ਅੰਮ੍ਰਿਤਸਰ, 19 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਜੀ ਅਤੇ ਬੇਅੰਤ ਸ਼ਹੀਦਾਂ ਦੀ ਯਾਦ ਵਿਚ 6 ਪੋਹ, 21 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸ਼ਹੀਦੀ ਹਫਤੇ ਦੌਰਾਨ 13 ਪੋਹ, 28 ਦਸੰਬਰ ਤੱਕ ਸਮੁੱਚੀ ਸਿੱਖ ਕੌਮ ਨੂੰ ਵੱਧ ਤੋਂ ਵੱਧ ਗੁਰਬਾਣੀ ਜਾਪ ਕਰਨ, ਸਾਦਾ ਖਾਣ, ਸਾਦਾ ਪਹਿਰਾਵਾ ਰੱਖਣ ਅਤੇ ਘਰਾਂ ਵਿਚ ਰਹਿੰਦਿਆਂ ਸਾਦਗੀ ਧਾਰਨ ਕਰਨ ਦੀ ਅਪੀਲ....
ਮਾਝਾ

ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ ਗੁਰਦਾਸਪੁਰ, 19 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਬੱਚਿਆਂ ਤੇ ਬਜੁਰਗਾਂ ਦਾ ਇਨ੍ਹਾਂ ਦਿਨਾਂ ਦੌਰਾਨ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਸਰਦੀ ਦੇ ਮੌਸਮ ਵਿਚ ਕੋਲਡ....

ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਦਿਸ਼ਾ ਨਿਰਦੇਸ਼ ਤਰਨ ਤਾਰਨ, 19 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ, ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਸ਼੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ ਇਸ ਮੌਕੇ ਚੀਫ....

ਸਰਕਾਰ ਵੱਲੋਂ ਚਲਾਏ ਜਾ ਰਹੇ ਡਬਲਯੂ. ਐੱਮ. ਐੱਸ. ਸਾਫ਼ਟਵੇਅਰ ਨੂੰ ਤਰੁੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਕੀਤੀ ਹਦਾਇਤ ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਅਧੀਨ ਬਲਾਕ ਭਿੱਖੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤਰਨ ਤਾਰਨ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ, ਐੱਸ....

ਡਿਪਟੀ ਕਮਿਸ਼ਨਰ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਪਲੇਸਪੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 19 ਦਸੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ 21 ਦਸੰਬਰ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ....

ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਤਰਨ ਤਾਰਨ ਵਿਖੇ ਮੈਟਰਨਲ ਡੈਥ ਰਿਵਿਊ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਡਾ. ਵਰਿੰਦਰਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਸ਼ੀਸ਼ ਗੁਪਤਾ ਤਰਨ ਤਾਰਨ ਵੱਲੋਂ ਚਾਰ ਬਲਾਕਾਂ ਦੇ ਐੱਸ. ਐੱਮ. ਓ, ਐੱਲ. ਐੱਚ. ਵੀ, ਏ. ਐੱਨ. ਐੱਮ ਅਤੇ ਆਸ਼ਾ ਵਰਕਰ ਹਾਜ਼ਰ ਸਨ।....

ਪਠਾਨਕੋਟ, 19 ਦਸੰਬਰ : 18 ਪੰਜਾਬ ਰੈਜੀਮੈਂਟ (ਹਰ ਮੈਦਾਨ ਫਤਿਹ) ਦੇ ਸੇਵਾਮੁਕਤ ਵੈਟਰਨਜ ਨੇ ਸਥਾਨਕ ਹੋਟਲ ਯੂ-ਨਾਈਟ ਪਠਾਨਕੋਟ ਵਿਖੇ ਵੈਟਲ ਹੋਮਰ ਬ੍ਰਾਚੀਲ ਅਤੇ ਬਾਲਮਲਿਕ ਦਸੰਬਰ 1971 ਵਿਜੈ ਦਿਵਸ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾ ਸਾਰੇ ਵੈਟਰਨਜ ਵੱਲੋਂ ਯੁੱਧ ਵਿੱਚ ਸਹਾਦਤ ਪਾਉਂਣ ਵਾਲੇ ਸਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਸੋਕ ਰੱਖ ਕੇ ਸਹੀਦਾਂ ਨੂੰ ਯਾਦ ਕੀਤਾ ਅਤੇ ਸਹੀਦਾਂ ਨੂੰ ਸਰਧਾਂਜਲੀ ਦਿੰਦੇ ਹੋਏ ਸਰਧਾ ਦੇ ਫੁੱਲ ਭੇਂਟ ਕੀਤੇ। ਸਮਾਰੋਹ ਦੋਰਾਨ ਇਸ ਯੁੱਧ ਵਿੱਚ ਭਾਗ ਲੈ ਚੁੱਕੇ....

ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਾਰਪੋਰੇਸ਼ਨ ਦੇ ਕੰਮਾਂ ਦਾ ਜਾਇਜ਼ਾ ਅੰਮ੍ਰਿਤਸਰ, 19 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜਿੰਨਾ ਕੋਲ ਕਮਿਸ਼ਨਰ ਨਗਰ ਨਿਗਮ ਦਾ ਚਾਰਜ ਵੀ ਹੈ, ਨੇ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ, ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਫਤਰ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਈ.ਸੀ.ਸੀ.ਸੀ. ਦਫਤਰ ਦਾ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਪ੍ਰਗਤੀ....

ਅਧਿਕਾਰੀਆਂ ਨੂੰ ਬਿਨਾਂ ਦੇਰੀ ਕੀਤੇ ਕੰਮ ਪੂਰਾ ਕਰਨ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 19 ਦਸੰਬਰ : ਜਿਲ੍ਹੇ ਵਿਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਆਯੂਰਵੈਦਿਕ ਇਲਾਜ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਲਈ 10 ਆਯੂਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ ਬਣਾਏ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚਰਚੇ ਕਰਦੇ ਦੱਸਿਆ ਕਿ ਇੰਨਾ ਵੈਲਨੈਸ ਕੇਂਦਰਾਂ ਵਿਚ ਆਯੂਰਵੈਦਿਕ ਦਵਾਈਆਂ ਦੇ ਨਾਲ-ਨਾਲ ਇਸ ਪ੍ਰਣਾਲੀ ਤਹਿਤ ਇਲਾਜ ਲਈ....

ਆਪਣੇ ਦਫਤਰ ਦਾ ਵਟਸ ਐਪ ਨੰਬਰ ਕੀਤਾ ਜਾਰੀ-ਵਿਜੀਲੈਂਸ ਹੈਲਪ ਲਾਈਨ ਦਾ ਨੰਬਰ ਵੀ ਕੀਤਾ ਪ੍ਰਦਰਸ਼ਿਤ ਅੰਮ੍ਰਿਤਸਰ, 19 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਨੂੰ ਭ੍ਰਿਸ਼ਟਾਚਾਰ ਤੋਂ ਮੁੱਕਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਹੈ। ਉਨਾਂ ਨੇ ਇਸ ਲਈ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਕੰਮ ਕਰਵਾਉਣ ਬਦਲੇ ਦਫਤਰ ਦਾ ਕੋਈ....

ਦੋ ਦਹਾਕਿਆਂ ਬਾਅਦ ਕਲਾ ਕੇਂਦਰ ਗੁਰਦਾਸਪੁਰ ਵਿੱਚ ਹੁਣ ਫਿਰ ਗੂੰਜਣਗੇ ਮਿੱਠੇ ਸੁਰ ਗੁਰਦਾਸਪੁਰ, 18 ਦਸੰਬਰ : ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਕਲਾ ਕੇਂਦਰ ਦਾ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾ ਸਦਕਾ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦੀ ਮੁਰੰਮਤ ਕਰਵਾ ਕੇ ਇਸਨੂੰ ਮੁੜ-ਸੁਰਜੀਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼....

ਤਰਨ ਤਾਰਨ, 18 ਦਸੰਬਰ : ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ....

15 ਲੱਖ ਰੁਪਏ ਖਰਚ ਕਰਕੇ ਸਕੂਲ ਨੂੰ ਜਾਣ ਵਾਲੀ ਸੜਕ ਦਾ ਕਰਵਾਇਆ ਨਿਰਮਾਣ, ਲਗਾਈਆਂ ਸਟਰੀਟ ਲਾਈਟਾਂ ਪਠਾਨਕੋਟ, 18 ਦਸੰਬਰ : ਪਿੰਡ ਦਾਰੋਸਲਾਮ ਵਾਰਡ ਨੰਬਰ 43 ਦੀ ਸੜਕ ਜੋ ਕਿ ਆਜਾਦੀ ਦੇ 76 ਸਾਲਾਂ ਦੇ ਬਾਅਦ ਵੀ ਇਹ ਸੜਕ ਦਾ ਨਿਰਮਾਣ ਨਹੀਂ ਹੋਇਆ ਸੀ ਅਤੇ ਅੱਜ ਇਹ ਸੜਕ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ....

ਅੰਮ੍ਰਿਤਸਰ 18 ਦਸੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵੱਲੋਂ ਪੰਜਾਬ ਰਾਜ ਵਿੱਚ ਈ.ਵੀ.ਐਮ. ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ। ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਜਿਲ੍ਹਾ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹੇ ਵਿਚ ਪੁੱਜੀ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਮਿਤੀ 18 ਦਸੰਬਰ 2023 ਤੋਂ ਮਿਤੀ 26 ਦਸੰਬਰ 2023 ਤੱਕ....

ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਲਗਾਤਾਰ ਸਰਗਰਮ-ਈ ਟੀ ਓ ਲੋਕ ਪੁਲਿਸ ਦਾ ਸਾਥ ਦੇਣ ਤਾਂ ਨਸ਼ੇ ਦਾ ਖਾਤਮਾ ਯਕੀਨੀ- ਜਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ, 18 ਦਸੰਬਰ : ਪੰਜਾਬ ਪੁਲਿਸ ਅੰਮ੍ਰਿਤਸਰ ਦਿਹਾਤੀ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਨਿਵੇਕਲੀ ਕਿਸਮ ਦਾ ਜਾਗਰੂਕਤਾ ਪ੍ਰੋਗਰਾਮ ਮਾਨਾਵਾਂਲਾ ਦੇ ਖੇਡ ਸਟੇਡੀਅਮ ਵਿਚ ਕਰਵਾਇਆ। ਇਸ ਵਿਚ ਜਿੱਥੇ ਬੁਲਾਰਿਆਂ ਨੇ ਆਪਣੀ ਦਲੀਲਾਂ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਉਥੇ ਨਾਟਕ....