ਮਾਝਾ

ਬਾਬਾ ਬਲਬੀਰ ਸਿੰਘ ਨੇ ਦਿਲਜੀਤ ਸਿੰਘ ਬੇਦੀ ਦੀ ਕਿਤਾਬ 'ਬਾਬਾ ਬਿਨੋਦ ਸਿੰਘ' ਸੰਗਤ ਅਰਪਣ ਕੀਤੀ
ਅੰਮ੍ਰਿਤਸਰ : ਖਾਲਸਾ ਪੰਥ ਬੁੱਢਾ ਦਲ ਦੇ ਪਹਿਲੇ ਜਥੇਦਾਰ ਬਾਬਾ ਬਿਨੋਦ ਸਿੰਘ ਦਾ ਜੀਵਨ ਸੰਘਰਸ਼ ਸਬੰਧੀ ਇਤਿਹਾਸਕ ਪਰਿਪੇਖ ਪੇਸ਼ ਕਰਦੀ ਇਕ ਪੁਸਤਕ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਵਿਖੇ ਸੰਗਤ ਅਰਪਣ ਕੀਤੀ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਇਸ ਪੁਸਤਕ ਦੇ ਲੇਖਕ ਸੰਪਾਦਕ ਹਨ। ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪੁਸਤਕ ਬਾਰੇ ਵਿਚਾਰ ਪ੍ਰਗਟ ਕਰਦਿਆ ਕਿਹਾ ਕਿ ਬਾਬਾ ਬਿਨੋਦ ਸਿੰਘ ਜੋ ਖਾਲਸਾ ਪੰਥ....
ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਜਲਦ ਲਵੇ ਫੈਸਲਾ : ਮਜੀਠੀਆ
ਗੁਰਦਾਸਪੁਰ : ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਨੱਤਮਸਤਕ ਹੋਣ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਪਹੁੰਚ । ਇਸ ਮੌਕੇ ਉਹਨਾਂ ਕਿਹਾ ਕਿ ਉਝ ਇਸ ਧਾਰਮਿਕ ਅਸਥਾਨ ਨਾਲ ਅਰਸੇ ਤੋਂ ਜੁੜੇ ਹਨ ਅਤੇ ਅੱਜ ਇਥੇ ਦੇ ਮੁੱਖ ਸੇਵਦਾਰਾਂ ਨੂੰ ਮਿਲਣ ਪਹੁੰਚ ਹਨ। ਉਥੇ ਹੀ ਉਹਨਾਂ ਕਿਹਾ ਕਿ ਅੱਜ ਉਹਨਾਂ ਵਲੋਂ ਇਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ....
ਏ.ਐੱਸ.ਆਈ ਦੇ ਹੱਥੋਂ ਚੱਲੀ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ, ਗੁੱਸੇ ਵਿੱਚ ਆਏ ਦੁਕਾਨਦਾਰਾਂ ਨੇ ਦਿੱਤਾ ਧਰਨਾ
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਇਕ ਦੁਕਾਨ ‘ਚ ਏ.ਐੱਸ.ਆਈ ਦੇ ਹੱਥੋਂ ਚੱਲੀ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਦੁਕਾਨਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰਕ ਮੈਂਬਰ ਏਐਸਆਈ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਸਸਪੈਂਡ ਕਰ ਦਿੱਤਾ ਹੈ। ਉਸ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਦੁਪਹਿਰ ਏਐਸਆਈ ਹਰਭਜਨ ਸਿੰਘ ਅੰਮ੍ਰਿਤਸਰ ਰੇਲਵੇ....
ਪੈਂਚਰ ਲਗਾਉਣ ਵਾਲਾ ਬਣਿਆ ਕਰੋੜਪਤੀ, ਨਿੱਕਲੀ ਤਿੰਨ ਕਰੋੜ ਰੁਪਏ ਦੀ ਲਾਟਰੀ
ਮਾਹਿਲਪੁਰ : ਕੌਣ ਬਣੇਗਾ ਕਰੋੜਪਤੀ' ਖ਼ੇਡਣ ਦਾ ਸੁਪਨਾ ਦੇਖ਼ਦੇ ਪੈਂਚਰ ਲਗਾਉਣ ਵਾਲਾ ਪਰਮਿੰਦਰ ਬਣਿਆ ਕਰੋੜਪਤੀ। ਮਾਹਿਲਪੁਰ ਸ਼ਹਿਰ ਦਾ ਇੱਕ ਗਰੀਬ ਸਕੂਟਰਾਂ, ਮੋਟਰਾਂ ਸਾਈਕਲਾਂ ਅਤੇ ਗੱਡੀਆਂ ਨੂੰ ਪੈਂਚਰ ਲਗਾਉਣ ਵਾਲਾ ਇੱਕ ਮਜ਼ਦੂਰ ਦੁਕਾਨਦਾਰ ਲਾਟਰੀ ਦੀ ਇੱਕ ਟਿਕਟ ਨਾਲ ਹੀ ਕਰੋੜਪਤੀ ਬਣ ਗਿਆ। ਉਸ ਨੇ ਨਾਗਾਲੈਂਡ ਦੀ ਪੂਜਾ ਸਪੈਸ਼ਲ ਬੰਪਰ ਦੀ ਅਕਤੂਬਰ ਦੇ ਪਹਿਲੇ ਹਫ਼ਤੇ ਖ਼ਰੀਦੀ ਟਿਕਟ ਦਾ ਉਸ ਨੂੰ ਤਿੰਨ ਕਰੋੜ ਰੁਪਏ ਦਾ ਇਨਾਮ ਨਿੱਕਲਿਆ ਜਿਸ ਕਾਰਨ ਉਸ ਦੀ ਕਾਇਆ ਹੀ ਪਲਟ ਗਈ, ਮਾਹਿਲਪੁਰ ਵਿਖ਼ੇ ਟਾਇਰਾਂ....
ਕੇਂਦਰੀ ਸਿੱਖ ਅਜਾਇਬ ਘਰ ਵਿਚ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ ਦੀਆਂ ਤਸਵੀਰਾਂ ਲਾਈਆਂ ਗਈਆਂ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਗੁਰੂ ਨਾਨਕ ਸਾਹਿਬ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਲਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ....
ਇੰਦਰਬੀਰ ਸਿੰਘ ਨਿੱਜਰ ਵੱਲੋ ਹਾਈਟੇਕ ਫਾਇਰਬ੍ਰਿਗੇਡ ਦੀ ਗੱਡੀ ਨਗਰ ਨਿਗਮ ਅੰਮ੍ਰਿਤਸਰ ਦੇ ਸਪੁਰਦ
ਅੰਮ੍ਰਿਤਸਰ : ਅੱਜ ਮੇਅਰ ਕਰਮਜੀਤ ਸਿੰਘ ਵੱਲੋ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨਾਲ ਮਿਲ ਕੇ ਫਾਇਰ ਬ੍ਰਿਗੇਡ ਦੀ ਇਕ ਅਤਿ ਆਧੁਨਿਕ ਹਾਈਡ੍ਰੋਲਿਕ ਪਲੇਟਫਾਰਮ ਨਾਲ ਸੂਸਜਿੱਤ ਗੱਡੀ ਦਾ ਉਦਘਾਟਨ ਕੀਤਾ ਗਿਆ ਇਹ ਆਧੁਨਿਕ ਹਾਈਡ੍ਰੋਲਿਕ ਪਲੇਟਫਾਰਮ ਵਾਲੀ ਗੱਡੀ ਸਮਾਰਟ ਸਿਟੀ ਪ੍ਰੋਜੈਕਟ ਅਧੀਨ 8.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਹੈ ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਫਾਇਰਬ੍ਰਿਗੇਡ ਨੂੰ ਸਪੁਰਦ ਕੀਤੀ ਗਈ। ਇਸ ਮੌਕੇ ਤੇ ਮੇਅਰ ਅਤੇ ਸਥਾਨਕ....
ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਜਾਰੀ
ਅੰਮਿ੍ਤਸਰ : ਸਿੱਖ ਵਿਦਵਾਨ ਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ 'ਤੇ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ। ਪੁਸਤਕ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਚਾਰ ਦੌਰਿਆ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ ਹੈ....
ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 3 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ....
ਗੁਰਦਵਾਰਾ ਅੰਗੀਠਾ ਸਾਹਿਬ ਵਿਖੇ ਸੁਖਬੀਰ ਬਾਦਲ ਹੋਏ ਨਤਮਸਤਕ
ਗੁਰਦਾਸਪੁਰ : ਬਟਾਲਾ ਨਜ਼ਦੀਕ ਕਸਬਾ ਨਿੱਕੇ ਘੁੰਮਣ ਪਹੁੰਚੇ। ਬਾਬਾ ਹਜਾਰਾ ਸਿੰਘ ਜੀ ਦੀ ਯਾਦ ਵਿੱਚ ਸਥਾਪਿਤ ਗੁਰਦਵਾਰਾ ਅੰਗੀਠਾ ਵਿਖੇ ਸਾਹਿਬ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੋਏ ਨਤਮਸਤਕ। ਇਸ ਮੌਕੇ ਉਹਨਾਂ ਕਿਹਾ ਕਿ ਭਾਈ ਰਾਜੋਆਣਾ ਤੇ ਕੇਂਦਰ ਸਰਕਾਰ ਨੇ ਜੋ ਸਟੈਂਡ ਲਿਆ ਹੈ ਕਿ ਉਹਨਾਂ ਦੀ ਰਿਹਾਈ ਨਹੀਂ ਹੋਣੀ ਚਾਹੀਦੀ ਉਹ ਨਿੰਦਣ ਯੋਗ ਹੈ। 550 ਸਾਲਾ ਤੇ ਦਿੱਤੀ ਜ਼ੁਬਾਨ ਤੋਂ ਕੇਂਦਰ ਸਰਕਾਰ ਹੁਣ ਮੁਕਰ ਗਈ ਹੈ। ਕੇਂਦਰ ਸਰਕਾਰ ਜੋ ਸੁਪਰੀਮ ਕੋਰਟ ਵਿੱਚ ਪਿੱਛੇ ਹਟੀ ਹੈ ਉਹ ਸਰਾਸਰ....
ਪੰਜਾਬ ’ਚ ਪਹਿਲੀ ਵਾਰ ਕਿਸਾਨਾਂ ਨੂੰ ਖ਼ਰੀਦ ਉਪਰੰਤ ਕੁਝ ਹੀ ਘੰਟਿਆਂ ’ਚ ਅਦਾਇਗੀਆਂ : ਲਾਲ ਚੰਦ ਕਟਾਰੂਚੱਕ
ਜਲੰਧਰ : ਪੰਜਾਬ ਦੇ ਖੁਰਾਕ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਖ਼ਰੀਦ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਉਨ੍ਹਾਂ ਦੇ ਖਾਤਿਆਂ ਵਿੱਚ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 13.25 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਮੰਡੀਆਂ ਵਿੱਚ ਹੋ ਚੁੱਕੀ ਹੈ, ਜਿਸ ਵਿੱਚੋਂ 12.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 1325....
ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ। ਇਹ ਫੈਸਲਾ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ....
ਬ੍ਰਿਗੇਡੀਅਰ ਆਈ.ਐਸ. ਭੱਲਾ ਵੱਲੋਂ ਟੀਮ ਸਮੇਤ ਪਵਿੱਤਰ ਕਾਲੀ ਵੇਈਂ ਦਾ ਦੌਰਾ
ਸੁਲਤਾਨਪੁਰ ਲੋਧੀ : ਬ੍ਰਿਗੇਡੀਅਰ ਆਈ.ਐਸ ਭੱਲਾ, ਗਰੁੱਪ ਕਮਾਂਡਰ, ਐਨਸੀਸੀ ਗਰੁੱਪ ਅਤੇ ਹੈੱਡਕੁਆਰਟਰ ਕਰਨਲ ਵਿਸ਼ਾਲ ਉੱਪਲ, ਕਮਾਂਡਿੰਗ ਅਫਸਰ, 21 ਪੰਜਾਬ ਬਟਾਲੀਅਨ ਐਨਸੀਸੀ ਕਪੂਰਥਲਾ ਵੱਲੋਂ ਟੀਮ ਸਮੇਤ ਪਵਿੱਤਰ ਕਾਲੀ ਵੇਈਂ ਦਾ ਦੌਰਾ ਕੀਤਾ ਗਿਆ। ਜਿੱਥੇ ਉਹਨਾਂ ਵੱਲੋਂ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਉਹਨਾਂ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਐਨ.ਸੀ.ਸੀ ਵੱਲੋਂ ਦੇਸ਼ ਅਤੇ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ....
ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਟਰੱਸਟ ਦੇ ਮੁੱਖੀ ਡਾ. ਓਬਰਾਏ ਵੱਲੋਂ ਉਦਘਾਟਨ ਕੀਤਾ ਗਿਆ
ਅੰਮ੍ਰਿਤਸਰ: ਆਪਣੀ ਜੇਬ੍ਹ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ' ਖੋਲ੍ਹਣ ਦੇ ਅਰੰਭੇ ਗਏ ਕਾਰਜ ਤਹਿਤ ਅੱਜ ਕਸ਼ਮੀਰ ਐਵੀਨਿਊ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਜਿੱਥੇ ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ, ਉਥੇ ਹੀ....
ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰਕਿਰਿਆ ਤੁਰੰਤ ਰੱਦ ਕੀਤੀ ਜਾਵੇ, ਘੁਟਾਲੇ ਦੀ ਹੋਵੇ ਜਾਂਚ : ਮਜੀਠੀਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰਕਿਰਿਆ ਤੁਰੰਤ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀਬੀ ਆਈ ਜਾਂਚ ਕਰਵਾਈ ਜਾਵੇ। ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਘੁਟਾਲਾ ਹੈ। ਉਨ੍ਹਾਂ ਕਿਹਾ ਕਿ ਇਹ ਘੁਟਾਲਾ ਵੀ ਜੰਮੂ ਕਸ਼ਮੀਰ ਵਿਚ ਹੋਏ ਸਬ ਇੰਸਪੈਕਟਰ ਭਰਤੀ....
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਨਾਲ ਹੋਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਉਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ....