ਮਾਝਾ

ਸ਼ਤਾਬਦੀ ਨੂੰ ਸਮਰਪਿਤ ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਦੀ ਸਫਲ ਪੇਸ਼ਕਾਰੀ
ਅੰਮ੍ਰਿਤਸਰ 14 ਮਾਰਚ : ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਬੁੱਢਾ ਦਲ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲੀ ਵਾਰ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਯੂਨੀਵਰਸਲ ਆਰਟ ਐਂਡ ਕਲਚਰਲ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਸ. ਬਲਜਿੰਦਰ ਸਿੰਘ ਦਾਰਾਪੁਰੀ ਦਾ ਲਿਖਿਆ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਅਧਾਰਤ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਲਾਈਟ, ਸਾਈਟ ਤੇ ਸਾਉਂਡ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਲਾਈਟ, ਸਾਈਟ ਐਂਡ ਸਾਉਂਡ ਪਲੇਅ....
ਸਿੱਖਿਆ ਮੰਤਰਾਲਾ ਅੰਮ੍ਰਿਤਸਰ ਵਿੱਚ ਦੂਜੀ ਜੀ-20 ਐਡਡਬਲਿਊਜੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ
ਅੰਮ੍ਰਿਤਸਰ 14 ਮਾਰਚ : ਪੰਜਾਬ - ਸਿੱਖਿਆ ਮੰਤਰਾਲਾ 15 ਤੋਂ 17 ਮਾਰਚ 2023 ਤੱਕ ਅੰਮ੍ਰਿਤਸਰ, ਪੰਜਾਬ ਵਿੱਚ ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ (ਈਡੀਡਬਲਯੂਜੀ) ਦੀ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਮਾਗਮ ਵਿੱਚ 28 ਜੀ-20 ਮੈਂਬਰ ਦੇਸ਼ਾਂ, ਮਹਿਮਾਨ ਦੇਸ਼ਾਂ ਅਤੇ ਸੱਦੇ ਗਏ ਸੰਗਠਨਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਜਿਵੇਂ ਕਿ OECD, UNESCO, ਅਤੇ UNICEF ਤਿੰਨ ਦਿਨਾਂ ਸਮਾਗਮ ਵਿੱਚ ਇੱਕ ਸੈਮੀਨਾਰ/ਪ੍ਰਦਰਸ਼ਨੀ ਅਤੇ ਕਾਰਜ ਸਮੂਹ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ।....
ਸਿੱਖ ਕੌਮ ਦੀਆਂ ਇਤਿਹਾਸਕ ਰਵਾਇਤਾਂ ਤੇ ਪ੍ਰੰਪਰਾਵਾਂ ਬਹੁਤ ਮਹਾਨ ਹਨ, ਜਿਸ ਤੋਂ ਅਗਵਾਈ ਲੈ ਕੇ ਅਸੀਂ ਜੀਵਨ ਜਾਂਚ ਨਿਰਧਾਰਤ ਕਰੀਏ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਗੁਰਮਤਿ ਸਮਾਗਮ ਅੰਮ੍ਰਿਤਸਰ, 14 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ....
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸ਼ਾਸਕੀ ਸੇਵਾਵਾਂ ਲਈ ਅਕੈਡਮੀ ’ਚ 5 ਬੱਚਿਆਂ ਦਾ ਖਰਚਾ ਚੁੱਕੇਗਾ ਵੈਸਟ ਬੰਗਾਲ ਦਾ ਟਰੱਸਟ
ਅੰਮ੍ਰਿਤਸਰ, 13 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਕੋਚਿੰਗ ਦੇਣ ਲਈ ਖੋਲ੍ਹੀ ਗਈ ਨਿਸ਼ਚੈ ਅਕੈਡਮੀ ਵਿਚ ਹਰ ਸਾਲ ਪੰਜ ਬੱਚਿਆਂ ਦਾ ਖਰਚਾ ਚੁੱਕਣ ਲਈ ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਵੈਸਟ ਬੰਗਾਲ ਨੇ ਪਹਿਲਕਦਮੀ ਕੀਤੀ ਹੈ। ਅੱਜ ਇਥੇ ਪੁੱਜੇ ਟਰੱਸਟ ਦੇ ਜੁਆਇੰਟ ਸੈਕਟਰੀ ਸ. ਦਲਵਿੰਦਰ ਸਿੰਘ ਅਤੇ ਟਰੱਸਟ ਮੈਂਬਰ ਸ. ਤੇਜਿੰਦਰ ਸਿੰਘ ਬੱਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ....
ਕਸਟਮ ਵਿਭਾਗ ਦੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ 86.17 ਲੱਖ ਦਾ ਸੋਨਾ ਕੀਤਾ ਜ਼ਬਤ 
ਅੰਮ੍ਰਿਤਸਰ, 13 ਮਾਰਚ : ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ 86.17 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਅਧਿਕਾਰੀਆਂ ਨੇ ਇਹ ਸੋਨਾ ਸੋਮਵਾਰ ਨੂੰ ਸ਼ਾਰਜਾਹ ਤੋਂ ਆਈ ਇੰਡੀਗੋ ਦੀ ਫਲਾਈਟ ਰਾਹੀਂ ਪਹੁੰਚੇ ਇਕ ਯਾਤਰੀ ਕੋਲੋਂ ਬਰਾਮਦ ਕੀਤਾ ਗਿਆ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇੰਡੀਗੋ ਦੀ ਫਲਾਈਟ 6ਈ48 ਸ਼ਾਰਜਾਹ ਤੋਂ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੀ। ਕਸਟਮ ਅਧਿਕਾਰੀਆਂ ਨੇ ਇਸ ਉਡਾਣ ਰਾਹੀਂ ਆਏ ਯਾਤਰੀਆਂ ਦੇ ਸਾਮਾਨ ਦੀ....
ਪਿੰਡ ਪੋਰੇਸ਼ਾਹ ਨੂੰ ‘ਵੇਸਟ ਮੈਨੇਜਮੈਂਟ’ ਲਈ ਰਾਸ਼ਟਰਪਤੀ ਤੋਂ ‘ਸਵੱਛ ਸੁਜਲ ਸ਼ਕਤੀ ਸਨਮਾਨ 2023’ ਸਨਮਾਨ ਮਿਲਿਆ 
ਬਟਾਲਾ, 12 ਮਾਰਚ : ਗੁਰਦਾਸਪੁਰ ਜ਼ਿਲੇ ਦੇ ਪਿੰਡ ਪੋਰੇਸ਼ਾਹ ਨੇ ਸਾਲਿਡ ਤੇ ਤਰਲ ਰਹਿੰਦ-ਖੂੰਹਦ ਦੇ ਸਹੀ ਢੰਗ ਨਾਲ ਪ੍ਰਬੰਧਨ ਲਈ ਨੈਸ਼ਨਲ ਲੈਵਲ ਦੀ ਮਾਨਤਾ ਪ੍ਰਾਪਤ ਕੀਤੀ ਹੈ। ਪਿੰਡ ਦੀ ਸਰਪੰਚ ਹਰਜਿੰਦਰ ਕੌਰ, ਜਿਸ ਨੂੰ ਖੁੱਲ੍ਹੇ ਵਿੱਚ ਸ਼ੌਚ ਮੁਕਤ ਐਲਾਨਿਆ ਗਿਆ ਹੈ, ਨੂੰ ਸਵੱਛਤਾ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰਨ ਲਈ 4 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ‘ਸਵੱਛ ਸੁਜਲ ਸ਼ਕਤੀ ਸਨਮਾਨ 2023’ ਮਿਲਿਆ। ਇਸ ਸਮਾਗਮ ਦਾ ਆਯੋਜਨ ਦਿੱਲੀ ਵਿੱਚ ਜਲ ਸ਼ਕਤੀ ਮੰਤਰਾਲੇ ਵੱਲੋਂ ਉਨ੍ਹਾਂ ਮਹਿਲਾ....
ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਆਦਮਕੱਦ ਬੁੱਤ ਦੋ ਚੌਕਾਂ ‘ਚ ਸਥਾਪਤ
ਅੰਮ੍ਰਿਤਸਰ 12 ਮਾਰਚ : ਘਿਓ ਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਚ ਕਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਬੁੱਤਾਂ ਤੋਂ ਪਰਦਾ ਕਸੀ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨਿਹੰਗ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਬਾਬਾ....
ਹੋਲਾ-ਮਹੱਲਾ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਨਿਹੰਗ ਸਿੰਘ ਦਾ ਅੰਤਿਮ ਸਸਕਾਰ
ਗੁਰਦਾਸਪੁਰ, 11 ਮਾਰਚ : ਹੋਲਾ-ਮਹੱਲਾ ਦੇਖਣ ਸ੍ਰੀ ਅਨੰਦਪੁਰ ਸਾਹਿਬ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲਾ ਦੇ ਨਿਹੰਗ ਪਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ, ਉਸ ਦੀ ਮ੍ਰਿਤਕ ਦੇ ਪਿੰਡ ਪਹੁੰਚਣ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਮ੍ਰਿਤਕ ਪਰਦੀਪ ਸਿੰਘ ਦੀ ਅੰਤਿਮ ਦਰਸ਼ਨ ਕਰਨ ਲਈ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ। ਮ੍ਰਿਤਕ....
ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸੁਖਮਨੀ ਸੇਵਾ ਸੁਸਾਇਟੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ
ਸ਼ਹੀਦੀ ਫਤਿਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋਵੇਗਾ ਅੰਮ੍ਰਿਤਸਰ 11 ਮਾਰਚ : ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਮੇਂ ਮਹੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਅਤੇ ਸ਼ਬਦ ਕੀਰਤਨ ਸਮਾਗਮ ਹੋਏੇ ਜਿਸ ਵਿਚ ਪੰਜਾਬ ਭਰ ਦੀਆਂ 75 ਸੁਸਾਇਟੀਆਂ....
ਅੰਮ੍ਰਿਤਸਰ ਏਅਰਪੋਰਟ ਤੋਂ ਗੁਰ ਔਜਲਾ ਨੂੰ ਹਿਰਾਸਤ ਵਿੱਚ ਲਿਆ
ਅੰਮ੍ਰਿਤਸਰ, 09 ਮਾਰਚ : ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਫੜੇ ਗਏ ਨੌਜਵਾਨ ਦੀ ਪਛਾਣ ਗੁਰਿੰਦਰਪਾਲ ਸਿੰਘ ਉਰਫ਼ ਗੁਰ ਔਜਲਾ ਵਜੋਂ ਹੋਈ ਹੈ। ਪੰਜਾਬ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਫਿਲਹਾਲ ਗ੍ਰਿਫਤਾਰ ਗੁਰ ਔਜਲਾ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਛਗਿੱਛ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰ ਔਜਲਾ ਯੂ.ਕੇ. ਦਾ ਰਹਿਣ ਵਾਲਾ ਹੈ, ਉਹ ਪਿਛਲੇ ਕੁਝ ਮਹੀਨਿਆਂ ਤੋਂ ਹੀ ਪੰਜਾਬ....
ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਗਟਾਈ ਸ਼ਰਧਾ
ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਸਬੰਧੀ ਸੌਂਪੇ ਮੰਗ ਪੱਤਰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 09 ਮਾਰਚ : ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਸ਼ਟਰਪਤੀ ਨੂੰ ਪਤਾਸਾ ਪ੍ਰਸ਼ਾਦ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਕਰਕੇ ਕੀਤੀ ਸ਼ੁਰੂ
ਅੰਮ੍ਰਿਤਸਰ, 09 ਮਾਰਚ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ....
ਰਾਸ਼ਟਰਪਤੀ ਮੁਰਮੂ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੁੱਖ ਮੰਤਰੀ ਨੇ ਕੀਤਾ ਸਵਾਗਤ
ਅੰਮ੍ਰਿਤਸਰ, 09 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਲਈ ਰਵਾਨਾ ਹੋਏ। ਜਿੱਥੇ ਗੁਰੂਘਰ 'ਚ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਸੁਰੱਖਿਆ....
ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਤੇ ਭਗਵੰਤ ਮਾਨ ਨੇ ਕੀਤਾ ਸਵਾਗਤ, ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ
ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ ਅੰਮ੍ਰਿਤਸਰ, 09 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ....
ਆਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਨਿਹੰਗ ਸਿੰਘ ਦੇ ਪਰਿਵਾਰ ਨੇ ਸੰਸਕਾਰ ਕਰਨ ਤੋਂ ਕੀਤਾ ਇਨਕਾਰ
ਗੁਰਦਾਸਪੁਰ, 8 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮੁਹੱਲਾ ਦੇਖਣ ਗਏ ਐਨ.ਆਰ.ਆਈ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) 'ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ 'ਚ ਉਸ ਦੀ ਮੌਤ ਹੋ ਗਈ ਸੀ। ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਮ੍ਰਿਤਕ ਨਿਹੰਗ ਪ੍ਰਦੀਪ....