ਮਾਝਾ

7 ਜੂਨ ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲੀ, ਬਟਾਲਾ ਵਿਖੇ ਜਿਲ੍ਹਾ ਪੱਧਰੀ ਰੋਜਗਾਰ ਮੇਲੇ ਵਿੱਚ 22 ਕੰਪਨੀਆ ਹਿੱਸਾ ਲੈਣਗੀਆ-400 ਤੋਂ ਵੱਧ ਪੜ੍ਹੇ ਲਿਖੇ ਨੌਜਵਾਨਾਂ ਨੂੰ ਮੌਕੇ ਤੇ ਜਾਬ ਆਫਰ ਕੀਤੀ ਜਾਵੇਗੀ 
ਚਾਹਵਾਨ ਪ੍ਰਾਰਥੀ ਆਪਣੇ ਆਪ ਨੂੰ pgrkam.com ਤੇ ਰਜਿਸ਼ਟਰੇਸ਼ਨ ਕਰਨ ਬਟਾਲਾ, 3 ਜੂਨ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਬੇਰੁਜਗਾਰ ਪ੍ਰਾਰਥੀਆ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਇੱਕ ਜਿਲ੍ਹਾ ਪੱਧਰੀ ਰੋਜਗਾਰ ਮੇਲਾ 07.06.2023 ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲੀ, ਗੁਰਦਾਸਪੁਰ ਬਾਈਪਾਸ, ਬਟਾਲਾ ਵਿਖੇ ਲਗਾਇਆ ਜਾ ਰਿਹਾ ਹੈ । ਇਸ ਰੋਜਗਾਰ ਮੇਲੇ ਵਿੱਚ 22....
ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟਾਂ ਦੀ ਪ੍ਰਗਤੀ ਸੰਬਧੀ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ 
ਤਰਨ ਤਾਰਨ, 03 ਜੂਨ : ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਰੂਲਰ ਡਿਵੈਲਪਮੈਂਟ ਦੇ ਸਾਂਝੇ ਯਤਨਾਂ ਨਾਲ ਚਲਾਏ ਜਾ ਰਹੇ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟਾਂ ਦੀ ਪ੍ਰਗਤੀ ਸੰਬਧੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ, ਇਸ ਮੌਕੇ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਆਈ. ਈ. ਸੀ ਜਿਲ੍ਹਾ ਕੋਆਰਡੀਨੇਟਰ ਵਲੋ ਦੱਸਿਆ ਗਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼ -2 ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡਾ....
ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ
ਤਰਨ ਤਾਰਨ, 03 ਜੂਨ : ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ, ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮੈਡਮ ਜਸਲੀਨ ਕੌਰ ਵੱਲੋਂ ਯੂਥ ਹੋਸਟਲ, ਪੁਲਿਸ ਲਾਈਨ ਵਿਖੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸਹੁੰ ਚੁੱਕਣ ਉਪਰੰਤ ਰਾਸ਼ਟਰੀ ਗੀਤ ਗਾ ਕੇ ਕੀਤੀ ਗਈ।ਅੰਤ ਵਿੱਚ ਭਾਗ ਲੈਣ ਵਾਲਿਆਂ ਨੂੰ....
ਬਾਬਾ ਬੋਦਲਾ ਸ਼ਾਹ ਦੇ ਸਲਾਨਾ ਜੋੜ ਮੇਲੇ ਮੌਕੇ ਕੈਬਨਿਟ ਮੰਤਰੀ ਸੀ੍ ਹਰਭਜਨ ਸਿੰਘ ਈਟੀਓ ਵਿਸ਼ੇਸ਼ ਤੌਰ 'ਤੇ ਪੁੱਜੇ
ਉਘੇ ਸਮਾਜ ਸੇਵੀ ਜੋਸ਼ਨ ਨੇ ਇਲਾਕੇ ਦੀਆਂ ਸਮੱਸਿਆਂਵਾਂ ਸਬੰਧੀ ਦਿੱਤਾ ਮੰਗ ਪੱਤਰ ਖਡੂਰ ਸਾਹਿਬ, 03 ਜੂਨ : ਇਥੋਂ ਨੇੜਲੇ ਪਿੰਡ ਬੋਦਲ ਕੀੜੀ ਵਿਖੇ ਬਾਬਾ ਬੋਦਲਾ ਸ਼ਾਹ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਬਾਬਾ ਕਾਲੇ ਸ਼ਾਹ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬਿਜਲੀ ਮੰਤਰੀ ਸੀ੍ ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਬਾਬਾ ਬੋਦਲੇ ਸ਼ਾਹ ਦੀ ਮਜ਼ਾਰ ਤੇ ਸਿਜਦਾ ਕੀਤਾ। ਇਸ ਮੌਕੇ ਕਰਵਾਈਆਂ ਗਈਆਂ ਪਹਿਲਵਾਨਾ ਦੀਆਂ ਕੁਸ਼ਤੀਆਂ ਦੌਰਾਨ ਕੈਬਨਿਟ ਮੰਤਰੀ ਈਟੀਓ ਨੇ....
ਕੈਬਨਿਟ ਮੰਤਰੀ ਈ.ਟੀ.ਓ. ਨੂੰ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ 3 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਪੂਰਾ ਖਿਆਲ ਰੱਖ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਦਿੱਤੇ ਗਏ ਮੰਗ ਪੱਤਰ ਨੂੰ ਪ੍ਰਾਪਤ ਕਰਨ ਸਮੇਂ ਕੀਤਾ ਅਤੇ ਆਂਗਣਵਾੜੀ ਵਰਕਰਾਂ ਨੂੰ ਭਰੋਸਾ ਦਵਾਇਆ ਕਿ....
ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ  ਕੀਤੀ ਗਈ ਸ਼ੁਰੂਆਤ
ਤਰਨਤਾਰਨ 2 ਜੂਨ : ਸਿਵਲ ਸਰਜਨ, ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ ਡਾ. ਕੁੱਲਤਾਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਬਲਾਕ ਸੁਰਸਿੰਘ ਨਾਲ ਸਬੰਧਤ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ (ਮੇਲ) ਅਤੇ ਮਲਟੀਪਰਪਜ਼ ਹੈਲਥ ਵਰਕਰ(ਮੇਲ) ਵੀ ਮੌਜੂਦ ਰਹੇ। ਇਸ ਮੌਕੇ ਸਿਵਲ ਸਰਜਨ....
ਸੁਰਿੰਦਰ ਕੁਮਾਰ ਨੇ ਸੰਭਾਲਿਆ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਦਾ ਅਹੁਦਾ 
ਤਰਨ ਤਾਰਨ 2 ਜੂਨ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਲੋਕ ਹਿਤ ਵਿੱਚ ਬਦਲੀਆਂ ਦੌਰਾਨ ਪ੍ਰਿੰਸੀਪਲ ਸ੍ਰੀ ਸੁਰਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਮਕੇ ਖੁਰਦ ਨੂੰ ਬਤੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਨਿਯੁਕਤ ਕੀਤਾ ਗਿਆ । ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਕੰਵਲਜੀਤ ਸਿੰਘ ਧੰਜੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਅਤੇ ਬਲਾਕ ਐਲੀਮੈਂਟਰੀ....
ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀ ਮੰਗ ਪੂਰੀ ਕੀਤੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5.4 ਕਰੋੜ ਦੇ ਡੇਟਾ ਪੈਕੇਜ ਦੀ ਸਹੂਲਤ : ਚੇਅਰਮੈਨ ਸੇਖਵਾਂ
ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ ਗੁਰਦਾਸਪੁਰ, 2 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ....
ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਸਕੱਤਰਾਂ ਅਤੇ ਗ੍ਰਾਂਮ ਰੋਜ਼ਗਾਰ ਸੇਵਕਾਂ ਦੀ ਕੰਮ ਦੇ ਅਧਾਰ ’ਤੇ ਗਰੇਡਿੰਗ ਕਰਨ ਦੇ ਨਿਰਦੇਸ਼
ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਕੰਮਾਂ ਦੇ ਨਾਲ ਸਵੱਛਤਾ, ਖੇਡਾਂ, ਲਾਇਬ੍ਰੇਰੀਆਂ, ਵਾਤਾਵਰਨ ਸਬੰਧੀ ਕੰਮਾਂ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾਵੇ : ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਪੰਚਾਇਤ ਸਕੱਤਰਾਂ ਅਤੇ ਗ੍ਰਾਂਮ ਰੋਜ਼ਗਾਰ ਸੇਵਕਾਂ ਦੀ ਕੰਮ ਦੇ ਅਧਾਰ ’ਤੇ....
ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ : ਡਿਪਟੀ ਕਮਿਸ਼ਨਰ
ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 7,42,654 ਮੀਟ੍ਰਿਕ ਟਨ ਕਣਕ ਦੀ ਹੋਈ ਰਿਕਾਰਡ ਖਰੀਦ ਖਰੀਦੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1548 ਕਰੋੜ 58 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 01 ਜੂਨ : ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕੁੱਲ 7,42,654 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ ਹੈ।ਪਿਛਲੇ....
ਦਿਵਆਂਗ ਬੱਚਿਆਂ ਨੂੰ ਪਹਿਲੀ ਤੋਂ 12ਵੀਂ ਜਮਾਤ ਤੱਕ 2500-3000 ਰੁਪਏ ਦਿੱਤਾ ਜਾਂਦਾ ਵਜੀਫਾ : ਡਿਪਟੀ ਕਮਿਸ਼ਨਰ
ਤੇਜਾਬੀ ਹਮਲੇ ਤੋਂ ਪੀੜਤ ਮਹਿਲਾਵਾਂ ਨੂੰ ਦਿੱਤੀ ਜਾਂਦੀ ਹਰ ਮਹੀਨੇ 8000 ਰੁਪਏ ਵਿੱਤੀ ਸਹਾਇਤਾ ਅੰਮ੍ਰਿਤਸਰ, 1 ਜੂਨ : ਦਿਵਾਂਗਜਨ ਵਰਗ ਸਮਾਜ ਦਾ ਇਕ ਅਨਿਖੜ੍ਹਵਾਂ ਅੰਗ ਹੈ, ਰਾਜ ਸਰਕਾਰ ਇਨ੍ਹਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਦਿਵਿਆਂਗਜਨਾਂ ਦੀ ਸਹਾਇਤਾ ਲਈ ਅਲਗ-ਅਲਗ ਸਕੀਮਾਂ ਤਹਿਤ ਲਾਭ ਦਿੱਤੇ ਜਾ ਰਹੇ....
ਪਿੰਡ ਸੱਤਵਾਂ ਵਿਖੇ “ ਨਾਗਰਿਕ ਸੁਰੱਖਿਆ ਜਾਗਰੂਕ ਕੈਂਪ ”
ਆਫਤਾਵਾਂ ਨਾਲ ਨਿਜੱਠਣ ਲਈ ਹਰੇਕ ਨਾਗਰਿਕ ਨੂੰ ਸੁਰੱਖਿਆ ਗੁਰ ਸਿੱਖਣੇ ਜਰੂਰੀ ਬਟਾਲਾ, 1 ਜੂਨ : ਸਥਾਨਿਕ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ, ਪੋਸਟ ਨੰ 8 ਵਲੋਂ “ਨਾਗਰਿਕ ਸੁਰੱਖਿਆ ਜਾਗਰੂਕ ਕੈਂਪ”ਪਿੰਡ ਸੱਤੋਵਾਲ ਵਿਖੇ ਲਗਾਇਆ ਗਿਆ। ਇਸ ਮੋਕੇ ਪੋਸਟ ਵਾਰਡਨ ਹਰਬਖਸ਼ ਸਿੰਘ, ਸੈਕਟਰ ਵਾਰਡਨ ਗੁਰਦਰਸ਼ਨ ਸਿੰਘ, ਜਤਿੰਦਰ ਸਿੰਘ ਦੇ ਨਾਲ ਕੈਂਪ ਇੰਚਾਰਜ ਪ੍ਰਿੰਸੀਪਲ ਦਲਬੀਰ ਸਿੰਘ ਅਤੇ ਬੱਚੇ ਹਾਜ਼ਰ ਸਨ। ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ ਵਲੋ ਕੁਦਰਤੀ ਤੇ ਗੈਰ ਕੁਦਰਤੀ ਆਫਤਾਵਾਂ ਬਾਰੇ ਜਾਣਕਾਰੀ ਦੇਂਦੇ ਹੋਏ....
ਪਿੰਡ ਅਲੀਵਾਲ ਦੇ ਪੰਚਾਇਤ ਮੈਂਬਰਾਂ ਸਮੇਤ 110 ਪਰਿਵਾਰ, ਮੋਜੂਦਾ ਸਰਪੰਚ ਪਿੰਡ ਸਾਰਚੂਰ ਤੇ ਤਲਵੰਡੀ ਭਰਥ ਦੇ ਪੰਚਾਇਤ ਮੈਂਬਰ ਆਪ ਪਾਰਟੀ ਵਿੱਚ ਸ਼ਾਮਲ
ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਨੇ ਚਹੁਪੱਖੀ ਵਿਕਾਸ ਕੰਮ-ਚੇਅਰਮੈਨ ਪਨੂੰ ਫਤਹਿਗੜ੍ਹ ਚੂੜੀਆਂ, 1 ਜੂਨ : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮ ਅਤੇ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਦੇ ਚੱਲਦਿਆਂ ਪਿੰਡ ਅਲੀਵਾਲ ਦੇ ਮੋਜੂਦਾ ਪੰਚਾਇਤ ਮੈਂਬਰਾਂ ਸਮੇਤ 110 ਪਰਿਵਾਰ ਅਤੇ ਮੋਜੂਦਾ ਸਰਪੰਚ ਪਿੰਡ....
ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ, ਬਟਾਲਾ ਵਿਖੇ 7 ਜੂਨ ਨੂੰ ਲੱਗੇਗਾ ਜਿਲ੍ਹਾ ਪੱਧਰੀ ਰੋਜਗਾਰ ਮੇਲਾ
ਰੋਜਗਾਰ ਮੇਲੇ ਵਿੱਚ ਆਉਣ ਵਾਲੇ ਚਾਹਵਾਨ ਪ੍ਰਾਰਥੀ ਵਿਭਾਗ ਦੀ ਵੈਬਸਾਇਟ www.pgrkam.com ਉਪਰ ਆਪਣੇ ਆਪ ਨੂੰ ਲਾਜਮੀ ਰਜਿਸਟਰ ਕਰਨ ਬਟਾਲਾ, 1 ਜੂਨ : ਡਾ ਹਿਮਾਂਸ਼ੂ ਅਗਰਵਾਲ,ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਬੇਰੁਜਗਾਰ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਇਕ ਮੇਗਾ ਰੋਜਗਾਰ ਮੇਲਾ 7 ਜੂਨ 2023 ਨੂੰ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਬਟਾਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ....
ਕਮਿਉਨਿਟੀ ਹੈਲਥ ਸੈਂਟਰ ਭੁੱਲਰ ਵਿਖ਼ੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
ਮਈ ਮਹੀਨੇ ਦੌਰਾਨ 85 ਚਲਾਨ ਕੱਟੇ ਅਤੇ ਕੁੱਲ 4600 ਰੁਪਏ ਜੁਰਮਾਨਾ ਵਸੂਲਿਆ ਬਟਾਲਾ, 1 ਜੂਨ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਵਿਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਭੁੱਲਰ ਵਿਖ਼ੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ, ਜਿਸ ਵਿੱਚ ਤੰਬਾਕੂ ਤੋਂ ਲੱਗਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਵਿਸਥਾਰਪੁਰਵਿਕ ਜਾਣਕਾਰੀ ਦਿੱਤੀ।ਇਸ ਮੌਕੇ ਤੰਬਾਕੂਨੋਸ਼ੀ ਕਰਨ ਜਾਂ ਤੰਬਾਕੂ ਚਬਾਉਣ ਨਾਲ ਮੂੰਹ, ਗਲ੍ਹੇ ਦਾ ਕੈਂਸਰ....