ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਸਮੇਤ ਹੈਕਸਾਕਾਪਟਰ ਡਰੋਨ , ਜੋ ਕਿ ਖੇਪ ਸੁੱਟਣ ਲਈ ਵਰਤਿਆ ਗਿਆ ਸੀ, ਨੂੰ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਵਿਖੇ ਚਲਾਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਕਾਰਵਾਈ ਸੀਮਾ ਸੁਰੱਖਿਆ....
ਮਾਝਾ
ਗੁਰਦਾਸਪੁਰ : ਜਿਲੇ ਦੇ ਪਿੰਡ ਨੜਾਵਾਲੀ ਵਿਖੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਵਲੋਂ ਆਪਣੇ ਖਰਚ 'ਤੇ ਢੇਡ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀ ਇਮਾਰਤਾਂ ਦਾ ਉਦਘਾਟਨ ਵਿਤ ਮੰਤਰੀ ਹਰਪਾਲ ਚੀਮਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਖਾਸ ਤੌਰ 'ਤੇ ਪਹੁੰਚੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਦੇ ਵਲੋਂ ਕੀਤੇ ਇਸ ਉਪਰਾਲੇ ਨੂੰ ਸਲਾਘਾਯੋਗ ਦਂਸਦੇ ਕਿਹਾ ਕਿ ਐਨ ਆਰ ਆਈ....
ਛੇਹਰਟਾ : ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਨਰਾਇਣਗੜ੍ਹ 10 ਨੰਬਰ ਕੁਆਰਟਰ 'ਚ ਪੁਲਿਸ ਤੇ ਅਪਰਾਧੀਆਂ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਕ ਇਨੋਵਾ ਕਾਰ 'ਚ ਕਰੀਬ 6 ਅਪਰਾਧੀ ਛੇਹਰਟਾ ਵੱਲ ਜਾ ਰਹੇ ਸਨ। ਪੁਲਿਸ ਦੀ ਗੱਡੀ ਨੂੰ ਦੇਖ ਕੇ ਕਾਰ 'ਚ ਬੈਠੇ ਇਕ ਅਪਰਾਧੀ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਬ 'ਚ ਪੁਲਿਸ ਨੇ ਵੀ ਉਨ੍ਹਾਂ 'ਤੇ ਗੋਲ਼ੀਬਾਰੀ ਕੀਤੀ। ਪੁਲਿਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਚਾਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ....
ਬਟਾਲਾ : ਨੈਸ਼ਨਲ ਘੱਟ ਗਿਣਤੀ ਕਮਿਸ਼ਨ ਭਾਰਤ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪੰਜਾਬ ਦੇ ਦੌਰੇ ਤੇ ਹਨ ਅਤੇ ਅੱਜ ਉਹ ਬਟਾਲਾ ਦੇ ਕਸਬਾ ਕਾਦੀਆ ਚ ਅੱਜ ਇਕ ਸਕੂਲ ਦੇ ਸਮਾਗਮ ਚ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਨੇਤਾ ਫਤਿਹਜੰਗ ਸਿੰਘ ਬਾਜਵਾ ਵੀ ਮੌਜੂਦ ਸਨ। ਇਕਬਾਲ ਸਿੰਘ ਲਾਲਪੁਰਾ ਸਕੂਲ ਦੇ ਸਮਾਗਮ ਤੋਂ ਬਾਅਦ ਅਹਿਮਦੀਆਂ ਮੁਸਲਿਮ ਜਮਾਤ ਦੇ ਹੈਡਕੁਆਰਟਰ ਚ ਮੁਸਲਿਮ ਜਮਾਤ ਦੇ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨ ਪਹੁੰਚ। ਉਥੇ ਹੀ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ....
ਅੰਮ੍ਰਿਤਸਰ : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉਥੇ ਹੀ ਬਲਕੌਰ ਸਿੰਘ ਵੱਲੋਂ ਪਹਿਲਾਂ ਅੰਮ੍ਰਿਤਸਰ ਦੇ ਵਿਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਇਨਸਾਫ਼ ਦੁਆਉਣ ਵਾਸਤੇ ਸਰਕਾਰ ਅੱਗੇ ਇਕ ਵਾਰ ਅਪੀਲ ਕੀਤੀ ਗਈ। ਉਥੇ ਹੀ ਬਲਕੌਰ ਸਿੰਘ ਨੇ ਕਿਹਾ ਕਿ ਉਹ ਅੱਜ ਜੋ ਕਿਹਾ ਗਿਆ ਹੈ ਉਹ ਉਸ ਤੇ ਇਤਫਾਕ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਦੁਆਉਣ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਹੋਰਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ....
ਅੰਮ੍ਰਿਤਸਰ ਸਾਹਿਬ : ਫਿਲਮ ਦਾਸਤਾਨ-ਏ-ਸਰਹਿੰਦ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫਿਲਮ ਵਿਚ ਸਿੱਖ ਇਤਿਹਾਸ ਨੂੰ ਲੈ ਕੇ ਜੋ ਦਿਖਾਇਆ ਗਿਆ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਫਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਅਸੀਂ ਨਹੀਂ ਦਿੱਤੀ ਤਾਂ ਫਿਰ ਕਿਸ ਤਰ੍ਹਾਂ ਇਹ ਫਿਲਮ ਸਿਨੇਮਾ ਘਰਾਂ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਲੋਕ ਲਹਿਰ ਬਣਾਉਣ ਲਈ ਕੱਲ੍ਹ 01 ਦਸੰਬਰ ਨੂੰ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਕ ਫਾਰਮ ਭਰ ਕੇ ਗਵਰਨਰ ਪੰਜਾਬ ਨੂੰ ਦਿੱਤੇ ਜਾਣਗੇ ਤਾਂ ਜੋ ਲੋਕਾਂ ਦੀ ਮੰਗ ਸਰਕਾਰ ਤੱਕ ਪਹੁੰਚਾਈ ਜਾ ਸਕੇ। ਪਰ ਕਿਤੇ ਨਾ ਕਿਤੇ ਇਸ....
ਅੰਮ੍ਰਿਤਸਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਇਕ ਬਿਆਨ ਨੂੰ ਲੈ ਕੇ ਮੁਆਫ਼ੀ ਮੰਗੀ ਹੈ। ਦਰਅਸਲ ਕੈਬਨਿਟ ਮੰਤਰੀ ਨੇ ਫਸਲੀ ਵਿਭਿੰਨਤਾ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬੀਆਂ ਤੋਂ ਵੱਡੀ 'ਬੇਵਕੂਫ਼ ਕੌਮ' ਕੋਈ ਨਹੀਂ। ਪਹਿਲਾਂ ਅਸੀਂ ਨਹਿਰੀ ਪਾਣੀ ਵਰਤਦੇ ਸੀ ਪਰ ਹੁਣ ਕੋਈ ਨਹੀਂ ਵਰਤਦਾ। ਮੁਫ਼ਤ ਬਿਜਲੀ ਨੇ ਕਿਸਾਨਾਂ ਨੂੰ ਅਰਾਮਪ੍ਰਸਤ ਬਣਾ ਦਿੱਤਾ। ਹੁਣ ਕੋਈ ਨਹਿਰੀ ਪਾਣੀ ਦੀ ਮੰਗ ਨਹੀਂ ਕਰਦਾ। ਉਹਨਾਂ ਕਿਹਾ ਕਿ ਹੁਣ ਤਾਂ ਕਿਸਾਨ ਇਹ ਚਾਹੁੰਦੇ ਹਨ ਕਿ ਇਕ ਸਵਿੱਚ ਛੱਡੋ....
ਅੰਮ੍ਰਿਤਸਰ : ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦਰਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ” ਪ੍ਰਦਾਨ ਕੀਤੀ। ਟਰਾਫੀ ਪ੍ਰਾਪਤ ਕਰਨ ਮੌਕੇ ਉਨ੍ਹਾਂ ਨਾਲ ਡਾ. ਕੰਵਰ ਮਨਦੀਪ ਸਿੰਘ, ਇੰਚਾਰਜ ਸਪੋਰਟਸ/ਦਫਤਰ ਡਾਇਰੈਕਟਰ ਸਪੋਰਟਸ ਹਾਜ਼ਰ ਸਨ। ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਵੀ ਹਾਜ਼ਰ....
ਅੰਮ੍ਰਿਤਸਰ : ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਏ ਇੱਕ ਡਰੋਨ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ 2 ਮਹਿਲਾ ਬੀਐਸਐਫ ਜਵਾਨ ਹਨ ਜਿਨ੍ਹਾਂ ਨੇ ਡਰੋਨ ਨੂੰ ਗੋਲੀ ਮਾਰ ਦਿੱਤੀ। ਡਰੋਨ ਦੇ ਨਾਲ ਹੀ ਬੀਐਸਐਫ ਨੇ ਹੈਰੋਇਨ ਦੀ ਇੱਕ ਖੇਪ ਵੀ ਜ਼ਬਤ ਕੀਤੀ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੰਮ੍ਰਿਤਸਰ ਦੇ ਰਮਦਾਸ ਸੈਕਟਰ ਅਧੀਨ ਪੈਂਦੇ ਬੀਓਪੀ ਦਰਿਆ ਮੂਸਾ ਪਿੰਡ ਚਾਹਰਪੁਰ ਵਿੱਚ ਰਾਤ ਕਰੀਬ 11 ਵਜੇ ਡਰੋਨ ਦੀ....
ਅੰਮ੍ਰਿਤਸਰ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਵਿਚ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਤੋਂ ਅੱਜ ਵਿਜੀਲੈਂਸ ਦਫਤਰ ਵਿਚ ਲਗਭਗ ਢਾਈ ਘੰਟੇ ਪੁੱਛਗਿਛ ਕੀਤੀ ਗਈ। ਇਕ ਸ਼ਿਕਾਇਤ ‘ਤੇ ਵਿਜੀਲੈਂਸ ਨੇ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਜਾਂਚ ਕੀਤੀ ਹੈ। ਪੁਲਿਸ ਅਧਿਕਾਰੀਆਂ ਦੀ ਪੁੱਛਗਿਛ ਦੇ ਬਾਅਦ ਵਿਜੀਲੈਂਸ ਦਫਤਰ ਤੋਂ ਬਾਹਰ ਨਿਕਲ ਕੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੇ ਦੱਸਿਆ ਕਿ ਉਹ ਜਾਂਚ ਵਿਚ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ....
ਖਡੂਰ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੋਮਵਾਰ ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਹਾਜ਼ਰੀ 'ਚ ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਵਾਤਾਵਰਨ ਦੀ ਸੰਭਾਲ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਤਰਨਤਾਰਨ ਦੇ 51 ਕਿਸਾਨਾਂ ਨੇ ਪਿਛਲੇ 4-5 ਸਾਲ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਤੇ ਉਹ ਕਿਸਾਨ ਜਿਨ੍ਹਾਂ ਨੇ ਵਾਤਾਵਰਨ ਨੂੰ ਸਮਰਪਿਤ....
ਅੰਮ੍ਰਿਤਸਰ : ਪੰਜਾਬ ਵਿੱਚ ਗੰਨ ਕਲਚਰ ਦੇ ਖਿਲਾਫ਼ ਸਖ਼ਤਾਈ ਤੋਂ ਬਾਅਦ ਅੰਮ੍ਰਿਤਸਰ ਵਿੱਚ ਨਾਬਾਲਿਗ ਬੱਚੇ ‘ਤੇ ਐਫ.ਆਰ.ਆਈ. ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕਸਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਮੁੱਖ ਮੰਤਰੀਭਗਵੰਤ ਮਾਨ ਦੀ ਹਥਿਆਰ ਫੜ੍ਹੇ ਦੀ ਤਸਵੀਰ ਨੂੰ ਟਵੀਟ ਕੀਤਾ ਹੈ। ਉਨ੍ਹਾਂ ਨੇ ਤਸਵੀਰ ਨਾਲ ਤੰਜ ਕਸਦਿਆਂ ਕੁਝ ਲਾਈਨਾਂ ਵੀ ਲਿਖੀਆਂ ਹਨ। ਮਜੀਠੀਆ ਨੇ ਮੁੱਖ ਮੰਤਰੀ ਮਾਨ ਦੀ ਇੱਕ ਬਹੁਤ ਪੁਰਾਣੀ ਤਸਵੀਰ ਨੂੰ ਟਵੀਟ ਕੀਤਾ ਹੈ। ਇਸ ਤਸਵੀਰ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਲਈ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ....