ਪੁਲਿਸ ਲਾਈਨ ਤਰਨ ਤਾਰਨ ਵਿਖੇ 21 ਜੂਨ ਨੂੰ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਤਰਨ ਤਾਰਨ, 19 ਜੂਨ : ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ, 2023 ਨੂੰ ``ਹਰ ਘਰ ਆਂਗਨ`` ਥੀਮ ਹੇਠ ਮਨਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ 9ਵੇਂ ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸੇਵੇਰ 7 ਵਜੇ ਤੋਂ 8 ਵਜੇ ਤੱਕ ਪੁਲਿਸ ਲਾਈਨ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਡਿਪਟੀ....
ਮਾਝਾ

ਇੱਕ ਹੀ ਮੰਚ ਤੇ ਦੇਖਣ ਨੂੰ ਮਿਲੇ ਵੱਖ ਵੱਖ ਸੂਬਿਆਂ ਦੀ ਸੰਸਕਿ੍ਰਤਿ ਦੇ ਰੰਗ ਲੋਕਾਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਕਰਵਾਏ ਜਾਣਗੇ ਅਜਿਹੇ ਪ੍ਰੋਗਰਾਮ-ਡਿਪਟੀ ਕਮਿਸਨਰ ਪਠਾਨਕੋਟ ਪਠਾਨਕੋਟ: 17 ਜੂਨ : ਸੱਭਿਆਚਾਰ ਸਾਨੂੰ ਸਾਡੇ ਵਿਰਸੇ ਨਾਲ ਜੋੜਦਾ ਹੈ ਅਗਰ ਤੁਸੀਂ ਅਪਣੀ ਮਾਂ ਬੋਲੀ ਨਾਲ ਜੂੜੇ ਰਹਿਣਾ ਚਾਹੁੰਦੇ ਹੋ ਤਾਂ ਅਪਣੇ ਸੱਭਿਆਚਾਰ ਨੂੰ ਹਮੇਸਾ ਯਾਦ ਰੱਖੋ, ਸੱਭਿਆਚਾਰ ਸਾਡੀਂ ਹੋਂਦ ਨੂੰ ਬਣਾਈ ਰੱਖਦਾ ਹੈ ਅਤੇ ਇੱਕ ਬਹੁਤ ਵੱਡੀ ਭੀੜ ਅੰਦਰ ਵੀ ਇੱਕ ਵੱਖਰੀ ਪਹਿਚਾਣ ਦਿੰਦਾ ਹੈ ਜੋ....

ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਵੱਧ ਤੇ ਯਤਨਸ਼ੀਲ : ਈ ਟੀ ਓ ਜੰਡਿਆਲਾ ਗੁਰੂ, 19 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹ ਪ੍ਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਤਰਸਿੱਕਾ ਅਤੇ ਖੱਬੇ ਰਾਜਪੂਤਾਂ ਵਿਖੇ ਦੋ ਨਵੇਂ ਹੈਲਥ ਐਂਡ ਵੈਲਨੈਸ ਕੇਅਰ ਸੈਂਟਰਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।....

ਡਿਪਟੀ ਕਮਿਸ਼ਨਰ ਵੱਲੋਂ ਜਿਲਾ ਵਾਸੀਆਂ ਨੂੰ ਯੋਗ ਦਿਵਸ ਸਮਾਗਮ ’ਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਅਪੀਲ ਅੰਮਿ੍ਤਸਰ, 19 ਜੂਨ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲਾ ਪੱਧਰੀ ਵਿਸ਼ਵ ਯੋਗ ਦਿਵਸ ਸਮਾਗਮ 21 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਪਾਰਕ, ਕੰਪਨੀ ਬਾਗ ਵਿਖੇ ਸਵੇਰੇ 5.30 ਵਜੇ ਮਨਾਇਆ ਜਾਵੇਗਾ। ਉਨ੍ਹਾਂ ਜਿਲਾ ਵਾਸੀਆਂ ਨੂੰ ਇਸ ਯੋਗ ਸਮਾਗਮ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ....

ਅੰਮ੍ਰਿਤਸਰ, 19 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਨਵੀਂ ਧਾਰਾ ਜੋੜਨ ਸਬੰਧੀ ਕੀਤੇ ਐਲਾਨ ਦੀ ਸਖ਼ਤ ਨਿਖੇਧੀ ਕੀਤੀ ਹੈ।ਇਹ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਐਸਜੀਪੀਸੀ ਦਫ਼ਤਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕੋਈ ਵੀ ਸੋਧ ਕੇਵਲ....

ਅੰਮ੍ਰਿਤਸਰ, 19 ਜੂਨ : ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਸਬਾ ਘੁਮਾਣ ਦੇ ਪਿੰਡ ਸਖੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਦੀ ਅਗਵਾਈ ਹੇਠ ਪ੍ਰਚਾਰਕ ਭਾਈ ਗੁਰਭੇਜ ਸਿੰਘ, ਭਾਈ ਲਵਲਪ੍ਰੀਤ ਸਿੰਘ ਤੇ ਭਾਈ ਕੁਲਵੰਤ....

ਮਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਫ੍ਰੀ ਪ੍ਰਸਾਰਣ ਕਰਨ ਦੇ ਲਏ ਜਾ ਰਹੇ ਫੈਸਲੇ ਦਾ ਭਰਵਾਂ ਸੁਆਗਤ : ਭੋਮਾ
ਅੰਮ੍ਰਿਤਸਰ, 18 ਜੂਨ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦੋ ਟਵੀਟ ਕਰਕੇ ਜੋ ਐਲਾਨ ਕੀਤਾ ਹੈ ਕਿ ਉਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਮੰਗ ਅਨੁਸਾਰ ਸਿੱਖ ਗੁਰਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਨ ਕਿ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫ਼ਤ ਹੋਵੇਗਾ। ਜਿਸ ਵਾਸਤੇ ਕਿਸੇ ਟੈਂਡਰ ਦੀ ਲੋੜ ਨਹੀਂ ਹੋਵੇਗੀ, ਕੱਲ 19....

ਅੰਮ੍ਰਿਤਸਰ, 18 ਜੂਨ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵਿੱਟਰ 'ਤੇ ਟਵੀਟ ਕਰਦਿਆਂ ਕਿਹਾ ਗਿਆ ਸੀ ਕੇ, "ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..." ਜਿਸ ਦੇ ਜਵਾਬ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ....

ਅੰਮ੍ਰਿਤਸਰ, 18 ਜੂਨ : ਪੰਜਾਬ ਨੂੰ ਕੀ ਪੰਜਾਂ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਸੀ ਲੇਕਿਨ ਉਸ ਵਿੱਚ ਛੇਵਾਂ ਦਰਿਆ ਨਸ਼ਿਆਂ ਦਾ ਵਗਦਾ ਹੋਇਆ ਨਜ਼ਰ ਆ ਰਿਹਾ ਹੈ। ਅਤੇ ਇਸ ਦਰਿਆ ਦੇ ਵਿਚ ਉਹ ਨੌਜਵਾਨ ਪੂਰੀ ਤਰਾਂ ਨਾਲ ਡੁੱਬਦੇ ਹੋਏ ਨਜ਼ਰ ਆ ਰਹੇ ਹਨ ਅਤੇ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਨਸ਼ਾ ਪੂਰੇ ਧੜੱਲੇ ਨਾਲ ਵਿਕ ਰਿਹਾ ਹੈ। ਜਿਸ ਲਈ ਕੁਝ ਦਿਨ ਪਹਿਲਾਂ ਕੋਟ ਖਾਲਸਾ ਇਲਾਕੇ ਵਿੱਚ ਉਥੋਂ ਦੇ ਵਸਨੀਕਾਂ ਵੱਲੋਂ ਸੱਚ ਦੀ ਮੀਟਿੰਗ ਅਕਾਰ ਫੈਸਲਾ ਲਤਾ ਗਿਆ ਸੀ ਕਿ ਕੋਈ ਵੀ ਵਿਅਕਤੀ ਅਗਰ ਨਸ਼ਾ....

ਜਦ ਵੀ ਦੇਸ਼ ਤੇ ਸੰਕਟ ਆਇਆ ਪੰਜਾਬ ਤੇ ਪੰਜਾਬੀਆ ਨੇ ਹਿੱਕ ਤਾਣ ਕੇ ਦੇਸ਼ ਦੀ ਰੱਖਿਆ ਕੀਤੀ ਹੈ : ਅਮਿਤ ਸ਼ਾਹ ਗੁਰਦਾਸਪੁਰ, 18 ਜੂਨ : ਕੇਂਦਰ ਵਿੱਚ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ਮਹਾਸੰਪਰਕ ਅਭਿਆਨ ਤਹਿਤ ਹਰ ਲੋਕ ਸਭਾ ਵਿੱਚ ਰੈਲੀਆਂ ਕਰਕੇ ਜਨਤਾ ਸਾਹਮਣੇ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ....

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਕਾਦੀਆਂ, 16 ਜੂਨ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ। ਅੱਜ ਦੇ ਅਬਾਦ ਕੈਂਪ....

ਕਿਸਾਨਾਂ ਵੱਲੋਂ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਨਿਰਮਾਣ ਜਲਦ ਸ਼ੁਰੂ ਕਰਨ ਦੀ ਮੰਗ ਗੁਰਦਾਸਪੁਰ, 16 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਨੂੰ ਕਿਸਾਨਾਂ ਵੱਲੋਂ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਇਹ ਮੰਗ ਕਿਸਾਨਾਂ ਨੇ ਅੱਜ ਪਿੰਡ ਹਰਚੋਵਾਲ ਵਿਖੇ ਪਹੁੰਚੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਤਿਆਲ ਅੱਗੇ ਰੱਖੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ....

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਿਆ ਫੈਸਲਾ ਅੰਮ੍ਰਿਤਸਰ, 16 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ....

ਚੇਅਰਮੈਨ ਰਮਨ ਬਹਿਲ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਗੁਰਦਾਸਪੁਰ, 15 ਜੂਨ : ਸਰਕਾਰੀ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਅੱਜ ਵਰਲਡ ਐਲਡਰ ਅਵੇਰਨੈੱਸ ਅਬਿਊਸ ਡੇਅ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਤੌਰ ’ਤੇ ਬਿਰਧ ਆਸ਼ਰਮ ਵਿਖੇ ਪਹੁੰਚ ਕੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ। ਵਰਲਡ ਐਲਡਰ ਅਵੇਰਨੈੱਸ ਅਬਿਊਸ ਡੇਅ ਸਬੰਧੀ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਬਜ਼ੁਰਗ ਸਾਡਾ ਮਾਣ ਹੈ ਅਤੇ ਇਨ੍ਹਾਂ....

ਸਕਰੀਨਿੰਗ ਰਾਹੀਂ ਮਰੀਜ਼ਾਂ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾਵੇਗਾ : ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਕੇਂਦਰੀ ਜੇਲ੍ਹ ਦੇ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗੁਰਦਾਸਪੁਰ, 15 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੀ ਸਿਹਤ ਜਾਂਚ ਲਈ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਸਿਹਤ ਵਿਭਾਗ, ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਅੱਜ ਕੇਂਦਰੀ ਜੇਲ੍ਹ ਗੁਰਦਸਪੁਰ ਵਿਖੇ....