ਮਾਝਾ

ਭਾਰਤ ਸਰਕਾਰ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਫੈਲੋਸ਼ਿਪ ਮੁੜ ਚਾਲੂ ਕਰੇ : ਪ੍ਰਧਾਨ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 4 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਦੱਸਣਯੋਗ ਹੈ ਕਿ ਘੱਟਗਿਣਤੀ ਭਾਈਚਾਰਿਆਂ ਨਾਲ....
ਕਾਰ ਦਾ ਸੰਤੁਲਨ ਵਿਗੜਨ ਕਾਰਨ ਹੋਏ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਜਖਮੀ
ਕਲਾਨੌਰ, 4 ਫਰਵਰੀ : ਕਲਾਨੌਰ ਨੇੜੇ ਇੱਕ ਕਾਰ ਦੇ ਸੰਤੁਲਨ ਵਿਗੜ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਅਤੇ ਸੂਚਨਾ ਮਿਲਦੇ ਹੀ ਥਾਣਾ ਵਡਾਲਾ ਬਾਂਗਰ ਦੇ ਇੰਚਾਰਜ ਏ.ਐੱਸ.ਆਈ ਰਣਬੀਰ ਸਿੰਘ ਪੁਲਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ 5....
ਸਿੱਖ ਮਰਯਾਦਾ ਨਾਲ ਸਮਝੌਤੇ ਦੇ ਮਾਮਲੇ ’ਚ ਕੋਈ ਅਪੀਲ-ਦਲੀਲ ਪ੍ਰਵਾਨ ਨਹੀਂ : ਭਾਈ ਗਰੇਵਾਲ
ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ ਸੱਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਸਬੰਧੀ ਕਿਸੇ ਵੀ ਚਰਚਾ ਨੂੰ ਫਜ਼ੂਲ ਦੱਸਿਆ ਅੰਮ੍ਰਿਤਸਰ, 3 ਫਰਵਰੀ : ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਸਪੱਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖਲ ਬਰਦਾਸ਼ਤ....
ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਆਇਆ ਡਾਕਟਰਾਂ ਦਾ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਨਤਮਸਤਕ
ਅੰਮ੍ਰਿਤਸਰ, 2 ਫ਼ਰਵਰੀ : ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ....
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ : ਐਡਵੋਕੇਟ ਧਾਮੀ
​​​​​​ ਅੰਮ੍ਰਿਤਸਰ, 1 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪਿੰਡ ਪੱਧਰ ਤੱਕ ਇਹ ਮੁਹਿੰਮ ਲਿਜਾਣ ਲਈ ਰੂਪ....
ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਅੱਠਵੇਂ ਸਾਹਿਤ ਉਤਸਵ-2023 ਆਯੋਜਿਤ 
ਅੰਮ੍ਰਿਤਸਰ, 1 ਫਰਵਰੀ : ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਆਯੋਜਿਤ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ-2023 ਦਾ ਪਹਿਲੇ ਦਿਨ ਪ੍ਰਸਿੱਧ ਸਿੱਖ ਚਿੰਤਕ ਮਰਹੂਮ ਡਾ. ਗੁਰਬਚਨ ਸਿੰਘ ਬਚਨ ਨੂੰ ਸਮਰਪਿਤ ਉਦਘਾਟਨੀ ਸ਼ੈਸ਼ਨ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਈਸ਼ਵਰ ਦਿਆਲ ਗੌੜ ਨੇ ਸਾਹਿਤ ਅਤੇ ਇਤਿਹਾਸ ਦੇ ਸੰਬੰਧ ਬਾਰੇ ਗੱਲ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਤਿਹਾਸ ਨੂੰ ਕ੍ਰਮਿਕ ਦੀ ਥਾਂ ਸਾਹਿਤ ਵਿੱਚ ਮੌਜੂਦ ਬ੍ਰਹਿਮੰਡੀ ਵਿਧੀ ਨਾਲ ਸੋਚਣ ਦੀ ਲੋੜ ਹੈ। ਲੋਕਧਾਰਾ ਵਿੱਚ ਸਮੇਂ ਦਾ ਸੰਕਲਪ ਇੱਕ....
ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ, ਨਸ਼ਾ ਪਿਛਲੇ ਡੇਢ ਸਾਲ ਚ ਪਹਿਲਾਂ ਨਾਲੋਂ ਵੀ ਦੋਗੁਣਾ ਹੋਇਆ ਹੈ : ਰਾਜਪਾਲ ਪੁਰੋਹਿਤ
ਗੁਰਦਾਸਪੁਰ, 1 ਫਰਵਰੀ : ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਦੌਰੇ ਦੌਰਾਨ ਗੁਰਦਾਸਪੁਰ ਪਹੁੰਚੇ ਅਤੇ ਸਰਹੱਦੀ ਖੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ ਹੈ। ਨਸ਼ਾ ਪਿਛਲੇ ਡੇਢ ਸਾਲ ਚ ਪਹਿਲਾਂ ਨਾਲੋਂ ਵੀ ਦੋਗੁਣਾ ਹੋਇਆ ਹੈ ਅਤੇ ਸਕੂਲੀ ਬੱਚਿਆਂ ਤੱਕ ਇਸ ਦਾ ਪਹੁੰਚਣਾ ਚਿੰਤਾ ਨੂੰ ਹੋਰ ਵਧਾ....
ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਐਸਜੀਪੀਸੀ ਵੱਲੋਂ ਸਨਮਾਨਿਤ
ਅੰਮ੍ਰਿਤਸਰ, 31 ਜਨਵਰੀ : ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੈਂਬਰ ਭਾਈ....
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਤੇ ਲਖਬੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ
ਅੰਮ੍ਰਿਤਸਰ, 31 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਰਾਮ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ....
ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓ ਪੀ ਸੋਨੀ ਦੇ ਘਰ ਵਿਜੀਲੈਂਸ ਵੱਲੋਂ ਛਾਪਾ
ਅੰਮ੍ਰਿਤਸਰ, 30 ਜਨਵਰੀ : ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓ ਪੀ ਸੋਨੀ ਦੇ ਘਰ ਅੱਜ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਅੱਜ ਚੰਡੀਗੜ੍ਹ ਤੋਂ ਗਈ ਵਿਜੀਲੈਂਸ ਦੀ ਟੀਮ ਅੰਮ੍ਰਿਤਸਰ ਵਿਖੇ ਓਪੀ ਸੋਨੀ ਦੇ ਘਰ ਪਹੁੰਚੀ। ਵਿਜੀਲੈਂਸ ਦੀ ਟੀਮ ਵੱਲੋਂ ਸਾਬਕਾ ਮੰਤਰੀ ਸੋਨੀ ਦੇ ਜਾਇਦਾਦ ਦੇ ਕਾਗਜ਼ਾਂ ਦੀ ਜਾਂਚ ਕੀਤੀ, ਉਥੇ ਜਾਇਦਾਦ ਅਸੇਸਮੈਂਟ ਵੀ ਕੀਤੀ ਗਈ। ਵਿਜੀਲੈ਼ਸ ਦੀ ਟੀਮ ਚੰਡੀਗੜ੍ਹ ਤੋਂ ਸਿੱਧੀ ਸੋਨੀ ਦੇ ਹੋਟਲ ਅਤੇ ਫਾਰਮ....
ਅੰਮ੍ਰਿਤਸਰ 'ਚ ਐਸਡੀਐਮ ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ, ਐਸਡੀਐਮ ਨੇ ਲੱਗੇ ਦੋਸ਼ਾਂ ਤੋਂ ਕੀਤਾ ਇਨਕਾਰ 
ਅੰਮ੍ਰਿਤਸਰ, 29 ਜਨਵਰੀ : ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇੱਕ ਐਸਡੀਐਮ ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਡਾਕਟਰ ਹੈ, ਜਿਸ ਨੇ ਆਪਣੇ ਪਤੀ, ਪੀਆਰਓ ਅਤੇ ਐਸਡੀਐਮ ‘ਤੇ ਸਾਜ਼ਿਸ਼ ਰਚ ਕੇ ਉਸ ਦੀ ਜ਼ਮੀਨ ਹੜੱਪਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਐਸਡੀਐਮ ਨੇ ਇਸ ਪੂਰੇ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਦੱਸਿਆ ਹੈ। ਜੰਡਿਆਲਾ ਗੁਰੂ, ਅੰਮ੍ਰਿਤਸਰ ਦੇ ਰਣਜੀਤ ਹਸਪਤਾਲ ਦੇ ਡਾਕਟਰ ਰਣਜੀਤ ਸ਼ਰਮਾ ਨੇ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ....
ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ : ਜਾਵੇਦ ਅਖ਼ਤਰ
ਅੰਮ੍ਰਿਤਸਰ, 29 ਜਨਵਰੀ : ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਸ਼ਨੀਵਾਰ ਨੂੰ ਗੁਰੂ ਨਗਰੀ ਪਹੁੰਚੇ। ਜਿੱਥੇ ਉਨ੍ਹਾਂ ਨੇ ਨਿੱਜੀ ਸਕੂਲ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਿਹੜੇ ਇਨਸਾਨ ਸੱਚ ਬੋਲਦੇ ਹਨ, ਉਨ੍ਹਾਂ ਨਾਲ ਅਕਸਰ ਹੀ ਅਜਿਹਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ ।....
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਈਕਲ ਚਲਾ ਨੌਜਵਾਨਾਂ ਨੂੰ ਦਿੱਤਾ ਸੁਨੇਹਾ
ਤਰਨਤਾਰਨ, 29 ਜਨਵਰੀ : ਨੌਜਵਾਨਾਂ ਨੂੰ ਸਿਹਤ ਪ੍ਰਤੀ ਅਤੇ ਨਸ਼ੇ ਦੇ ਪ੍ਰਤੀ ਜਾਗਰੂਕ ਕਰਨ ਲਈ ਪੱਟੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਖੇਡ ਸਟੇਡੀਅਮ ਤੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਿਸ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਸਹੂਲੀਅਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਆਪ ਵੀ ਸਾਈਕਲ ਚਲਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਆਖਿਆ ਕਿ ਖੇਡਾਂ ਨਾਲ ਸਾਡਾ ਸਰੀਰ ਤੰਦਰੁਸਤ....
ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀ ਗੋਲੀ, ਹਾਲਤ ਗੰਭੀਰ
ਅੰਮ੍ਰਿਤਸਰ, 28 ਜਨਵਰੀ : ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਗੋਲੀਆਂ ਮਾਰ ਦਿੱਤੀਆਂ। ਲੜਕੀ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਕੀ ਦੇ ਘਰ ਵਾਲਿਆਂ ਨੇ ਕਿਹਾ ਕਿ ਪਿਆਰ 'ਚ ਨਿਰਾਸ਼ ਹੋ ਕੇ ASI ਦੇ ਬੇਟੇ ਨੇ ਉਨ੍ਹਾਂ ਦੀ ਲੜਕੀ ਨੂੰ ਗੋਲੀਆਂ ਮਾਰੀਆਂ ਹਨ।ਮਿਲੀ ਜਾਣਕਾਰੀ ਅਨੁਸਾਰ ਇਹ....
ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਵਨਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ : ਐਡਵੋਕੇਟ ਧਾਮੀ
ਅੰਮ੍ਰਿਤਸਰ 28 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ....