ਮਾਝਾ

ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਪਿਛਲੇ ਸਾਲ ਨਾਲੋਂ 100 ਕੇਸਾਂ ਦੀ ਕਮੀ ਆਈ 
ਹੁਣ ਤੱਕ ਕਿਸਾਨਾਂ ਨੂੰ 92500 ਦਾ ਜੁਰਮਾਨਾ ਪਾਇਆ ਅੰਮ੍ਰਿਤਸਰ , 30 ਸਤੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਦਿਨ ਰਾਤ ਕੋਸ਼ਿਸ਼ਾਂ ਦਾ ਨਤੀਜਾ ਹੈ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਹੁਣ ਤੱਕ ਅੱਗ ਦੇ ਕਰੀਬ 100 ਕੇਸ ਘੱਟ ਆਏ ਹਨ। ਇਹ ਪ੍ਰਗਟਾਵਾ ਕਰਦੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 30 ਸਤੰਬਰ ਤੱਕ 174 ਕੇਸ ਪਰਾਲੀ ਨੂੰ ਅੱਗ ਲਗਾਉਣ ਦੇ ਆ ਚੁੱਕੇ ਸਨ, ਜਦ ਕਿ ਇਸ ਸਾਲ ਕੇਵਲ....
ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ, ਫਸਲ ਦਾ ਇੱਕ ਇੱਕ ਦਾਣਾ ਖਰੀਦ ਕੀਤਾ ਜਾਵੇਗਾ- ਡਿਪਟੀ ਕਮਿਸ਼ਨਰ
ਖਰੀਦ ਕੇਂਦਰਾਂ ਵਿੱਚ ਕਿਸਾਨਾਂ ਆੜਤੀਆਂ ਅਤੇ ਪੱਲੇਦਾਰਾਂ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ -ਜ਼ਿਲ੍ਹਾ ਮੰਡੀ ਅਫਸਰ ਕੰਬਾਇਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਕੱਟ ਸਕਣਗੀਆਂ ਝੋਨਾ ਅੰਮ੍ਰਿਤਸਰ 30 ਸਤੰਬਰ 2024 : ਆ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਸਰਕਾਰੀ ਖਰੀਦ ਲਈ ਜਰੂਰੀ ਹੈ ਕਿ ਕਿਸਾਨ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਉਣ। ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਇਹ....
ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਵਲੋਂ ਪਰਾਲੀ ਸਬੰਧੀ ਜਾਗਰੂਕਤਾ ਲਈ ਪਿੰਡਾਂ ਦਾ ਦੌਰਾ
ਅੰਮ੍ਰਿਤਸਰ 30 ਸਤੰਬਰ 2024 : ਸ੍ਰੀ ਅਮਨਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਵੱਲੋਂ ਖੇਤੀ ਬਾੜੀ ਵਿਭਾਗ ਦੇ ਅਫਸਰਾਂ ਅਤੇ ਥਾਣਾ ਤਰਸਿੱਕਾ ਦੇ ਅਧਿਕਾਰੀਆਂ ਨਾਲ ਮਿਲ ਕੇ ਜੱਬੋਵਾਲ, ਟਾਂਗਰਾ, ਕੋਟਲਾ ਬਥੰਨਗੜ੍ਹ, ਭੱਟੀਕੇ, ਸਰਾਏ, ਬੁਲਾਰਾ ਆਦਿ ਪਿੰਡਾ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਜੱਬੋਵਾਲ ਅਤੇ ਸਰਾਏ ਵਿੱਚ ਝੋਨੇ ਦੀ ਪਰਾਲੀ ਨੂੰ ਸਟੋਰ ਕਰਨ ਲਈ ਸਥਾਪਤ ਕੀਤੇ ਗਏ ਡੰਪ ਦਾ ਵੀ ਜਾਇਜਾ ਲਿਆ ਗਿਆ। ਇਸ ਦੋਰਾਨ ਉਹਨਾ ਵੱਲੋ ਕਿਸਾਨਾ ਨਾਲ ਮੀਟਿੰਗਾਂ ਕਰਕੇ ਉਹਨਾ ਨੂੰ ਫਸਲਾਂ ਦੀ....
ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ, ਜਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਇੱਕ ਪੇੜ ਮਾਂ ਕੇ ਨਾਂਮ ਮੁਹਿਮ ਤਹਿਤ ਜ਼ਿਲਾ ਕਚਹਿਰੀਆ ਅੰਮ੍ਰਿਤਸਰ ਵਿਖੇ ਲਗਾਏ ਬੂਟੇ
ਅੰਮ੍ਰਿਤਸਰ 30 ਸਤੰਬਰ 2024 : ਪੰਜਾਬ ਸਰਕਾਰ ਵਲੋ ਵਾਤਾਵਰਨ ਨੂੰ ਬਚਾਉਣ ਅਤੇ ਸਾਫ ਰੱਖਣ ਲਈ ਜਿਲਾ ਕਚਿਹਰੀ, ਅੰਮ੍ਰਿਤਸਰ ਵਿਖੇ ਵੱਖ ਵੱਖ ਤਰਾਂ ਦੇ ਰੁੱਖ ਲਗਾਏ ਗਏ। ਇਸ ਮੌਕੇ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਬਲਜਿੰਦਰ ਸਿੰਘ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਮਿਸ ਮਨਦੀਪ ਕੋਰ, ਮਾਣਯੋਗ ਪ੍ਰਿਸੀਪਲ ਜੱਜ ਫੈਮਲੀ ਕੋਰਟ, ਅੰਮ੍ਰਿਤਸਰ, ਸ੍ਰੀ ਸਤਿਨ ਗੋਇਲ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਰਣਧੀਰ ਸਿੰਘ ਵਰਮਾ, ਮਾਣਯੋਗ....
ਸਰਪੰਚ ਲਈ ਬੋਲੀ ਲਗਾਉਣ ਵਾਲਿਆਂ 'ਤੇ ਪਰਚਾ ਦਰਜ ਹੋਵੇ : ਪ੍ਰਤਾਪ ਸਿੰਘ ਬਾਜਵਾ 
ਗੁਰਦਾਸਪੁਰ, 30 ਸਤੰਬਰ 2024 : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਹੜੇ ਸੈਕਟਰੀ ਜਾਂ ਅਧਿਕਾਰੀ ਦਫਤਰਾਂ ਵਿੱਚ ਨਹੀਂ ਹਨ ਉਹਨਾਂ ਦੀ ਸ਼ਿਕਾਇਤ ਜਰੂਰ ਕਰਨਗੇ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਆਪਣੀਆਂ ਧੱਕੇਸ਼ਾਹੀਆਂ ਅਤੇ ਜ਼ਿਆਦਤੀਆਂ ਦਾ ਖਾਮਿਆਜ਼ਾ ਭੁਗਤਨਾ ਪਵੇਗਾ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਵਿਰੋਧੀ ਧਿਰਾਂ ਦੇ ਸਰਪੰਚੀ ਦੇ ਉਮੀਦਵਾਰਾਂ ਨੂੰ ਐਨਓਸੀ ਤੱਕ ਨਹੀਂ ਦਿੱਤੀ ਜਾ ਰਹੀ ਅਤੇ ਹੋਰ ਵੀ ਕਈ ਤਰੀਕਿਆਂ ਨਾਲ ਪਰੇਸ਼ਾਨ....
ਪਿੰਡਾਂ ‘ਚ ਸਰਪੰਚੀ ਦੀ ਲੱਗਣ ਲੱਗੀ ਬੋਲੀ, ਹਰਦੋਵਾਲ ਕਲਾਂ ਵਿੱਚ ਸਰਪੰਚੀ ਲਈ ਲੱਗੀ 2 ਕਰੋੜ ਦੀ ਬੋਲੀ
ਡੇਰਾ ਬਾਬਾ ਨਾਨਕ, 30 ਸਤੰਬਰ 2024 : ਸੂਬੇ ਵਿੱਚ ਜਦੋਂ ਤੋਂ ਪੰਚਾਇਤੀ ਚੋਣਾਂ ਦਾ ਐਲਾਨ ਹੋਇਆ ਹੈ, ਉਸ ਦਿਨ ਤੋਂ ਪੰਚਾਇਤੀ ਚੋਣਾਂ ਲੜਨ ਚਾਹਵਾਨਾਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਸੂਬੇ ਦੇ ਕਈ ਪਿੰਡਾਂ ਵਿੱਚ ਜਿੱਥੇ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਜਾ ਚੁੱਕੀ ਹੈ, ਉੱਥੇ ਕਈ ਪਿੰਡਾਂ ਵਿੱਚੋਂ ਸਰਪੰਚੀ ਲਈ ਬੋਲੀ ਲਗਾਉਣ ਦੀਆਂ ਖਬਰਾਂ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਹਰਦੋਵਾਲ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ....
ਪੰਚਾਇਤੀ ਚੋਣਾਂ-2024, ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ
ਤਰਨ ਤਾਰਨ, 30 ਸਤੰਬਰ 2024 : ਜਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਗੁਲਪੀ੍ਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ 2024 ਸ਼ਾਮ 03 ਵਜੇ ਤੱਕ ਆਪਣੇ ਨਾਮਜਦਗੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ....
'ਖੇਡਾ ਵਤਨ ਪੰਜਾਬ' ਦੀਆਂ ’ ਵਿੱਚ 'ਪੈਰਾ ਖੇਡਾਂ' ਸ਼ਾਮਿਲ
20 ਨਵੰਬਰ ਤੋਂ ਲੈ ਕੇ 25 ਨਵੰਬਰ 2024 ਤੱਕ ਜ਼ਿਲ੍ਹਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆਂ ਜਾਣਗੀਆਂ ਵਧੇਰੇ ਜਾਣਕਾਰੀ ਲੈਣ ਲਈ ਨੋਡਲ ਅਫਸਰ ਦੇ ਮੋਬਾਇਲ ਨੰਬਰ 78886-02166 'ਤੇ ਸੰਪਰਕ ਕੀਤਾ ਜਾ ਸਕਦਾ ਹੈ ਗੁਰਦਾਸਪੁਰ, 30 ਸਤੰਬਰ 2024 : ਸਹਾਇਕ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਪਹਿਲੀ ਵਾਰ ਪੈਰਾ ਖੇਡਾਂ ਨੂੰ 'ਖੇਡਾ ਵਤਨ ਪੰਜਾਬ' ਦੀਆਂ ’ ਵਿੱਚ ਸ਼ਾਮਿਲ ਕੀਤਾ ਗਿਆ ਹੈ ਅਤੇ ਇਹ ਖੇਡਾਂ 20 ਨਵੰਬਰ ਤੋਂ ਲੈ ਕੇ 25 ਨਵੰਬਰ 2024 ਤੱਕ ਜ਼ਿਲ੍ਹਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ....
ਐੱਸਡੀਐੱਮ ਵੱਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਰੈਵੀਨਿਊ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀ ਮੀਟਿੰਗ
ਗੁਰਦਾਸਪੁਰ, 30 ਸਤੰਬਰ 2024 : ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆ ਅੱਜਐੱਸ.ਡੀ ਐੱਮ ਗੁਰਦਾਸਪੁਰ, ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਰੈਵੀਨਿਊ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਮੀਟਿੰਗ ਦੌਰਾਨ ਐੱਸ. ਡੀ.ਐੱਮ ਵੱਲੋਂ ਨੰਬਰਦਾਰ ਅਤੇ ਪਟਵਾਰੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਵੱਖ ਵੱਖ ਮਾਧਿਅਮ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਪ੍ਰੇਰਿਤ
ਪਿੰਡ ਭੱਠੀਵਾਲ, ਰਿਆਲੀ ਕਲਾਂ ਅਤੇ ਰਿਆਲੀ ਖੁਰਦ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਬਟਾਲਾ, 30 ਸਤੰਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ- ਵੱਖ ਵਿਭਾਗਾਂ ਦੀਆਂ ਗਠਿਤ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਅੱਜ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡਾਂ ਭੱਠੀਵਾਲ, ਰਿਆਲੀ ਕਲਾਂ ਅਤੇ ਰਿਆਲੀ ਖੁਰਦ....
ਬਟਾਲਾ 'ਚ ਬ੍ਰੇਕਾਂ ਫੇਲ੍ਹ ਹੋਣ ਕਾਰਨ ਬੱਸ ਉਡੀਕ ਘਰ ਦੇ ਸ਼ੈੱਡ ਨਾਲ ਟਕਰਾਈ, 4 ਲੋਕਾਂ ਦੀ ਮੌਤ ਤੇ 15 ਤੋਂ ਵੱਧ ਜ਼ਖ਼ਮੀ
ਬਟਾਲਾ, 30 ਸਤੰਬਰ 2024 : ਬਟਾਲਾ ਦੇ ਕਾਦੀਆਂ ਰੋਡ ਨੇੜੇ ਪਿੰਡ ਸ਼ਾਹਬਾਦ ਵਿਖੇ ਵਾਪਰੇ ਇਕ ਭਿਆਨਕ ਹਾਦਸੇ 'ਚ 4 ਲੋਕਾਂ ਦੀ ਮੌਤ ਤੇ 15 ਤੋਂ ਜ਼ਿਆਦਾ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ। ਕਾਦੀਆਂ ਤੋਂ ਬਟਾਲਾ ਵੱਲ ਨੂੰ ਆ ਰਹੀ ਇਕ ਬੱਸ ਬੇਕਾਬੂ ਹੋ ਕੇ ਸ਼ਾਹਬਾਦ ਮੋੜ ਦੇ ਬਣੇ ਉਡੀਕ ਘਰ ਦੇ ਸ਼ੈੱਡ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਬੱਸ ਇਕ ਸਕੂਟਰੀ ਨੂੰ ਬਚਾਉਂਦੀ ਹੋਈ ਸ਼ਾਹਬਾਦ ਪਿੰਡ ਦੇ ਮੋੜ 'ਤੇ ਬਣੇ ਉਡੀਕ ਘਰ ਦੇ ਸ਼ੈੱਡ ਨਾਲ ਜਾ ਟਕਰਾਈ ਹਾਦਸਾ ਇੰਨਾ ਭਿਆਨਕ ਸੀ ਕਿ ਸ਼ੈੱਡ ਨੂੰ ਚੀਰਦਿਆਂ....
ਗੁਰਦਾਸਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ
ਗੁਰਦਾਸਪੁਰ, 29 ਸਤੰਬਰ 2024 : ਥਾਣਾ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਬੀਵਾਂ ਧਕਾਲਾ ਨੇੜੇ ਬੀਤੀ ਰਾਤ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਤੇ ਜਾ ਰਹੇ ਮਾਂ-ਪੁੱਤ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਮਾਂ-ਪੁੱਤ ਦੀ ਮੌਤ ਹੋ ਗਈ। ਇਸ ਘਟਨਾਂ ਸਬੰਧੀ ਥਾਣਾ ਬਹਿਰਾਮਪੁਰ ਦੀ ਪੁਲਿਸ ਵੱਲੋਂ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾਂ ਸਬੰਧੀ....
ਭਾਈ ਬਲਦੇਵ ਸਿੰਘ ਵਡਾਲਾ ਨੂੰ ਹਵਾਈ ਅੱਡੇ 'ਤੇ ਸਕਰੀਨਿੰਗ ਲਈ ਪੱਗਾਂ ਉਤਾਰਨ ਲਈ ਕਹਿਣਾ ਮੰਦਭਾਗਾ : ਕੈਬਨਿਟ ਮੰਤਰੀ ਧਾਲੀਵਾਲ
ਅੰਮ੍ਰਿਤਸਰ, 29 ਸਤੰਬਰ 2024 : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਸਾਡੀ ਪੱਗ ਨੂੰ ਏਅਰਪੋਰਟ ਤੇ ਇਸ ਤਰੀਕੇ ਨਾਲ ਉਤਾਰਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਬਲਦੇਵ ਸਿੰਘ ਵਡਾਲਾ ਸਿੱਖ ਕੌਮ ਦੇ ਮਹਾਨ ਕੀਰਤਨੀ ਹਨ, ਜੇਕਰ ਉਹਨਾਂ ਨਾਲ ਇਸ ਤਰੀਕੇ ਨਾਲ ਹੋਇਆ ਹੈ ਤਾਂ ਮੈਂ ਇਸ ਦੀ ਨਿੰਦਾ ਕਰਦਾ ਹਾਂ। ਉਹਨਾਂ ਕਿਹਾ ਕਿ ਅਮਰੀਕਾ ਵਿੱਚ ਬਹੁਤ ਸਾਰੇ ਸਿੱਖ ਵੱਸਦੇ ਹਨ ਅਤੇ ਹਰ ਇੱਕ ਨੂੰ ਪੱਗ ਦੀ ਅਹਿਮੀਅਤ ਬਾਰੇ ਪਤਾ ਹੈ। ਉਹਨਾਂ ਕਿਹਾ ਕਿ ਅਮਰੀਕਾ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਏਅਰਪੋਰਟ....
ਖਡੂਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਅੰਮ੍ਰਿਤਪਾਲ ਸਿੰਘ ਬਣਾਵੇਗਾ ਆਪਣੀ ਸਿਆਸੀ ਪਾਰਟੀ, ਪਿਤਾ ਨੇ ਕੀਤਾ ਐਲਾਨ
ਚੰਡੀਗੜ੍ਹ, 29 ਸਤੰਬਰ 2024 : ਅੰਮ੍ਰਿਤਸਰ, 29 ਸਤੰਬਰ 2024 : ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਨਵੀਂ ਪਾਰਟੀ ਖੜੀ ਕਰਨ ਲਈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਜੀ ਦਾ ਲਿਆ ਓਟ ਆਸਰਾ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਜ ਕਰੇਗਾ ਖ਼ਾਲਸਾ ਦੇ ਸੰਕਲਪ ’ਤੇ ਰਾਜਭਾਗ ਸਥਾਪਿਤ ਕਰਨ ਲਈ ਪੰਥਕ ਪਾਰਟੀ ਖੜੀ ਕਰਨ ਲਈ ਕੀਤੀ ਗਈ ਅਰਦਾਸ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਦੇ ਚਰਨਾਂ ਵਿੱਚ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਟੀਮ ਵੱਲੋਂ ਕੀਤੀ ਅਰਦਾਸ ਬੇਨਤੀ ਕਿ “ਪੰਜਾਬ ਦੀ ਧਰਤੀ ਦੇ ਕਰਮਾਂ ਵਿੱਚ ਰਾਜ ਕਰੇਗਾ....
ਪਿੰਡ ਲੀਲਕਲਾਂ ਦੇ ਵਿਖੇ ਸਰੋਵਰ ‘ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ
ਬਟਾਲਾ, 29 ਸਤੰਬਰ 2024 : ਬਟਾਲਾ ਦੇ ਨੇੜਲੇ ਪਿੰਡ ਲੀਲਕਲਾਂ ਵਿਖੇ ਗੁਰਦੁਆਰਾ ਮੱਕਾ ਸਾਹਿਬ ਵਿਖੇ ਐਤਵਾਰ ਸਵੇਰੇ ਤਕਰੀਬਨ 5:30 ਵਜੇ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ਵਿੱਚ ਇਸ਼ਨਾਨ ਕਰਨ ਸਮੇਂ ਡੁੱਬਣ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਲਵੰਤ ਸਿੰਘ ਤੇ ਰਣਜੀਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਕੰਡੀਲੇ ਤੋਂ ਬਲਵੰਤ ਸਿੰਘ ਆਪਣੇ ਮੋਟਰਸਾਈਕਲ 'ਤੇ ਆਪਣੀ ਪਤਨੀ ਰਣਜੀਤ ਕੌਰ ਨਾਲ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਜਦੋਂ ਬਲਵੰਤ ਸਿੰਘ....