ਮਾਝਾ

ਹਰ ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦਾ ਕਾਰਡ ਜਰੂਰ ਬਣਵਾਏ : ਡਿਪਟੀ ਕਮਿਸ਼ਨਰ 
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 3 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ....
ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਬਣਾਈਆਂ ‘ਵਾਲ ਪੇਟਿੰਗ’ ਬਣੀਆਂ ਖਿੱਚ ਦਾ ਕੇਂਦਰ
ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹਰਿਆ-ਭਰਿਆ ਅਤੇ ਸੁੰਦਰ ਰੱਖਣ ਦਾ ਸੁਨੇਹਾ ਦੇਣ ਵਿੱਚ ਸਫਲ ਰਹੀਆਂ ‘ਵਾਲ ਪੇਟਿੰਗ’ ਬਟਾਲਾ, 3 ਜੁਲਾਈ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਨਗਰ ਨਿਗਮ ਬਟਾਲਾ ਲਗਾਤਾਰ ਯਤਨਸ਼ੀਲ ਹੈ, ਜਿਸ ਤਹਿਤ ਨਗਰ ਨਿਗਮ ਬਟਾਲਾ ਵਲੋ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਸੁੰਦਰ ਪੇਟਿੰਗ ਕਰਵਾਈਆਂ ਗਈਆਂ ਹਨ, ਜੋ ਲੋਕਾਂ ਵਿੱਚ ਖਿੱਚ ਦਾ ਕੇਂਦਰ ਬਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਨਗਰ ਨਿਗਮ-ਕਮ-ਐਸ.ਡੀ.ਐਮ ਬਟਾਲਾ ਨੇ....
ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 144 ਲਾਗੂ
04 ਤੋਂ 15 ਜੁਲਾਈ ਤੱਕ ਚੱਲਣਗੀਆਂ ਅੱਠਵੀਂ ਸ੍ਰੇਣੀ ਦੀਆਂ ਰੀ ਅਪੀਅਰ ਦੀਆਂ ਪ੍ਰੀਖਿਆਵਾਂ-ਜਿ਼ਲ੍ਹਾ ਮੈਜਿਸਟ੍ਰੇਟ ਤਰਨ ਤਾਰਨ, 03 ਜੁਲਾਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਮਿਤੀ 04 ਜੁਲਾਈ, 2023 ਤੋਂ 15 ਜੁਲਾਈ, 2023 ਤੱਕ ਸਵੇਰ ਦੇ ਸ਼ੈਸ਼ਨ ਵਿੱਚ ਬੋਰਡ ਵੱਲੋਂ ਜਿ਼ਲ੍ਹਾ ਤਰਨਤਾਰਨ ਅੰਦਰ ਵੱਖ ਵੱਖ ਸਥਾਪਿਤ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਮੈਜਿਸਟ੍ਰੇਟ ਤਰਨਤਾਰਨ ਸ਼ੀ੍ਮਤੀ ਬਲਦੀਪ....
ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 03 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਦੇ ਨਿਰਦੇਸ਼ਾ ਅਨੁਸਾਰ ਅੱਜ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ ਗਿਆ। ਉੁਹਨਾਂ ਵੱਲੋਂ ਬਲਾਕ ਤਰਨ ਤਾਰਨ ਦੀ ਗ੍ਰਾਮ ਪੰਚਾਇਤ ਕੱਕਾ ਕੰਡਿਆਲਾ ਅਤੇ ਬਲਾਕ ਨੌਸ਼ਿਹਰਾ ਪੰਨੂਆ ਦੀਆਂ ਗ੍ਰਾਮ ਪੰਚਾਇਤਾਂ ਚੋਤਾਲਾ ਅਤੇ ਸ਼ੇਰੋ ਦਾ ਵਿਖੇ ਚੱਲ ਰਹੇ ਵੱਖ- ਵੱਖ ਕੰਮਾਂ ਦਾ ਨਿਰੀਖਣ....
ਠੱਗ ਟਰੈਵਲ ਏਜੰਟ ਵਲੋਂ ਕੀਤੇ ਧੋਖੇ ਕਾਰਨ ਇਰਾਕ 'ਚ ਫਸੀ ਮਹਿਲਾ 10 ਮਹੀਨੇ ਬਾਅਦ ਭਾਰਤ ਪਰਤੀ 
ਅੰਮ੍ਰਿਤਸਰ ਏਅਰਪੋਰਟ ਤੇ ਖੁਦ ਲੜਕੀ ਨੂੰ ਲੈਣ ਪਹੰਚੇ ਐਨ ਆਰ ਆਈ ਮੰਤਰੀ ਧਾਲੀਵਾਲ ਅੰਮ੍ਰਿਤਸਰ 03 ਜੁਲਾਈ : 10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉੱਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ, ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਅੱਜ ਪੰਜਾਬ ਵਾਪਿਸ ਲਿਆਂਦਾ ਗਿਆ। ਉਕਤ ਲੜਕੀ ਨੂੰ ਲੈਣ ਲਈ ਸ: ਧਾਲੀਵਾਲ ਖੁਦ ਅੰਮ੍ਰਿਤਸਰ ਹਵਾਈ....
ਬੰਦੂਕ ਸੱਭਿਆਚਾਰ ਵਿਰੁੱਧ ਪਠਾਨਕੋਟ ਪੁਲਿਸ ਦੀ ਸਖ਼ਤ ਕਾਰਵਾਈ
ਪੁਲਿਸ ਨੇ ਇੱਕ .32 ਬੋਰ ਦਾ ਪਿਸਤੌਲ ਅਤੇ 50 ਰੌਂਦ ਕੀਤੇ ਜ਼ਬਤ ਪਠਾਨਕੋਟ, 2 ਜੁਲਾਈ : ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਵਡਿਆਈ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪਠਾਨਕੋਟ ਪੁਲਿਸ ਨੇ ਜ਼ਿਲੇ ਵਿਚ ਡਰ ਅਤੇ ਹਫੜਾ-ਦਫੜੀ ਦਾ ਮਾਹੌਲ ਪੈਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗੰਨ ਕਲਚਰ ਨੂੰ ਬੜ੍ਹਾਵਾ ਦੇਣ ਦੇ ਦੋਸ਼ ਵਿਚ ਤੁਰੰਤ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀਆਂ ਆਮ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਿਭਾਗ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਕੀਤੀ ਗਈ....
ਪਠਾਨਕੋਟ ਪੁਲਿਸ ਨੇ “ਵਿਜੀਲ-2” ਆਪਰੇਸ਼ਨ ਚਲਾਇਆ, ਅਪਰਾਧਿਕ ਗਤੀਵਿਧੀਆਂ ਤੇ ਕੱਸਿਆ ਸ਼ਿਕੰਜਾ
ਪੁਲਿਸ ਨੇ ਵੱਡੇ ਪੱਧਰ ਤੇ ਨਸ਼ੀਲੇ ਪਦਾਰਥਾਂ ਦਾ ਕੀਤਾ ਪਰਦਾਫਾਸ਼ ਉੱਚ ਪੱਧਰੀ ਓਪਰੇਸ਼ਨ ਵਿਜੀਲ-2 ਤਹਿਤ 14 ਅਪਰਾਧਿਕ ਮਾਮਲੇ ਦਰਜ ਕਰਕੇ 16 ਦੋਸ਼ੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੁਲਿਸ ਨੇ ਇੱਕ ਲਗਜ਼ਰੀ ਕਾਰ ਅਤੇ ਇੱਕ ਮੋਟਰਸਾਈਕਲ ਕੀਤਾ ਜ਼ਬਤ ਪਠਾਨਕੋਟ, 2 ਜੁਲਾਈ : ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਨਿਰਣਾਇਕ ਕਦਮ ਚੁੱਕਦੇ ਹੋਏ, ਪਠਾਨਕੋਟ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਇੱਕ ਵਿਆਪਕ ਮੁਹਿੰਮ “ਵਿਜੀਲ-2” ਸ਼ੁਰੂ ਕੀਤੀ ਹੈ। ਇਹ....
ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਸਿੱਖਿਆ ਅਡਵਾਈਜਰੀ ਕਮੇਟੀ ਦੇ ਮੈਂਬਰ ਨਿਯੁਕਤ
ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਦਾ ਸਿੱਖਿਆ ਸਲਾਹਕਾਰ ਕਮੇਟੀ ਦਾ ਮੈਂਬਰ ਬਣਨਾ ਗੁਰਦਾਸਪੁਰ ਜਿਲੇ ਲਈ ਮਾਣ ਵਾਲੀ ਗੱਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੰਮ ਕਰੇਗੀ 12 ਮੈਂਬਰੀ ਕਮੇਟੀ ਬਟਾਲਾ 2 ਜੁਲਾਈ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਰਾਜ ਦੇ ਸਮੂਹ ਪ੍ਰਾਇਮਰੀ , ਹਾਈ , ਮਿਡਲ ਤੇ ਸੈਕੰਡਰੀ ਸਕੂਲਾਂ ਵਿੱਚ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਅਤੇ ਸਕੂਲਾਂ ਬੁਨਿਆਦੀ ਢਾਚੇ ਵਿੱਚ ਬਦਲਾਅ ਲਿਆਉਣ ਲਈ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ....
ਮੁੱਖ ਸਕੱਤਰ ਪੰਜਾਬ ਬਾਬਾ ਬਕਾਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ
ਐਸਡੀਐਮ ਵਜੋਂ ਬਾਬਾ ਬਕਾਲਾ ਸਾਹਿਬ ਤੋਂ ਹੀ ਕੀਤੀ ਸੀ ਕੈਰੀਅਰ ਦੀ ਸ਼ੁਰੂਆਤ ਬਾਬਾ ਬਕਾਲਾ ਸਾਹਿਬ, 02 ਜੁਲਾਈ : ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬੀਤੇ ਸਮੇਂ, ਜਦੋਂ ਉਹ ਬਤੌਰ ਐਸ ਡੀ ਐਮ ਬਾਬਾ ਬਕਾਲਾ ਸਾਹਿਬ ਵਿਖੇ ਤਾਇਨਾਤ ਰਹੇ ਦੇ ਦਿਨਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉਹ ਇਸ ਉਪਰੰਤ ਪੁਰਾਣੇ ਐਸ ਡੀ ਐਮ ਦਫਤਰ, ਜਿੱਥੇ ਕਿ ਉਹ ਬਤੌਰ ਐਸ ਡੀ ਐਮ ਕੰਮ ਕਰਦੇ ਰਹੇ ਹਨ, ਵਿਚ ਵੀ ਗਏ। ਦੱਸਣਯੋਗ ਹੈ ਕਿ....
ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਨਵੇਂ ਬਣੇ ਮੁੱਖ ਸਕੱਤਰ ਅਨੁਰਾਗ ਵਰਮਾ
ਅੰਮ੍ਰਿਤਸਰ, 1 ਜੁਲਾਈ : ਅੱਜ ਪੰਜਾਬ ਦੇ ਨਵੇਂ ਬਣੇ ਮੁੱਖ ਸਕੱਤਰ ਅਨੁਰਾਗ ਵਰਮਾ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਹਨਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਜਿਸ ਤੋਂ ਬਾਅਦ ਇਨਫ਼ਰਮੇਸ਼ਨ ਦਫ਼ਤਰ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਐਸ ਜੀ ਪੀ ਸੀ ਦੇ ਅਧਿਕਾਰੀਆਂ ਵੱਲੋਂ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸਨਮਾਨਤ ਵੀ ਕੀਤਾ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ....
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਨੋਟਿਸ
ਵਿਦੇਸ਼ਾਂ ’ਚ ਸਿੱਖ ਵਿਰੋਧੀ ਘਟਨਾਵਾਂ ਨੂੰ ਲੈ ਕੇ ਵਿਦੇਸ਼ ਮੰਤਰੀ ਤੱਕ ਜਲਦ ਕਰਾਂਗੇ ਪਹੁੰਚ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ ਸਿੰਧ ਦੇ ਸ਼ਹਿਰ ਸੱਖਰ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ ਬੰਦ ਕਰਵਾਉਣ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ ਜਿਸ ਦੇ ਦੋਸ਼ੀਆਂ ਨੂੰ ਸਖ਼ਤ....
ਸਿੰਧ ਵਿੱਚ ਗੁਰਦੁਆਰਾ ਸਾਹਿਬ ਤੇ ਹਮਲਾ ਅਤਿ ਨਿੰਦਣਯੋਗ : ਬਾਬਾ ਬਲਬੀਰ ਸਿੰਘ ਅਕਾਲੀ
ਅੰਮ੍ਰਿਤਸਰ, 1 ਜੁਲਾਈ : ਪਾਕਿਸਤਾਨ ਦੇ ਪ੍ਰਾਂਤ ਸਿੰਧ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਵਿੱਚ ਚੱਲਦੇ ਕੀਰਤਨ ਨੂੰ ਰੋਕਣਾ, ਰਾਗੀਆਂ, ਪਾਠੀਆਂ ਅਤੇ ਸਿੱਖਾਂ ਵਿਰੁੱਧ ਸਖ਼ਤ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਤੇ ਤਿਖੇ ਰੋਸ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਉਥੋਂ ਦੇ ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਿੱਖ ਧਰਮ ਵਿੱਚ ਸਿੱਧਾ ਦਖਲ ਹੀ ਨਹੀਂ ਦਿੱਤਾ ਗਿਆ ਸਗੋਂ ਧਰਮ ਅਸਥਾਨ ਦਾ ਅਪਮਾਨ....
ਅਸਾਮ ਦਿਬਰੂਗੜ੍ਹ ਜੇਲ੍ਹ ਵਿਚ ਸਿੱਖਾਂ ਨੂੰ ਆਟੇ ਵਿਚ ਤੰਬਾਕੂ ਗੁੰਨ ਕੇ ਪ੍ਰਸ਼ਾਦਾ ਦੇਣਾ ਬਹੁਤ ਹੀ ਮੰਦਭਾਗਾ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 01 ਜੁਲਾਈ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਨੇ ਬੇਕਸੂਰ ਨੌਜਵਾਨਾਂ ਨੂੰ ਸੰਗੀਨ ਧਾਰਾਵਾਂ ਲਗਾ ਕੇ ਅਸਾਮ ਦੀ ਦਿਬਰੂਗੜ੍ਹ ਜੇਲ ਵਿਚ ਬੰਦ ਕੀਤਾ ਤੇ ਹੁਣ ਸੋਸ਼ਲ ਮੀਡੀਆ ਅਤੇ ਸਮਾਚਾਰ ਪੱਤਰਾਂ ਰਾਹੀਂ ਪਤਾ ਲਗਾ ਹੈ ਕਿ ਉਨ੍ਹਾਂ ਨੌਜਵਾਨਾਂ ਨੂੰ ਆਟੇ ਵਿਚ ਤੰਬਾਕੂ ਗੁੰਨ ਕੇ ਪ੍ਰਸ਼ਾਦਾ ਦਿੱਤਾ ਜਾ ਰਿਹਾ ਹੈ, ਜੋ ਕੇ ਕੋਈ ਵੀ ਅੰਮ੍ਰਿਤਧਾਰੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ।ਜਿਸ ਕਰਕੇ ਜੇਲ....
ਯੂਪੀਐਸਸੀ ਵੱਲੋ ਲਈ ਗਈ ਆਈਐੱਫਐੱਸ ਦੀ ਪ੍ਰੀਖਿਆ ਵਿੱਚ ਸਾਬਕਾ ਫੌਜੀ ਦੀ ਧੀ ਬਿਨਾਂ ਕਿਸੇ ਕੋਚਿੰਗ ਦੇ 97ਵਾਂ ਰੈਂਕ ਹਾਸਲ ਕਰ ਬਣ ਗਈ ਅਫਸਰ
ਗੁਰਦਾਸਪੁਰ, 1 ਜੁਲਾਈ : ਯੂਪੀਐਸਸੀ ਵੱਲੋ ਲਈ ਗਈ ਆਈਐੱਫਐੱਸ ਦੀ ਪ੍ਰੀਖਿਆ ਵਿੱਚ ਪਿੰਡ ਨਾਨੋਵਾਲ ਖੁਰਦ ਦੀ ਹਰਪ੍ਰੀਤ ਕੌਰ ਪੁੱਤਰੀ ਬਲਕਾਰ ਸਿੰਘ ਵੱਲੋਂ ਕੌਮੀ ਪੱਧਰ ਤੇ ਹੋਈ ਪ੍ਰੀਖਿਆ ਵਿਚੋਂ 97ਵਾਂ ਰੈਂਕ ਪ੍ਰਾਪਤ ਕੀਤਾ ਹੈ। ਹਰਪ੍ਰੀਤ ਕੌਰ ਦੇ ਇਸ ਪ੍ਰਾਪਤੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਪਿੰਡ ਨਾਨੋਵਾਲ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਜਾਣਕਾਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਘਰ ਪਹੁੰਚ ਕੇ ਦੇਖਿਆ ਤਾਂ ਉਥੇ ਇਹ ਖੁਸ਼ੀ....
"ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ 2019 'ਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦਾ ਸੱਚ ਸੰਗਤ ਸਾਹਮਣੇ ਪਾਰਦਰਸ਼ਤਾ ਨਾਲ ਰੱਖਿਆ ਜਾਵੇਗਾ : ਪ੍ਰਧਾਨ  ਧਾਮੀ
ਅੰਮ੍ਰਿਤਸਰ, 1 ਜੁਲਾਈ : ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ ਦੀ ਖਰੀਦ, ਠੇਕੇ ਅਤੇ ਭੇਟਾ-ਚੌਲ ਆਦਿ ਦਾ ਇਹ ਘਪਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ ਗਿਆ ਹੈ। ਜਿਸ ਦੇ ਬਾਰੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਦਿਆਂ ਕਿਹਾ ਕਿ, "ਲੰਗਰ ਸ੍ਰੀ....