ਮਾਝਾ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ
ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਖਾਲਸਾਈ ਜਾਹੋ-ਜਲਾਲ ਨਾਲ ਹੋਈ। ਇਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਮੌਜੂਦ ਸਨ।....
ਉੱਪ ਰਾਸ਼ਟਰਪਤੀ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤਾ ਮੰਗ ਪੱਤਰ
ਅੰਮ੍ਰਿਤਸਰ : ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠੇ ਅਤੇ ਗੁਰਬਾਣੀ ਕੀਰਤਨ ਸੁਣਿਆ। ਉਨ੍ਹਾਂ ਨੂੰ ਪਰਕਰਮਾਂ ਦੌਰਾਨ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ....
ਪਤਿਤਪੁਣਾ, ਨਸ਼ੇ, ਭਾਰਤ ਅੰਦਰ ਘੱਟ ਰਹੀਂ ਸਿੱਖ ਅਬਾਦੀ ਅਤੇ ਸਿੱਖ ਨੌਜਵਾਨਾਂ ਦੇ ਪ੍ਰਵਾਸ ਦਾ ਰੁਝਾਨ ਭਵਿੱਖ ਲਈ ਸੰਕਟ ਦਾ ਸੰਕੇਤ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ। ਇਸ ਮੌਕੇ ਹਰ ਸਾਲ ਦੀ....
ਡਾ.ਨਸੀਰ ਅਖ਼ਤਰ ਦੁਆਰਾ ਲਿਖੀ ਕਿਤਾਬ ‘ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੌੜਾ ਸੱਚ ਅਤੇ ਮੁਸਲਮਾਨ' ਕੀਤੀ ਰਲੀਜ਼
ਅੰਮ੍ਰਿਤਸਰ : ਮੁਸਲਿਮ ਭਾਈਚਾਰੇ ਨਾਲ ਸੰਬਧਤ ਇਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਸਿੱਖ ਮੁਸਲਿਮ ਭਾਈਚਾਰੇ ਬਾਰੇ ਡੂੰਘੀਆਂ ਵਿਚਾਰਾਂ ਕੀਤੀਆਂ। ਇਸ ਮੌਕੇ ਜਥੇਦਾਰ ਨੇ ਨਸੀਰ ਅਖ਼ਤਰ ਦੁਆਰਾ ਲਿਖੀ ਕਿਤਾਬ “ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੌੜਾ ਸੱਚ ਅਤੇ ਮੁਸਲਮਾਨ' ਵੀ ਰਲੀਜ ਕੀਤੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਤਾਬ ਦੇ ਲੇਖਕ ਡਾ.ਨਸੀਰ ਨੇ ਦੱਸਿਆ ਕਿ ਉਹ ਸਿੱਖ ਮੁਸਲਿਮ ਸਾਂਝਾਂ ਨਾਮਕ ਪ੍ਰੋਗਰਾਮ ਦੇ....
ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ ਸਾਹਿਬ, ਬੁਰਜ ਬਾਬਾ ਫੂਲਾ ਸਿੰਘ....
ਬੰਦੀ ਛੋੜ ਦਿਵਸ ਤੇ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਪ੍ਰਧਾਨ ਮੰਤਰੀ ਕਰਨ ਐਲਾਨ: ਬਾਬਾ ਅਕਾਲੀ
ਅੰਮ੍ਰਿਤਸਰ : ਬੰਦੀ ਛੋੜ ਦਿਵਸ, ਦਿਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ ਰਿਹਾ ਹੋਣ ਵੇਲੇ 52 ਪਹਾੜੀ ਰਾਜਿਆਂ ਨੂੰ ਵੀ ਰਿਹਾ ਕਰਾਇਆ ਸੀ। ਤੇ ਇਸ ਸ਼ੁਭ ਦਿਹਾੜੇ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵਧਾਈ ਦਿਦਿਆ ਕਿਹਾ ਕਿ ਆਪਣੀ ਉਮਰ ਦਾ ਬੇਤਰੀਨ ਹਿੱਸਾ ਜੇਲ੍ਹਾਂ ਅੰਦਰ ਬਤੀਤ....
ਰਾਮ ਰਹੀਮ ਦੀ ਪੰਜਾਬ ਅੰਦਰ ਕਿਸੇ ਵੀ ਗਤੀਵਿਧੀ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ :ਪ੍ਰਧਾਨ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ। ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ....
ਬਾਬਾ ਬਲਬੀਰ ਸਿੰਘ ਨੇ ਦਿਲਜੀਤ ਸਿੰਘ ਬੇਦੀ ਦੀ ਕਿਤਾਬ 'ਬਾਬਾ ਬਿਨੋਦ ਸਿੰਘ' ਸੰਗਤ ਅਰਪਣ ਕੀਤੀ
ਅੰਮ੍ਰਿਤਸਰ : ਖਾਲਸਾ ਪੰਥ ਬੁੱਢਾ ਦਲ ਦੇ ਪਹਿਲੇ ਜਥੇਦਾਰ ਬਾਬਾ ਬਿਨੋਦ ਸਿੰਘ ਦਾ ਜੀਵਨ ਸੰਘਰਸ਼ ਸਬੰਧੀ ਇਤਿਹਾਸਕ ਪਰਿਪੇਖ ਪੇਸ਼ ਕਰਦੀ ਇਕ ਪੁਸਤਕ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਵਿਖੇ ਸੰਗਤ ਅਰਪਣ ਕੀਤੀ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਇਸ ਪੁਸਤਕ ਦੇ ਲੇਖਕ ਸੰਪਾਦਕ ਹਨ। ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪੁਸਤਕ ਬਾਰੇ ਵਿਚਾਰ ਪ੍ਰਗਟ ਕਰਦਿਆ ਕਿਹਾ ਕਿ ਬਾਬਾ ਬਿਨੋਦ ਸਿੰਘ ਜੋ ਖਾਲਸਾ ਪੰਥ....
ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਜਲਦ ਲਵੇ ਫੈਸਲਾ : ਮਜੀਠੀਆ
ਗੁਰਦਾਸਪੁਰ : ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਨੱਤਮਸਤਕ ਹੋਣ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਪਹੁੰਚ । ਇਸ ਮੌਕੇ ਉਹਨਾਂ ਕਿਹਾ ਕਿ ਉਝ ਇਸ ਧਾਰਮਿਕ ਅਸਥਾਨ ਨਾਲ ਅਰਸੇ ਤੋਂ ਜੁੜੇ ਹਨ ਅਤੇ ਅੱਜ ਇਥੇ ਦੇ ਮੁੱਖ ਸੇਵਦਾਰਾਂ ਨੂੰ ਮਿਲਣ ਪਹੁੰਚ ਹਨ। ਉਥੇ ਹੀ ਉਹਨਾਂ ਕਿਹਾ ਕਿ ਅੱਜ ਉਹਨਾਂ ਵਲੋਂ ਇਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ....
ਏ.ਐੱਸ.ਆਈ ਦੇ ਹੱਥੋਂ ਚੱਲੀ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ, ਗੁੱਸੇ ਵਿੱਚ ਆਏ ਦੁਕਾਨਦਾਰਾਂ ਨੇ ਦਿੱਤਾ ਧਰਨਾ
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਇਕ ਦੁਕਾਨ ‘ਚ ਏ.ਐੱਸ.ਆਈ ਦੇ ਹੱਥੋਂ ਚੱਲੀ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਦੁਕਾਨਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰਕ ਮੈਂਬਰ ਏਐਸਆਈ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਸਸਪੈਂਡ ਕਰ ਦਿੱਤਾ ਹੈ। ਉਸ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਦੁਪਹਿਰ ਏਐਸਆਈ ਹਰਭਜਨ ਸਿੰਘ ਅੰਮ੍ਰਿਤਸਰ ਰੇਲਵੇ....
ਪੈਂਚਰ ਲਗਾਉਣ ਵਾਲਾ ਬਣਿਆ ਕਰੋੜਪਤੀ, ਨਿੱਕਲੀ ਤਿੰਨ ਕਰੋੜ ਰੁਪਏ ਦੀ ਲਾਟਰੀ
ਮਾਹਿਲਪੁਰ : ਕੌਣ ਬਣੇਗਾ ਕਰੋੜਪਤੀ' ਖ਼ੇਡਣ ਦਾ ਸੁਪਨਾ ਦੇਖ਼ਦੇ ਪੈਂਚਰ ਲਗਾਉਣ ਵਾਲਾ ਪਰਮਿੰਦਰ ਬਣਿਆ ਕਰੋੜਪਤੀ। ਮਾਹਿਲਪੁਰ ਸ਼ਹਿਰ ਦਾ ਇੱਕ ਗਰੀਬ ਸਕੂਟਰਾਂ, ਮੋਟਰਾਂ ਸਾਈਕਲਾਂ ਅਤੇ ਗੱਡੀਆਂ ਨੂੰ ਪੈਂਚਰ ਲਗਾਉਣ ਵਾਲਾ ਇੱਕ ਮਜ਼ਦੂਰ ਦੁਕਾਨਦਾਰ ਲਾਟਰੀ ਦੀ ਇੱਕ ਟਿਕਟ ਨਾਲ ਹੀ ਕਰੋੜਪਤੀ ਬਣ ਗਿਆ। ਉਸ ਨੇ ਨਾਗਾਲੈਂਡ ਦੀ ਪੂਜਾ ਸਪੈਸ਼ਲ ਬੰਪਰ ਦੀ ਅਕਤੂਬਰ ਦੇ ਪਹਿਲੇ ਹਫ਼ਤੇ ਖ਼ਰੀਦੀ ਟਿਕਟ ਦਾ ਉਸ ਨੂੰ ਤਿੰਨ ਕਰੋੜ ਰੁਪਏ ਦਾ ਇਨਾਮ ਨਿੱਕਲਿਆ ਜਿਸ ਕਾਰਨ ਉਸ ਦੀ ਕਾਇਆ ਹੀ ਪਲਟ ਗਈ, ਮਾਹਿਲਪੁਰ ਵਿਖ਼ੇ ਟਾਇਰਾਂ....
ਕੇਂਦਰੀ ਸਿੱਖ ਅਜਾਇਬ ਘਰ ਵਿਚ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ ਦੀਆਂ ਤਸਵੀਰਾਂ ਲਾਈਆਂ ਗਈਆਂ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਗੁਰੂ ਨਾਨਕ ਸਾਹਿਬ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਲਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ....
ਇੰਦਰਬੀਰ ਸਿੰਘ ਨਿੱਜਰ ਵੱਲੋ ਹਾਈਟੇਕ ਫਾਇਰਬ੍ਰਿਗੇਡ ਦੀ ਗੱਡੀ ਨਗਰ ਨਿਗਮ ਅੰਮ੍ਰਿਤਸਰ ਦੇ ਸਪੁਰਦ
ਅੰਮ੍ਰਿਤਸਰ : ਅੱਜ ਮੇਅਰ ਕਰਮਜੀਤ ਸਿੰਘ ਵੱਲੋ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨਾਲ ਮਿਲ ਕੇ ਫਾਇਰ ਬ੍ਰਿਗੇਡ ਦੀ ਇਕ ਅਤਿ ਆਧੁਨਿਕ ਹਾਈਡ੍ਰੋਲਿਕ ਪਲੇਟਫਾਰਮ ਨਾਲ ਸੂਸਜਿੱਤ ਗੱਡੀ ਦਾ ਉਦਘਾਟਨ ਕੀਤਾ ਗਿਆ ਇਹ ਆਧੁਨਿਕ ਹਾਈਡ੍ਰੋਲਿਕ ਪਲੇਟਫਾਰਮ ਵਾਲੀ ਗੱਡੀ ਸਮਾਰਟ ਸਿਟੀ ਪ੍ਰੋਜੈਕਟ ਅਧੀਨ 8.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਹੈ ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਫਾਇਰਬ੍ਰਿਗੇਡ ਨੂੰ ਸਪੁਰਦ ਕੀਤੀ ਗਈ। ਇਸ ਮੌਕੇ ਤੇ ਮੇਅਰ ਅਤੇ ਸਥਾਨਕ....
ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਜਾਰੀ
ਅੰਮਿ੍ਤਸਰ : ਸਿੱਖ ਵਿਦਵਾਨ ਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ 'ਤੇ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ। ਪੁਸਤਕ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਚਾਰ ਦੌਰਿਆ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ ਹੈ....
ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 3 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ....