ਮਾਝਾ

ਡਿਪਟੀ ਕਮਿਸ਼ਨਰ ਵਲੋਂ ਬਾਰਸ਼ਾਂ ਅਤੇ ਦਰਿਆਵਾਂ ਦੇ ਪਾਣੀ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਸਪੈਸ਼ਲ ਗਿਰਦਾਵਰੀ ਦੇ ਹੁਕਮ
ਗਿਰਦਾਵਰੀ ਦਾ ਕੰਮ 15 ਅਗਸਤ ਤੋਂ ਪਹਿਲਾਂ ਮੁਕੰਮਲ ਕਰਵਾਉਣ ਦੀ ਹਦਾਇਤ ਗੁਰਦਾਸਪੁਰ, 2 ਅਗਸਤ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਦਰਿਆਵਾਂ ਦੇ ਨਾਲ ਲੱਗਦੇ ਖੇਤਰ ਵਿੱਚ ਪਾਣੀ ਆਉਣ ਕਾਰਨ ਪ੍ਰਭਾਵਿਤ ਹੋਏ ਖੇਤਰਾਂ ਵਿਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੋਂ ਪਹਿਲਾਂ ਹਰ ਹਾਲ ਵਿੱਚ ਮੁਕੰਮਲ ਕੀਤੀ....
ਸਿਖਿਆ ਪੱਖੋਂ ਪੰਜਾਬ ਬਣਗੇ ਨੰਬਰ ਇਕ ਸੂਬਾ : ਕੈਬਨਿਟ ਮੰਤਰੀ ਈ.ਟੀ.ਓ 
ਦਸ਼ਮੇਸ਼ ਨਗਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਕੀਤਾ ਦੌਰਾ ਅੰਮ੍ਰਿਤਸਰ, 2 ਅਗਸਤ : ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਬੜਾਵਾ ਦੇਣਾ ਹੈ ਅਤੇ ਇਸੇ ਹੀ ਤਹਿਤ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਦਸ਼ਮੇਸ਼ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਨ ਉਪਰੰਤ ਕੀਤਾ। ਈ.ਟੀ....
ਪਠਾਨਕੋਟ ਪੁਲਿਸ ਵੱਲੋਂ 153 ਕਿਲੋ ਭੁੱਕੀ ਜ਼ਬਤ, ਦੋ ਤਸਕਰ ਗ੍ਰਿਫਤਾਰ ਅਤੇ ਇੱਕ ਟਰੱਕ ਜ਼ਬਤ
ਪਠਾਨਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਗਈ ਸਖ਼ਤ ਕਾਰਵਾਈ ਪੁਲਿਸ ਨੇ ਇਹਨਾਂ ਸਮੱਗਲਰਾਂ ਦੀ ਗ੍ਰਿਫਤਾਰੀ ਨਾਲ ਬਦਨਾਮ ‘ਏ-ਕੈਟਾਗਰੀ’ ਗੈਂਗਸਟਰਾਂ ਅਤੇ ਜੰਮੂ ਅਤੇ ਕਸ਼ਮੀਰ ਤੋਂ ਭੁੱਕੀ ਦੀ ਤਸਕਰੀ ਦੇ ਗਠਜੋੜ ਦਾ ਕੀਤਾ ਪਰਦਾਫਾਸ਼ ਪਠਾਨਕੋਟ, 2 ਅਗਸਤ : ਪਠਾਨਕੋਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦੇ ਹੋਏ ਇੱਕ ਸਫਲ ਆਪ੍ਰੇਸ਼ਨ ਚਲਾਕੇ 153 ਕਿਲੋ ਭੁੱਕੀ ਜ਼ਬਤ, ਕਰਕੇ ਦੋ ਬਦਨਾਮ ਸਮੱਗਲਰਾਂ ਦੀ ਗ੍ਰਿਫਤਾਰੀ ਸਮੇਤ ਗੈਰ-ਕਾਨੂੰਨੀ....
ਸ਼੍ਰੋਮਣੀ ਕਮੇਟੀ ਨੂੰ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਐਂਬੂਲੈਂਸ ਭੇਟ
ਅੰਮ੍ਰਿਤਸਰ, 1 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਵ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਜਾਨਾ ਸਮਾਲ ਫਾਈਨੈਂਸ ਬੈਂਕ ਦੇ ਹੈੱਡ ਸ੍ਰੀ ਨਿਵਾਸ਼ ਮੂਰਤੀ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ....
ਨਿਊਯਾਰਕ ਪੁਲਿਸ ’ਚ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕਾ ’ਚ ਭਾਰਤੀ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 1 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਨਿਊਯਾਰਕ ਪੁਲਿਸ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਨਿਯਮ ਵਿਰੁੱਧ ਕਰੜਾ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਭਾਰਤ ਦੇ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨੂੰ ਇਕ ਪੱਤਰ ਲਿਖਿਆ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ....
ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀਆਂ ਮਸ਼ੀਨਾਂ ਦੇਣ ਲਈ ਗੋਲਡਨ ਸਕੂਲ ਗੁਰਦਾਸਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਜਿਹੇ ਉਪਰਾਲੇ ਸ਼ਲਾਘਾਯੋਗ - ਡਿਪਟੀ ਕਮਿਸ਼ਨਰ ਗੁਰਦਾਸਪੁਰ, 1 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਅਤੇ ਸ੍ਰੀ ਸੱਤਿਆ ਸਾਈਂ ਸੰਮਿਤੀ ਗੁਰਦਾਸਪੁਰ ਦੇ ਸਹਿਯੋਗ ਨਾਲ ਅੱਜ ਗੋਲਡਨ ਗਰੁੱਪ ਆਫ ਇੰਸਟੀਚਿਊਟਸ ਦੇ ਸੰਸਥਾਪਕ ਸਵਰਗੀ ਸ੍ਰੀ ਦੀਨਾ ਨਾਥ ਮਹਾਜਨ ਦੀ ਯਾਦ ਵਿੱਚ ਗੋਲਡਨ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀਆਂ....
ਡਿਪਟੀ ਕਮਿਸ਼ਨਰ ਵੱਲੋਂ ਬਾਲ ਭਵਨ ਗੁਰਦਾਸਪੁਰ ਵਿਖੇ ਬਿਊਟੀਸ਼ੀਅਨ ਸੈਂਟਰ ਦਾ ਉਦਘਾਟਨ
ਲੜਕੀਆਂ ਨੂੰ ਆਤਮ ਨਿਰਭਰ ਬਣਨ ਵਿੱਚ ਸਹਾਈ ਹੋਵੇਗਾ ਬਿਊਟੀਸ਼ੀਅਨ ਸੈਂਟਰ : ਡਿਪਟੀ ਕਮਿਸ਼ਨਰ ਗੁਰਦਾਸਪੁਰ, 1 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲ ਕਰਦਿਆਂ ਬਾਲ ਭਵਨ ਗੁਰਦਾਸਪੁਰ ਵਿਖੇ ਲੜਕੀਆਂ ਦੇ ਬਿਊਟੀਸ਼ੀਅਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਬਾਲ ਭਵਨ ਦੇ ਸੰਚਾਲਕ ਅਤੇ ਉੱਘੇ ਸਮਾਜ ਸੇਵੀ ਸ੍ਰੀ ਰੋਮੇਸ਼ ਮਹਾਜਨ ਦੇ ਯਤਨਾਂ ਸਦਕਾ ਬਾਲ ਭਵਨ ਵਿਖੇ ਸ਼ੁਰੂ ਹੋਏ ਇਸ ਬਿਊਟੀਸ਼ੀਅਨ ਸੈਂਟਰ ਵਿੱਚ ਇੱਕ ਸਾਲ ਅਤੇ 6 ਮਹੀਨੇ ਦੇ ਬਿਊਟੀ....
ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਫੋਗਿੰਗ ਕਰਵਾਈ ਗਈ
ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਕੀਤਾ ਜਾ ਰਿਹਾ ਹੈ ਜਾਗਰੂਕ ਬਟਾਲਾ, 1 ਅਗਸਤ : ਡਾ. ਸ਼ਾਇਰੀ ਭੰਡਾਰੀ , ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸਵੱਖਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਫੋਗਿੰਗ ਕਰਵਾਈ ਗਈ। ਉਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ....
ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਵਸ-ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 7 ਅਤੇ 10 ਅਗਸਤ ਨੂੰ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਹੋਵੇਗੀ 12 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹੋਵੇਗੀ ਬਟਾਲਾ, 1 ਅਗਸਤ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਅਭਿਸ਼ੇਕ ਵਰਮਾ ਤਹਿਸੀਲਦਾਰ....
ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਕੀਤੀ ਡੇਂਗੂ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ 
ਬਟਾਲਾ, 1 ਅਗਸਤ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਅਤੇ ਜਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ "ਕਲਸ਼ੀ" ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਦੇ ਅਧੀਨ ਪਿੰਡ ਸਲੋਪੁਰ ਕਲ੍ਹਾਂ ਵਿਖ਼ੇ ਸ੍ਰ. ਰਛਪਾਲ ਸਿੰਘ ਸਹਾ: ਮਲੇਰੀਆਂ ਅਫ਼ਸਰ ਗੁਰਦਾਸਪੁਰ ਦੀ ਸੁਪਰਵੀਜ਼ਨ ਵਿੱਚ ਐਂਟੀ - ਲਾਰਵਾ ਟੀਮ ਨੇ ਡੇਂਗੂ ਦਾ ਪੋਜ਼ੇਟਿਵ ਮਰੀਜ਼ ਨਿੱਕਲਣ ਤੇ ਡੇਂਗੂ ਮਰੀਜ਼ ਦੇ ਘਰ ਅਤੇ ਆਲੇ -ਦੁਆਲੇ ਦੇ....
ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਲਈ ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ : ਡਿਪਟੀ ਕਮਿਸ਼ਨਰ
ਤਰਨ ਤਾਰਨ, 01 ਅਗਸਤ : ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ “ਆਈ ਫਲੂ” ਬਹੁਤ ਤੇਜ਼ੀ ਨਾਲ ਫੈਲਣ ਵਾਲਾ ਰੋਗ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਅਤੇ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ....
ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਮੈਡੀਕਲ ਕੈਂਪ : ਡਿਪਟੀ ਕਮਿਸ਼ਨਰ
ਤਰਨ ਤਾਰਨ, 01 ਅਗਸਤ : ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਚਮੜੀ ਦੇ ਰੋਗਾਂ, ਆਈ ਫਲੂ ਅਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਆਦਿ ਤੋਂ ਬਚਾਉਣ ਲਈ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵਿਸ਼ੇਸ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ....
ਜਿ਼ਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਸੁਪਰਵਾਈਜ਼ਰ ਅਫਸ਼ਰਾਂ ਕਰਵਾਈ ਗਈ ਟੇ੍ਰਨਿੰਗ
ਤਰਨ ਤਾਰਨ, 01 ਅਗਸਤ : ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦਾ ਪੋ੍ਰਗਰਾਮ ਜਾਰੀ ਕੀਤਾ ਗਿਆ ਹੈ।ਪ੍ਰੀਰਵਿਜ਼ਨ ਐਕਟੀਵਿਟੀਜ਼ ਦੇ ਸਬੰਧ ਵਿੱਚ ਘਰ-ਘਰ ਜਾ ਕੇ ਵੈਰੀਫਿਕੇਸ਼ਨ ਦਾ ਕੰਮ ਚੱਲ ਰਿਹਾ ਹੈ। ਇਸ ਕੰਮ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜਿ਼ਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ....
'ਹਰ ਸ਼ੁਕਰਵਾਰ ਡੇਂਗੂ ਤੇ ਵਾਰ' ਜਾਗਰੂਕਤਾ ਮੁਹਿੰਮ ਦਾ ਆਗਾਜ਼
ਤਰਨ ਤਾਰਨ 01 ਅਗਸਤ : ਡੇਂਗੂ ਟਾਸਕ ਫੋਰਸ ਜ਼ਿਲਾ ਤਰਨਤਾਰਨ ਦੀ ਵਿਸ਼ੇਸ਼ ਮੀਟਿੰਗ ਐਸ ਡੀ ਐਮ ਤਰਨਤਾਰਨ ਰਜਨੀਸ਼ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਵਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਨਾਹਰੇ ਅਧੀਨ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਆਪੋ ਆਪਣੇ ਮਹਿਕਮੇ ਦੀਆਂ ਇਮਾਰਤਾਂ ਅੰਦਰ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਕੇ ਡੇਂਗੂ ਲਾਰਵਾ ਰਹਿਤ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਹਰੀ ਝੰਡੀ ਦੇ ਕੇ ਪੰਜ ਵਾਰਡਾਂ ਵਿੱਚੋਂ ਕੂੜਾ ਚੁੱਕਣ ਲਈ ਕੀਤੀਆਂ ਪੰਜ ਗੱਡੀਆਂ ਰਵਾਨਾ
ਕਾਰਪੋਰੇਸਨ ਦੇ ਇਨ੍ਹਾਂ ਪੰਜ ਵਾਰਡਾਂ ਅੰਦਰ ਜਲਦੀ ਹੀ 33 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ ਲਾਈਟਾਂ ਲੋਕਾਂ ਦੀਆਂ ਸੁਵਿਧਾ ਦੇ ਲਈ ਬਿਨ੍ਹਾਂ ਕਿਸੇ ਪੱਖਪਾਤ ਦੇ ਬਿਨ੍ਹਾਂ ਕਿਸੇ ਧੜੇਬੰਦੀ ਦੇ ਕਰਵਾਇਆ ਜਾ ਰਿਹਾ ਵਿਕਾਸ-ਸ੍ਰੀ ਲਾਲ ਚੰਦ ਕਟਾਰੂਚੱਕ ਪਠਾਨਕੋਟ, 01 ਅਗਸਤ : ਅੱਜ ਕਾਰਪੋਰੇਸਨ ਪਠਾਨਕੋਟ ਦੇ ਪੰਜ ਵਾਰਡ ਜੋ ਵਿਧਾਨ ਸਭਾ ਹਲਕਾ ਵਿੱਚ ਪੈਂਦੇ ਹਨ ਉਨ੍ਹਾਂ ਵਾਰਡਾਂ ਵਿੱਚ ਸਾਫ ਸਫਾਈ ਬਣਾਂਈ ਰੱਖਣ ਦੇ Ñਲਈ ਕੂੜੇ ਦੀ ਢੋ-ਢੁਆਈ ਦੇ ਲਈ ਪੰਜ ਗੱਡੀਆਂ ਦਿੱਤੀਆਂ ਗਈਆਂ ਹਨ, ਤਾਂ ਜੋ ਸਾਫ ਸਫਾਈ....