ਮਾਝਾ

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਹਰਦਾਨ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਦਾ ਵਿਕਾਸ ਕਰਨਾ ਮੇਰੀ ਮੁੱਖ ਤਰਜੀਹ-ਵਿਧਾਇਕ ਅਮਰਪਾਲ ਸਿੰਘ ਬਟਾਲਾ, 18 ਜੁਲਾਈ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਹਰਦਾਨ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨੀਆਂ ਤੇ ਹਲਕੇ ਦਾ ਚਹੁਪੱਖੀ ਵਿਕਾਸ ਕਰਨਾ ਮੇਰੀ ਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ....
ਵਿਧਾਇਕ ਦੇ ਯਤਨਾਂ ਸਦਕਾ ਸ਼ਹਿਰ ਵਾਸੀਆਂ ਨੂੰ ਮਿਲੀ ਵੱਡੀ ਰਾਹਤ-ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰਧੀ ਲੱਗੇ ਵਿਸ਼ੇਸ ਕੈਂਪ ਵਿੱਚ 125 ਲੋਕ ਲੈ ਚੁੱਕੇ ਹਨ ਲਾਭ
ਕੇਸਾਂ ਨੂੰ ਸਿਰਫ 500 ਰੁਪਏ ਪੈਨਲਟੀ ਲਗਾ ਕੇ ਟਰਾਂਸਫਰ ਕੀਤਾ ਜਾ ਰਿਹਾ-22 ਜੁਲਾਈ ਤੱਕ ਲੱਗੇਗਾ ਵਿਸ਼ੇਸ ਕੈਂਪ ਬਟਾਲਾ, 18 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਸਦਕਾ ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰੰਧੀ 22 ਜੁਲਾਈ 2023 ਤੱਕ ਵਿਸ਼ੇਸ ਕੈਂਪ ਲਗਾਇਆ ਗਿਆ ਹੈ। ਅੱਜ ਦੂਜੇ ਦਿਨ 75 ਲੋਕਾਂ ਨੇ ਵਿਸ਼ੇਸ ਕੈਂਪ ਦਾ ਲਾਹਾ ਲਿਆ ਹੈ ਤੇ ਕੈਂਪ ਦੇ ਪਹਿਲੇ ਦਿਨ 50 ਲੋਕਾਂ ਨੇ ਲਾਭ ਹਾਸਲ ਕੀਤਾ ਸੀ....
ਕਿਸਾਨਾਂ, ਸਵੈ ਸਹਾਇਤਾ ਸਮੂਹਾਂ ਦੇ ਨਾਲ ਆਮ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਿਹਾ ਹੈ ‘ਸਰਕਾਰੀ ਕਮਿਊਨਿਟੀ ਕੇਨਿੰਗ ਸੈਂਟਰ’ ਗੁਰਦਾਸਪੁਰ
ਅਚਾਰ, ਮੁਰੱਬੇ, ਚਟਨੀਆਂ ਤੇ ਆਮਲਾ ਕੈਂਡੀ ਬਣਾਉਣ ਦੀ ਦਿੱਤੀ ਜਾਂਦੀ ਹੈ ਮੁਫ਼ਤ ਸਿਖਲਾਈ ਨਾਮਾਤਰ ਫੀਸ ਦੇ ਕੇ ਕੋਈ ਵੀ ਵਿਅਕਤੀ ਇਸ ਸੈਂਟਰ ਵਿਚੋਂ ਅਚਾਰ, ਮੁਰੱਬੇ, ਚਟਨੀਆਂ ਤੇ ਆਮਲਾ ਕੈਂਡੀ ਬਣਵਾ ਸਕਦਾ ਹੈ ਗੁਰਦਾਸਪੁਰ, 18 ਜੁਲਾਈ : ਡਿਪਟੀ ਡਾਇਰੈਕਟਰ ਬਾਗਬਾਨੀ, ਗੁਰਦਾਸਪੁਰ ਦੇ ਦਫ਼ਤਰ ਵਿਖੇ ਚੱਲ ਰਿਹਾ ‘ਸਰਕਾਰੀ ਕਮਿਊਨਿਟੀ ਕੇਨਿੰਗ ਸੈਂਟਰ’ ਕਿਸਾਨਾਂ, ਸਵੈ ਸਹਾਇਤਾ ਸਮੂਹਾਂ ਦੇ ਨਾਲ ਆਮ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਿਹਾ ਹੈ। ਇਸ ਕਮਿਊਨਿਟੀ ਕੇਨਿੰਗ ਸੈਂਟਰ ਵਿੱਚ ਜਿਥੇ ਅਚਾਰ, ਮੁਰੱਬੇ....
ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਪੁਖ਼ਤਾ ਪ੍ਰਬੰਧ : ਡਿਪਟੀ ਕਮਿਸ਼ਨਰ
ਬਰਸਾਤੀ ਸੀਜ਼ਨ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾਵੇ ਵਿਸ਼ੇਸ਼ ਮੁਹਿੰਮ ਗੁਰਦਾਸਪੁਰ, 18 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਰਸਾਤੀ ਸੀਜ਼ਨ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਣ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੂਰੀ ਤਿਆਰੀ ਰੱਖੀ ਜਾਵੇ ਤਾਂ ਜੋ ਲੋੜ ਪੈਣ ’ਤੇ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਸਿਹਤ....
ਆਈ.ਐੱਮ.ਏ ਗੁਰਦਾਸਪੁਰ ਵੱਲੋਂ 125000 ਰੁਪਏ ਅਤੇ ਐੱਸ.ਐੱਸ. ਬਾਜਵਾ ਪਬਲਿਕ ਸਕੂਲ ਕਾਦੀਆਂ ਵੱਲੋਂ 50000 ਮੁੱਖ ਮੰਤਰੀ ਰਾਹਤ ਫੰਡ ਲਈ ਦਾਨ
ਦਾਨੀ ਸੱਜਣਾਂ ਨੇ ਮੰਤਰੀ ਰਾਹਤ ਫੰਡ ਲਈ ਦਾਨ ਦੇ ਚੈੱਕ ਚੇਅਰਮੈਨ ਰਮਨ ਬਹਿਲ ਨੂੰ ਸੌਂਪੇ ਚੇਅਰਮੈਨ ਰਮਨ ਬਹਿਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗੁਰਦਾਸਪੁਰ, 18 ਜੁਲਾਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਪ੍ਰੇਰਨਾ ਸਦਕਾ ਆਈ.ਐੱਮ.ਏ. ਦੀ ਗੁਰਦਾਸਪੁਰ ਬ੍ਰਾਂਚ ਦੇ ਅਹੁਦੇਦਾਰ ਅਤੇ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਪ੍ਰਬੰਧਕ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਆਈ.ਐੱਮ.ਏ. ਦੀ ਗੁਰਦਾਸਪੁਰ ਬ੍ਰਾਂਚ ਦੇ ਅਹੁਦੇਦਾਰ ਵੱਲੋਂ ਮੁੱਖ....
ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਮਾਡਲ ਟਾਊਨ ਵਿਖੇ ਸ੍ਰੀ ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਸੈਰ ਸਪਾਟਾ ਵਿਭਾਗ ਨਿਗਮ ਨੇ 15 ਲੱਖ 2000 ਦੀ ਲਾਗਤ ਨਾਲ ਬਣੇ ਕਮਰਿਆਂ ਦਾ ਕੀਤਾ ਉਦਘਾਟਨ।
ਸ੍ਰੀ ਵਿਭੂਤੀ ਸ਼ਰਮਾ ਨੇ ਸਪੈਸ਼ਲ ਰਿਸੋਰਸ ਸੈਂਟਰ ਨੂੰ ਸਹਿਯੋਗ ਦੇਣ ਲਈ ਵੱਖ-ਵੱਖ ਐਨਜੀਓ ਨੂੰ ਸਨਮਾਨਿਤ ਕਰ ਵਧਾਇਆ ਹੌਸਲਾ। ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਦਿਆ ਨਹੀਂ ਸਗੋਂ ਹੌਂਸਲਾ ਤੇ ਸਹਾਇਤਾ ਦੀ ਜ਼ਰੂਰਤ:- ਸ੍ਰੀ ਵਿਭੂਤੀ ਸ਼ਰਮਾ। ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ:- ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 18 ਜੁਲਾਈ : ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ....
ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 99189 ਮਰੀਜ਼ਾਂ ਨੂੰ ਦਿੱਤੀ ਗਈ ਮੁਫ਼ਤ ਇਲਾਜ ਦੀ ਸਹੂਲਤ ; ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕ ਮੁਰਾਦਪੁਰਾ, ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਵਿੱਚ ਆਉਣ ਵਾਲੇ ਹਰ ਇੱਕ ਮਰੀਜ਼ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ ਤਰਨ ਤਾਰਨ, 18 ਜੁਲਾਈ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 99189 ਮਰੀਜ਼ਾਂ ਨੂੰ ਮੁਫ਼ਤ ਇਲਾਜ....
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦ੍ਰਿੜ ਸੰਕਲਪ : ਡਿਪਟੀ ਕਮਿਸ਼ਨਰ
ਲੋਕਾਂ ਵੱਲੋਂ ਬਣਾਏ ਆਰਜ਼ੀ ਬੰਨ੍ਹ ਟੁੱਟਣ ‘ਤੇ ਡਿਪਟੀ ਕਮਿਸ਼ਨਰ ਨੇ ਮੁੰਡਾ ਪਿੰਡ ਇਲਾਕੇ ਦਾ ਕੀਤਾ ਦੌਰਾ ਇਲਾਕਿਆਂ ਵਾਸੀਆਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ ਤਰਨ ਤਾਰਨ, 18 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਕੁਦਰਤੀ ਆਫ਼ਤ ਦੇ ਇਸ ਮੌਕੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ....
ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ
ਸਾਬਕਾ ਮੁਲਾਜ਼ਮ ਐਸੋਸੀਏਸ਼ਨ ਨੇ 51 ਹਜ਼ਾਰ ਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਦਿੱਤੇ 1 ਲੱਖ ਰੁਪਏ ਅੰਮ੍ਰਿਤਸਰ, 18 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਦਿਨੋ-ਦਿਨ ਵੱਧ ਰਿਹਾ ਲੋਕ ਆਧਾਰ
ਸ਼ਿਵ ਸੈਨਾ (ਸਮਾਜਵਾਦੀ) ਦੇ ਜ਼ਿਲ੍ਹਾ ਪ੍ਰਧਾਨ ਵਿਜੈ ਪ੍ਰਭਾਕਰ ਆਪਣੇ ਕਈ ਪਰਿਵਾਰਾਂ ਸਮੇਤ ਆਮ ਆਦਮੀ ਵਿੱਚ ਸ਼ਾਮਲ ਬਟਾਲਾ, 17 ਜੁਲਾਈ : ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿੱਚ ਸਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਿਵ ਸੈਨਾ (ਸਮਾਜਵਾਦੀ) ਦੇ ਜ਼ਿਲ੍ਹਾ ਪ੍ਰਧਾਨ ਵਿਜੈ ਪ੍ਰਭਾਕਰ ਤੇ ਉਨਾਂ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ....
9 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ ਬਟਾਲਾ, 17 ਜੁਲਾਈ : ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾਵੇਗੀ। ਉਨਾਂ ਅੱਗੇ ਦੱਸਿਆ ਕਿ....
ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਪਾਇਆ ਯੋਗਦਾਨ
ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੁਦਰਤੀ ਆਫਤ ਹੜ੍ਹ ਨਾਲ ਨਜਿੱਠਣ ਲਈ ਮਿਸਾਲੀ ਕੰਮ ਕੀਤਾ-ਵਿਧਾਇਕ ਸ਼ੈਰੀ ਕਲਸੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਤੇ ਸੁਰੱਖਿਆ ਲਈ ਕੀਤੀ ਅਰਦਾਸ ਬਟਾਲਾ, 17 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੁਦਰਤੀ ਆਫਤ....
ਪਹਿਲੇ ਦਿਨ ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰਧੀ 50  ਲੋਕਾਂ ਨੇ ਵਿਸ਼ੇਸ ਕੈਂਪ ਦਾ ਲਿਆ ਲਾਭ
ਸਿਰਫ 500 ਰੁਪਏ ਪੈਨਲਟੀ ਲਗਾ ਕੇ ਕੇਸਾਂ ਨੂੰ ਟਰਾਂਸਫਰ ਕੀਤਾ ਜਾ ਰਿਹਾ-ਭਾਰੀ ਜੁਰਮਾਨੇ ਵਾਲੇ ਲੋਕਾਂ ਨੂੰ ਮਿਲੀ ਰਾਹਤ ਬਟਾਲਾ, 17 ਜੁਲਾਈ : ਕਮਿਸ਼ਨਰ ਨਗਰ ਨਿਗਮ-ਕਮ-ਐਸਡੀਐਮ ਬਟਾਲਾ ਨੇ ਦੱਸਿਆ ਕਿ ਨਿਗਮ ਬਟਾਲਾ ਵਲੋਂ ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰਧੀ ਵਿਸ਼ੇਸ ਕੈਂਪ, ਦਫਤਰ ਨਗਰ ਨਿਗਮ ਦੇ ਕਮਰਾ ਨੰਬਰ 1 ਵਿੱਚ ਲਗਾਇਆ ਜਾ ਰਿਹਾ ਹੈ ਅਤੇ ਅੱਜ ਪਹਿਲੇ ਦਿਨ 50 ਲੋਕਾਂ ਨੇ ਲਾਭ ਲਿਆ। ਉਨ੍ਹਾਂ ਦੱਸਿਆ ਬਟਾਲਾ ਸ਼ਹਿਰ ਦੇ ਲੋਕਾਂ ਦੇ ਭਾਰੀ ਜੁਰਮਾਨੇ ਕਰਕੇ ਪ੍ਰਾਪਰਟੀ ਟਰਾਂਸਫਰ ਕਰਨ....
ਬਰਸਾਤੀ ਮੌਸਮ ਦੌਰਾਨ ਪੈੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਵਧਾਨੀ ਵਰਤੀ ਜਾਵੇ : ਡਾ.  ਭਾਗੋਵਾਲੀਆ
ਕੂਲਰ ਅਤੇ ਫਰਿੱਜ ਦੀਆਂ ਟਰੇਆਂ ਦੀ ਹਫ਼ਤੇ ਵਿੱਚ ਇੱਕ ਵਾਰ ਸਫ਼ਾਈ ਯਕੀਨੀ ਬਣਾਈ ਜਾਵੇ ਗੁਰਦਾਸਪੁਰ, 17 ਜੁਲਾਈ : ਬਰਸਾਤੀ ਮੌਸਮ ਦੌਰਾਨ ਪੈੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਵਧਾਨੀ ਬਹੁਤ ਜਰੂਰੀ ਹੈ।ਬਰਸਾਤੀ ਮੌਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਡੇਂਗੂ, ਮਲੇਰੀਆ, ਚਿਕਨਗੁਨੀਆ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਇਹ ਪ੍ਰਗਟਾਵਾ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਅਤੇ ਸਰਕਾਰੀ ਹਸਪਤਾਲ ਕਲਾਨੌਰ ਵਿਖੇ....
ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਜ਼ਿਲ੍ਹੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕੀਤਾ ਜਾਵੇਗਾ - ਡਿਪਟੀ ਕਮਿਸ਼ਨਰ
ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿੱਚ ਹੁਨਰਮੰਦ ਬਣਾਉਣ ’ਤੇ ਦਿੱਤਾ ਜਾਵੇਗਾ ਵਿਸ਼ੇਸ਼ ਜ਼ੋਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਜਾਰੀ ਕੀਤੀ ਜਾਵੇਗੀ ਯੈਲੋ-ਪੇਜ ਡਾਇਰੈਕਟਰੀ ਗੁਰਦਾਸਪੁਰ, 17 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਿਸ਼ਨ ‘ਆਬਾਦ’ ਤਹਿਤ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਪ੍ਰੋਗਾਰਮ ਦਾ ਰੀਵਿਊ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ....