ਪਠਾਨਕੋਟ 07 ਅਗਸਤ : ਭਾਸ਼ਾ ਵਿਭਾਗ ਪੰਜਾਬ, ਪੰਜਾਬ ਸਰਕਾਰ ਦਾ ਅਜਿਹਾ ਅਦਾਰਾ ਹੈ ਜੋ ਸ਼ੁਰੂ ਤੋਂ ਭਾਸ਼ਾਵਾਂ ਦੇ ਵਿਕਾਸ, ਸਾਹਿਤ ਦੀ ਸੰਭਾਲ ਤੇ ਪ੍ਰਕਾਸ਼ਨਾਂ ਅਤੇ ਸਾਹਿਤਕਾਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਸਾਹਿਤਕ ਖੇਤਰ ਵਿੱਚ ਭਰਪੂਰ ਯੋਗਦਾਨ ਪਾਉਂਦਾ ਆ ਰਿਹਾ ਹੈ। ਇਸ ਵੱਲੋਂ ਸਮੇਂ ਸਮੇਂ ‘ਤੇ ਵਿਦਿਆਰਥੀਆਂ ਵਿੱਚ ਸਿਰਜਣਾਤਮਿਕਤਾ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਅਤੇ ਸਾਹਿਤ ਤੇ ਰੰਗਮੰਚ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਂਦੇ ਹਨ। ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਵਿਦਿਆਰਥੀਆਂ....
ਮਾਝਾ
ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਤੇ ਮੈਡੀਕਲ ਕਾਲਜ ਦਾ ਦੌਰਾ, ਡਾਕਟਰਾਂ ਨਾਲ ਮੈਰਾਥਨ ਮੀਟਿੰਗ ਅੰਮ੍ਰਿਤਸਰ, 7 ਅਗਸਤ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ਵਿਚ ਮਰੀਜਾਂ ਲਈ ਹਰ ਤਰਾਂ ਦੀ ਵਿਸ਼ਵ ਪੱਧਰੀ ਸਿਹਤ ਸਹੂਲਤ ਨਾਲ ਲੈਸ ਹੋਣਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ। ਉਕਤ ਸਬਦਾਂ ਦਾ ਪ੍ਰਗਟਾਵਾ....
ਕੁਲਜਿੰਦਰ ਸਿੰਘ ਨੇ ਕਣਕ-ਝੋਨੇ ਦੇ ਫਸਲੀ ਚੱਕਰ `ਚੋਂ ਰਕਬਾ ਕੱਢ ਕੇ ਸਬਜ਼ੀਆਂ, ਬਾਗਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਸ਼ੁਰੂ ਕੀਤੀ ਹੁਣ ਕੁਲਜਿੰਦਰ ਸਿੰਘ ਨੂੰ ਸਾਰਾ ਸਾਲ ਹੁੰਦੀ ਹੈ ਆਮਦਨ ਗੁਰਦਾਸਪੁਰ, 6 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਾਲਾ ਨੰਗਲ ਦੇ ਕਿਸਾਨ ਕੁਲਜਿੰਦਰ ਸਿੰਘ ਦਾ ਖੇਤੀ ਮਾਡਲ ਕਿਸਾਨਾਂ ਨੂੰ ਕਰਜ਼ਾ ਮੁਕਤ, ਵਾਤਾਵਰਨ ਪੱਖੀ ਅਤੇ ਲਾਹੇਵੰਦੀ ਖੇਤੀ ਦੀ ਜਾਚ ਦੱਸਦਾ ਹੈ। ਕੇਵਲ 5 ਏਕੜ ਦੀ ਮਾਲਕੀ ਵਾਲੇ ਇਸ ਮਿਹਨਤੀ ਕਿਸਾਨ ਨੇ ਲੀਕ ਤੋਂ ਹਟ ਕੇ ਖੇਤੀ ਕਰਦਿਆਂ ਅਜਿਹੀ ਉਦਾਹਰਨ ਪੇਸ਼....
ਡਿਪਟੀ ਕਮਿਸ਼ਨਰ ਵੱਲੋਂ 15 ਅਗਸਤ ਤੱਕ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਪ੍ਰਕਿਰਿਆ ਮੁਕੰਮਲ ਕਰਨ ਦੀਆਂ ਹਦਾਇਤਾਂ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਯੋਗ ਮੁਆਵਜ਼ਾ : ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਸ਼ਾਮ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਪੱਖੋ-ਕੇ-ਰੰਧਾਵਾ, ਧਰਮਕੋਟ ਪੱਤਣ ਦਾ ਦੌਰਾ ਕੇ ਓਥੇ ਬਾਰਸ਼ਾਂ ਅਤੇ ਰਾਵੀ ਦਰਿਆ ਦੇ ਪਾਣੀ ਕਾਰਨ ਹੋਏ ਨੁਕਾਸਨ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ....
ਲੋਕਾਂ ਨੂੰ ਡੇਂਗੂ ਦੀ ਰੋਕਥਾਮ ਵਿਰੁੱਧ ਕੀਤਾ ਜਾਗਰੂਕ ਬਟਾਲਾ, 6 ਅਗਸਤ : ਨਗਰ ਨਿਗਮ ਬਟਾਲਾ ਵਲੋਂ ਅੱਜ ਸਵੇਰੇ, ਸ੍ਰੀ ਅਚਲ਼ੇਸ਼ਵਰ ਧਾਮ, ਆਈਟੀਆਈ, ਸੇਂਟ ਫਰਾਂਸਿਸ ਸਕੂਲ, ਲੇਬਰ ਕਾਲੋਨੀ, ਸੁਭਾਸ਼ ਪਾਰਕ ਅਤੇ ਗੁਰੂ ਰਾਮਦਾਸ ਕਾਲੋਨੀ ਵਿਖੇ ਫੋਗਿੰਗ ਕਰਵਾਈ ਗਈ ਅਤੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਵਿਰੁੱਧ ਜਾਗਰੂਕ ਕੀਤਾ। ਇਸ ਮੌਕੇ ਗੱਲਬਾਤ ਦੌਰਾਨ ਡਾ. ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ....
ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਪੰਜਾਬ ਵਲੋਂ ਬਟਾਲਾ ਦਾ ਦੌਰਾ ਬਟਾਲਾ, 4 ਅਗਸਤ : ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਪੰਜਾਬ, (ਮੋਹਾਲੀ) ਬਟਾਲਾ ਵਿਖੇ ਪਹੁੰਚੇ। ਇਸ ਮੌਕੇ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ, ਸੁੱਚਾ ਸਿੰਘ....
ਮੁਹੱਲਾ ਕਲੀਨਿਕਾਂ ਨੇ ਹੁਣ ਤੱਕ 40 ਲੱਖ ਮਰੀਜਾਂ ਦਾ ਇਲਾਜ ਕੀਤਾ- ਸਿਹਤ ਮੰਤਰੀ ਰਵਾਇਤੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਨਾਉ-ਖੇਤੀ ਮੰਤਰੀ ਅੰਮ੍ਰਿਤਸਰ, 6 ਅਗਸਤ : ਅਦਾਕਾਰਾ ਸੋਨੀਆ ਮਾਨ ਵੱਲੋਂ ਮਾਈ ਭਾਗੋ ਚੈਰਿਟੀ ਸੰਸਥਾ ਦੇ ਸਹਿਯੋਗ ਨਾਲ ਰਾਜਾਸਾਂਸੀ ਦਾਣਾ ਮੰਡੀ ਵਿਚ ਲੋਕਾਂ ਦੀ ਸਿਹਤ ਅਤੇ ਜਾਗਰੂਕਤਾ ਸਬੰਧੀ ਲੋੜਾਂ ਦੀ ਪੂਰਤੀ ਲਈ ਲਗਾਏ ਗਏ ਗੁਰੂ ਰਾਮ ਦਾਸ ਜੀ ਕਿਸਾਨ ਮਜਦੂਰ ਸਿਹਤ ਮੇਲੇ ਨੂੰ ਸੰਬੋਧਨ ਕਰਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ....
ਖੇਤੀਬਾੜੀ ਮੰਤਰੀ ਵੱਲੋਂ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਮੀਟਿੰਗ ਹੜਾਂ ਨਾਲ ਪ੍ਰਭਾਵਿਤ ਹੋਈ ਕਿਰਸਾਨੀ ਦੀ ਮਦਦ ਲਈ ਦਿਨ-ਰਾਤ ਇਕ ਕਰਨ ਅਧਿਕਾਰੀ ਅੰਮ੍ਰਿਤਸਰ, 5 ਅਗਸਤ : ਖੇਤੀਬਾੜੀ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋਂ ਕੱਢਕੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ। ਉਨਾਂ ਕਿਹਾ ਕਿ ਕਣਕ-ਝੋਨੇ ਦਾ ਫਸਲੀ ਚੱਕਰ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਉਨਾ ਖੁਸ਼ਹਾਲ....
ਮੁੱਖ ਮੰਤਰੀ ਪੰਜਾਬ ਦੀ ਤਰਫੋਂ ਭਗਤ ਜੀ ਨੂੰ ਸਰਧਾਂਜਲੀ ਦੇਣ ਪੁੱਜੇ ਕੈਬਨਿਟ ਮੰਤਰੀ ਅੰਮ੍ਰਿਤਸਰ, 5 ਅਗਸਤ : ਨਿਸ਼ਕਾਮ ਸੇਵਕ ਤੇ ਵਾਤਾਵਰਣ ਪ੍ਰੇਮੀ ਭਗਤ ਪੂਰਨ ਸਿੰਘ ਨੂੰ ਉਨਾਂ ਦੀ ਬਰਸੀ ਮੌਕੇ ਸਰਧਾਂਜਲੀ ਦੇਣ ਪੁੱਜੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਾਸੀਆਂ ਨੂੰ ਭਗਤ ਪੂਰਨ ਸਿੰਘ ਹੁਰਾਂ ਦੇ ਪਦ ਚਿੰਨਾਂ ਤੇ ਚੱਲਣ ਦਾ ਸੱਦਾ ਦਿੰਦੇ ਕਿਹਾ ਕਿ ਅਜਿਹੀ ਮਹਾਨ ਰੂਹ ਜਿਸਨੇ ਮਨੁੱਖਤਾ ਦੀ ਸੇਵਾ ਦੇ ਨਾਲ-ਨਾਲ ਵਾਤਾਵਰਣ ਦੀ ਸਾਂਭ-ਸੰਭਾਲ ਲਈ ਵੱਡਾ ਯੋਗਦਾਨ ਪਾਇਆ ਹੈ, ਨੂੰ ਸੱਚੀ ਸਰਧਾਂਜਲੀ....
ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਕਾਂਗਰਸ ਛੱਡ ਕੇ ਆਪ ਵਿੱਚ ਹੋਈ ਸ਼ਾਮਲ ਅੰਮ੍ਰਿਤਸਰ, 5 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦੋਂ....
ਅੰਮ੍ਰਿਤਸਰ, 5 ਅਗਸਤ : ਗਦਰ -2 ਦੀ ਕਾਮਯਾਬੀ ਲਈ ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਐੱਮਪੀ ਸੰਨੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਪਹੁੰਚੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸੰਨੀ ਦਿਓਲ ਨੇ ਕੜਾਹ ਪ੍ਰਸ਼ਾਦ ਵੀ ਗ੍ਰਹਿਣ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੇ ਬਿਨਾਂ ਸ਼ਾਰਟਕੱਟ ਰਸਤੇ ਸ੍ਰੀ ਹਰਿ ਕੀ ਪੌੜੀ ਪਹੁੰਚੇ ਤੇ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਚਲੇ ਗਏ। ਭਾਰਤ-ਪਾਕਿਸਤਾਨ ਵੰਡ ਦੇ ਸਮੇਂ ਅਨੁਸਾਰ ਬਣੀ ਗਦਰ ਫਿਲਮ ਦੀ ਕਾਮਯਾਬੀ ਤੋਂ ਬਾਅਦ ਗਦਰ-2....
ਅੰਮ੍ਰਿਤਸਰ, 5 ਅਗਸਤ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਬਾਬਾ ਪ੍ਰਦੀਪ ਸਿੰਘ ਬੋਰੇ ਵਾਲੇ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ....
ਅੰਮ੍ਰਿਤਸਰ, 5 ਅਗਸਤ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਣੀ ਹੈ। ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੱਜ ਇਸ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ....
ਅੰਮ੍ਰਿਤਸਰ, 5 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹਨ। ਇਹ ਚੰਗੀ ਗੱਲ ਹੈ ਕਿ ਆਸਟ੍ਰੇਲੀਆ ’ਚ ਸਿੱਖਾਂ ਦੀ ਧਾਰਮਿਕ....
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮੁਲਜ਼ਮ ਸ਼ਿੰਦਰ ਨੇ ਜਲੰਧਰ ਵਿੱਚ ਆਪਣੇ ਪਿੰਡ ਦੀ ਸੜਕ ਹੇਠ ਛੁਪਾ ਕੇ ਰੱਖੀ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਮੁਲਜ਼ਮ ਦੇ ਚਾਰ ਹੋਰ ਸਾਥੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ, ਹੋਰ ਨਸ਼ੀਲੇ ਪਦਾਰਥ ਬਰਾਮਦ ਹੋਣ ਦੀ ਆਸ: ਏਆਈਜੀ ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਅੰਮ੍ਰਿਤਸਰ, 5 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ....