ਪੰਜਾਬ ਸਰਕਾਰ ਵੱਲੋਂ ਸੜਕ ਦੇ ਇਸ ਪ੍ਰੋਜੈਕਟ ਉੱਪਰ 10.73 ਕਰੋੜ ਰੁਪਏ ਖਰਚੇ ਜਾਣਗੇ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ - ਕੁਲਦੀਪ ਸਿੰਘ ਧਾਲੀਵਾਲ ਅਜਨਾਲਾ, 3 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਦੇਣ ਲਈ ਰਾਜ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ....
ਮਾਝਾ

ਅੰਮ੍ਰਿਤਸਰ, 02 ਅਕਤੂਬਰ : ਕਾਂਗਰਸ ਆਗੂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਰਾਹੁਲ ਗਾਂਧੀ ਦੀ ਆਮਦ ਤੋਂ ਪਹਿਲਾਂ ਹਾਲ ਗੇਟ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਤੱਕ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਕੜਾਹਿ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਚੜਾਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਰਾਹੁਲ ਗਾਂਧੀ ਨੂੰ ਅਸਮਾਨੀ ਰੰਗ ਦਾ ਰੁਮਾਲਾ ਸਾਹਿਬ ਅਤੇ ਪਤਾਸੇ ਦਾ....

ਅੰਮ੍ਰਿਤਸਰ, 02 ਅਕਤੂਬਰ : ਬਠਿੰਡਾ ਤੋਂ ਲੋ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੁਣ ਪਹੁੰਚੇ ਉੱਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਰਖਾਏ ਗਏ ਪਾਠ ਦੇ ਭੋਗਾਂ ਦੇ ਵਿੱਚ ਸ਼ਿਰਕਤ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉੱਥੇ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪਰਮਾਤਮਾ ਦਾ ਕੋਟਨ ਕੋਟ ਧੰਨਵਾਦ ਕਰਦੇ ਹਨ ਜਿਨਾਂ....

'ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਜਾਗਰੂਕਤਾ ਰੈਲੀ ਰਵਾਨਾ ਬਟਾਲਾ, 2 ਅਕਤੂਬਰ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜੈਅੰਤੀ ਮੌਕੇ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਜਾਗਰੂਕਤਾ ਰੈਲੀ ਰਵਾਨਾ ਕੀਤੀ ਗਈ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵੀ ਮੌਜੂਦ ਸਨ। ਇਸ ਮੌਕੇ ਸਥਾਨਕ ਬੇਰਿੰਗ ਸਕੂਲ ਵਿਖੇ ‘ਸਵੱਛਤਾ ਹੀ ਸੇਵਾ ’ ਅਭਿਆਨ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ....

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਟਿਆਲਾ ਵਿਖੇ ਸਿਹਤਮੰਦ ਪੰਜਾਬ ਸਬੰਧੀ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਾਫਲਾ ਪਹੁੰਚਿਆ ਬਟਾਲਾ, 2 ਅਕਤੂਬਰ : ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿਹਤਮੰਦ ਪੰਜਾਬ ਲਈ ਇੱਕ ਕ੍ਰਾਂਤੀਕਾਰੀ ਤੇ ਇਤਿਹਾਸਕ ਕਦਮ ਚੁੱਕਿਆ ਹੈ ਅਤੇ ਅੱਜ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਹਰ ਸ਼ਹਿਰ ਵਿੱਚ....

ਚੇਅਰਮੈਨ ਰਮਨ ਬਹਿਲ ਨੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਕੈਂਪ ਦੌਰਾਨ ਦਾਨੀਆਂ ਵੱਲੋਂ 200 ਤੋਂ ਵੱਧ ਯੂਨਿਟ ਖੂਨਦਾਨ ਕੀਤਾ ਗਿਆ ਸਮਾਜ ਨੂੰ ਆਪਣੇ ਵੱਲੋਂ ਕੁਝ ਬੇਹਤਰ ਮੋੜਨਾ ਹਰ ਵਿਅਕਤੀ ਦਾ ਫ਼ਰਜ਼ - ਰਮਨ ਬਹਿਲ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਸਮਾਜ ਦੀ ਬੇਹਤਰੀ ਲਈ ਅੱਗੇ ਆਉਣ ਦਾ ਸੱਦਾ ਗੁਰਦਾਸਪੁਰ, 2 ਅਕਤੂਬਰ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਲੱਡ ਡੋਨਰ ਸੋਸਾਇਟੀ, ਗੁਰਦਾਸਪੁਰ ਅਤੇ ਸਮਾਜਿਕ ਗਤੀਵਿਧੀਆਂ ਸੇਵਾ....

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਸਫ਼ਾਈ ਕਰਮੀਆਂ ਦਾ ਸਨਮਾਨ ਗੁਰਦਾਸਪੁਰ, 2 ਅਕਤੂਬਰ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਗਾਂਧੀ ਜਯੰਤੀ ਨੂੰ ‘ਸਵੱਛਤਾ ਹੀ ਸੇਵਾ ਮੁਹਿੰਮ-2023’ ਤਹਿਤ ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ, ਜਿਸਦਾ ਨਿਰੀਖਣ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਰਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ....

ਤਰਨ ਤਾਰਨ, 02 ਅਕਤੂਬਰ : ਸਵੱਛ ਭਾਰਤ ਦਿਵਸ, ਰਾਜ ਪੱਧਰੀ ਸਮਾਗਮ ਦੇ ਮੌਕੇ ਤੇ ਅੱਜ 2 ਅਕਤੂਬਰ 2023 ਨੂੰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਗ੍ਰਾਮ ਪੰਚਾਇਤ ਰਾਮ ਸਿੰਘ ਵਾਲਾ ਬਲਾਕ ਪੱਟੀ ਜਿਲ੍ਹਾ ਤਰਨ ਤਾਰਨ ਨੇ ਮਾਨਯੋਗ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਪਾਸੋਂ ਸਵੱਛ ਪਿੰਡ ਜਿਲ੍ਹਾ ਪੱਧਰੀ ਅਵਾਰਡ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ| ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਰਾਮ ਸਿੰਘ ਵਾਲਾ ਬਲਾਕ ਪੱਟੀ ਜਿਲ੍ਹਾ ਤਰਨ ਤਾਰਨ ਵਿਖੇ....

ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀਆਂ ਬਿਜਾਈ ਕਰਨ ਦੀ ਅਪੀਲ ਬਟਾਲਾ, 1 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵਲੋਂ ਜਿਲ੍ਹੇ ਭਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਡਾ. ਕ੍ਰਿਪਾਲ ਸਿੰਘ ਢਿਲੋਂ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਪਿੰਡ ਕੀੜੀ ਅਫਗਾਨਾ, ਰਸੂਲਪੁਰ, ਔਲਖ ਕਲਾਂ ਤੇ ਮਨੇਸ ਵਿਖੇ....

ਬਟਾਲਾ, 1 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਦੱਸਿਆ ਕਿ ਜਿਲ੍ਹਾ ਚੋਣ ਅਫਸਰ-ਕਮ....

ਹਰ ਕਲਸਟਰ ਵਿੱਚ ਤਾਿੲਨਾਤ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਹੋਣਗੇ ਜਿੰਮੇਵਾਰ ਗੁਰਦਾਸਪੁਰ, 1 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ ਓਥੇ ਨਾਲ ਹੀ ਜ਼ਿਲ੍ਹੇ ਭਰ ਵਿੱਚ ਪਿੰਡ ਪੱਧਰ ’ਤੇ ਕਰਮਚਾਰੀਆਂ ਦੀਆਂ ਤਾਇਨਾਤੀ ਕੀਤੀ ਗਈ ਹੈ ਜੋ ਪਰਾਲੀ ਦੀ ਅੱਗ ਨੂੰ ਰੋਕਣ ਲਈ....

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਬਜ਼ੁਰਗ ਵੋਟਰਾਂ ਨੂੰ ਸਨਮਾਨਿਤ ਕੀਤਾ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ 80 ਸਾਲ ਤੋਂ ਵੱਧ ਬਜ਼ੁਰਗ ਵੋਟਰਾਂ ਨੂੰ ਸਨਮਾਨਿਤ ਕੀਤਾ ਗਿਆ ਗੁਰਦਾਸਪੁਰ, 1 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਬਿਰਦ ਆਸ਼ਰਮ ਬੱਬਰੀ (ਨੇੜੇ ਸਿਵਲ ਹਸਪਤਾਲ ਗੁਰਦਾਸਪੁਰ) ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ 80 ਸਾਲ ਤੋਂ ਵੱਧ ਉਮਰ....

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਸਾਫ਼-ਸਫ਼ਾਈ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਵਾਸੀਆਂ ਨੂੰ ਚੰਗੀ ਸਿਹਤ, ਤੰਦਰੁਸਤੀ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਬਣਾਈ ਰੱਖਣ ਲਈ ਕੀਤੀ ਅਪੀਲ ਤਰਨ ਤਾਰਨ, 01 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ 15 ਸਤੰਬਰ ਤੋਂ 02 ਅਕਤੂਬਰ 2023 ਤੱਕ ਜ਼ਿਲ੍ਹਾ ਤਰਨ ਤਾਰਨ ਵਿਖੇ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ 2023 ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੀਆਂ 489....

ਅੰਮ੍ਰਿਤਸਰ, 01 ਅਕਤੂਬਰ : ਸਥਾਨਕ ਸ਼ਹਿਰ ਦੇ ਛੇਹਰਟਾ ‘ਚ ਸਥਿਤ ਸ੍ਰੀ ਬਾਲਾ ਜੀ ਧਾਮ ਦੀ ਗੋਲਕ ਵਿੱਚੋਂ ਇੱਕ ਸੌ ਦੇ ਪਾਕਿਸਤਾਨੀ ਨੋਟ ਮਿਲਿਆ ਹੈ, ਜਿਸ ਤੇ iਲ਼ਖ ਕੇ ਮੰਦਰ ਦੇ ਪੁਜਾਰੀ ਤੋਂ 5 ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਛੇਹਰਟਾ ਦੇ ਘੰਨੂਪੁਰ ਕਾਲੇ ਰੋਡ ਦੇ ਬਣੇ ਮੰਦਰ ਸ੍ਰੀ ਬਾਲਾ ਜੀ ਧਾਮ ਦੇ ਮੁੱਖ ਸੰਚਾਲਕ ਸ੍ਰੀਸ੍ਰੀ 1008 ਮਹਾਮੰਡਲੇਸ਼ਵਰ ਅਸਨੀਲ ਮਹਾਰਾਜ ਤੋਂ ਪਾਕਿਸਤਾਨ ਦੇ 100 ਦੇ ਨੋਟ ਤੇ iਲ਼ਖ ਕੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ....

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਹਾੜੇ ਮੌਕੇ ਵਿਸ਼ਾਲ ਸਮਾਗਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਸਿੱਖੀ ਦੇ ਮਨੁੱਖਤਾਵਾਦੀ ਸਿਧਾਂਤ ਹਾਕਮ ਸਰਕਾਰਾਂ ਨੂੰ ਰੜਕਦੇ ਰਹੇ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦਾ 150 ਸਾਲਾ ਸਥਾਪਨਾ ਦਿਹਾੜਾ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਕੇ ਮਨਾਇਆ ਗਿਆ। ਇਸ ਸ਼ਤਾਬਦੀ ਸਮਾਗਮ ਮੌਕੇ ਵੱਡੀ ਗਿਣਤੀ....