ਮਾਝਾ

ਪੁਲਿਸ ਅਤੇ ਬਦਮਾਸ਼ਾਂ ਵਿੱਚ ਵਿਚਾਲੇ ਚੱਲੀ ਗੋਲੀ, ਇੱਕ ਬਦਮਾਸ਼ ਗੰਭੀਰ ਜ਼ਖਮੀ, 2 ਗ੍ਰਨੇਡ ਅਤੇ 1 ਪਿਸਤੌਲ ਜ਼ਿੰਦਾ ਕਾਰਤੂਸਾਂ ਸਮੇਤ ਦੂਜੇ ਨੂੰ ਪੁਲਿਸ ਨੇ ਕੀਤਾ ਕਾਬੂ 
ਵਿਦੇਸ਼ ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਦੱਸੇ ਜਾ ਰਹੇ ਹਨ ਗੁਰਗੇ ਤਰਨਤਾਰਨ, 30 ਜਨਵਰੀ 2025 : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸੁਹਾਵਾ ਦੇ ਨੇਜਦੀਕ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਵੱਲੋਂ ਚਲਾਏ ਗਈ ਜਵਾਬੀ ਗੋਲੀ ਦੌਰਾਨ ਇੱਕ ਬਦਮਾਸ਼ ਗੰਭੀਰ ਜਖਮੀ ਹੋ ਗਿਆ, ਜਦਕਿ ਪੁਲਿਸ ਵੱਲੋਂ ਦੂਜੇ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ....
ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ, ਸਿਹਤ ਵਿਭਾਗ ਵੱਲੋਂ ਕੱਢੀ ਜਾਗਰੂਕਤਾ ਰੈਲੀ 
ਕੁਸ਼ਟ ਰੋਗ ਇਲਾਜ ਯੋਗ ਹੈ, ਸਿਹਤ ਕੇਂਦਰ ਵਿਖੇ ਆ ਕੇ ਕਰਵਾਓ ਜਾਂਚ ਅਤੇ ਇਲਾਜ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ 30 ਜਨਵਰੀ 2025 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਵੀਰਵਾਰ ਨੂੰ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਿਲੇ ਦੇ ਵਿੱਚ ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਰੈਲੀ ਕੱਢੀ। ਨੈਸ਼ਨਲ ਲੈਪਰੋਸੀ....
ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਲਗਾਇਆ ਜਾਗਰੁਕਤਾ ਕੈਂਪ
ਤਰਨ ਤਾਰਨ 30 ਜਨਵਰੀ 2025 : ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਮਿਤੀ 31 ਜਨਵਰੀ ਨੂੰ ਪਾਣੀ ਦੀ ਸਾਂਭ-ਸੰਭਾਲ ਸਬੰਧੀ ਜਾਗਰੁਕਤਾ ਕੈਂਪ ਨੌਸ਼ਹਿਰਾ ਪੰਨੂਆ ਵਿਖੇ ਲਗਾਇਆ ਗਿਆ, ਜਿਸ ਵਿਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਡਾ. ਪਰਵਿੰਦਰ ਸਿੰਘ, ਇੰਚਾਰਜ ਨੇ ਆਏ ਹੋਏ ਸਾਇੰਸਦਾਨਾਂ, ਕਿਸਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਨੇ ਸਬਜ਼ੀਆਂ ਵਿਚ ਪਾਣੀ ਬਚਾਉਣ ਦੀਆਂ ਤਕਨੀਕਾਂ ਅਤੇ ਗਰਮੀਆਂ ਦੀਆਂ ਸਬਜ਼ੀਆਂ ਦੀ ਘਰੇਲੂ ਅਤੇ ਵਪਾਰਕ....
ਪ੍ਰਸ਼ਾਸਨ ਵੱਲੋਂ ਸਬ-ਡਵੀਜ਼ਨ ਕੰਪਲੈਕਸ, ਦੀਨਾਨਗਰ ਵਿਖੇ 'ਵਾਲ ਆਫ਼ ਫੇਮ' ਸਥਾਪਿਤ ਕੀਤੀ ਜਾਵੇਗੀ
31 ਜਨਵਰੀ 2025 ਤੱਕ ਲੋਕ ਆਪਣੀਆਂ ਖ਼ਾਸ ਉਪਲਬਧੀਆਂ ਬਾਰੇ ਜਾਣਕਾਰੀ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ਭੇਜ ਸਕਦੇ ਹਨ ਦੀਨਾਨਗਰ, 30 ਜਨਵਰੀ 2025 : ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ, ਆਈ.ਏ.ਐੱਸ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਬ-ਡਵੀਜ਼ਨ ਕੰਪਲੈਕਸ, ਦੀਨਾਨਗਰ ਵਿਖੇ ਪ੍ਰਸ਼ਾਸਨ ਵੱਲੋਂ 'ਵਾਲ ਆਫ਼ ਫੇਮ' ਸਥਾਪਿਤ ਕੀਤੀ ਜਾਣੀ ਹੈ। ਇਸ ਲਈ ਤਹਿਸੀਲ ਦੀਨਾਨਗਰ ਦੇ ਆਮ/ਖ਼ਾਸ ਵਿਅਕਤੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਖ਼ਾਸ ਉਪਲਬਧੀਆਂ ਹਾਸਲ....
 ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕਰਵਾਈ ਗਈ ਮਲਟੀਨੈਸ਼ਨਲ ਕੰਪਨੀ ਦੀ ਪੂਲ ਕੈਂਪਸ ਪਲੇਸਮੈਂਟ ਡਰਾਈਵ
ਸਰਕਾਰੀ ਪੋਲੀਟੈਕਨਿਕ ਬਟਾਲਾ ਵਿਖੇ 05 ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਵਿੱਚ ਨੌਕਰੀ ਲਈ ਚੋਣ ਤਕਨੀਕੀ ਸਿਖਿਆ ਦੇ ਨਾਲ ਨਾਲ ਰੋਜਗਾਰ ਦੁਆਉਣ ਵਿੱਚ ਵੀ ਪੂਰੀ ਤਰਾਂ ਯਤਨਸ਼ੀਲ ਹੈ ਸਰਕਾਰੀ ਪੌਲੀਟੈਕਿਨਕ ਕਾਲਜ ਬਟਾਲਾ : ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਬਟਾਲਾ, 30 ਜਨਵਰੀ 2025 : ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਅਮਿਤ ਤਲਵਾਰ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ ਅਧੀਨ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਦੇ ਉਪਰਾਲਿਆਂ ਸਦਕਾ ਸਰਕਾਰੀ ਪੌਲੀਟੈਕਨਿਕ....
ਡਿਜ਼ਾਸਟਰ ਮੈਨੇਜ਼ਮੈਂਟ ਬੇਸਿਕ ਟਰੇਨਿੰਗ ਫਾਰ ਪੁਲਿਸ ਐਂਡ ਸਿਵਲ ਇੰਪਲਾਈਜ਼" ਦਾ ਆਯੋਜਨ
ਬਟਾਲਾ, 30 ਜਨਵਰੀ 2025 : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟ੍ਰੇਸ਼ਨ (ਮਗਸੀਪਾ) ਪੰਜਾਬ ਸਰਕਾਰ ਵਲੋਂ ਤੇ ਪਰਸਨਲ ਅਤੇ ਟਰੇਨਿੰਗ ਵਿਭਾਗ (ਡੀਓਪੀਟੀ) ਭਾਰਤ ਸਰਕਾਰ ਦੇ ਸਹਿਯੋਗ ਨਾਲ, "3 ਰੋਜ਼ਾ - ਡਿਜ਼ਾਸਟਰ ਮੈਨੇਜ਼ਮੈਂਟ ਬੇਸਿਕ ਟਰੇਨਿੰਗ ਫਾਰ ਪੁਲਿਸ ਐਂਡ ਸਿਵਲ ਇੰਪਲਾਈਜ਼" ਦਾ ਆਯੋਜਨ ਵਿਕਾਸ ਭਵਨ, ਤਰਨਤਾਰਨ ਵਿਖੇ ਕੀਤਾ ਗਿਆ। ਜਿਸ ਵਿਚ ਸ. ਪ੍ਰੀਥੀ ਸਿੰਘ ਪੀਸੀਐਸ (ਰਿਟ:) ਡਾਇਰੈਕਟਰ ਰਿਜਨਲ ਸੈਂਟਰ (ਮਗਸੀਪਾ) ਜਲੰਧਰ ਦੀ ਅਗਵਾਈ ਵਿਚ ਵੱਖ-ਵੱਖ ਆਫਤ ਪ੍ਰਬੰਧਨ ਵਿਸ਼ੇ ਮਾਹਰਾਂ ਵਲੋਂ....
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ ਸਮਾਗਮ
ਬਟਾਲਾ, 30 ਜਨਵਰੀ 2025 : ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਦਫਤਰ ਐਸ.ਡੀ.ਐਮ ਬਟਾਲਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐਸ.ਡੀ.ਐਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਐਸ.ਡੀ.ਐਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫੋਰ. ਐਸ. ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਲਗਾਇਆ ਗਿਆ ਸੈਮੀਨਰ
ਤਰਨ ਤਾਰਨ, 29 ਜਨਵਰੀ 2025 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਅਤੇ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਅਮਨਦੀਪ ਕੌਰ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਮਿਸ ਮਨਪ੍ਰੀਤ ਕੌਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਅਤੇ....
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ
ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਕਰਨ ਦੇ ਮੰਤਵ ਨਾਲ ਸੜਕ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਨੂੰ ਹਟਵਾਇਆ ਬਟਾਲਾ, 29 ਜਨਵਰੀ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਬਣਾਉਣ ਦੇ ਮੰਤਵ ਨਾਲ ਕਾਹਨੂੰਵਾਨ ਰੋਡ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਦੇ ਕਿਨਾਰਿਆਂ ਤੋਂ ਹਟਾ ਕੇ ਪਿਛੇ....
ਜਗਤ ਪੰਜਾਬੀ ਸਭਾ ਦੀ ਸੂਬਾ ਇਕਾਈ ਵੱਲੋਂ 31 ਜਨਵਰੀ ਨੂੰ ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵਿਖੇ ਵਿਸ਼ਵ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਸਾਹਿਤਕ ਸਮਾਗਮ ਅਤੇ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਕਾਦੀਆਂ, 29 ਜਨਵਰੀ 2025 : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਜਗਤ ਪੰਜਾਬੀ ਸਭਾ ਦੀ ਸੂਬਾ ਇਕਾਈ ਦੇ ਸਾਂਝੇ ਉਪਰਾਲੇ ਨਾਲ਼ 31 ਜਨਵਰੀ ਨੂੰ ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵਿਖੇ ਰਾਜ ਪੱਧਰੀ ਸਾਹਿਤਕ ਸਮਾਗਮ ਅਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ 50 ਦੇ ਕਰੀਬ ਸਾਹਿਤਕਾਰ, ਕਵੀ, ਅਦਾਕਾਰ, ਮਾਂ-ਬੋਲੀ ਪ੍ਰੇਮੀਆਂ ਜਿਸ ਵਿੱਚ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਵਾਲੀਆਂ ਸੰਸਥਾਵਾਂ....
ਲੋਕਾਂ ਦੀ ਮੰਗ ਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਏ
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਅੱਗੋਂ ਕਬਜ਼ੇ ਹਟਾਉਣ ਦੀ ਅਪੀਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰਾਂ ਦੇ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ - ਏ.ਡੀ.ਸੀ. ਗੁਰਦਾਸਪੁਰ, 29 ਜਨਵਰੀ 2025 : ਲੋਕਾਂ ਦੀ ਮੰਗ ਅਤੇ ਸਹੂਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼....
ਜਤਿੰਦਰ ਭਾਟੀਆ ਨੇ ਅੰਮ੍ਰਿਤਸਰ ਦੇ ਮੇਅਰ ਵਜੋਂ ਸੰਭਾਲਿਆ ਅਹੁਦਾ 
ਅੰਮ੍ਰਿਤਸਰ ਲਈ ਬਹੁਤ ਹੀ ਇਤਿਹਾਸਕ ਦਿਨ ਹੈ, ਸਾਡੇ ਲਈ ਵੀ ਮਾਣ ਵਾਲੀ ਗੱਲ - ਧਾਲੀਵਾਲ ਅੰਮ੍ਰਿਤਸਰ ਨਗਰ ਨਿਗਮ ਦੇ ਸਾਰੇ 85 ਵਾਰਡਾਂ ਲਈ ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਤੋਂ ਕਰਾਂਗੇ ਕੰਮ -ਮੇਅਰ ਜਤਿੰਦਰ ਭਾਟੀਆ ਅੰਮ੍ਰਿਤਸਰ, 28 ਜਨਵਰੀ 2025 : ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਮੇਅਰ ਜਤਿੰਦਰ ਸਿੰਘ ਮੋਤੀਆ ਭਾਟੀਆ ਨੇ ਮੰਗਲਵਾਰ ਨੂੰ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿੱਚ ਨਗਰ ਨਿਗਮ ਦੇ ਮੇਅਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਿਧਾਇਕ ਵੀ ਮੌਜੂਦ ਸਨ।....
ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ
ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ ਲਈ ਯਤਨ ਜਾਰੀ : ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ 2025 : ਪੰਜਾਬ ਪੁਲਿਸ ਦੇ ਐਸਐਸਓਸੀ....
ਅੰਮ੍ਰਿਤਸਰ 'ਚ ਇੱਟਾਂ ਨਾਲ ਭਰੀ ਟਰਾਲੀ ਨਾਲ ਮੋਟਰ ਸਾਈਕਲ ਦੀ ਹੋਈ ਟੱਕਰ, ਪਤੀ ਪਤਨੀ ਦੀ ਮੌਤ 
ਅੰਮ੍ਰਿਤਸਰ, 28 ਜਨਵਰੀ 2025 : ਅੰਮ੍ਰਿਤਸਰ 'ਚ ਇੱਕ ਇੱਟਾਂ ਨਾਲ ਭਰੀ ਟਰਾਲੀ ਨਾਲ ਹੋਈ ਮੋਟਰ ਸਾਈਕਲ ਦੀ ਟੱਕਰ ਕਾਰਨ ਪਤੀ ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕੁਲਵੰਤ ਸਿੰਘ ਅਤੇ ਉਸਦੀ ਪਤਨੀ ਜਸਬੀਰ ਕੌਰ ਜੋ ਕਿ ਆਪਣੇ ਭਰਾ ਨੂੰ ਮਿਲਣ ਪਿੰਡ ਚੀਮਾ ਬਾਠ ਜਾ ਰਹੇ ਸਨ, ਅਤੇ ਰਸਤੇ ਵਿਚ ਇੱਟਾ ਦੇ ਭੱਠੇ ਵਲੋ ਆਉਣ ਵਾਲੀ ਤੇਜ ਰਫਤਾਰ ਟਰਾਲੀ ਨੇ ਮੋਟਰ ਸਾਈਕਲ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਦਿੱਤੀ, ਟੱਕਰ ਐਨੀ ਭਿਆਨਕ ਸੀ ਕਿ ਟਰਾਲੀ ਬਿਜਲੀ ਦਾ ਖੰਭਾ ਤੋੜਦੀ ਹੋਈ....
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
ਅੰਮ੍ਰਿਤਸਰ, 28 ਜਨਵਰੀ 2025 : ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੰੁਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ....