਦੇਸ ਨੌਜਵਾਨਾਂ ਨੂੰ ਕੀਤੀ ਅਪੀਲ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ’ਤੇ ਕਰੋ ਰਜਿਸਟ੍ਰੇਸਨ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲ੍ਹਾ ਪਠਾਨਕੋਟ ਵਿੱਚ 1 ਸਤੰਬਰ ਤੋਂ ਸੁਰੂ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ ਪਠਾਨਕੋਟ, 29 ਅਗਸਤ : ਖੇਡਾਂ ਵਤਨ ਪੰਜਾਬ ਦੀਆਂ 2023”ਦੇ ਸੀਜ਼ਨ-2 ਅਧੀਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ....
ਜੀ.ਐਨ.ਡੀ.ਯੂ. ਕਾਲਜ ਦੀ ਪ੍ਰਿੰਸੀਪਲ ਡਾਕਟਰ ਅਰਪਨਾ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਕੀਤਾ ਧੰਨਵਾਦ ਆਖਰੀ ਦਿਨ ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ, ਕਈ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਵੱਖੋ ਵੱਖ ਪੇਸ਼ਕਾਰੀਆਂ ਨੇ ਦੇਸ਼ਭਗਤੀ ਦਾ ਜਜ਼ਬਾ ਮੁੜ ਸੁਰਜੀਤ ਕੀਤਾ ਪਠਾਨਕੋਟ, 29 ਅਗਸਤ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ 'ਚ "9 ਸਾਲ: ਸੇਵਾ, ਸੁਸ਼ਾਸਨ ਤੇ ਗਰੀਬ ਕਲਿਆਣ" ਦੀ ਥੀਮ 'ਤੇ ਵੱਖੋ-ਵੱਖ ਥਾਵਾਂ 'ਤੇ....
ਮੁਕੇਰੀਆਂ, 28 ਅਗਸਤ : ਜਿਲ੍ਹਾ ਗੁਰਦਾਸਪੁਰ ਦੇ ਮੁਕੇਰੀਆਂ ਦੇ ਪਿੰਡ ਚਾਵਾਂ ਨੇੜੇ ਇੱਕ ਬੇਕਾਬੂ ਟਿੱਪਰ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ ਅਤੇ ਦੋ ਦੁਕਾਨਾਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਦੇ ਜਖ਼ਮੀਆਂ ਨੇ ਇਲਾਜ ਦੌਰਾਨ ਤਿੰਨ ਦੀ ਮੌਤ ਅਤੇ ਕਈ ਜਖ਼ਮੀ ਵਿਅਕਤੀਆਂ ਦਾ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਘਟਨਾਂ ਸਬੰਧੀ ਮੌਕੇ ਤੇ ਮੌਜ਼ੂਦ ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਸੜਕ ਕਿਨਾਰੇ ਸਬਜ਼ੀ ਦੀਆਂ ਕਈ ਰੇਹੜੀਆਂ ਲੱਗੀਆਂ ਹੋਈਆਂ ਸਨ, ਤੇ ਇੱਕ ਬੇਕਾਬੂ ਟਿੱਪਰ ਨੇ ਉਨ੍ਹਾਂ....
ਐਡਵੋਕੇਟ ਧਾਮੀ, ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਸੰਪ੍ਰਦਾਵਾਂ ਨੇ ਲੋਈ, ਸਿਰੋਪਾਓ ਦੇ ਕੇ ਦਿੱਤਾ ਸਨਮਾਨ ਅੰਮ੍ਰਿਤਸਰ, 28 ਅਗਸਤ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਅਰਦਾਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਮਹਿੰਦਰ ਸਿੰਘ ਨੇ ਦਿੱਤੀ। ਗਿਆਨੀ ਜਗਤਾਰ ਸਿੰਘ ਦੀ ਅੰਤਿਮ ਵਿਦਾਇਗੀ....
ਅੱਚਲ ਸਾਹਿਬ , 28 ਅਗਸਤ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰ ਪਾਲ ਸਿੰਘ ਕਿਸ਼ਨਕੋਟ ਵਲੋਂ ਅੱਜ ਪਿੰਡ ਜਾਲੀਆਂ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਵਾਇਆ ਚੌਧਰੀਵਾਲ ਨੂੰ ਜਾਣ ਵਾਲੇ ਰਜਬਾਹੇ ਦੇ ਪੁੱਲ ਦਾ ਰੱਖਿਆ ਨੀਂਹ ਪੱਥਰ ਰੱਖਿਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਨੇੜਲੇ ਪਿੰਡ ਦੇ ਲੋਕਾਂ ਦੀ ਕਾਫੀ ਚਿਰ ਤੋਂ ਇਸ ਪੁੱਲ ਨੂੰ ਲੈ ਕੇ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਗੁਰਦਆਰਾ ਸ੍ਰੀ ਸੁਲਤਾਨਪੁਰ ਲੋਧੀ ਤੋ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਕੀਤਾ ਨਿਰੀਖਣ ਬਟਾਲਾ, 28 ਅਗਸਤ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਸਬੰਧਤ....
‘ਖੇਡਾਂ ਵਤਨ ਪੰਜਾਬ ਦੀਆਂ’-ਸ਼ੀਜ਼ਨ-2 ਬਟਾਲਾ, 28 ਅਗਸਤ : ਡਿਪਟੀ ਕਮਿਸ਼ਨਰ, ਡਾ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’-ਸ਼ੀਜਨ 2, ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਰੇਖਾ ਦਿੱਤੀ ਜਾ ਰਹੀ ਹੈ ਅਤੇ ਖੇਡਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇ਼ਡੂ ਵਿਕਾਸ) ਗੁਰਦਾਸਪੁਰ ਅਤੇ ਨੋਡਲ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ....
ਗੁਰਦਾਸਪੁਰ, 28 ਅਗਸਤ : ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 4 ਸਤੰਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫਤ ਡੇਅਰੀ ਸਿਖ਼ਲਾਈ ਦੇ ਨਾਲ-ਨਾਲ ਸਫਲਤਾਪੂਰਵਕ ਟੇ੍ਰਨਿੰਗ ਕਰਨ ਉਪਰੰਤ 3500 ਰੁਪਏ ਵਜ਼ੀਫ਼ਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ। ਡੇਅਰੀ....