ਮਾਝਾ

ਆਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਨਿਹੰਗ ਸਿੰਘ ਦੇ ਪਰਿਵਾਰ ਨੇ ਸੰਸਕਾਰ ਕਰਨ ਤੋਂ ਕੀਤਾ ਇਨਕਾਰ
ਗੁਰਦਾਸਪੁਰ, 8 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮੁਹੱਲਾ ਦੇਖਣ ਗਏ ਐਨ.ਆਰ.ਆਈ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) 'ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ 'ਚ ਉਸ ਦੀ ਮੌਤ ਹੋ ਗਈ ਸੀ। ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਮ੍ਰਿਤਕ ਨਿਹੰਗ ਪ੍ਰਦੀਪ....
ਹਲਕਾ ਡੇਰਾ ਬਾਬਾ ਨਾਨਕ ਵਿਖੇ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ
ਡੇਰਾ ਬਾਬਾ ਨਾਨਕ, 07 ਮਾਰਚ : ਹਲਕਾ ਡੇਰਾ ਬਾਬਾ ਨਾਨਕ ਵਿਖੇ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਡੇਰਾ ਬਾਬਾ ਨਾਨਕ ਵਿਖੇ ਚੋਹਲਾ ਸਾਹਿਬ ਦੇ ਮੇਲੇ ਦੇ ਦਰਸ਼ਨਾਂ ਲਈ ਆਏ ਰੁਪਿੰਦਰ ਸਿੰਘ (20) ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਹਰੂਵਾਲ ਦੀ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨੇ ਕਤਲ ਕਰ ਦਿੱਤਾ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ....
ਜੀ-20 ਸਿਖ਼ਰ ਸੰਮੇਲਨ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਮੁੱਖ ਮੰਤਰੀ ਭਗਵੰਤ ਮਾਨ  
ਅੰਮ੍ਰਿਤਸਰ, 06 ਮਾਰਚ : ਸੂਬੇ ਵਿੱਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ। ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇਸ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਪਵਿੱਤਰ ਸ਼ਹਿਰ....
ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ 5 ਜੇਲ੍ਹ ਅਧਿਕਾਰੀਆਂ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ
ਤਰਨਤਾਰਨ, 06 ਮਾਰਚ : ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਜੇਲ੍ਹ ਇਕ ਵਾਰ ਮੁੜ ਸੁਰਖੀਆਂ ’ਚ ਆਈ ਹੈ। ਵਾਇਰਲ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 7 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰਕੇ 5 ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਜੇਲ੍ਹ ਅੰਦਰ ਬੰਦ ਇਕ ਸਚਿਨ ਭਵਾਨੀ ਨਾਮ ਦੇ ਗੈਂਗਸਟਰ ਅਤੇ ਹੋਰਨਾਂ ਗੈਗਸਟਰਾਂ ਦੀ ਇਕ ਵੀਡੀਓ ਬੀਤੇ ਕੱਲ੍ਹ ਵਾਇਰਲ ਹੋਈ ਸੀ। ਇਹ ਵੀਡੀਓ ਉਸ ਦਿਨ ਦੀ ਹੈ ਜਿਸ ਦਿਨ ਜੇਲ੍ਹ ਅੰਦਰ....
ਕਲਾਨੌਰ 'ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਹਵੇਲੀ ਬਣਵਾ ਰਹੇ ਨੇ ਫੌਜੀ ਭਰਾ  
ਕਲਾਨੌਰ, 5 ਮਾਰਚ : ਮੌਤ ਤੋਂ ਬਾਅਦ ਪੰਜਾਬ ਦੇ ਲਗਭਗ ਹਰ ਇਲਾਕੇ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਫੈਨ ਮੂਸੇਵਾਲਾ ਦੀ ਯਾਦ ਵਿਚ ਕੈਂਡਲ ਮਾਰਚ ਕੱਢਦੇ, ਲੰਗਰ ਲਗਾਉਂਦੇ ਅਤੇ ਟੈਂਟੂ ਬਣਾਉਂਦੇ ਨਜ਼ਰ ਆਏ ਪਰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਪਿੰਡ ਜੋਗੋਵਾਲ ਬੇਦੀਆਂ ਦੇ ਫੌਜੀ ਭਰਾਵਾਂ ਨੇ ਮੁਸੇ ਵਾਲਾ ਦੀ ਯਾਦ ਵਿਚ ਕਰੋੜਾਂ ਦੀ ਲਾਗਤ ਵਾਲੀ ਹਵੇਲੀ ਤਿਆਰ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਹਵੇਲੀ ਦੇ ਬਾਹਰ ਸਿੱਧੂ ਮੂਸੇਵਾਲਾ ਦਾ ਆਦਮਕੱਦ ਬੁੱਤ ਤਿਆਰ ਹੋ ਚੁੱਕਿਆ ਹੈ ਜਦ ਕਿ ਹਵੇਲੀ ਵੀ....
ਸਾਬਕਾ ਸਰਪੰਚ ਨੇ ਥਾਣੇ ਦੇ ਬਾਥਰੂਮ ਵਿਚ ਵੜ ਕੇ ਆਪਣੇ ਆਪ ਨੂੰ ਮਾਰੀ ਗੋਲੀ
ਗੁਰਦਾਸਪੁਰ 5 ਮਾਰਚ : ਅਕਾਲੀ ਦਲ ਨਾਲ ਸੰਬੰਧਤ ‌ਕਾਦੀਆਂ ਵਿਧਾਨ ਸਭਾ ਹਲਕਾ ਦੇ ਪਿੰਡ ਸੌਹਲ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਸੋਨੂੰ ਵਲੋਂ ਦੀਨਾਨਗਰ ਥਾਣੇ ਵਿੱਚ ਐਸ ਐਚ ਓ ਦੇ ਕਮਰੇ ਦੇ ਬਾਥਰੂਮ ਵਿੱਚ ਵੜ ਕੇ ਆਪਣੇ ਆਪ ਨੂੰ ਗੋਲੀ ਮਰਨ ਦੀ ਖਬਰ ਮਿਲੀ ਹੈ। ਮੋਢੇ ਤੇ ਗੋਲੀ ਵੱਜਣ ਨਾਲ ਬਲਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਤੋਂ ਬਾਅਦ ਸਾਬਕਾ ਸਰਪੰਚ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਬਾਅਦ ਵਿਚ ਉਸ ਨੂੰ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਕੱਠੀ ਕੀਤੀ....
ਸਾਡੀ ਸਰਕਾਰ ਹਰੇਕ ਕੰਮ ਨੂੰ ਤਰਜੀਹੀ ਅਧਾਰ ਉਤੇ ਕਰ ਰਹੀ ਹੈ : ਮੰਤਰੀ ਈ ਟੀ ਓ
ਅੰਮ੍ਰਿਤਸਰ, 04 ਮਾਰਚ : ਜੀ-20 ਸੰਮੇਲਨ ਅਤੇ ਗਰਮੀ ਦੇ ਸੀਜਨ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਵਿਭਾਗ ਨੇ ਨਵੇਂ ਪ੍ਰਾਜੈਕਟਾਂ ਦੀ ਅੱਜ ਸ਼ੁਰੂਆਤ ਕੀਤੀ ਹੈ, ਜਿਸ ਨਾਲ ਗਰਮੀ ਵਿਚ ਵੀ ਨਿਰਵਿਘਨ ਬਿਜਲੀ ਸਪਲਾਈ ਪੰਜਾਬ ਵਾਸੀਆਂ ਨੂੰ ਮਿਲਗੀ ਰਹੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਨਾਗਕਲਾਂ ਵਿਖੇ ਇੰਡਸਟਰੀਅਲ ਫੀਡਰ ਅਤੇ ਤਿੰਨ ਨਵੇਂ ਵੀ ਸੀ ਬੀ ਦੀ ਸ਼ੁਰੂਆਤ ਮੌਕੇ ਕੀਤਾ। ਉਨਾਂ ਕਿਹਾ ਕਿ ਮੈਨੂੰ ਬੀਤੇ ਦਿਨਾਂ ਵਿਚ ਨਾਗ ਕਲਾਂ ਤੇ ਬੱਲ ਕਲਾਂ ਦੇ ਸਨਅਤਕਾਰਾਂ....
ਸ਼੍ਰੋਮਣੀ ਕਮੇਟੀ ਹਰ ਸਾਲ 25 ਗੁਰਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਕਰੇਗੀ ਤਿਆਰ : ਐਡਵੋਕੇਟ ਧਾਮੀ
28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਗੁਰਦੁਆਰਾ ਗੁਰੂ ਡਾਂਗਮਾਰ ਤੇ ਹੋਰ ਸਿੱਖ ਮਸਲਿਆਂ ’ਚ ਸਰਕਾਰੀ ਦਖ਼ਲਅੰਦਾਜ਼ੀ ਦੀ ਕੀਤੀ ਨਿਖੇਧੀ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਵੱਲੋਂ ਕਈ ਫੈਸਲਿਆਂ ’ਤੇ ਮੋਹਰ ਅੰਮ੍ਰਿਤਸਰ, 4 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨ ਵਿਦਿਆਰਥੀਆਂ ਨੂੰ ਆਈਏਐਸ, ਆਈਪੀਐਸ ਅਤੇ ਪੀਸੀਐਸ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਚੰਡੀਗੜ੍ਹ ਦੇ ਨਿਸ਼ਚੈ ਇੰਸਟੀਚਿਊਟ ਨਾਲ....
ਹਰਿਆਣੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਪੁਲਿਸ ਜਰੀਏ ਜਬਰੀ ਲੈਣਾ ਗਲਤ: ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 03 ਮਾਰਚ : ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਉਚੇਚੇ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਨਾਮਜ਼ਦ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦਾ ਪੁਲਿਸ ਜਰੀਏ ਪ੍ਰਬੰਧ ਹਥਿਆਉਣਾ ਇਕ ਵੱਡੀ ਗਲਤੀ ਹੈ, ਜੋ ਉਨ੍ਹਾਂ ਨੂੰ ਮੰਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਵੈ-ਚਿੰਤਨ ਕਰਨਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਹੁਣ ਵੀ....
ਸ਼੍ਰੋਮਣੀ ਕਮੇਟੀ ਦੇ ਇਜਲਾਸ ਨੇ ਭਾਰਤ ਸਰਕਾਰ ਪਾਸੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਕੀਤੀ ਮੰਗ
6 ਮੈਂਬਰੀ ਕਮੇਟੀ ਗਠਤ, ਭਾਰਤ ਦੇ ਸੰਸਦ ਮੈਂਬਰਾਂ ਤੱਕ ਕੀਤੀ ਜਾਵੇਗੀ ਪਹੁੰਚ-ਐਡਵੋਕੇਟ ਧਾਮੀ ਹਾਜ਼ਰ ਮੈਂਬਰਾਂ ਨੇ ਇਕਸੁਰ ਹੋ ਕੇ ਹਰਿਆਣਾ ਦੇ ਗੁਰਦੁਆਰਿਆਂ ’ਚ ਸਰਕਾਰੀ ਦਖ਼ਲ ਦੀ ਕੀਤੀ ਆਲੋਚਨਾ ਅੰਮ੍ਰਿਤਸਰ, 3 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ’ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕਰਦਿਆਂ ਇਸ ਮਾਮਲੇ ’ਤੇ ਸੰਸਦ ਦਾ ਵਿਸ਼ੇਸ਼....
ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਜੀ-20 ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਯੁਵਾ ਕੇਂਦਰ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 01 ਮਾਰਚ : ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਜੀ-20 ਦੇ ਸਬੰਧ ਵਿਚ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਵਿੱਚ ਜ਼ਿਲ੍ਹਾ ਪੱਧਰੀ ਯੁਵਾ ਕੇਂਦਰ ਪ੍ਰੋਗਰਾਮ ਕਰਵਾਇਆ ਗਿਆ, ਇਸ ਪ੍ਰੋਗਰਾਮ ਦਾ ਵਿਸ਼ਾ ਸੀ ਵੈਸੁਧੇਵ ਕੁਟੁੰਬਕਮ ਸੀ। ਵਿਧਾਇਕ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ, ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਦੇ ਪ੍ਰਿੰਸੀਪਲ ਡਾ: ਪ੍ਰੋ. ਦਿਲਜੀਤ ਕੌਰ ਜਿੰਦੂ ਹਨ, ਪ੍ਰੋਗਰਾਮ ਦੇ....
ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ : ਈ.ਟੀ.ਓ.
ਅੰਮ੍ਰਿਤਸਰ, 01 ਮਾਰਚ : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਖ ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ/ਅਧਿਆਪਕਾਂ ਨੂੰ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਵੀ ਭੇਜਿਆ ਗਿਆ ਸੀ ਤਾਂ ਜੋ ਉਸ ਤਰ੍ਹਾਂ ਦਾ ਮਾਹੌਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਣਾਇਆ ਜਾ ਸਕੇ....
ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ : ਐਡਵੋਕੇਟ ਧਾਮੀ 
ਅੰਮ੍ਰਿਤਸਰ, 01 ਮਾਰਚ : ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਬਾਰੇ ਆਏ....
ਨੂੰਹ ਨੇ ਸੱਸ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰਿਆ
ਅਜਨਾਲਾ, 28 ਫਰਵਰੀ : ਅਜਨਾਲਾ ਦੇ ਪਿੰਡ ਸੈਂਸਰਾਂ ਕਲਾਂ ‘ਚ ਇੱਕ ਨੂੰਹ ਵੱਲੋਂ ਆਪਣੀ ਸੱਸ ਨੂੰ ਕਰੰਟ ਲਗਾ ਕੇ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ, ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਔਰਤ ਅਮਰਜੀਤ ਕੌਰ ਨੂੰ ਉਸਦੀ ਨੂੰਹ ਨੇ ਪਹਿਲਾਂ ਸਿਰ ਵਿੱਚ ਬਾਲਾ ਮਾਰਿਆ ਤੇ ਬਾਅਦ ਵਿੱਚ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸਬੰਧੀ ਅਜਨਾਲਾ ਦੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ 25 ਫਰਵਰੀ ਨੂੰ ਇੱਕ ਔਰਤ ਅਮਰਜੀਤ ਕੌਰ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਸੀ....
ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸੇਵਾ ਵਜੋਂ 1 ਕਰੋੜ ਦਾ ਚੈੱਕ ਭੇਟ 
ਅੰਮ੍ਰਿਤਸਰ, 28 ਫ਼ਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸ੍ਰੀ ਸੰਜੈ ਬਜਨੀਕਾ, ਐਮਡੀ ਸ੍ਰੀ ਪ੍ਰੇਮ ਬਜਨੀਕਾ ਅਤੇ ਸ੍ਰੀ ਸੰਜੈ ਅਗਰਵਾਲ ਵੱਲੋਂ ਇਹ ਚੈੱਕ ਕੰਪਨੀ ਦੇ ਏਜੀਐਮ ਸ੍ਰੀ ਬੀਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਸੌਂਪਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ....