ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਇਲਾਕੇ ਦੇ ਨੌਜਵਾਨਾਂ ਨੇ ਵੀ ਮੋਰਚਾ ਸੰਭਾਲਿਆ ਕਰੀਬ 300 ਫੁੱਟ ਪਾੜ ਨੂੰ ਭਲਕੇ ਸ਼ਾਮ ਤੱਕ ਭਰ ਲਿਆ ਜਾਵੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 18 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜਗਤਪੁਰਾ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਕਰੀਬ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਜਾਰੀ ਹੈ। ਇਸ ਪਾੜ ਨੂੰ ਭਰਨ ਲਈ ਦਿਨ-ਰਾਤ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਭਲਕੇ ਸ਼ਾਮ ਤੱਕ ਇਸ ਮੋਰਚੇ ਨੂੰ ਫ਼ਤਹਿ....
ਮਾਝਾ
ਗੁਰਦਾਸਪੁਰ, 18 ਅਗਸਤ : ਮਾਣਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੈਟਰਨ-ਇੰਨ-ਚੀਫ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਜਸਟਿਸ ਰਵੀ ਸ਼ੰਕਰ ਝਾਅ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਹ ਸਕੀਮ ਰਾਸ਼ਟਰੀ ਕਾਨੂੰਨੀ....
ਗੁਰਦਾਸਪੁਰ, 18 ਅਗਸਤ : ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦੂਸਰੇ ਦਿਨ ਵੀ ਪੁਰਾਣਾ ਸ਼ਾਲਾ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਮੋਹਤਬਰ ਤੇ ਅਧਿਕਾਰੀ....
ਗੁਰਦਾਸਪੁਰ, 18 ਅਗਸਤ : ਇਸਤਰੀ ਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਹਰ ਇਕ ਸਾਲ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਤੇ ਦਿੱਤਾ ਜਾਂਦਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ, ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਸ਼ਾਮਲ ਹੁੰਦਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਸਾਲ ਵੀ ਇਹ ਪੁਰਸਕਾਰ ਦਿੱਤਾ ਜਾਣਾ ਹੈ। ਪੁਰਸਕਾਰ....
ਗੁਰਦਾਸਪੁਰ, 18 ਅਗਸਤ : ਆਈ ਫਲੂ (ਅੱਖਾਂ ਦੀ ਇਨਫੈਕਸ਼ਨ) ਤੋਂ ਬਚਾਅ ਲਈ ਸਿਹਤ ਵਿਭਾਗ ਨੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਅੱਖਾਂ ਵਿੱਚ ਹੋਣ ਵਾਲੀ ਕਿਸੇ ਵੀ ਤਰਾਂ ਦੀ ਇਨਫੈਕਸ਼ਨ ਨਾਲ ਆਈ ਲਾਲੀ ਲਾਗ ਦੀ ਬਿਮਾਰੀ ਦੀ ਨਿਸ਼ਾਨੀ ਹੈ, ਇਸ ਨੂੰ ਆਈ ਫਲੂ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦਾ ਲਾਲ ਹੋਣਾ, ਅੱਖਾਂ ਵਿੱਚ ਗਿੱਡ ਦਾ ਆਉਣਾ ਅਤੇ ਅੱਖ ਦਾ ਚਿਪਕਣਾ, ਅੱਖਾਂ ਵਿੱਚ ਦਰਦ ਹੋਣਾ ਇਸ....
ਆਪਣੇ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਸੁਰੱਖਿਅਤ ਕਰਨਾ ਸਾਡਾ ਫਰਜ - ਡੀ.ਐੱਸ.ਪੀ. ਰੰਧਾਵਾ ਗੁਰਦਾਸਪੁਰ, 18 ਅਗਸਤ : ਹੜ੍ਹ ਪ੍ਰਭਾਵਤ ਖੇਤਰ ਵਿੱਚ ਹੋਰ ਰਾਹਤ ਟੀਮਾਂ ਦੇ ਨਾਲ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਵੀ ਮੋਹਰੀ ਹੋ ਕੇ ਬਚਾਅ ਕਾਰਜਾਂ ਵਿੱਚ ਆਪਣਾ ਹਿੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੂੰ ਹੜ੍ਹਾਂ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਣ, ਰਾਹਤ ਸਮੱਗਰੀ ਵੰਡਣ ਦੇ ਨਾਲ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਵਿੱਚ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਡੀ....
ਪਾਣੀ ਵਿੱਚ ਘਿਰੇ ਲੋਕਾਂ ਨੰੁ ਐੱਨ. ਡੀ. ਆਰ. ਐੱਫ਼. ਟੀਮਾਂ ਦੇ ਸਹਿਯੋਗ ਨਾਲ ਬਾਹਰ ਕੱਢਕੇ ਸੁਰੱਖਿਅਤ ਥਾਵਾਂ `ਤੇ ਪਹੁੰਚਾਇਆ ਗਿਆ ਨੀਵੇਂ ਇਲਾਕਿਆਂ ਅਤੇ ਬਹਿਕਾਂ ਵਿੱਚ ਬੈਠੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਆਉਣ ਦੀ ਕੀਤੀ ਅਪੀਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਣਾਏ ਗਏ 07 ਰਾਹਤ ਕੇਂਦਰ ਤਰਨ ਤਾਰਨ, 18 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਪੁਆਇੰਟਾਂ ਉੱਤੇ ਬੰਨ੍ਹ ਨੂੰ....
ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ ਐੱਨ. ਡੀ. ਆਰ. ਐੱਫ਼. ਦੀ ਮੱਦਦ ਨਾਲ ਹੜ੍ਹਾਂ ਵਿੱਚ ਫਸੇ 31 ਲੋਕਾਂ ਨੂੰ ਬਾਹਰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਤਰਨ ਤਾਰਨ, 18 ਅਗਸਤ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਰਾਹਤ ਕਾਰਜਾਂ ਵਿੱਚ ਜੁੜੀਆਂ ਟੀਮਾਂ ਅਤੇ ਐੱਨ. ਡੀ. ਆਰ. ਐੱਫ਼ ਦੀ ਟੀਮ ਨਾਲ....
ਮਿਸ਼ਨ ਇੰਦਰ ਧੁਨਸ਼ 5.0 ਤਹਿਤ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਸਬੰਧਿਤ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ਮਿਸ਼ਨ ਇੰਦਰਧਨੁਸ਼ 5.0 ਦੌਰਾਨ ਜ਼ਿਲ੍ਹੇ ਵਿੱਚ 0-5 ਸਾਲ ਦੇ ਬੱਚਿਆਂ ਦਾ ਕੀਤਾ ਜਾਵੇਗਾ ਟੀਕਾਕਰਨ ਤਰਨ ਤਾਰਨ, 18 ਅਗਸਤ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ....
ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਿਦਆਂ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਤਰਨ ਤਾਰਨ, 18 ਅਗਸਤ : ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ।ਇਸ ਦੌਰਾਨ ਉਹਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਉਨ੍ਹਾਂ ਨੂੰ ਬਾਹਰ ਕੱਢਣ ਲਈ ਐਨ. ਡੀ. ਆਰ. ਐਫ. ਦੇ ਸਹਿਯੋਗ....
ਮੀਟਿੰਗ ਦਾ ਮੁੱਖ ਮਕਸਦ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੀ ਜਾਣਕਾਰੀ ਪ੍ਰਾਪਤ ਕਰ ਉਨ੍ਹਾਂ ਨੂੰ ਪੱਧਰ ਅਨੁਸਾਰ ਦੂਰ ਕਰਨਾ: ਕਮਲਦੀਪ ਕੌਰ ਸਿੱਖਿਆ ਵਿਭਾਗ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ:- ਡੀ.ਜੀ. ਸਿੰਘ। ਪਠਾਨਕੋਟ, 17 ਅਗਸਤ : ਮਾਣਯੋਗ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ....
ਪਠਾਨਕੋਟ, 18 ਅਗਸਤ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਗਨਰੇਗਾ ਅਧੀਨ ਕੀਤੇ ਗਏ ਕਾਰਜਾਂ ਦਾ ਰੀਵਿਓ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਯੁੱਧਬੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ, ਵੱਖ ਵੱਖ....
ਮੇਰੀ ਮਾਟੀ ਮੇਰਾ ਦੇਸ ਅਧੀਨ ਕਾਰਪੋਰੇਸਨ ਪਠਾਨਕੋਟ ਨੇ ਬਣਾਇਆ ਸਿਲਪ ਫਲਕਮ ਪਠਾਨਕੋਟ, 18 ਅਗਸਤ : ਮੇਰੀ ਮਾਟੀ ਮੇਰਾ ਦੇਸ ਮੂਹਿੰਮ ਦੇ ਅਧੀਨ ਕਾਰਪੋਰੇਸਨ ਪਠਾਨਕੋਟ ਵੱਲੋਂ ਵੱਖ ਵੱਖ ਲੜੀਵਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਸ ਅਧੀਨ ਅੱਜ ਸਿਮਲਾ ਪਹਾੜੀ ਵਿਖੇ ਸਿਟੀ ਪਠਾਨਕੋਟ ਨਾਲ ਸਬੰਧਤ ਸਹੀਦਾਂ ਦੀ ਯਾਦ ਵਿੱਚ ਸਿਲਪ ਫਲਕਮ ਸਿਮਲਾ ਪਹਾੜੀ ਪਾਰਕ ਵਿੱਚ ਸਥਾਪਿਤ ਕੀਤਾ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਸਿਮਲਾ ਪਹਾੜੀ ਵਿਖੇ ਬਣਾਏ ਗਏ ਸਿਲਪ ਫਲਕਮ ਦਾ ਅਨਾਵਰਨ ਕੀਤਾ । ਇਸ....
ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ : ਚੇਅਰਮੈਨ ਸੇਖਵਾਂ ਗੁਰਦਾਸਪੁਰ, 17 ਅਗਸਤ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਹੜ੍ਹ ਪ੍ਰਭਾਵਤ ਪਿੰਡਾਂ ਰਾਜੂ ਬੇਲਾ, ਛਿਛਰਾ ਅਤੇ ਝੰਡਾ ਲੁਬਾਣਾ ਦਾ ਦੌਰਾ ਕਰਨ ਤੋਂ ਬਾਅਦ....
ਪਾਣੀ ਦੀ ਨਿਕਾਸੀ ਘੱਟ ਹੋਣ ਨਾਲ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਘਟਿਆ ਗੁਰਦਾਸਪੁਰ, 17 ਅਗਸਤ : ਬਿਆਸ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਇਲਾਕੇ ਦੇ ਲੋਕਾਂ ਲਈ ਪੌਂਗ ਡੈਮ ਤੋਂ ਰਾਹਤ ਦੀ ਖ਼ਬਰ ਆਈ ਹੈ। ਪੌਂਗ ਡੈਮ ਦੇ ਪ੍ਰਬੰਧਕਾਂ ਵੱਲੋਂ ਪਾਣੀ ਦੀ ਨਿਕਾਸੀ ਘਟਾ ਕੇ 80,000 ਕਿਊਸਿਕ ਕਰ ਦਿੱਤੀ ਗਈ ਹੈ, ਜਿਸ ਨਾਲ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟਦਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹੁਣ ਦਰਿਆ ਬਿਆਸ ਵਿੱਚ 80000 ਕਿਊਸਿਕ ਪਾਣੀ ਆ....