ਮਾਝਾ

‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਵਿੱਚ ਨੌਜਵਾਨਾਂ ਕਰਨ ਸ਼ਮੂਲੀਅਤ
ਅੰਮ੍ਰਿਤਸਰ, 08 ਫਰਵਰੀ 2025 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਹੋਇਆਂ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਲੋੜੀਂਦਾ ਮੰਚ ਦੇਣ ਲਈ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਵਿੱਚ ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ.ਹਰਭਗਵੰਤ ਸਿੰਘ ਨੇ ਕੀਤਾ।ਉਹ ਇਸ ਪ੍ਰੋਗਰਾਮ ਬਾਰੇ ਸਥਾਨਕ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਕੱਢੀ ਗਈ ਸਾਈਕਲ ਰੈਲੀ ਨੂੰ ਹਰੀ ਝੰਡੀ ਦੇਣ ਲਈ....
ਅੰਮ੍ਰਿਤਸਰ ਪੁਲਿਸ ਨੇ 3.340 ਕਿਲੋਗ੍ਰਾਮ ਹੈਰੋਇਨ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 
ਅੰਮ੍ਰਿਤਸਰ, 8 ਫਰਵਰੀ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਾਰ ਮਾਮਲਿਆਂ ਵਿੱਚ 3.340 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਅਤੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆ ਵਿੱਚ 03 ਕਿੱਲੋ 340 ਗ੍ਰਾਮ ਹੈਰੋਇੰਨ, ਇੱਕ ਮਾਰੂਤੀ ਜੈੱਨ ਗੱਡੀ ਅਤੇ ਇੱਕ ਮੋਟਰ ਸਾਈਕਲ ਸਮੇਤ 06 ਅਰੋਪੀਆਂ ਨੂੰ ਕਾਬੂ....
ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਚੈਕ-ਅਪ ਕੈਂਪ
ਸੇਖਵਾਂ, 8 ਫਰਵਰੀ 2025 : ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਸੱਕਤਰ ਸ਼੍ਰੀਮਤੀ ਸੁਖਵੰਤ ਕੌਰ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਲੈਕਚਰਾਰ ਰਾਜਵਿੰਦਰ ਸਿੰਘ ਦੀ ਦੇਖ ਰੇਖ ਹੇਠ ਬੀਰ ਫਤਿਹ ਬਾਜਵਾ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ) ਬਟਾਲਾ ਅਤੇ ਵਾਇਸ ਆਫ ਬਟਾਲਾ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈਕ-ਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅਕਾਸ਼ ਹਸਪਤਾਲ ਬਟਾਲਾ ਵੱਲੋਂ ਮੁਫ਼ਤ ਸ਼ੂਗਰ ਟੈਸਟ ਕੀਤੇ ਗਏ ਅਤੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਇਆਂ ਵੀ ਵੰਡੀਆਂ ਗਈਆਂ। ਇਸ ਮੌਕੇ ਵਾਇਸ ਆਫ ਬਟਾਲਾ ਅਤੇ ਆਈ....
ਚੇਅਰਮੈਨ ਪਨੂੰ ਦੀ ਅਗਵਾਈ ਹੇਠ ਪਿੰਡ ਕੋਟ ਕਰਮ ਚੰਦ ਦੀ ਪੰਚਾਇਤ, ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਲ
ਹਲਕਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਾਂ : ਚੇਅਰਮੈਨ ਪਨੂੰ ਫਤਿਹਗੜ੍ਹ ਚੂੜੀਆਂ, 8 ਫਰਵਰੀ 2025 : ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਪਿੰਡ ਕੋਟ ਕਰਮ ਚੰਦ ਵਿਖੇ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਅਤੇ ਜਿਲਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਸਰਪੰਚ ਸ਼ੋਭਦੀਪ ਸਿੰਘ ਆਪਣੀ ਪੂਰੀ ਪੰਚਾਇਤ ਨਾਲ ਕਾਂਗਰਸ ਨੂੰ ਛੱਡ ਕੇ 60 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ....
ਸ਼੍ਰੋਮਣੀ ਕਮੇਟੀ ਵੱਲੋਂ ਦੁਆਬਾ ਖੇਤਰ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕ ਜਥੇ ਕੀਤੇ ਰਵਾਨਾ
ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡਾਂ ਅੰਦਰ ਹੋਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ, 8 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੋਂ 100 ਵਲੰਟੀਅਰ ਪ੍ਰਚਾਰਕ ਸਿੰਘਾਂ ਨੂੰ ਜਥਿਆਂ ਦੇ ਰੂਪ ਵਿੱਚ ਪਿੰਡਾਂ ਲਈ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ....
ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ
11 ਫਰਵਰੀ ਤੋਂ 18 ਫਰਵਰੀ 2025 ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ ਲਏ ਜਾਣਗੇ। ਫਾਈਨਲ ਵੋਟਰ ਸੂਚੀਆਂ 3 ਮਾਰਚ 2025 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਬਟਾਲਾ, 7 ਫਰਵਰੀ 2025 : ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਅਗਾਮੀ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ-2025 ਦੀਆਂ ਵੋਟਰ ਸੂਚੀਆਂ ਨੂੰ ਯੋਗਤਾ ਮਿਤੀ 01 ਮਾਰਚ 2025 ਦੇ....
ਚੇਅਰਮੈਨ  ਪਨੂੰ ਦੀ ਪ੍ਰਧਾਨਗੀ ਹੇਠ ਪਿੰਡ ਹਰਦੋਝੰਡੇ ਵਿਖੇ ਮੀਟਿੰਗ-ਕਾਂਗਰਸ ਪਾਰਟੀ ਦੀ ਮੋਜੂਦਾ ਪੰਚਾਇਤ, ਆਪ ਪਾਰਟੀ ਵਿੱਚ ਹੋਈ ਸ਼ਾਮਲ
ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾਣਗੇ-ਚੇਅਰਮੈਨ ਪਨੂੰ ਫਤਿਹਗੜ੍ਹ ਚੂੜੀਆਂ, 7 ਫਰਵਰੀ 2025 : ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਹਰਦੋਝੰਡੇ ਵਿੱਚ ਸ. ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਕਾਂਗਰਸ ਦੀ ਪੰਚਾਇਤ, ਜਿਸ ਵਿੱਚ ਮੌਜੂਦਾ ਕਾਂਗਰਸ ਸਰਪੰਚ ਰੁਪਿੰਦਰ ਕੌਰ, ਦਿਲਰਾਜ ਸਿੰਘ, ਬਲਦੇਵ....
ਫ਼ਤਿਹਗੜ੍ਹ ਚੂੜੀਆਂ ’ਚੋਂ ਨਜਾਇਜ਼ ਕਬਜ਼ੇ ਹਟਵਾਏ
ਬਜ਼ਾਰਾਂ/ਸੜਕਾਂ ਵਿੱਚ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਈ.ਓ ਕਿਰਨ ਮਹਾਜਨ ਫ਼ਤਿਹਗੜ੍ਹ ਚੂੜੀਆਂ, 7 ਜਨਵਰੀ 2025 : ਬੀਤੇ ਦਿਨ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ) ਕਿਰਨ ਮਹਾਜਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਦੇ ਹੁਕਮਾਂ ਤੋਂ ਬਾਅਦ ਆਪਣੇ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਦੀ ਮਦਦ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਨਜਾਇਜ਼ ਕਬਜ਼ੇ ਹਟਵਾਏ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈ.ਓ ਕਿਰਨ ਮਹਾਜਨ ਨੇ ਕਿਹਾ ਕਿ....
ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਕਿਸਾਨ ਗੰਨੇ ਦੀ ਫਸਲ ਨੂੰ ਅਪਣਾ ਕੇ ਚੋਖਾ ਮੁਨਾਫਾ ਕਮਾ ਸਕਦੇ ਹਨ-ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ ਦੀ ਖਰੀਦ ਕਰਨ ’ਤੇ ਦਿੱਤੀ ਜਾ ਰਹੀ 50 % ਸਬਸਿਡੀ ਸ੍ਰੀ ਹਰਗੋਬਿੰਦਪੁਰ ਸਾਹਿਬ, 7 ਫਰਵਰੀ 2025 : ਦਿਨੋਂ ਦਿਨ ਵਧ ਰਹੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਦੇ ਹੱਲ ਲਈ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਦੇ ਮੰਤਵ ਨਾਲ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਗੰਨਾ ਉਤਪਾਦਕ ਕਿਸਾਨ ਭੁਪਿੰਦਰ ਸਿੰਘ ਅਤੇ ਸੱਤ ਹੋਰ....
ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਕੀਤਾ ਗਿਆ ਜਾਰੀ 
ਤਰਨ ਤਾਰਨ, 07 ਫਰਵਰੀ 2025 : ਮਾਨਯੋਗ ਰਾਜ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੀਆਂ ਹਦਾਇਤਾਂ ਅਨੁਸਾਰ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ 10 ਫਰਵਰੀ 2025 ਨੂੰ ਦਾਅਵੇ/ਇਤਰਾਜ ਦਰਜ਼ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ ਤੱਕ, ਪ੍ਰਾਪਤ ਦਾਅਵੇ/ਇਤਰਾਜ ਮਿਤੀ....
15 ਫਰਵਰੀ ਨੂੰ ਕੰਪਨੀ ਬਾਗ ਵਿਖੇ ਹੋਵੇਗਾ ਈਟ ਰਾਈਟ ਮੇਲਾ-ਡਿਪਟੀ ਕਮਿਸ਼ਨਰ
ਮੁੱਖ ਮਹਿਮਾਨ ਵਜੋਂ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ ਅੰਮ੍ਰਿਤਸਰ, 7 ਫਰਵਰੀ 2025 : ਸਿਹਤ ਵਿਭਾਗ ਦੇ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 15 ਫਰਵਰੀ ਨੂੰ ਈਟ ਰਾਈਟ ਵਾਕਾਥੋਨ ਸੈਰ ਅਤੇ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਮੇਲੇ ਨੂੰ ਸਫਲ ਬਣਾਉਣ ਲਈ ਜਿਲ੍ਹਾ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸ੍ਰ....
ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਨਾਜਾਇਜ਼ ਕਲੋਨੀਆਂ ਦੀਆਂ ਉਸਾਰੀਆਂ ਢਾਹੀਆਂ 
ਅੰਮ੍ਰਿਤਸਰ 7 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ, ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ....
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ ਕਰੀਬ 35 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ
ਬੀ:ਡੀ:ਪੀ:ਓਜ਼ ਨੂੰ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦਿੱਤੇ ਨਿਰਦੇਸ਼ ਅੰਮ੍ਰਿਤਸਰ, 6 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸੀ ਸਾਹਨੀ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਅਤੇ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜਿਲ੍ਹਾ ਵਾਟਰ ਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨ ਨੇ ਸਲਾਨਾ ਲਾਗੂ ਯੋਜਨਾ 2025-26 ਦੀ ਪ੍ਰਵਾਨਗੀ ਅਤੇ....
ਪ੍ਰਸਾਸ਼ਨ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਕਰੇਗਾ ਹੱਲ-ਡਿਪਟੀ ਕਮਿਸ਼ਨਰ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਆਗੂਆਂ ਨਾਲ ਹੋਈ ਮੀਟਿੰਗ ਅੰਮ੍ਰਿਤਸਰ, 6 ਫਰਵਰੀ 2025 : ਜਿਲ੍ਹਾ ਪ੍ਰਸਾਸ਼ਨ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ....
ਗੈਰ ਕਾਨੂੰਨੀ ਪ੍ਰਵਾਸੀਆਂ ਦੀ ਦੇਸ਼ ਵਾਪਸੀ ਲਈ ਅਮਰੀਕਾ ਸਥਿਤ ਦੂਤ ਘਰਾਂ ਦੀ ਸਹਾਇਤਾ ਲਵੇ ਮੋਦੀ ਸਰਕਾਰ : ਧਾਲੀਵਾਲ 
ਹੱਥ ਘੜੀਆਂ ਅਤੇ ਜੰਜੀਰਾਂ ਵਿੱਚ ਜਕੜ ਕੇ ਅਮਰੀਕਾ ਨੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕੀਤੀ ਅੰਮ੍ਰਿਤਸਰ 6 ਫਰਵਰੀ 2025 : ਪ੍ਰਵਾਸੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤ ਵਾਸੀਆਂ ਨਾਲ ਕੀਤੇ ਗਏ ਦੁਰਵਿਹਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਗੈਰ ਕਾਨੂੰਨੀ ਤੌਰ ਉੱਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੀ ਦੇਸ਼ ਵਾਪਸੀ ਲਈ ਮੋਦੀ ਸਰਕਾਰ ਅਮਰੀਕਾ ਸਥਿਤ ਭਾਰਤੀ ਦੂਤਕਰਾਂ ਦੀ ਸਹਾਇਤਾ ਲਵੇ। ਅੱਜ ਪੱਤਰਕਾਰਾਂ ਨਾਲ....