ਮਾਝਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ
ਅੰਮ੍ਰਿਤਸਰ, 30 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਤੋਂ ਸਵੈਇੱਛਾ ਨਾਲ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਦੇ ਸਨਮਾਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ....
ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਨੂੰ ਜੇਲ੍ਹ ਵਿਚ ਖੁਦ ਖਾਣਾ ਬਣਾਉਣ ਦੀ ਦਿੱਤੀ ਜਾਵੇ ਇਜ਼ਾਜ਼ਤ : ਐਸਜੀਪੀਸੀ ਪ੍ਰਧਾਨ
ਅੰਮ੍ਰਿਤਸਰ, 30 ਜੂਨ : ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਅਸਾਮ ਦੀ ਡਿਬਰੁਗੜ ਜੇਲ੍ਹ ਅੰਮ੍ਰਿਤਪਾਲ ਸਿੰਘ ਉਸਦੇ ਕਈ ਸਾਥੀਆਂ ਨੂੰ ਰੱਖਿਆ ਗਿਆ ਹੈ। ਇਸ 'ਤੇ ਬੋਲਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਸਾਨੂੰ ਵੀ ਮੀਡੀਆ ਦੇ ਜ਼ਰੀਏ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਜੇਲ ਵਿੱਚ ਸਹੀ ਤਰੀਕੇ ਦੀ ਦੇਖ ਰੇਖ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਤੇ ਅੱਤਿਆਚਾਰ ਕਰਨ ਦੀ....
ਹਲਕਾ ਫਤਿਹਗੜ੍ਹ ਚੂੜੀਆਂ 'ਚ ਆਪ ਪਾਰਟੀ ਦੇ ਆਗੂ ਦੀ ਆਪ ਵਰਕਰਾਂ ਵੱਲੋਂ ਹੀ ਕੁੱਟਮਾਰ
ਫਤਿਹਗੜ੍ਹ ਚੂੜੀਆਂ, 30 ਜੂਨ : ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਪਾਟੋ-ਧਾੜ ਹੱਦਾਂ ਬੰਨੇ ਟੱਪ ਗਈ ਹੈ। ਹਲਕਾ ਫਤਿਹਗੜ੍ਹ ਚੂੜੀਆਂ ਦੇ ਇਕ ਸੀਨੀਅਰ ਅਤੇ ਪੁਰਾਣੇ ਟਕਸਾਲੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰਾਂ ਦੀ ਹਲਕੇ ਦੇ ਇਕ ਪਿੰਡ ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਥਿਤ ਤੌਰ ਤੇ ਭਾਰੀ ਕੁੱਟਮਾਰ ਕਰਨ, ਦਸਤਾਰ ਦੀ ਬੇਅਦਬੀ ਕਰਨ ਦਾ ਮਾਮਲਾ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਪਿੰਡ ਬੱਲ ਪੂਰੀਆਂ ਦੀ ਦੱਸੀ ਜਾ ਰਹੀ ਹੈ।....
ਆਪਣੇ ਮਹਾਨ ਸ਼ਹੀਦਾਂ ਤੇ ਸੂਰਬੀਰਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ : ਕੈਬਨਿਟ ਮੰਤਰੀ ਜਿੰਪਾ
ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਇਆ ਵਿਸ਼ੇਸ਼ ਸ਼ਹੀਦੀ ਸਮਾਗਮ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਨੂੰ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਗੁਰਦਾਸਪੁਰ, 30 ਜੂਨ : ਸੰਨ 1746 ਨੂੰ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਿਕਾਸ ਕੰਮ ਜੋਰਾਂ ’ਤੇ
ਭੰਡਾਰੀ ਮੁਹੱਲਾ ਤੋਂ ਬਟਾਲਾ-ਅੰਮ੍ਰਿਤਸਰ ਰੋਡ ਤੱਕ ਕੰਕਰੀਟ ਸੜਕ ਬਣਨ ਦਾ ਕੰਮ ਸ਼ੁਰੂ ਬਟਾਲਾ, 30 ਜੂਨ : ਵਿਧਾਇਕ ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਟਾਲਾ-ਅੰਮ੍ਰਿਤਸਰ ਰੋਡ ਤੋਂ ਭੰਡਾਰੀ ਮੁਹੱਲਾ ਤੱਕ ਕੰਕਰੀਟ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਹਰਜੋਤ ਸਿੰਘ ਐਕਸੀਅਨ ਪੀ.ਡਬਲਿਊ.ਡੀ, ਚੇਅਰਮੈਨ ਸੁਖਜਿੰਦਰ ਸਿੰਘ ਰਜਿੰਦਰਾ ਫੌਡਰੀ ਵਾਲੇ, ਤਰੁਣ ਕਲਸੀ, ਨਿਰਮਲ ਸਿੰਘ ਐਸ.ਡੀ.ਓ ਤੇ ਮੁਹੱਲਾ ਵਾਸੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ....
ਵਿਧਾਇਕ ਕਿਸ਼ਨਕੋਟ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਹੱਲ
ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ ਕੀਤੇ ਵੱਡੇ ਇਤਿਹਾਸਕ ਫੈਸਲੇ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਸ੍ਰੀ ਹਰਗੋਬਿੰਦਪੁਰ ਸਾਹਿਬ , 30 ਜੂਨ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਕਾਰੁਜ਼ਗਾਰੀ ਤੋਂ ਲੋਕ ਖੁਸ਼ ਹਨ। ਉਨਾਂ ਮਿਸ਼ਰਪੁਰਾ ਵਿਖੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ ਤੇ....
ਡਿਪਟੀ ਕਮਿਸਨਰ ਦੀ ਅਗਵਾਈ ਹੇਠ ਜਿਲਾ ਰੋਜਗਾਰ ਅਤੇ ਕਾਰੋਬਾਰ ਵਿਭਾਗ ਵਲੋਂ ਸ਼ਾਨਦਾਰ ਉਪਰਾਲਾ
ਨੌਜਵਾਨਾ ਨੂੰ ਪੁਲਿਸ ਵਿੱਚ ਭਰਤੀ ਹੋਣਦੀ ਮੁਫਤ ਤਿਆਰੀ (ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟ੍ਰੇਨਿੰਗ ) ਲਈ ਸੁਪਰ 30 ਬੈਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਬਟਾਲਾ, 30 ਜੂਨ : ਡਿਪਟੀ ਕਮਿਸਨਰ ਗੁਰਦਾਸਪੁਰ ਡਾ ਹਿਮਾਂਸੂ ਅਗਰਵਾਲ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜਿਲਾ ਰੋਜਗਾਰ ਤੇ ਕਾਰੋਬਾਰ ਵਿਭਾਗ ਗੁਰਦਾਸਪੁਰ ਵਲੋਂ ਜਿਲੇ ਦੇ ਨੌਜਵਾਨਾ ਨੂੰ ਪੁਲਿਸ ਵਿੱਚ ਭਰਤੀ ਹੋਣ ਦੀ ਮੁਫਤ ਤਿਆਰੀ ਕਰਵਾਉਣ ( ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟ੍ਰੇਨਿੰਗ ) ਲਈ ਸੁਪਰ 30 ਬੈਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ....
ਕੈਬਨਿਟ ਮੰਤਰੀ ਜਿੰਪਾ ਵਲੋਂ ਪਿੰਡ ਖਹਿਰਾਂ ਕਲਾਂ ਵਿਖੇ ਟਰੀਟਮੈਂਟ ਪਲਾਂਟ ਦਾ ਜਾਇਜ਼ਾ
ਕੈਬਨਿਟ ਮੰਤਰੀ ਜਿੰਪਾ ਨੇ ਟਰੀਟਮੈਂਟ ਪਲਾਂਟ ਦੇ ਵਿਕਾਸ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਕੀਤੀ ਹਦਾਇਤ ਜ਼ਿਲਾ ਪ੍ਰਸ਼ਾਸਨ, ਟਰੀਟਮੈਂਟ ਪਲਾਂਟ ਦੇ ਕੰਮ ਮੁਕੰਮਲ ਕਰਵਾਉਣ ਸਮੇਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਲਈ ਵਚਨਬੱਧ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਬਟਾਲਾ, 30 ਜੂਨ : ਸ੍ਰੀ ਬ੍ਰਮ ਸ਼ੰਕਰ ਜਿੰਪਾ, ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਨੇ ਅੱਜ ਪਿੰਡ ਖਹਿਰਾ ਕਲਾਂ (ਫਤਿਹਗੜ੍ਹ ਚੂੜੀਆਂ)....
 ਜਿਲ੍ਹਾ ਤਰਨ ਤਾਰਨ ਦੀਆਂ ਗ੍ਰਾਮ ਪੰਚਾਇਤਾਂ ਵਿਖੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਨੂੰ ਸ਼ੁਰੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 30 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਵੱਲੋਂ ਜਾਰੀ ਦਿਸ਼ਾ -ਨਿਰਦੇਸ਼ਾਂ ਅਨੁਸਾਰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼ -2 ਤਹਿਤ ਜਿਲ੍ਹਾ ਤਰਨ ਤਾਰਨ ਦੀਆ 33 ਗ੍ਰਾਮ ਪੰਚਾਇਤਾਂ ਵਿਖੇ ਠੋਸ ਕੂੜਾ ਪ੍ਰਬੰਧਨ ਦੇ ਕੰਮਾ ਨੂੰ ਸ਼ੁਰੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼ੀ੍ਮਤੀ ਅਮਨਿੰਦਰ ਕੌਰ ਵੱਲੋ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਰੂਲਰ ਡਿਵੈਲਪਮੈਂਟ, ਪੰਚਾਇਤੀ ਵਿਭਾਗ ਅਤੇ ਮਨਰੇਗਾ ਜਿਲ੍ਹਾ ਟੀਮ ਨਾਲ ਵਿਸ਼ੇਸ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਵੱਲੋ ਠੋਸ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ
ਨਵੀਂ ਉਦਯੋਗ ਪਾਲਸੀ-2022 ਤਹਿਤ 09 ਰਾਇਸ ਸੈਲਰਾਂ ਇਕਾਈਆ ਦੇ 100 ਫੀਸਦੀ ਐਕਸਟਰਨਲ ਡਿਵੈਲਪਮੈਂਟ ਚਾਰਜ ਮੁਆਫ ਤਰਨ ਤਾਰਨ, 30 ਜੂਨ : ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸ੍ਰੀਮਤੀ ਬਲਦੀਪ ਕੋਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ।ਮੀਟਿੰਗ ਦੌਰਾਨ ਸ੍ਰੀ ਸੁਰੇਸ਼ ਚੰਦਰ ਜਨਰਲ ਮੈਨੇਜਰ-ਕਮ-ਕਨਵੀਨਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ....
ਸਰਕਾਰੀ ਵਿਭਾਗਾਂ ’ਚ ਨਾਗਰਿਕਾਂ ਦੀ ਖੱਜਲ ਖੁਆਰੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਸੇਵਾ ਕੇਂਦਰਾਂ ਵਿਖੇ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਦੇ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਵੱਖ-ਵੱਖ ਸਰਕਾਰੀ ਸਕੀਮਾਂ ‘ਤੇ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਇਜ਼ਾ ਤਰਨ ਤਾਰਨ, 30 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ....
ਮੁੱਖ ਸਕੱਤਰ ਜੰਜੂਆ ਨੇ ਅਪਣੇ ਜੱਦੀ ਪਿੰਡ ਹੈਬਤ ਪਿੰਡੀ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਪਠਾਨਕੋਟ, 30 ਜੂਨ : ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਵਿਜੈ ਕੁਮਾਰ ਜੰਜੂਆ ਅਪਣੇ ਜੱਦੀ ਪਿੰਡ ਹੈਬਤ ਪਿੰਡੀ, ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਵਧੀਆਂ ਢੰਗ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਪਿੰਡ ਹੈਬਤਪਿੰਡੀ ਵਿੱਖੇ ਇੱਕ ਸਮਾਰੋਹ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਹੈਬਤ ਪਿੰਡੀ ਦੇ ਵਿਕਾਸ ਕਾਰਜਾਂ ਤੇ ਵੀ ਚਰਚਾ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਪਰਮਜੀਤ ਸਿੰਘ....
ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਯੂ ਟਿਊਬ ਤੇ ਫੇਸਬੁੱਕ ਚੈਨਲ : ਗਰੇਵਾਲ
ਅੰਮ੍ਰਿਤਸਰ, 29 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਵਿੱਢ ਦਿੱਤੀ ਤੇ ਟੈਕਨਿਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ ਜਿਥੋਂ ਗੁਰਬਾਣੀ ਪ੍ਰਸਾਰਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਇਆ ਕਰੇਗੀ। ਉਹਨਾਂ ਦੱਸਿਆ....
ਪਠਾਨਕੋਟ ਪੁਲਿਸ ਨੇ ਦੁਕਾਨਦਾਰ ਦੇ ਘਿਨਾਉਣੇ ਕਤਲ ਕੇਸ ਦਾ ਕੀਤਾ ਪਰਦਾਫਾਸ, ਤਾਮਿਲਨਾਡੂ ਤੋਂ ਦੋ ਮੁੱਖ ਦੋਸ਼ੀ ਗ੍ਰਿਫਤਾਰ
11 ਰਾਜਾਂ ਵਿੱਚ ਪੁਲਿਸ ਨੇ ਕਾਤਲਾਂ ਦਾ ਪਿੱਛਾ ਕਰਕੇ, ਦੋ ਦੋਸ਼ੀਆਂ ਨੂੰ ਕੀਤਾ ਕਾਬੂ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਪੁਲਿਸ ਤਿੰਨ ਸਾਥੀਆਂ ਨੂੰ ਪਹਿਲਾਂ ਕਰ ਚੁੱਕੀ ਗ੍ਰਿਫਤਾਰ ਪਠਾਨਕੋਟ, 29 ਜੂਨ : ਅਪਰਾਧੀਆਂ ਨੂੰ ਫੜਨ ਲਈ ਆਪਣੀ ਪੂਰੀ ਦ੍ਰਿੜਤਾ ਅਤੇ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ, ਪਠਾਨਕੋਟ ਪੁਲਿਸ ਨੇ ਦੇਸ਼ ਦੇ 11 ਰਾਜਾਂ ਤੱਕ ਦੁਕਾਨਦਾਰ ਦੇ ਕਤਲ ਦੇ ਦੋਸ਼ੀਆਂ ਦਾ ਪਿੱਛਾ ਕਰਕੇ ਅਤੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪਠਾਨਕੋਟ ਦੇ ਸ਼ਾਂਤਮਈ ਪਿੰਡ ਅਖਵਾਣਾ ਵਿੱਚ....
ਮੱਛਰ ਤੋਂ ਬਚਾਓ ਲਈ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਪਾਉਣੇ,ਚਾਹੀਦੇ ਹਨ : ਐਸਐਮਓ
ਪਿੰਡ ਮੁੱਲਾਵਾਲ ਤੇ ਪਿੰਡ ਬੇਰੀ ਵਿਖ਼ੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਬਟਾਲਾ, 28 ਜੂਨ : ਐਸਐਮਓ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਮੁੱਲਾਵਾਲ ਤੇ ਪਿੰਡ ਬੇਰੀ ਵਿਖ਼ੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਇਸ ਕੈਂਪ ਵਿੱਚ ਰਛਪਾਲ ਸਿੰਘ ਸਹਾ: ਮਲੇਰੀਆ ਅਫ਼ਸਰ ਨੇ ਆਏ ਹੋਏ ਲੋਕਾਂ ਨੂੰ ਮਲੇਰੀਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਖੜ੍ਹੇ ਸਾਫ਼ ਪਾਣੀ ਉਪਰ ਰਹਿੰਦਾ ਤੇ ਆਪਣੀ....