ਬਟਾਲਾ, 9 ਜੂਨ : ਬਟਾਲਾ ਦੇ ਨੇੜਲੇ ਪਿੰਡ ਦੇ ਦੋ ਨੌਜਵਾਨਾਂ ਦੇ ਗੁੱਟ ਦਰਮਿਆਨ ਗੋਲੀ ਚੱਲਣ ਦੀ ਖ਼ਬਰ ਹੈ। ਗੋਲੀ ਲੱਗਣ ਨਾਲ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਜ਼ਖਮੀ ਨੌਜਵਾਨ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਜ਼ਖਮੀ ਨੌਜਵਾਨ ਦੀ ਪਛਾਣ ਨਾਨਕ ਵਾਸੀ ਚੰਦੂਮੰਜ ਦੇ ਤੌਰ ਤੇ ਹੋਈ ਹੈ। ਗੋਲੀ ਨੌਜਵਾਨ ਦੇ ਦਿਲ ਦੇ ਨੇੜੇ ਲੱਗੀ ਹੈ, ਜਿਸ ਕਾਰਨ ਉਸਦੀ ਹਾਲਤ ਗੰਭੀਰ ਬਣ ਗਈ ਹੈ। ਮੌਕੇ....
ਮਾਝਾ

12 ਕੰਪਨੀਆਂ ਨੇ 201 ਬੱਚਿਆਂ ਦੀ ਕੀਤੀ ਚੋਣ ਬਟਾਲਾ, 8 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਰੋਜ਼ਗਾਰ ਕੈਂਪਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ, ਬਟਾਲਾ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਬਟਾਲਾ ਸ਼੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਧਰਮ ਪਤਨੀ ਸ਼੍ਰੀਮਤੀ ਰਾਜਬੀਰ ਕੌਰ ਕਲਸੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੀ....

ਜਸਬੀਰ ਸਿੰਘ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਲੋਕਾਂ ਨੂੰ ਮੁਫ਼ਤ ਵੰਡਦੇ ਹਨ ਪੌਦੇ ਜਸਬੀਰ ਸਿੰਘ ਨੇ ਲਗਾਤਾਰ 50 ਸਾਲ ਖੂਨ ਦਾਨ ਕਰਕੇ ਅਨੇਕਾਂ ਜ਼ਿੰਦਗੀਆਂ ਬਚਾਈਆਂ ਗੁਰਦਾਸਪੁਰ, 8 ਜੂਨ : ਭਗਤ ਪੂਰਨ ਸਿੰਘ ਪਿੰਗਲਵਾੜੇ ਵਾਲਿਆਂ ਨੂੰ ਆਪਣਾ ਆਦਰਸ਼ ਮੰਨਣ ਵਾਲੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਦੇ ਸਮਾਜ ਸੇਵੀ ਜਸਬੀਰ ਸਿੰਘ (73) ਪਿਛਲੇ 5 ਦਹਾਕਿਆਂ ਤੋਂ ਖੂਨ ਦਾਨ ਕਰਨ ਦੇ ਨਾਲ ਪੌਦੇ ਲਗਾਉਣ ਅਤੇ ਵੰਡਣ ਦੇ ਪਰਉਪਕਾਰੀ ਕਾਰਜ ਨੂੰ ਪੂਰੇ ਸਿਰੜ ਨਾਲ ਕਰ ਰਹੇ ਹਨ। ਮਨੁੱਖਤਾਵਾਦੀ ਅਤੇ ਵਾਤਾਵਰਨ ਦੀ....

584 ਆਮ ਆਦਮੀ ਕਲੀਨਿਕਾਂ ’ਚੋਂ 31.19 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਲਈ - ਰਮਨ ਬਹਿਲ ਗੁਰਦਾਸਪੁਰ, 8 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਇਨ੍ਹਾਂ ਸੁਧਾਰਾਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਇੱਕ ਸਾਲ ਦੇ ਅੰਦਰ 45 ਜੱਚਾ-ਬੱਚਾ ਸਿਹਤ ਕੇਂਦਰਾਂ ਵਿੱਚੋਂ 35 ਜੱਚਾ-ਬੱਚਾ ਸਿਹਤ ਕੇਂਦਰ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ....

ਗੁਰਦਾਸਪੁਰ, 8 ਜੂਨ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 9 ਜੂਨ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ....

ਗੁਰਦਾਸਪੁਰ, 08 ਜੂਨ : ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 11 ਜੂਨ 2023 ਨੂੰ ਪਾਬੰਦੀ ਲਗਾ ਦਿੱਤੀ ਹੈ, ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ....

ਮੌਜੂਦਾ ਪ੍ਰਸਤਾਵਿਤ ਪੋਲਿੰਗ ਸਟੇਸ਼ਨ/ਬਿਲਡਿੰਗਾਂ ਦੀ 100 ਫੀਸਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦੇ ਨਿਰਦੇਸ਼ ਤਰਨ ਤਾਰਨ, 08 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਤਰਨ ਤਾਰਨ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਪੋਲਿੰਗ ਸਟੇਸ਼ਨ ਦੀ ਕਟ ਆਫ਼ ਲਿਮਟ 1500 ਵੋਟਰ ਰੱਖੀ ਗਈ ਹੈ, ਜਿਸਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਬੂਥਾਂ ਨੂੰ ਰੈਸ਼ਨਲਾਈਜ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ....

ਤਰਨ ਤਾਰਨ, 08 ਜੂਨ : ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸਦੀਪ ਰਿਸ਼ੀ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਦਾ ਦੂਸਰਾ “ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ” ਸ੍ਰੀ ਸੁਖਜਿੰਦਰ ਸਿੰਘ ਪਾਰਟਨਰ ਬਾਬਾ ਭੀਮ ਨਾਥ ਐਗਰੋ ਫੂਡ, ਕੈਂਰੋ ਰੋਡ ਸਰਹਾਲੀ ਕਲਾਂ ਨੂੰ ਜਾਰੀ ਕੀਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਜੀ ਤੋ ਇਲਾਵਾ ਸ੍ਰੀ ਸ਼ੁਰੇਸ਼ ਚੰਦਰ ਜਨਰਲ....

ਪਠਾਨਕੋਟ ਪੁਲਿਸ ਵੱਲੋਂ ਇੱਕ ਮਹੀਨੇ ਵਿੱਚ ਨਜਾਇਜ਼ ਸ਼ਰਾਬ ਮਾਫੀਆ ਖਿਲਾਫ ਛੇਵੀਂ ਵੱਡੀ ਕਾਰਵਾਈ ਪੁਲਿਸ ਨੇ ਸ਼ਰਾਬ ਦੇ ਵੱਖ-ਵੱਖ ਬਰਾਂਡਾਂ ਦੇ 102 ਡੱਬੇ ਜ਼ਬਤ ਕੀਤੇ ਪਠਾਨਕੋਟ, 8 ਜੂਨ : ਨਜਾਇਜ਼ ਸ਼ਰਾਬ ਮਾਫੀਆ ਦੁਆਲੇ ਸ਼ਿਕੰਜਾ ਕੱਸਦੇ ਹੋਏ ਪਠਾਨਕੋਟ ਪੁਲਿਸ ਨੇ ਇੱਕ ਵਾਰ ਫਿਰ ਨਜਾਇਜ਼ ਸ਼ਰਾਬ ਦੇ ਇੱਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਸਰਗਨਾ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਤਿਲਕ ਰਾਜ ਪੁੱਤਰ ਬੰਕਾ ਰਾਮ ਵਜੋਂ ਹੋਈ ਹੈ, ਮੁਲਜ਼ਮ ਨੂੰ ਥਾਣਾ ਸੁਜਾਨਪੁਰ ਅਤੇ....

ਨਸ਼ੇ ਦੇ ਖਾਤਮੇ ਲਈ ਸਰਹੱਦੀ ਪੱਟੀ ਵਿਚ ‘ਵਿਲੇਜ ਡਿਫੈਂਸ ਕਮੇਟੀ’ ਬਨਾਉਣ ਦਾ ਕੀਤਾ ਐਲਾਨ ਚੰਗਾ ਕੰਮ ਕਰਨ ਵਾਲੀਆਂ ‘ਵਿਲੇਜ ਡਿਫੈਂਸ ਕਮੇਟੀ’ ਨੂੰ ਦਿੱਤਾ ਜਾਵੇਗਾ ਲੱਖਾਂ ਰੁਪਏ ਦਾ ਨਗਦ ਇਨਾਮ ਡੀ ਆਈ ਜੀ ਬਾਰਡਰ ਰੇਂਜ ਵੱਲੋਂ ਸ਼ੁਰੂ ਕੀਤੀ ‘ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ’ ਨੂੰ ਸਮੁੱਚੀ ਸਰਹੱਦੀ ਪੱਟੀ ਵਿਚ ਲਾਗੂ ਕਰਨ ਦੀ ਕੀਤੀ ਹਦਾ ਇਤ ਅੰਮ੍ਰਿਤਸਰ, 8 ਜੂਨ : ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ....

ਮੋਹਤਬਰ ਵਿਅਕਤੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਰਾਜਬੀਰ ਕਲਸੀ ਨੂੰ ਕੀਤਾ ਸਨਮਾਨਿਤ ਬਟਾਲਾ, 7 ਜੂਨ : ਹਲਕਾ ਵਿਧਾਇਕ ਬਟਾਲਾ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ, ਜੋ ਮੱਧ ਪ੍ਰਦੇਸ਼ ਵਿਖੇ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਗਏ ਹਨ ਪਰ ਉਨ੍ਹਾਂ ਦੀ ਗੈਰ ਮੌਜੂਦਗੀ ਦੇ ਬਾਵਜੂਦ ਹਲਕੇ ਅੰਦਰ ਵਿਕਾਸ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ। ਅੱਜ ਹਲਕਾ ਬਟਾਲਾ ਦੇ ਮੋਹਤਬਰ ਵਿਅਕਤੀਆਂ ਵਲੋਂ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਕੀਤੇ ਵਿਕਾਸ ਕਾਰਜਾਂ ਜਿਵੇਂ ਨਹਿਰਾਂ ਦੇ ਪਾਣੀ, 600 ਯੂਨਿਟ ਬਿਜਲੀ ਦੇ ਬਿੱਲਾਂ....

ਗੁਰਦਾਸਪੁਰ, 7 ਜੂਨ : ਐੱਨ.ਡੀ.ਆਰ.ਐੱਫ ਦੀ 7 ਬਟਾਲੀਅਨ ਵੱਲੋਂ ਆਮ ਲੋਕਾਂ ਨੂੰ ਵੱਖ-ਵੱਖ ਆਫਤਾਂ ਨਾਲ ਨਜਿੱਠਣ ਦੀ ਸਿਖਲਾਈ ਦੇਣ ਲਈ ਅੱਜ ਕਾਹਨੂੰਵਾਨ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੀ ਅਗਵਾਈ ਐੱਨ.ਡੀ.ਆਰ.ਐੱਫ ਦੇ ਸਬ ਇੰਸਪੈਕਟਰ ਰਜਿੰਦਰ ਸਿੰਘ ਵੱਲੋਂ ਕੀਤੀ ਗਈ। ਜਾਗਰੂਕਤਾ ਕੈਂਪ ਦੌਰਾਨ ਐੱਨ.ਡੀ.ਆਰ.ਐੱਫ ਦੇ ਜਵਾਨਾਂ ਨੇ ਹਾਜ਼ਰੀਨ ਨੂੰ ਭੁਚਾਲ, ਅੱਗ, ਹੀਟ ਵੇਵ, ਬਲੱਡ ਕੰਟਰੋਲ ਤਕਨੀਕ, ਡਰੈੱਸਿੰਗ, ਐੱਫ.ਬੀ.ਏ.ਓ. ਅਤੇ ਮੁੱਢਲੀ ਸਹਾਇਤਾ ਦੀਆਂ ਤਕਨੀਕਾਂ ਬਾਰੇ....

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਧਰਮਕੋਟ ਰੰਧਾਵਾ ਵਿਖੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਦੇ ਹੋਏ ਰੂਬਰੂ ਰਾਜਪਾਲ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਨੇ ਆਬਾਦ ਕੈਂਪ ਰਾਹੀਂ ਸਰਹੱਦੀ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਦਿੱਤਾ ਲਾਭ ਡੇਰਾ ਬਾਬਾ ਨਾਨਕ, 7 ਜੂਨ : ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ....

ਪੰਜਾਬ ਦੇ ਰਾਜਪਾਲ ਤੇ ਮੁੱਖ ਸਕੱਤਰ ਵੱਲੋਂ ਮਿਸ਼ਨ ਅਬਾਦ ਕੈਂਪ ਦਾ ਨਿਰੀਖਣ ਮਿਸ਼ਨ ਅਬਾਦ ਜਰੀਏ ਆਮ ਲੋਕਾਂ ਨੂੰ ਮੌਕੇ `ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗੁਰਦਾਸਪੁਰ, 7 ਜੂਨ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਕੋਟ ਰੰਧਾਵਾ ਦੇ....

ਤਰਨ ਤਾਰਨ, 07 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ 01ਜਨਵਰੀ, 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ,ਜਿਸ ਤਹਿਤ ਨਵੇਂ ਵੋਟ ਬਣਵਾਉਣ ਤੋਂ ਇਲਾਵਾ ਜਿਹੜੇ ਮਤਦਾਤਾ ਕੋਈ ਦਰੁਸਤੀ ਜਾਂ ਵੋਟ ਕਟਵਾਉਣੀ ਚਾਹੁੰਦੇ ਹਨ ਤਾਂ ਆਪਣੇ ਬੂਥ ਲੈਵਲ ਅਫ਼ਸਰ ਜਾਂ ਨੇੜੇ ਪੈਂਦੇ ਐਸ ਡੀ ਐਮ ਕਮ ਮਤਾਦਾਤਾ ਰਜਿਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਲੋੜੀਂਦੇ ਫ਼ਾਰਮ ਭਰ ਕੇ ਦਾਅਵਾ ਜਾਂ ਇਤਰਾਜ਼ ਪੇਸ਼ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਰਿਸ਼ੀ ਨੇ....