ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਫੌਗਿੰਗ ਤੇ ਮੱਛਰ ਮਾਰਨ ਵਾਲੀ ਦਵਾਈ ਦਾ ਕੀਤਾ ਜਾ ਰਿਹਾ ਹੈ ਛਿੜਕਾਅ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮਾਂ ਦੀ ਕੀਤੀ ਸਰਾਹਨਾ ਗੁਰਦਾਸਪੁਰ, 21 ਅਗਸਤ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ ਖੇਤਰ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ। ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਦੇ ਪਿੰਡਾਂ ਵਿੱਚ ਜਿਥੇ ਵਿਸ਼ੇਸ਼....
ਮਾਝਾ
ਗੁਰਦਾਸਪੁਰ, 21 ਅਗਸਤ : ਸ. ਅਰਵਿੰਦਪਾਲ ਸਿੰਘ ਸੰਧੂ, ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵਿੱਚ ਪੱਤਝੜ-2023 ਗੰਨੇ ਦੀ ਬਿਜਾਈ ਅਤੇ ਗੰਨੇ ਦੇ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡਾ. ਗੁਲਜਾਰ ਸਿੰਘ ਸੰਘੇੜਾ, ਡਾਇਰੈਕਟਰ ਰਿਜਨਲ ਰਿਸਰਚ ਸਟੇਸ਼ਨ ਕਪੂਰਥਲਾ, ਰਜਿੰਦਰ ਕੁਮਾਰ, ਡਾ. ਵਿਕਰਾਂਤ, ਡਾ. ਹਰਪ੍ਰੀਤ ਸਿੰਘ, ਡਾ. ਅਮਰੀਕ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ, ਡਾ. ਅਮਰਜੀਤ ਸਿੰਘ, ਸਹਾਇਕ ਗੰਨਾ ਵਿਕਾਸ ਅਫ਼ਸਰ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਰਮਨ ਬਹਿਲ ਸਮੇਤ ਹੋਰ ਅਧਿਕਾਰੀ ਕਰਨਗੇ ਸ਼ਮੂਲੀਅਤ ਗੁਰਦਾਸਪੁਰ, 21 ਅਗਸਤ : ਕਿਸਾਨਾਂ ਨੂੰ ਫਸਲਾਂ ਵਿਚ ਰਹਿੰਦ ਖੂੰਹਦ ਤੋਂ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਗੁਰਦਾਸਪੁਰ ਦੇ ਪਿੰਡ ਜੌੜਾ ਛੱਤਰਾਂ ਵਿਖੇ 23 ਅਗਸਤ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ....
ਧੁੱਸੀ ਬੰਨ ਵਿੱਚ ਪਏ 250 ਫੁੱਟ ਤੋਂ ਵੱਧ ਦੇ ਪਾੜ ਨੂੰ ਤਿੰਨ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਭਰਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਪਾੜ ਨੂੰ ਭਰਨ ਵਾਲੀਆਂ ਸੰਗਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਆਪਣੇ ਦ੍ਰਿੜ ਹੌਂਸਲੇ ਸਦਕਾ ਪੰਜਾਬੀਆਂ ਨੇ ਦਰਿਆਵਾਂ ਨੂੰ ਬੰਨ ਮਾਰਨ ਦੀ ਅਦੁੱਤੀ ਮਿਸਾਲ ਪੇਸ਼ ਕੀਤੀ - ਡਿਪਟੀ ਕਮਿਸ਼ਨਰ ਗੁਰਦਾਸਪੁਰ, 20 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਦਰਿਆ ਬਿਆਸ ਦੇ ਧੁੱਸੀ....
ਬਟਾਲਾ, 20 ਅਗਸਤ : ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜਾਂ ਲਈ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਗਠਤ ਕੀਤੀਆਂ ਗਈਆਂ ਹਨ, ਜਿੰਨਾ ਵਲੋਂ ਪਿੰਡਾਂ ਅੰਦਰ ਰਾਹਤ ਕਾਰਜ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੈਡੀਕਲ ਕੈਂਪ ਲਗਾਏ ਗਏ ਹਨ। ਮਰੀਜ਼ਾਂ ਦਾ ਚੈੱਕਅੱਪ ਕਰਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ....
ਆਪਣੇ ਦ੍ਰਿੜ ਹੌਂਸਲੇ ਸਦਕਾ ਪੰਜਾਬੀਆਂ ਨੇ ਦਰਿਆਵਾਂ ਨੂੰ ਬੰਨ ਮਾਰਨ ਦੀ ਅਦੁੱਤੀ ਮਿਸਾਲ ਪੇਸ਼ ਕੀਤੀ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਅਤੇ ਸੰਗਤਾਂ ਦਾ ਧੰਨਵਾਦ ਗੁਰਦਾਸਪੁਰ, 20 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਰਾਤ 2:00 ਵਜੇ ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿਖੇ ਪਹੁੰਚ ਕੇ ਬੰਨ ਦੇ ਪਾੜ ਨੂੰ ਭਰਨ ਵਿੱਚ ਲੱਗੀ ਸੰਗਤ, ਕਾਰ ਸੇਵਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਹ ਸੰਗਤ ਤੇ....
ਹੜ੍ਹਾਂ ਕਾਰਨ ਹੋਏ ਨੁਕਾਸਨ ਦਾ ਅਨੁਮਾਨ ਲਗਾ ਕੇ ਰੀਪੋਰਟ ਤਿਆਰ ਕੀਤੀ ਜਾਵੇਗੀ ਗੁਰਦਾਸਪੁਰ, 20 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਨੇੜਲੇ ਬੇਟ ਇਲਾਕੇ ਵਿੱਚ ਹੜ੍ਹ ਦਾ ਪਾਣੀ ਉਤਰ ਜਾਣ ਤੋਂ ਬਾਅਦ ਜਨ-ਜੀਵਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਧੁੱਸੀ ਬੰਨ ਵਿੱਚ ਪਾੜ ਭਰ ਲਏ ਜਾਣ ਤੋਂ ਬਾਅਦ ਪਿੰਡਾਂ ਵਿੱਚ ਆਵਾਜਾਈ ਬਹਾਲ ਹੋ ਰਹੀ ਹੈ। ਇਸ ਸਭ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਵਿਧਾਵਾ ਦੇਣ ਲਈ ਪਿੰਡ ਪੱਧਰ `ਤੇ ਵੱਖ....
ਹਰੇਕ ਪ੍ਰਵਾਸੀ ਭਾਰਤੀ ਦੇ ਦੁੱਖ ਵਿਚ ਖੜਨਾ ਮੇਰਾ ਫਰਜ਼ ਅੰਮ੍ਰਿਤਸਰ, 20 ਅਗਸਤ : ਬੀਤੇ ਦਿਨ ਕੈਨੇਡਾ ਵਿਚ ਇਕ ਹਾਦਸੇ ਦੌਰਾਨ ਜਿੰਦਗੀ ਦੀ ਜੰਗ ਹਾਰ ਗਏ ਫਾਜ਼ਿਲਕਾ ਦੇ ਨੌਜਵਾਨ ਦਿਲਪ੍ਰੀਤ ਸਿੰਘ ਗਰੇਵਾਲ ਦੀ ਦੇਹ, ਜੋ ਕਿ ਦੇਰ ਰਾਤ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪੁੱਜੀ, ਨੂੰ ਲੈਣ ਲਈ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੇ ਦਿਲਪ੍ਰੀਤ ਸਿੰਘ ਦੇ ਪਰਿਵਾਰ ਦੇ ਮੈਂਬਰ ਪੁੱਜੇ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਸ. ਧਾਲੀਵਾਲ ਨੇ ਕਿਹਾ ਕਿ....
ਮਨੁੱਖਤਾ ਦੀ ਸੇਵਾ ਲਈ ਖੂਨ ਦਾਨ ਸਭ ਤੋਂ ਉਤਮ ਦਾਨ : ਈ ਟੀ ਓ ਜੰਡਿਆਲਾ ਗੁਰੂ, 20 ਅਗਸਤ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ ਪਹੁੰਚ ਕੇ ਨਾ ਸਿਰਫ ਕੈਂਪ ਦਾ ਉਦਘਾਟਨ ਕੀਤਾ, ਬਲਕਿ ਆਪ ਖੂਨਦਾਨ ਵੀ ਕੀਤਾ। ਉਨਾਂ ਕਿਹਾ ਕਿ ਖੂਨਦਾਨ ਉਤਮ ਦਾਨ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਕੀਤਾ ਜਾਣ ਵਾਲਾ ਸਭ ਤੋਂ ਮਹੱਤਵ ਪੂਰਨ ਕਾਰਜ ਹੈ, ਜੋ ਕਿ ਕਿਸੇ ਨਾ ਕਿਸੇ ਦੀ ਜਾਨ ਬਚਾਉਣ ਦੇ ਕੰਮ ਆਉਂਦਾ ਹੈ। ਉਨਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਅੱਜ....
ਪਠਾਨਕੋਟ ਪੁਲਿਸ ਦੀ “ਓਪਸ ਸੀਲ-III” ਦੇ ਕਮਾਲ ਦੇ ਨਤੀਜੇ: 18 ਐਫਆਈਆਰ ਦਰਜ, 20 ਦੋਸ਼ੀਆਂ ਸਮੇਤ ਇੱਕ ਭਗੌੜਾ ਅਪਰਾਧੀ ਗ੍ਰਿਫਤਾਰ ਪੁਲਿਸ ਨੇ 230 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ, ਅਤੇ 206250 ਮਿਲੀਲੀਟਰ ਨਾਜਾਇਜ਼ ਸ਼ਰਾਬ ਕੀਤੀ ਜ਼ਬਤ ਪਠਾਨਕੋਟ, 19 ਅਗਸਤ : ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਠੋਸ ਯਤਨ ਵਿੱਚ, ਪਠਾਨਕੋਟ ਪੁਲਿਸ ਨੇ “ਓਪੀਐਸ ਸੀਲ-III” ਨਾਮਕ ਇੱਕ ਵਿਸ਼ੇਸ਼ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਇਸ ਕਾਰਵਾਈ ਵਿੱਚ ਹਿਮਾਚਲ....
ਪਸ਼ੂ ਪਾਲਣ ਵਿਭਾਗ ਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਰਾਹਤ ਕਾਰਜਾਂ ਵਿੱਚ ਲਿਆਂਦੀ ਤੇਜ਼ੀ ਬਟਾਲਾ, 19 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਮਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜ ਜਾਰੀ ਹਨ ਅਤੇ ਲੋਕਾਂ ਤੱਕ ਲੋੜੀਦੀਆਂ ਵਸਤਾਂ ਪਹੁੰਚਾਈਆਂ ਗਈਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਪਿੰਡ ਮਾੜੀ ਪੰਨਵਾਂ, ਭੈਣੀ ਪਸਵਾਲ ਨਾਨੋਵਾਲ ਜਿੰਦੜ, ਨਾਨੋਵਾਲ ਖੁਰਦ ਸਮੇਤ ਵੱਖ-ਵੱਖ ਹੜ੍ਹ ਪ੍ਰਭਾਵਿਤ....
ਆਰ.ਆਰ ਬਾਵਾ ਡੀਏਵੀ ਕਾਲਜ ਫਾਰ ਵੋਮੈਨ ਵਿਖੇ ‘ਤੀਆਂ’ ਦਾ ਤਿਓਹਾਰ ਮਨਾਇਆ ਬਟਾਲਾ, 19 ਅਗਸਤ : ਪੰਜਾਬ ਦੇ ਅਮੀਰ ਵਿਰਸੇ ‘ਤੀਆਂ’ ਦੇ ਤਿਉਹਾਰ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਹਰੇਕ ਪੰਜਾਬਣ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਇਸ ਤਿਉਹਾਰ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕੇ। ਇਹ ਪ੍ਰਗਟਾਵਾ ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। ਉਹ ਅੱਜ ਸਥਾਨਕ ਆਰ.ਆਰ. ਬਾਵਾ ਡੀਏਵੀ ਕਾਲਜ ਫਾਰ ਵੋਮੈਨ ਵਿਖੇ ਮਨਾਏ ‘ਤੀਆਂ’ ਦੇ ਤਿਉਹਾਰ....
ਗੁਰਦਾਸਪੁਰ, 19 ਅਗਸਤ : ਬੀਤੇ ਦਿਨੀਂ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਵਿੱਚ ਪਾਣੀ ਭਰਨ ਨਾਲ ਲੋਕਾਂ ਦੀਆਂ ਫਸਲਾਂ ਅਤੇ ਹੋਰ ਮਾਲੀ ਨੁਕਸਾਨ ਹੋਇਆ ਹੈ। ਇਸਦੇ ਨਾਲ ਹੀ ਇਲਾਕੇ ਵਿੱਚ ਬੀਤੇ ਕੁਝ ਦਿਨਾਂ ਤੋਂ ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ....
ਪਿੰਡ ਜਗਤਪੁਰ ਕਲਾਂ ਦੇ ਵਸਨੀਕਾਂ ਨੂੰ ਖਾਣ-ਪੀਣ ਦੀ ਸਮੱਗਰੀ ਵੰਡਣ ਦੇ ਨਾਲ ਪਸ਼ੂਆਂ ਲਈ ਫੀਡ ਵੀ ਤਕਸੀਮ ਕੀਤੀ ਗੁਰਦਾਸਪੁਰ, 19 ਅਗਸਤ : ਬਿਆਸ ਦਰਿਆ ਦਾ ਪਾਣੀ ਘੱਟਣ ਤੋਂ ਬਾਅਦ ਭਾਂਵੇ ਕਿ ਜਿਆਦਾਤਰ ਹੜ੍ਹ ਪ੍ਰਭਾਵਤ ਖੇਤਰ ਵਿੱਚ ਪਾਣੀ ਦਾ ਪੱਧਰ ਕਾਫੀ ਘੱਟ ਗਿਆ ਹੈ ਪਰ ਧੁੱਸੀ ਬੰਨ ਦੇ ਨਾਲ ਖੇਤਾਂ ਵਿੱਚ ਕੁਝ ਡੇਰੇ ਅਜੇ ਵੀ ਪਾਣੀ ਵਿੱਚ ਘਿਰੇ ਹੋਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਧੁੱਸੀ ਬੰਨ ਵਿੱਚ ਪਏ....
ਗੁਰਦਾਸਪੁਰ, 19 ਅਗਸਤ : ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਵਿੱਚ ਦੌਰਾਨ ਸ੍ਰੀ ਸੁਮਿਤ ਭੱਲਾ ਵੱਲੋਂ 6 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ ਅਦਾਲਤਾਂ....