ਤਰਨਤਾਰਨ, 21 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਅਤੇ ਵਿਸ਼ਵ ਮਲੇਰੀਆਂ ਦਿਵਸ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ....
ਮਾਝਾ
ਗੁਰਦਾਸਪੁਰ, 20 ਅਪ੍ਰੈਲ : ਇੱਕ ਕੇਲਿਆਂ ਨਾਲ ਭਰਿਆ ਟਰੱਕ ਹਾਦਸਾ ਗ੍ਰਸਤ ਹੋਣ ਕਰਕੇ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਜੰਮੂ ਜਾ ਰਿਹਾ ਕੇਲਿਆਂ ਨਾਲ ਭਰੇ ਟਰੱਕ ਦਾ ਗੁਰਦਾਸਪੁਰ ਨੈਸ਼ਨਲ ਹਾਈਵੇ ਤੇ ਟਰੱਕ ਦਾ ਸੰਤੁਲਨ ਵਿਗੜਨ ਕਰਕੇ ਖੰਭੇ ਨਾ ਟਕਰਾ ਗਿਆ, ਹਾਦਸਾ ਐਨਾ ਭਿਆਨਕ ਸੀ ਕਿ ਟਰੱਕ ਚਾਲਕ ਦੀ ਮੌਕੇ ਤੇ ਮੌਤ ਹੋ ਗਈ। ਰਾਹਗੀਰਾਂ ਦੀ ਮੱਦਦ ਨਾਲ ਟਰੱਕ ਡਰਾਈਵਰ ਨੂੰ ਬਾਹਰ ਕੱਢਿਆ ਗਿਆ। ਮੌਕੇ ਤੇ ਮੌਜ਼ੂਦ ਲੋਕਾਂ ਨੇ ਦੱਸਿਆ ਕਿ ਪੁਲਿਸ ਘਟਨਾਂ....
ਅੰਮ੍ਰਿਤਸਰ, 20 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਹ ਮਾਰਚ ਜੋ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਕੀਤਾ ਗਿਆ ਸੀ, ਅੱਜ ਗੁਰਦੁਆਰਾ ਸਾਹਿਬ ਛੋਟੇ ਸਾਹਿਬਜ਼ਾਦੇ ਤੋਂ ਅਗਲੇ ਪੜਾਅ ਲਈ ਖਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਇਹ ਫ਼ਤਹ ਮਾਰਚ 4 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ। ਦਿੱਲੀ ਦੇ ਫ਼ਤਹ ਨਗਰ ਸਥਿਤ ਗੁਰਦੁਆਰਾ....
ਅਜਨਾਲਾ, 20 ਅਪ੍ਰੈਲ : ਬੀਤੀ ਰਾਤ ਅਜਨਾਲਾ ਸਮੇਤ ਰਾਜ ਦੇ ਕਈ ਹਿੱਸਿਆਂ ਵਿਚ ਅਚਨਚੇਤ ਹੋਈ ਭਾਰੀ ਗੜ੍ਹੇਮਾਰੀ ਕਾਰਨ ਜਿੰਨਾ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਸਰਕਾਰ ਮੁੜ ਗਿਰਦੁਆਰੀ ਕਰਵਾਕੇ ਉਨਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਅਜਿਹੇ ਪਿੰਡ ਜਿੰਨਾ ਵਿਚ ਬੀਤੇ ਦਿਨ ਭਾਰੀ ਗੜ੍ਹੇਮਾਰੀ ਹੋਈ ਸੀ, ਦਾ ਜਾਇਜਾ ਲੈਣ ਮੌਕੇ ਕੀਤਾ। ਉਨਾਂ ਕਿਹਾ ਕਿ ਰਾਜ ਭਰ ਵਿਚ ਜਿੰਨਾ ਵੀ....
ਸਿੱਖ ਨੌਜਵਾਨ ਗੁਰੂਆਂ ਵੱਲੋਂ ਦਸਤਾਰ ਲਈ ਕੀਤੀਆਂ ਕੁਰਬਾਨੀਆਂ ਭੁਲਦੇ ਜਾ ਰਹੇ -ਮਨਜੀਤ ਸਿੰਘ ਭੋਮਾ ਅੰਮ੍ਰਿਤਸਰ ,20 ਅਪ੍ਰੈਲ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ,ਜਨਰੱਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਧਰਮ ਜਾਗਰੂਕਤਾ ਲਹਿਰ ਸਬੰਧੀ ਗੁਰੂ ਤੇਗ ਬਹਾਦਰ ਸਰਾਂ ਅੰਮ੍ਰਿਤਸਰ ਲਾਰੈਂਸ ਲੋਡ ਅੰਮ੍ਰਿਤਸਰ ਵਿਖੇ 35 ਦੇ ਕਰੀਬ ਸਿੱਖ ਵਿਦਿਆਰਥੀਆਂ ਨੂੰ ਦਸਤਾਰਾਂ ਸਜਾਈਆਂ ਗਈਆਂ । ਉਕਤ ਪ੍ਰੋਗਰਾਮ ਦੀ ਅਗਵਾਈ ਦਿੱਲੀ ਧਰਮ ਪ੍ਰਚਾਰ....
ਅੰਮ੍ਰਿਤਸਰ, 18 ਅਪ੍ਰੈਲ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸਰਧਾਲੂਆਂ ਸਬੰਧੀ ਸੋਸ਼ਲ ਮੀਡੀਆ, ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਏ ਤੇ ਆ ਰਹੀਆਂ ਦੁਖ ਦਾਇਕ ਖਬਰਾਂ ਤੇ ਕੂੜ ਪ੍ਰਚਾਰ ਸਬੰਧੀ ਟਿਪਣੀ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸਰਧਾਲੂ ਮਰਯਾਦਾ ਦਾ ਪੂਰਨ ਖਿਆਲ ਰੱਖਣ ਅਤੇ ਇਸ ਪਾਵਨ ਪਵਿੱਤਰ ਅਸਥਾਨ ਨੂੰ ਪਿਕਨਿਕ ਸਪਾਟ ਨਾ ਸਮਝਣ। ਉਨ੍ਹਾਂ ਕਿਹਾ ਕਿ ਇਸ....
ਅੰਮ੍ਰਿਤਸਰ, 18 ਅਪ੍ਰੈਲ : ਸਿੱਖ ਧਰਮ ਅਤੇ ਨਿਹੰਗ ਸਿੰਘਾਂ ਦੀ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬਾਰੇ ਖੋਜ ਕਰ ਰਹੇ ਮਿਸਟਰ ਜਵੇਰੀਅਰ ਜੋ ਸਪੇਨ ਦਾ ਰਹਿਣ ਵਾਲਾ ਹੈ ਅਤੇ ਭਾਰਤੀ ਦੌਰੇ ਤੇ ਆਇਆ ਹੋਇਆ ਹੈ। ਅੱਠ ਸਾਲ ਤੋਂ ਉਹ ਖੋਜ ਕਾਰਜ ਕਰ ਰਿਹਾ ਹੈ ਅਤੇ ਲੇਹਲਦਾਖ ਤੋਂ ਲੈ ਕੇ ਕੰਨਿਆ ਕੁਮਾਰੀ ਤਕ ਉਹ ਪੈਦਲ ਯਾਤਰਾ ਤੇ ਹੈ। ਸ਼ਪੇਨ ਖੋਜੀ ਜਵੇਰੀਅਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸ ਦੀ ਜਾਣਕਾਰੀ ਲੈਣ ਲਈ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ....
ਅੰਮ੍ਰਿਤਸਰ, 18 ਅਪ੍ਰੈਲ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2023 ਦਾ ਆਯੋਜਨ ਕੀਤਾ ਗਿਆ। ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ, ਜਲੰਧਰ, ਜਿਸ ਦੀ ਸਥਾਪਨਾ 1999 ਵਿੱਚ ਪ੍ਰੋ. ਡਾ. ਕਰਮਜੀਤ ਸਿੰਘ ਰਾਏ ਦੁਆਰਾ ਕੀਤੀ ਗਈ ਸੀ। ਇਸ ਦੇ ਆਯੋਜਨ ਦੌਰਾਨ ਪ੍ਰਸਿੱਧ ਜੈਨੇਟਿਕਸਿਸਟ ਪ੍ਰੋ. ਡਾ. ਜੈ ਰੂਪ ਸਿੰਘ, ਸੰਸਥਾਪਕ ਵਾਈਸ-ਚਾਂਸਲਰ, ਸੈਂਟਰਲ....
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪਾਸੋਂ ਲਈ ਮੁਲਾਕਾਤ ਲਈ ਪ੍ਰਵਾਨਗੀ: ਐਡਵੋਕੇਟ ਸਿਆਲਕਾ ਅੰਮ੍ਰਿਤਸਰ, 17 ਅਪ੍ਰੈਲ : ਪੰਜਾਬ ਤੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਭੇਜੇ ਗਏ ਨੌਜਵਾਨਾਂ ਨੂੰ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਿਲ ਸਕਣਗੇ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲਕਦਮੀ ਨਾਲ ਸੰਭਵ ਹੋ ਸਕਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਇਥੇ ਕੀਤਾ ਹੈ। ਐਡਵੋਕੇਟ ਸਿਆਲਕਾ ਸ਼੍ਰੋਮਣੀ ਕਮੇਟੀ ਦੀ ਉਸ....
ਕਿਹਾ; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੇ ਹਰ ਸ਼ਰਧਾਲੂ ਦਾ ਸਤਿਕਾਰ, ਪਰ ਮਰਯਾਦਾ ਦਾ ਪਾਲਣ ਜ਼ਰੂਰੀ ਅੰਮ੍ਰਿਤਸਰ, 17 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ....
ਪੰਜਾਬ ਸਰਕਾਰ ਦੇ ਸ਼ਾਸਨ 'ਚ ਕਾਨੂੰਨ ਵਿਵਸਥਾ ਦੇ ਢਹਿ-ਢੇਰੀ ਹੋਣ 'ਤੇ ਅਸ਼ਵਨੀ ਸ਼ਰਮਾ ਨੇ ਚੁੱਕੇ ਸਵਾਲ ਕਿਹਾ: ਅਪਰਾਧੀਆਂ ਨੂੰ ਕਾਬੂ ਨਾ ਕਰਨ ਕਾਰਨ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਜਸ਼ੈਲੀ ਸ਼ੱਕ ਦੇ ਘੇਰੇ 'ਚ ਅਸ਼ਵਨੀ ਸ਼ਰਮਾ ਨੇ ਜ਼ਖਮੀ ਬਲਵਿੰਦਰ ਗਿੱਲ ਦਾ ਹਸਪਤਾਲ ਪੁੱਜ ਪੁਛਿਆ ਹਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਭਾਜਪਾ ਰਚੇਗੀ ਇਤਿਹਾਸ ਜਲੰਧਰ 17 ਅਪ੍ਰੈਲ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਭਗਵੰਤ ਮਾਨ....
ਅੰਮ੍ਰਿਤਸਰ, 17 ਅਪ੍ਰੈਲ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਵਿਚ ਇਕ ਭਾਜਪਾ ਨੇਤਾ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੌਰਾਨ ਉਸ ਭਾਜਪਾ ਨੇਤਾ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਾਖਲ ਕਰਵਾਇਆ ਗਿਆ ਜਿੱਥੇ ਕਿ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾ ਪਹੁੰਚਣ ਸ਼ੁਰੂ ਹੋਏ ਹਨ। ਭਾਰਤੀ ਜਨਤਾ ਪਾਰਟੀ ਦੇ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਪੰਜਾਬ ਦੇ ਮੌਜੂਦਾ ਹਲਾਤਾਂ ਦੇ ਉਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ....
ਬਟਾਲਾ, 17 ਅਪ੍ਰੈਲ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਵਲੋਂ ਅੱਜ ਗੁਰਦਾਸਪੁਰ ਜ਼ਿਲੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆ ਨਾਲ ਮੀਟਿੰਗ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨਾਂ ਦੇ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੋਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ....
ਅੰਮ੍ਰਿਤਸਰ, 17 ਅਪ੍ਰੈਲ : ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਮੌਕੇ ਇਨਾਮ ਵੰਡ ਸਮੇਂ ਕੀਤਾ। ਡਾ. ਨਿੱਜਰ ਨੇ ਕਿਹਾ ਕਿ ਸਾਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ....
ਅੰਮ੍ਰਿਤਸਰ, 17 ਅਪ੍ਰੈਲ : ਬੀਤੀ ਰਾਤ ਪੰਜਾਬ ਭਾਜਪਾ ਐਸ.ਸੀ. ਮੋਰਚੇ ਦੇ ਜਨਰਲ ਸਕੱਤਰ ਸ੍ਰੀ ਬਲਵਿੰਦਰ ਗਿੱਲ ਦੇ ਘਰ ਵਿੱਚ ਦਾਖਲ ਹੋ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਸੀ। ਜੋ ਕਿ ਉਨਾਂ ਦੇ ਜਬੜੇ ਵਿੱਚ ਲੱਗੀ ਸੀ, ਦਾ ਹਾਲ ਚਾਲ ਜਾਨਣ ਲਈ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਕੇ.ਡੀ. ਹਸਪਤਾਲ ਵਿਖੇ ਪੁੱਜੇ ਅਤੇ ਪ੍ਰਮਾਤਮਾ ਅਗੇ ਉਨਾਂ ਦੇ ਜਲਦ ਤੰਦਰੁਸਤ ਹੋਣ ਦੀ ਅਰਦਾਸ ਕੀਤੀ। ਸ: ਈ.ਟੀ.ਓ. ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਹੀ....