ਮਾਝਾ

ਕੈਬਨਿਟ ਮੰਤਰੀ ਕਟਾਰੂਚੱਕ ਨੇ ਨਗਰ ਕੌਂਸਲ ਸੁਜਾਨਪੁਰ ਦਾ ਕੀਤਾ ਦੋਰਾ
ਨਗਰ ਕੌਂਸਲ ਸੁਜਾਨਪੁਰ ਪ੍ਰਧਾਨ ਅਤੇ ਹੋਰ ਕੌਂਸਲਰਾਂ ਨਾਲ ਸਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ ਪਹਿਲ ਦੇ ਅਧਾਰ ਤੇ ਜਨ ਭਲਾਈ ਕਾਰਜ ਕਰਕੇ ਲੋਕਾਂ ਨੂੰ ਦਿੱਤੀ ਜਾਵੈਗੀ ਰਾਹਤ –ਸ੍ਰੀ ਲਾਲ ਚੰਦ ਕਟਾਰੂਚੱਕ ਸੁਜਾਨਪੁਰ ਵਾਸੀਆਂ ਨੂੰ ਜਲਦ ਮਿਲਣਗੇ ਦੋ ਵੱਡੇ ਤੋਹਫੇ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਸੀਵਰੇਜ ਦੀ ਸੁਵਿਧਾ ਪਠਾਨਕੋਟ, 01 ਅਗਸਤ : ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰ ਪੰਜਾਬ ਵੱਲੋਂ....
ਪਠਾਨਕੋਟ ਪੁਲਿਸ ਨੇ ਨਾਜਾਇਜ਼ ਸ਼ਰਾਬ ਤਸਕਰਾ ਤੇ ਸ਼ਿਕੰਜਾ ਕੱਸ ਕੇ ਆਮ ਲੋਕਾਂ ਦੀ ਸੁਰੱਖਿਆ ਨੂੰ ਬਣਾਇਆ ਯਕੀਨੀ
ਪੁਲਿਸ ਨੇ ਛੇੜਛਾੜ ਦੇ ਮਾਮਲੇ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਤੁਰੰਤ ਕੀਤੀ ਵੱਡੀ ਕਾਰਵਾਈ। ਪੁਲਿਸ ਨੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਦੋਸ਼ੀ ਨੂੰ ਸਫਲਤਾਪੂਰਵਕ ਕਾਬੂ ਕਰਕੇ ਨਜਾਇਜ਼ ਸ਼ਰਾਬ ਦੇ 14 ਡੱਬੇ ( 168 ਬੋਤਲਾਂ ) ਕੀਤੀਆਂ ਜ਼ਬਤ ਪਠਾਨਕੋਟ, 01 ਅਗਸਤ : ਪਠਾਨਕੋਟ ਪੁਲਿਸ ਨੇ ਸ਼ਰਾਰਤੀ ਅਨਸਰਾਂ ਤੇ ਸਖ਼ਤ ਪਕੜ ਬਣਾਉਂਦੇ ਹੋਏ, ਜਨਤਕ ਭਲਾਈ ਅਤੇ ਆਪਣੇ ਨਾਗਰਿਕਾਂ ਦੇ ਮਾਣ-ਸਨਮਾਨ ਨੂੰ ਸੁਰੱਖਿਅਤ ਰੱਖਣ ਲਈ, ਬੁਟਲੈਗਰਾਂ ਅਤੇ ਅਸ਼ਲੀਲ ਵਿਵਹਾਰ ਦੇ ਵਿਰੁੱਧ ਨਿਰਣਾਇਕ ਕਾਰਵਾਈ....
ਡਿਪਟੀ ਕਮਿਸ਼ਨਰ ਨੇ ਕਾਲਿਆਂਵਾਲਾ ਖੂਹ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਜਲੀ
ਅੰਮ੍ਰਿਤਸਰ, 1 ਅਗਸਤ: ਆਜਾਦੀ ਦੀ ਪਹਿਲੀ ਲੜਾਈ ਜਿਸ ਨੂੰ ਮੰਗਲ ਪਾਂਡੇ ਨੇ ਸ਼ੁਰੂ ਕੀਤਾ ਸੀ ਦੇ ਸਬੰਧ ਵਿੱਚ ਅਜਨਾਲਾ ਵਿਖੇ 26 ਰੈਜਮੈਂਟ ਆਫ ਬੰਗਾਲ ਨੇਟਿਵ ਇੰਨਫੈਂਟਰੀ ਦੇ ਜਵਾਨਾਂ ਵੱਲੋਂ ਵੀ ਇਸ ਵਿੱਚ ਹਿੱਸਾ ਲਿਆ ਅਤੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਕਾਲਿਆਂਵਾਲਾ ਖੂਹ ਵਿਖੇ ਪੁੱਜੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਦੋ ਮਿੰਟ ਦਾ ਮੋਨ ਵੀ ਧਾਰਿਆ ਗਿਆ। ਸ੍ਰੀ ਤਲਵਾੜ ਨੇ ਦੱਸਿਆ ਕਿ ਆਜਾਦੀ ਦੀ ਇਸ ਲੜਾਈ ਵਿੱਚ....
ਪ੍ਰਧਾਨ ਮੰਤਰੀ ਨੂੰ ਸੰਸਦ ਵਿੱਚ ਮਨੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ : ਬਾਜਵਾ
ਪ੍ਰਧਾਨ ਮੰਤਰੀ ਮੋਦੀ ਲਈ ਇਹ ਸਾਬਤ ਕਰਨ ਲਈ ਇਮਤਿਹਾਨ ਹੈ ਕਿ ਭਾਰਤ ਅਜੇ ਵੀ ਇੱਕ ਧਰਮ ਨਿਰਪੱਖ ਲੋਕਤੰਤਰੀ ਦੇਸ਼ ਹੈ: ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ, 31 ਜੁਲਾਈ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਨੀਪੁਰ ਦੇ ਕੂਕੀ ਭਾਈਚਾਰੇ ਨਾਲ ਹੋਈ ਬੇਰਹਿਮੀ ਬਾਰੇ ਸਫ਼ਾਈ ਦੇਣ ਦੀ ਅਪੀਲ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਸਦਨ ਵਿੱਚ ਮਨੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨ।....
ਸ਼੍ਰੋਮਣੀ ਕਮੇਟੀ ਨੇ ਨਿਊਯਾਰਕ ਪੁਲਿਸ ਵਿਚ ਸਿੱਖਾਂ ਨੂੰ ਦਾੜ੍ਹੀ ਕੱਟਣ ਲਈ ਮਜ਼ਬੂਰ ਕਰਨ ਦੀ ਕੀਤੀ ਨਿੰਦਾ
ਅੰਮ੍ਰਿਤਸਰ, 31 ਜੁਲਾਈ : ਅਮਰੀਕਾ ਦੇ ਨਿਊਯਾਰਕ ਅੰਦਰ ਪੁਲਿਸ ਵਿਚ ਡਿਊਟੀ ਨਿਭਾਉਂਦੇ ਇਕ ਸਿੱਖ ਨੌਜੁਆਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ। ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਅਮਰੀਕਾ ਦੇਸ਼ ਦੇ ਵਿਕਾਸ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ, ਪਰ ਦੁੱਖ ਦੀ ਗੱਲ....
ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਕੰਨਿਆ ਭਰੂਣ ਹੱਤਿਆ ਦੀ ਲਾਹਨਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੱਬਾਂ-ਭਾਰ ਹੋਈ 
ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ, ਪਿੰਡਾਂ ਅਤੇ ਸ਼ਹਿਰਾਂ ਦੀ ਵਾਰਡ ਵਾਈਜ ਸੈਕਸ ਰੇਸ਼ੋ ਦੀ ਰੀਪੋਰਟ ਤਿਆਰ ਕੀਤੀ ਸਿਹਤ ਵਿਭਾਗ ਫ਼ਰਜ਼ੀ ਗ੍ਰਾਹਕ ਬਣਾ ਕੇ ਲਿੰਗ ਨਿਰਧਾਰਤ ਕਰਨ ਵਾਲੇ ਅਲਟਰਾਸਾਊਂਡ ਸਕੈਨਿੰਗ ਸੈਂਟਰਾਂ ਦਾ ਪਰਦਾਫਾਸ਼ ਕਰੇਗਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਣ-ਜੰਮੀਆਂ ਧੀਆਂ ਦੀ ਅਵਾਜ਼ ਬਣਨ ਦਾ ਸੱਦਾ ਗੁਰਦਾਸਪੁਰ, 31 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਕੰਨਿਆ ਭਰੂਣ....
ਸਰਹੱਦ ’ਤੇ ਡਰੋਨ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਕੰਟਰੋਲ ਰੂਮ ਦੇ ਨੰਬਰ ਦੱਸੋ
1800-180-1852 ’ਤੇ ਜਾਂ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਜਾਵੇ - ਏ.ਡੀ.ਸੀ. ਸੁਭਾਸ਼ ਚੰਦਰ ਨਸ਼ਾ ਮੁਕਤੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਗੁਰਦਾਸਪੁਰ, 31 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਸ੍ਰੀ....
ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜ਼ਰੂਰ ਬਣਵਾਉਣ - ਡਿਪਟੀ ਕਮਿਸ਼ਨਰ
‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 31 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜ਼ਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ....
ਕੈਬਨਿਟ ਮੰਤਰੀ ਕਟਾਰੂਚੱਕ  ਨੇ,150 ਲਾਭਪਾਤਰੀਆਂ ਨੂੰ ਵੰਡੇ ਲੇਬਰ ਕਾਰਡ
ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ-ਲਾਲ ਚੰਦ ਕਟਾਰੂਚੱਕ ਪਠਾਨਕੋਟ, 30 ਜੁਲਾਈ : ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਹੀ ਉਪਰਾਲਾ ਹੈ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਸਿੱਧੇ ਤੋਰ ਤੇ ਲੋਕਾਂ ਤੱਕ ਪਹੁੰਚੇ ਅਤੇ ਇਸ ਉਦੇਸ ਦੇ ਨਾਲ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਕਾਰਜ ਪ੍ਰਣਾਲੀ ਅਪਣਾਈ ਜਾ ਰਹੀ ਹੈ ਕਿ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ....
ਅੱਖਾਂ ਦੀ ਲਾਗ ਅੱਗੇ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ-ਸਿਵਲ ਸਰਜਨ
ਤਰਨ ਤਾਰਨ, 31 ਜੁਲਾਈ : ਹੜ ਪ੍ਰਭਾਵਿਤ ਇਲਾਕਿਆਂ ਅਤੇ ਇਸ ਮੌਸਮ ਵਿੱਚ ਆਮ ਤੌਰ 'ਤੇ ਅੱਖਾਂ ਵਿੱਚ ਇੰਫੈਕਸ਼ਨ ਦੇ ਕੇਸ ਜ਼ਿਆਦਾ ਪਾਏ ਜਾਂਦੇ ਹਨ, ਜਿਸ ਸਬੰਧੀ ਵਧੇਰੇ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਅੱਖਾਂ ਦੇ ਫਲੂ ਜਿਸਨੂੰ ਕੰਜਕਤੀਵਾਇਟਸ ਵੀ ਕਿਹਾ ਜਾਂਦਾ ਹੈ, ਪ੍ਰਤੀ ਸੁਚੇਤ ਹੋਣਾ ਜਰੂਰੀ ਹੈ ।ਉਹਨਾਂ ਕਿਹਾ ਕਿ ਅੱਖਾਂ ਵਿੱਚ ਹੋਣ ਵਾਲੀ ਕਿਸੇ ਵੀ ਤਰਾਂ ਦੀ ਇੰਫੈਕਸ਼ਨ ਨਾਲ ਆਈ ਲਾਲੀ ਲਾਗ ਦੀ ਬਿਮਾਰੀ ਦੀ ਨਿਸ਼ਾਨੀ ਹੈ, ਜਿਸ....
ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾ-ਡਿਪਟੀ ਕਮਿਸ਼ਨਰ
ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਸਾਰਿਆਂ ਦਾ ਫਰਜ਼ ਤਰਨ ਤਾਰਨ, 31 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਅਗਵਾਈ ਹੇਠ ਅੱਜ ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ’ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਾਨ ਸ਼ਹੀਦ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਣ ਕੀਤੇ ਗਏ। ਇਸ ਮੌਕੇ ਸੰਬੋਧਨ ਕਰਿਦਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ....
ਸਿਹਤ ਵਿਭਾਗ ਡੇਂਗੂ ਤੋਂ ਬਚਾਅ ਦੇ ਨੁਕਤੇ ਕੀਤੇ ਸਾਂਝੇ
ਕਿਹਾ, ਮਾਨਸੂਨ ਸੀਜ਼ਨ ਵਿੱਚ ਲੋਕ ਆਪਣਾ ਆਲਾ-ਦੁਆਲਾ ਸਾਫ ਰੱਖਣ ਅਤੇ ਸਾਫ ਪਾਣੀ ਖੜ੍ਹਾ ਨਾ ਰਹਿਣ ਦੇਣ ਬਟਾਲਾ, 31 ਜੁਲਾਈ : ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਡੇਂਗੂ ਦੀ ਸ਼ੁਰੂਆਤ ਸਾਫ਼ ਖੜੇ ਪਾਣੀ ਵਿੱਚ ਹੁੰਦੀ ਹੈ ਤੇ ਲਾਰਵੇ ਤੋਂ ਮੱਛਰ ਬਣਨ ਵਿਚ ਲਗਭਗ ਇਕ ਹਫ਼ਤਾ ਲੱਗਦਾ ਹੈ। ਡੇਂਗੂ ਜਨਮ ਸਥਾਨ ਤੋਂ 200 ਮੀਟਰ ਦੇ ਘੇਰੇ ਵਿਚ ਹਮਲਾ ਕਰ ਸਕਦਾ ਹੈ ਤੇ ਡੇਂਗੂ ਆਮ ਤੌਰ ਤੇ ਸਵੇਰੇ 9 ਤੋਂ 11 ਵਜੇ ਅਤੇ ਸ਼ਾਮ ਨੂੰ 4 ਤੋਂ 6 ਵਜੇ ਦੇ ਵਿਚਕਾਰ ਹਮਲਾ ਕਰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ....
ਵਿਧਾਇਕ ਸ਼ੈਰੀ ਕਲਸੀ, ਬਟਾਲਾ ਕੈੰਪ ਵਿਖੇ ਪਹੁੰਚੇ
ਈ-ਰਿਕਸ਼ਾ ਯੂਨੀਅਨ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਬਟਾਲਾ, 31 ਜੁਲਾਈ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਈ-ਰਿਕਸ਼ਾ ਯੂਨੀਅਨ ਦੇ ਸੱਦੇ ਤੇ ਬਟਾਲਾ ਕੈਂਪ ਵਿਖੇ ਪਹੁੰਚੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਦੀ ਸੇਵਾ ਵਿੱਚ ਉਹ ਦਿਨ ਰਾਤ ਹਾਜਰ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨੀਆਂ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਈ....
ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਕਿਸ਼ਨਕੋਟ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ਼ ਲਿਆ
ਪੰਜਾਬ ਸਰਕਾਰ, ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਸ੍ਰੀ ਹਰਗੋਬਿੰਦਪੁਰ ਸਾਹਿਬ, 31 ਜੁਲਾਈ : ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਕਿਸ਼ਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ਼ ਲੈਣ ਉਪਰੰਤ ਕੀਤਾ। ਵਿਧਾਇਕ ਅਮਰਪਾਲ ਸਿੰਘ ਨੇ ਗੱਲ ਕਰਦਿਆਂ ਦੱਸਿਆ ਕਿ....
ਆਈ ਟੀ ਆਈ ਕਾਦੀਆਂ ਵਿੱਚ ਚੱਲ ਰਹੀਆ ਟਰੇਡਾਂ ਅਨੁਸਾਰ ਕਿੱਤਾ ਮੁਖੀ ਕੋਰਸਾਂ ਵਿੱਚ ਦਾਖਲਾ ਕੀਤਾ ਜਾ ਰਿਹਾ  : ਚੇਅਰਮੈਨ 
ਸਪੋਰਟ ਰਾਊਂਡ ਕੌਸਲਿੰਗ ਰਾਹੀਂ ਕੱਲ 01 ਅਗਸਤ ਤੋਂ 31 ਅਗਸਤ 2023 ਤੱਕ ਟਰੇਡਾਂ ਵਿੱਚ ਖਾਲੀ ਰਹਿ ਗਈਆਂ ਸੀਟਾਂ ਵਿੱਚ ਦਾਖਲਾ ਕੀਤਾ ਜਾਵੇਗਾ ਕਾਦੀਆਂ , 31 ਜੁਲਾਈ : ਚੇਅਰਮੈਨ ਆਈ ਐਮ ਸੀ, ਆਈ ਟੀ ਆਈ ਕਾਦੀਆਂ ਸੁਖਜਿੰਦਰ ਸਿੰਘ ਅਤੇ ਆਈਟੀਆਈ ਦੇ ਪ੍ਰਿੰਸੀਪਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ ਟੀ ਆਈ ਕਾਦੀਆਂ ਵਿੱਚ ਚੱਲ ਰਹੀਆ ਟਰੇਡਾਂ ਅਨੁਸਾਰ ਕਿੱਤਾ ਮੁਖੀ ਕੋਰਸਾਂ ਵਿੱਚ ਦਾਖਲਾ ਕੀਤਾ ਜਾ ਰਿਹਾ ਹੈ। ਚੇਅਰਮੈਨ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸਪੋਰਟ ਰਾਊਂਡ ਕੌਸਲਿੰਗ ਮਿਤੀ 01 ਅਗਸਤ 2023....